ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ

by | Aug 22, 2026 | breaking news, daily, politics | 0 comments

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਦਿਆਰਥੀਆਂ, ਮਾਪਿਆਂ ਅਤੇ ਭਾਈਚਾਰੇ ਦੀ ਸ਼ਮੂਲੀਅਤ ਰਾਹੀਂ ਨਸ਼ਿਆਂ ਖ਼ਿਲਾਫ਼ ਜੰਗ ਨੂੰ ਹੋਰ ਮਜ਼ਬੂਤ ਕਰਨਗੇ ਪੰਜਾਬ ਦੇ ਸਕੂਲ

ਸਕੂਲ ਅਧਾਰਤ ਰੋਕਥਾਮ ਮੁਹਿੰਮ ਰਾਹੀਂ ਪੰਜਾਬ ਦੇ 21000 ਤੋਂ ਵੱਧ ਅਧਿਆਪਕਾਂ ਨੂੰ ਨਸ਼ਾਖੋਰੀ ਦੀ ਸਮੇਂ ਸਿਰ ਪਛਾਣ ਕਰਨ ਲਈ ਕੀਤਾ ਤਿਆਰ

ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਐਂਟੀ-ਡਰੱਗ ਕਲੱਬ, 500 ਮੀਟਰ ਡਰੱਗ ਫਰੀ ਜ਼ੋਨਾਂ ਅਤੇ ਟਿਪ-ਆਫ ਬਾਕਸ ਆਦਿ ਮਾਪਦੰਡਾਂ ਨਾਲ ਹੋਵੇਗਾ ਨਸ਼ੇ ’ਤੇ ਵਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੰਜਾਬ ਭਰ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਨਸ਼ਾਖੋਰੀ ਦੇ ਜੋਖਮਾਂ ਅਤੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਉਸਾਰੂ ਗਤੀਵਿਧੀਆਂ ਦੀ ਲੜੀ ਸ਼ੁਰੂ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਸਿਹਤਮੰਦ, ਨਸ਼ਾ ਮੁਕਤ ਜੀਵਨ ਸ਼ੈਲੀ ਵੱਲ ਉਤਸ਼ਾਹਿਤ ਕੀਤਾ ਜਾ ਸਕੇ ।

ਸਟੇਟ ਕਾਊਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ (ਐਸ.ਸੀ.ਈ.ਆਰ.ਟੀ.) ਵੱਲੋਂ ਜਾਰੀ ਕੀਤੇ ਗਏ ਗਤੀਵਿਧੀ ਕੈਲੰਡਰ ਅਨੁਸਾਰ ਸਕੂਲ ਵੱਲੋਂ ਪੂਰੇ ਅਕਾਦਮਿਕ ਸਾਲ ਦੌਰਾਨ ਵਿਦਿਆਰਥੀਆਂ, ਅਧਿਆਪਕਾਂ ਅਤੇ ਸਾਰੇ ਸਥਾਨਕ ਭਾਈਚਾਰੇ ਦੀ ਸ਼ਮੂਲੀਅਤ ਵਾਲੀਆਂ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਅਗਸਤ ਮਹੀਨੇ ਵਿੱਚ ਵਿਦਿਆਰਥੀਆਂ ਵੱਲੋਂ ‘ਨਸ਼ਾ ਵਿਰੋਧੀ’ ਸੁਨੇਹੇ ਵਾਲੇ ਪੋਸਟਰ ਬਣਾਏ ਜਾਣਗੇ।

ਇਸ ਨਸ਼ਾ ਵਿਰੋਧੀ ਮੁਹਿੰਮ ਤਹਿਤ ਸਤੰਬਰ ਮਹੀਨਾ ਮਾਪਿਆਂ ਨੂੰ ਸ਼ਾਮਲ ਕਰਨ ਲਈ ਸਮਰਪਿਤ ਹੋਵੇਗਾ। ਸਕੂਲਾਂ ਦੇ ਪ੍ਰਬੰਧਕਾਂ ਨੂੰ ਨਸ਼ੀਲੇ ਪਦਾਰਥਾਂ ਕਾਰਨ ਪੈਦਾ ਹੋਣ ਵਾਲੇ ਖਤਰਿਆਂ ਅਤੇ ਨਸ਼ਾਖੋਰੀ ਦੀ ਜਲਦ ਪਛਾਣ ਅਤੇ ਬਣਦੀ ਕਾਰਵਾਈ ਦੀ ਅਹਿਮੀਅਤ ਤੋਂ ਜਾਣੂ ਕਰਵਾਉਣ ਲਈ ਮਾਪੇ-ਅਧਿਆਪਕ ਮੀਟਿੰਗਾਂ (ਪੀ.ਟੀ.ਐਮ.) ਕਰਵਾਉਣ ਲਈ ਕਿਹਾ ਗਿਆ ਹੈ।

ਇਸੇ ਤਰ੍ਹਾਂ ਅਕਤੂਬਰ ਮਹੀਨੇ ਵਿੱਚ ਕਵਿਤਾ ਲਿਖਣ ਅਤੇ ਕੁਇਜ਼ ਮੁਕਾਬਲੇ ਕਰਵਾਏ ਜਾਣਗੇ। ਨਵੰਬਰ ਤੋਂ ਫਰਵਰੀ ਮਹੀਨੇ ਤੱਕ ਨਸ਼ਾ-ਵਿਰੋਧੀ ਜਾਗਰੂਕਤਾ ਵਰਕਸ਼ਾਪਾਂ ਕਰਵਾਉਣ ਤੋਂ ਇਲਾਵਾ ਸਥਾਨਕ ਭਾਈਚਾਰੇ ਨੂੰ ਆਪੋ-ਆਪਣੇ ਤਜਰਬੇ ਸਾਂਝੇ ਕਰਨ ਲਈ ਸੱਦਾ ਦਿੱਤਾ ਜਾਵੇਗਾ। ਸਵੇਰ ਦੀਆਂ ਸਭਾਵਾਂ ਵਿੱਚ ਨਸ਼ਿਆਂ ਤੋਂ ਦੂਰ ਰਹਿਣ ਲਈ ਅਹਿਦ ਲਿਆ ਜਾਵੇਗਾ ਅਤੇ ਵਿਦਿਆਰਥੀਆਂ ਨਾਲ ਇੰਟਰਐਕਟਿਵ ਸੈਸ਼ਨ ਕਰਵਾਏ ਜਾਣਗੇ ਤਾਂ ਜੋ ਉਨ੍ਹਾਂ ਨੂੰ ਨਸ਼ਿਆਂ ਦੇ ਜੋਖਮ ਅਤੇ ਮਾਰੂ ਪ੍ਰਭਾਵਾਂ ਤੋਂ ਜਾਣੂ ਕਰਵਾ ਕੇ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਿਆ ਜਾ ਸਕੇ।

ਸਕੂਲਾਂ ਨੂੰ ਨਸ਼ਾ-ਮੁਕਤ ਕਲੱਬ ਸਥਾਪਤ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ, ਜਿਨ੍ਹਾਂ ਵਿੱਚ ਅਧਿਆਪਕ, ਮੁੱਖ ਅਧਿਆਪਕ ਅਤੇ ਨਾਨ-ਟੀਚਿੰਗ ਸਟਾਫ਼ ਨੂੰ ਮੈਂਬਰਾਂ ਵਜੋਂ ਨਾਮਜ਼ਦ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਕੂਲਾਂ ਨੂੰ ਰਚਨਾਤਮਕ ਅਤੇ ਇੰਟਰਐਕਟਿਵ ਫਾਰਮੈਟਾਂ ਰਾਹੀਂ ਜਾਗਰੂਕਤਾ ਗਤੀਵਿਧੀਆਂ ਕਰਨ ਲਈ ਵੀ ਕਿਹਾ ਗਿਆ ਹੈ ਤਾਂ ਜੋ ਵਿਦਿਆਰਥੀ ਰਵਾਇਤੀ ਲੈਕਚਰਾਂ ਤੋਂ ਅਗਾਂਹ ਵਧ ਕੇ ਇਸ ਗੰਭੀਰ ਮੁੱਦੇ ਦੀ ਅਹਿਮੀਅਤ ਨੂੰ ਸਮਝਿਆ ਜਾ ਸਕੇ। ਸਿਹਤਮੰਦ ਜੀਵਨ ਸ਼ੈਲੀ ਅਤੇ ਫੈਸਲੇ ਲੈਣ ਦੀ ਸਮਰੱਥਾ ’ਤੇ ਕੇਂਦ੍ਰਿਤ ਗਤੀਵਿਧੀਆਂ ਇਸ ਨਵੇਕਲੇ ਪ੍ਰੋਗਰਾਮ ਦਾ ਅਨਿੱਖੜਵਾਂ ਅੰਗ ਹਨ।

ਇਸ ਪ੍ਰੋਗਰਾਮ ਤਹਿਤ ਅਜਿਹੇ ਅਧਿਆਪਕਾਂ ਦੀ ਪਛਾਣ ਕਰਨ ’ਤੇ ਧਿਆਨ ਕੇਂਦਰਤ ਕੀਤਾ ਜਾਵੇਗਾ ਜੋ ਇਹ ਜਾਣਦੇ ਹੋਣ ਕਿ ਨਸ਼ਿਆਂ ਦੇ ਸ਼ਿਕਾਰ ਵਿਦਿਆਰਥੀਆਂ ਨਾਲ ਕਿਵੇਂ ਨਜਿੱਠਣਾ ਹੈ। 21,000 ਤੋਂ ਵੱਧ ਅਧਿਆਪਕਾਂ ਨੂੰ ਵਿਦਿਆਰਥੀਆਂ ਦਰਮਿਆਨ ਮਾਨਸਿਕ ਸਿਹਤ ਚਿੰਤਾਵਾਂ ਅਤੇ ਨਸ਼ਾਖੋਰੀ ਦੇ ਸ਼ੁਰੂਆਤੀ ਲੱਛਣਾਂ ਦੀ ਪਛਾਣ ਕਰਨ ਅਤੇ ਸਮੇਂ ਸਿਰ ਦਖਲ ਦੇਣ ਲਈ ਲੋੜੀਂਦੀ ਸਮਰੱਥਾ ਅਤੇ ਵਿਹਾਰਕ ਹੁਨਰਾਂ ਨਾਲ ਲੈਸ ਕੀਤਾ ਜਾ ਰਿਹਾ ਹੈ।

ਇਸ ਤੋਂ ਇਲਾਵਾ ਸਕੂਲ ਦੇ ਵਿਦਿਆਰਥੀਆਂ ਨੂੰ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੇ ਮਾਰੂ ਪ੍ਰਭਾਵਾਂ ਅਤੇ ਨਤੀਜਿਆਂ ਬਾਰੇ ਜਾਗਰੂਕ ਕਰਨ ਲਈ ਵੀਡੀਓ-ਆਧਾਰਤ ਨਸ਼ਾ ਵਿਰੋਧੀ ਪਾਠਕ੍ਰਮ ਦੀ ਵਰਤੋਂ ਕੀਤੀ ਜਾਵੇਗੀ। ਜਾਗਰੂਕਤਾ ਗਤੀਵਿਧੀਆਂ ਦੇ ਨਾਲ-ਨਾਲ ਸਕੂਲਾਂ ਨੂੰ ਟਿਪ-ਆਫ ਬਾਕਸ ਲਗਾਉਣ ਲਈ ਉਤਸ਼ਾਹਿਤ ਕੀਤਾ ਗਿਆ ਹੈ ਤਾਂ ਜੋ ਵਿਦਿਆਰਥੀ ਨਸ਼ੀਲੇ ਪਦਾਰਥਾਂ ਦੀ ਸ਼ੱਕੀ ਦੁਰਵਰਤੋਂ ਜਾਂ ਇਸ ਨਾਲ ਸਬੰਧਿਤ ਮੁੱਦਿਆਂ ਦੀ ਰਿਪੋਰਟ ਕਰ ਸਕਣ।

ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, ‘‘ਨਸ਼ਿਆਂ ਵਿਰੁੱਧ ਲੜਾਈ ਕਲਾਸਰੂਮਾਂ ਤੋਂ ਸ਼ੁਰੂ ਹੋਣੀ ਚਾਹੀਦੀ ਹੈ। ਨਸ਼ਿਆਂ ਵਿਰੁੱਧ ਇਸ ਫੈਸਲਾਕੁੰਨ ਜੰਗ ਵਿੱਚ ਨਸ਼ਿਆਂ ਦੇ ਪ੍ਰਭਾਵਾਂ ਬਾਰੇ ਜਾਗਰੂਕਤਾ ਅਤੇ ਰੋਕਥਾਮ ਸਾਡੇ ਸਭ ਤੋਂ ਸ਼ਕਤੀਸ਼ਾਲੀ ਹਥਿਆਰ ਹਨ। ਜਾਗਰੂਕਤਾ, ਕਦਰਾਂ-ਕੀਮਤਾਂ ਅਤੇ ਅਨੁਸ਼ਾਸਨ ਰਾਹੀਂ ਨੌਜਵਾਨ ਨੂੰ ਸੇਧ ਦੇਣਾ ਹੀ ਪੰਜਾਬ ਵਿੱਚ ਨਸ਼ਿਆਂ ਦੇ ਖਤਰੇ ਨੂੰ ਜੜ੍ਹੋਂ ਖ਼ਤਮ ਕਰਨ ਦਾ ਇੱਕੋ ਇੱਕ ਜ਼ਰੀਆ ਹੈ।’’

ਇਸ ਤੋਂ ਇਲਾਵਾ ਸਕੂਲਾਂ ਦੇ ਆਲੇ-ਦੁਆਲੇ 500 ਮੀਟਰ ਦਾ ਨਸ਼ਾ-ਮੁਕਤ ਜ਼ੋਨ ਯਕੀਨੀ ਬਣਾਉਣ ਅਤੇ ਸਮੇਂ-ਸਮੇਂ ’ਤੇ ਇਸ ਦੀ ਪਾਲਣਾ ਸਬੰਧੀ ਰਿਪੋਰਟ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ। ਗਤੀਵਿਧੀਆਂ ਦੀ ਨਿਗਰਾਨੀ ਲਈ ਵਿਧੀ ਵੀ ਲਾਜ਼ਮੀ ਬਣਾਈ ਗਈ ਹੈ, ਜਿਸ ਤਹਿਤ ਸਕੂਲ ਮੁਖੀ ਅਤੇ ਸਲਾਹਕਾਰ ਕੰਮ ਦੀ ਸਮੀਖਿਆ ਕਰਨਗੇ ਅਤੇ ਫੋਟੋਆਂ ਸਮੇਤ ਰਿਕਾਰਡ ਰੱਖਣਗੇ।

ਸਾਲ ਭਰ ਚੱਲਣ ਵਾਲੀਆਂ ਇਹ ਗਤੀਵਿਧੀਆਂ ਪੰਜਾਬ ਦੀ ਵਿਆਪਕ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਹਨ ਅਤੇ ਇਹ ਵਿਦਿਆਰਥੀਆਂ ਦੀ ਸ਼ਮੂਲੀਅਤ, ਅਧਿਆਪਕਾਂ ਦੀ ਸਮਰੱਥਾ-ਨਿਰਮਾਣ, ਵਿਦਿਅਕ ਸਮੱਗਰੀ ਅਤੇ ਭਾਈਚਾਰਕ ਸ਼ਮੂਲੀਅਤ ਰਾਹੀਂ ਸਕੂਲਾਂ ਵਿੱਚ ਨਿਰੰਤਰ ਰੋਕਥਾਮ ਵਾਲਾ ਮਾਹੌਲ ਯਕੀਨੀ ਬਣਾਉਣਗੀਆਂ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...