ਚੰਡੀਗੜ੍ਹ, 26 ਜੂਨ, 2024: ਪੰਜਾਬ ਦੇ ਰਾਜਪਾਲ ਅਤੇ ਕੇਂਦਰੀ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਬਨਵਾਰੀ ਲਾਲ ਪੁਰੋਹਿਤ ਨੇ 26 ਜੂਨ, 2024 ਨੂੰ ਨਵੀਂ ਦਿੱਲੀ ਵਿੱਚ ਭਾਰਤ ਦੇ ਮਾਨਯੋਗ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਰਾਜਪਾਲ ਨੇ ਪ੍ਰਧਾਨ ਮੰਤਰੀ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਅਹਿਮ ਮੁੱਦਿਆਂ ਬਾਰੇ ਜਾਣੂ ਕਰਵਾਇਆ। ਇਹ ਮੀਟਿੰਗ ਨਵੇਂ ਸੰਸਦ ਭਵਨ ਵਿੱਚ ਹੋਈ ਅਤੇ ਆਪਸੀ ਨਿੱਘੀ ਅਤੇ ਸਦਭਾਵਨਾ ਭਰੀ ਗੱਲਬਾਤ ਹੋਈ।

×