ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਸ਼ਿਵ ਜੀ ਵੱਲੋਂ ਵੀ ਭਗਵੰਤ ਮਾਨ ਨੂੰ ਦੁਬਾਰਾ ਸੀਐੱਮ ਬਣਨ ਦਾ ਆਸ਼ੀਰਵਾਦ ਮਿਲਿਆ- ਕੇਜਰੀਵਾਲ

by | Aug 15, 2026 | breaking news, daily, politics | 0 comments

ਭਗਵੰਤ ਮਾਨ ਦੀ ਕ੍ਰਿਸ਼ਮਈ ਅਗਵਾਈ ‘ਤੇ ਪੰਜਾਬ ਦੇ ਲੋਕਾਂ ਦਾ ਭਰੋਸਾ ਹੋਰ ਵਧਿਆ- ਕੇਜਰੀਵਾਲ ਆਪਣੇ ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੀ ਤੀਰਥ ਯਾਤਰਾ ਕਰਵਾ ਕੇ ਪੁੰਨ ਖੱਟ ਰਹੀ ਹੈ ਭਗਵੰਤ ਮਾਨ ਸਰਕਾਰ- ਕੇਜਰੀਵਾਲ
ਸਨਾਤਨ ਧਰਮ ਲਈ ਅੱਜ ਤੱਕ ਕਦੇ ਇੰਨਾ ਕੰਮ ਨਹੀਂ ਹੋਇਆ, ਜਿੰਨਾ ਭਗਵੰਤ ਮਾਨ ਸਰਕਾਰ ਨੇ ਕੀਤਾ- ਕੇਜਰੀਵਾਲ
ਸੂਬੇ ਦੇ 23 ਸ਼ਹਿਰਾਂ ਵਿੱਚ ਹੋ ਰਿਹਾ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਭਜਨ ਸੰਧਿਆ ਪ੍ਰੋਗਰਾਮ ਖਿੱਚ ਦਾ ਕੇਂਦਰ ਬਣਿਆ- ਕੇਜਰੀਵਾਲ
ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲੁਧਿਆਣਾ ਵਿੱਚ ਕਰਵਾਏ ਗਏ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਭਜਨ ਸੰਧਿਆ ਵਿੱਚ ਹੋਏ ਸ਼ਾਮਲ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲੁਧਿਆਣਾ ਵਿੱਚ ਕਰਵਾਏ ਗਏ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਭਜਨ ਸੰਧਿਆ ਵਿੱਚ ਸ਼ਾਮਲ ਹੋਏ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਭਗਵਾਨ ਸ਼ਿਵ ਜੀ ਵੱਲੋਂ ਵੀ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਬਣਨ ਦਾ ਆਸ਼ੀਰਵਾਦ ਮਿਲਿਆ ਹੈ। ਭਗਵੰਤ ਸਿੰਘ ਮਾਨ ਦੀ ਕ੍ਰਿਸ਼ਮਈ ਅਗਵਾਈ ‘ਤੇ ਪੰਜਾਬ ਦੀ ਜਨਤਾ ਦਾ ਭਰੋਸਾ ਹੋਰ ਵਧ ਗਿਆ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਆਪਣੇ ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੀ ਤੀਰਥ ਯਾਤਰਾ ਕਰਵਾ ਕੇ ਪੁੰਨ ਖੱਟ ਰਹੀ ਹੈ। ਸਨਾਤਨ ਧਰਮ ਲਈ ਅੱਜ ਤੱਕ ਕਦੇ ਇੰਨਾ ਕੰਮ ਨਹੀਂ ਹੋਇਆ, ਜਿੰਨਾ ਭਗਵੰਤ ਮਾਨ ਸਰਕਾਰ ਨੇ ਕੀਤਾ ਹੈ। ਇਹੀ ਕਾਰਨ ਹੈ ਕਿ ਸੂਬੇ ਦੇ 23 ਸ਼ਹਿਰਾਂ ਵਿੱਚ ਹੋ ਰਿਹਾ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਭਜਨ ਸੰਧਿਆ ਦਾ ਪ੍ਰੋਗਰਾਮ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ।

ਭਜਨ ਸੰਧਿਆ ਨੂੰ ਸੁਣਨ ਆਏ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਿਨ੍ਹਾਂ ਮਾਵਾਂ-ਭੈਣਾਂ ਦੇ ਫ਼ੋਨ ‘ਤੇ ਪੈਸੇ ਆਉਣ ਦੇ ਸੁਨੇਹੇ (ਮੈਸੇਜ) ਆ ਗਏ ਹਨ, ਉਹ ਬਹੁਤ ਖੁਸ਼ ਹਨ। ਜਿਨ੍ਹਾਂ ਕੋਲ ਅਜੇ ਮੈਸੇਜ ਨਹੀਂ ਆਏ, ਉਨ੍ਹਾਂ ਦੇ ਖਾਤਿਆਂ ਵਿੱਚ ਵੀ ਬਹੁਤ ਜਲਦੀ ਪੈਸੇ ਆ ਜਾਣਗੇ। ਉਨ੍ਹਾਂ ਦੱਸਿਆ ਕਿ ਇੱਕ ਗਰੀਬ ਪਰਿਵਾਰ ਦੀ ਧੀ ਬਿਊਟੀਸ਼ੀਅਨ ਦਾ ਕੋਰਸ ਕਰ ਰਹੀ ਸੀ। ਉਸ ਨੇ ਆਪਣੇ ਪਿਤਾ ਕੋਲੋਂ ਹੇਅਰ ਡ੍ਰਾਇਅਰ ਮੰਗਿਆ, ਪਰ ਪਿਤਾ ਕੋਲ ਪੈਸੇ ਨਹੀਂ ਸਨ। ਉਸੇ ਵੇਲੇ ਉਸ ਦੇ ਖਾਤੇ ਵਿੱਚ ਭਗਵੰਤ ਮਾਨ ਸਰਕਾਰ ਵੱਲੋਂ ਪੈਸੇ ਆ ਗਏ ਅਤੇ ਉਹ ਆਪਣੇ ਪੈਸਿਆਂ ਨਾਲ ਹੇਅਰ ਡ੍ਰਾਇਅਰ ਲੈ ਆਈ। ਇਸ ਸਕੀਮ ਨਾਲ ਮਾਵਾਂ, ਭੈਣਾਂ ਅਤੇ ਧੀਆਂ ਬਹੁਤ ਖੁਸ਼ ਹਨ। ਇਸ ਤੋਂ ਇਲਾਵਾ, ਪੰਜਾਬ ਵਿੱਚ ਹੁਣ ਲੋਕਾਂ ਦਾ ਬਿਜਲੀ ਦਾ ਬਿੱਲ ਵੀ ਜ਼ੀਰੋ ਆ ਰਿਹਾ ਹੈ। ਲੋਕ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਦੁਬਾਰਾ ਸਰਕਾਰ ਬਣਾਉਣਾ ਚਾਹੁੰਦੇ ਹਨ।

ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਭਗਵੰਤ ਮਾਨ ਸਰਕਾਰ ਨੇ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਦਾ ਬਹੁਤ ਸ਼ਾਨਦਾਰ ਪ੍ਰੋਗਰਾਮ ਉਲੀਕਿਆ ਹੈ। ਪੰਜਾਬ ਦੇ 23 ਸ਼ਹਿਰਾਂ ਵਿੱਚ ਇਹ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਲੋਕ ਕੈਲਾਸ਼ ਖੇਰ ਨਾਲ ਭਜਨ ਗਾਉਣ ਲਈ ਇਕੱਠੇ ਹੋ ਰਹੇ ਹਨ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿੱਚ ਹੁਣ ਤੱਕ ਸਿਰਫ਼ ਦੋ ਰੂਟ ਹੁੰਦੇ ਸਨ। ਪਹਿਲੇ ਰੂਟ ‘ਤੇ ਤੀਰਥ ਯਾਤਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਰ, ਵਾਲਮੀਕਿ ਮੰਦਰ ਅਤੇ ਵਾਹਗਾ ਬਾਰਡਰ ਜਾਂਦੇ ਸਨ, ਜਦਕਿ ਦੂਜੇ ਰੂਟ ‘ਤੇ ਅਨੰਦਪੁਰ ਸਾਹਿਬ ਅਤੇ ਨੈਣਾ ਦੇਵੀ ਜਾਂਦੇ ਸਨ। ਹੁਣ ਸਰਕਾਰ ਨੇ ਇਸ ਵਿੱਚ ਖਾਟੂ ਸ਼ਿਆਮ-ਸਾਲਾਸਰ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਤਿੰਨ ਨਵੇਂ ਰੂਟ ਹੋਰ ਜੋੜ ਦਿੱਤੇ ਹਨ। ਸ਼ਰਧਾਲੂਆਂ ਦਾ ਆਉਣਾ-ਜਾਣਾ, ਖਾਣਾ-ਪੀਣਾ ਅਤੇ ਰਹਿਣਾ ਸਭ ਕੁਝ ਬਿਲਕੁਲ ਮੁਫ਼ਤ ਹੈ। ਏਸੀ ਲਗਜ਼ਰੀ ਬੱਸਾਂ ਰਾਹੀਂ ਯਾਤਰਾ ਕਰਵਾਈ ਜਾਂਦੀ ਹੈ ਅਤੇ ਏਸੀ ਹੋਟਲਾਂ ਵਿੱਚ ਰਹਿਣ ਦਾ ਸ਼ਾਨਦਾਰ ਪ੍ਰਬੰਧ ਕੀਤਾ ਜਾਂਦਾ ਹੈ। ਸਨਾਤਨ ਲਈ ਅੱਜ ਤੱਕ ਕਿਸੇ ਵੀ ਸਰਕਾਰ ਜਾਂ ਪਾਰਟੀ ਨੇ ਇੰਨਾ ਕੰਮ ਨਹੀਂ ਕੀਤਾ ਹੈ।

ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਪਟਿਆਲਾ ਸਥਿਤ ਮਾਤਾ ਕਾਲੀ ਮੰਦਰ ਦੀ ਬਹੁਤ ਮਾਨਤਾ ਹੈ। ਉੱਥੇ ਜੋ ਮੰਗੋ, ਉਹ ਮਿਲਦਾ ਹੈ। ਭਗਵੰਤ ਮਾਨ 80 ਕਰੋੜ ਰੁਪਏ ਖਰਚ ਕਰਕੇ ਉਸ ਮੰਦਰ ਦਾ ਨਵੀਨੀਕਰਨ (ਪੁਨਰ ਵਿਕਾਸ) ਕਰਵਾ ਰਹੇ ਹਨ, ਜੋ 10 ਅਕਤੂਬਰ ਤੱਕ ਬਣ ਕੇ ਤਿਆਰ ਹੋ ਜਾਵੇਗਾ। ਉਸ ਤੋਂ ਬਾਅਦ ਸ਼ਰਧਾਲੂ ਮੰਦਰ ਵਿੱਚ ਇੱਕ ਵਾਰ ਮੱਥਾ ਟੇਕਣ ਜ਼ਰੂਰ ਜਾਣ। ਇਸ ਤੋਂ ਇਲਾਵਾ, ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ‘ਹਮਾਰੇ ਰਾਮ’ ਨਾਂ ਦਾ ਸ਼ਾਨਦਾਰ ਨਾਟਕ ਵੀ ਕਰਵਾ ਰਹੀ ਹੈ। ਜਿਸ ਨੇ ਵੀ ਇਹ ਨਾਟਕ ਦੇਖਿਆ ਹੈ, ਉਸ ਨੂੰ ਯਕੀਨ ਨਹੀਂ ਆਉਂਦਾ ਕਿ ਭਗਵਾਨ ਰਾਮ ਦਾ ਅਜਿਹਾ ਨਾਟਕ ਵੀ ਹੋ ਸਕਦਾ ਹੈ। ਜਲਦੀ ਹੀ ਇਹ ਨਾਟਕ ਲੁਧਿਆਣਾ ਵਿੱਚ ਵੀ ਆਵੇਗਾ, ਜਿਸ ਦੀਆਂ ਟਿਕਟਾਂ ਬਿਲਕੁਲ ਮੁਫ਼ਤ ਹਨ। ਦਿੱਲੀ ਵਿੱਚ ਇਸ ਨਾਟਕ ਦੀ ਟਿਕਟ 8,000 ਰੁਪਏ ਦੀ ਸੀ, ਪਰ ਭਗਵੰਤ ਮਾਨ ਨੇ ਇਸ ਨੂੰ ਪੰਜਾਬ ਦੇ ਲੋਕਾਂ ਲਈ ਮੁਫ਼ਤ ਕਰ ਦਿੱਤਾ ਹੈ। ਸਨਾਤਨ ਲਈ ਜਿੰਨਾ ਕੰਮ ਭਗਵੰਤ ਮਾਨ ਦੀ ਸਰਕਾਰ ਕਰ ਰਹੀ ਹੈ, ਓਨਾ ਅੱਜ ਤੱਕ ਕਿਸੇ ਨੇ ਨਹੀਂ ਕੀਤਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...