ਪੰਜਾਬ ਨੂੰ ਡੇਟਾ ਐਨਾਲੈਟਿਕਸ ਵਿੱਚ ਮਿਲਿਆ ਤਕਨਾਲੋਜੀ ਸਭਾ ਐਕਸੀਲੈਂਸ ਪੁਰਸਕਾਰ

by | Aug 4, 2025 | breaking news, daily | 0 comments

• ਜੈਪੁਰ ਵਿਖੇ ਇੱਕ ਸ਼ਾਨਦਾਰ ਸਮਾਰੋਹ ਦੌਰਾਨ ਵਧੀਕ ਮੁੱਖ ਸਕੱਤਰ ਡੀ.ਕੇ. ਤਿਵਾੜੀ ਨੇ ਹਾਸਲ ਕੀਤਾ ਐਵਾਰਡ

•ਅਮਨ ਅਰੋੜਾ ਨੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਵਿਭਾਗ ਦੀ ਟੀਮ ਨੂੰ ਐਵਾਰਡ ਲਈ ਦਿੱਤੀ ਵਧਾਈ

ਚੰਡੀਗੜ੍ਹ, 4 ਅਗਸਤ:

ਕੌਮੀ ਪੱਧਰ ‘ਤੇ ਵੱਡੀ ਮਾਨਤਾ ਹਾਸਲ ਕਰਦਿਆਂ ਪੰਜਾਬ ਸਰਕਾਰ ਨੇ ਡੇਟਾ ਐਨਾਲੈਟਿਕਸ ਸ਼੍ਰੇਣੀ ਵਿੱਚ ਤਕਨਾਲੋਜੀ ਸਭਾ ਐਕਸੀਲੈਂਸ ਐਵਾਰਡ 2025 ਪ੍ਰਾਪਤ ਕੀਤਾ ਹੈ, ਜੋ ਬਿਹਤਰੀਨ ਨਾਗਰਿਕ ਸੇਵਾਵਾਂ ਅਤੇ ਸੁਚੱਜੇ ਸ਼ਾਸਨ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਤਕਨਾਲੋਜੀ ਅਤੇ ਡੇਟਾ ਵਿਸ਼ਲੇਸ਼ਣ ਦੀ ਵਰਤੋਂ ਸਬੰਧੀ ਕੀਤੀਆਂ ਗਈਆਂ ਮਹੱਤਵਪੂਰਨ ਪਹਿਲਕਦਮੀਆਂ ਨੂੰ ਦਰਸਾਉਂਦਾ ਹੈ।

ਇਹ ਵੱਕਾਰੀ ਪੁਰਸਕਾਰ ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਡੀ.ਕੇ. ਤਿਵਾੜੀ ਵੱਲੋਂ ਜੈਪੁਰ (ਰਾਜਸਥਾਨ) ਵਿੱਚ ਇੰਡੀਅਨ ਐਕਸਪ੍ਰੈਸ ਗਰੁੱਪ ਵੱਲੋਂ ਕਰਵਾਏ ਗਏ ਇੱਕ ਸ਼ਾਨਦਾਰ ਸਮਾਰੋਹ ਵਿੱਚ ਹਾਸਲ ਕੀਤਾ ਗਿਆ। ਇਹ ਸਨਮਾਨ ਸੁਚੱਜੇ ਪ੍ਰਸ਼ਾਸਨ ਪ੍ਰਬੰਧਾਂ ਲਈ ਤਕਨਾਲੋਜੀ ਦੀ ਵਰਤੋਂ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਜ਼ਿਕਰਯੋਗ ਹੈ ਕਿ ਤਕਨਾਲੋਜੀ ਸਭਾ, ਜੋ ਇੱਕ ਪ੍ਰਮੁੱਖ ਈ-ਗਵਰਨੈਂਸ ਪਲੇਟਫਾਰਮ ਹੈ, ਦੇਸ਼ ਭਰ ਦੇ ਸਰਕਾਰੀ ਖੇਤਰ ਨਾਲ ਸਬੰਧਤ ਉੱਘੇ ਆਈਸੀਟੀ ਪੇਸ਼ੇਵਰਾਂ ਅਤੇ ਨੀਤੀ ਘਾੜਿਆਂ ਨੂੰ ਇੱਕ ਮੰਚ ਉੱਤੇ ਲਿਆ ਕੇ ਜਾਣਕਾਰੀ ਦੇ ਆਦਾਨ-ਪ੍ਰਦਾਨ, ਉੱਨਤ ਤਕਨੀਕੀ ਪਹਿਲਕਦਮੀਆਂ ਅਤੇ ਡਿਜੀਟਲ ਗਵਰਨੈਂਸ ਵਿੱਚ ਦੇਸ਼ ਦੇ ਭਵਿੱਖ ‘ਤੇ ਵਿਚਾਰ-ਵਟਾਂਦਰੇ ਦੀ ਸਹੂਲਤ ਪ੍ਰਦਾਨ ਕਰਦਾ ਹੈ। ਦੱਸਣਯੋਗ ਹੈ ਕਿ ਤਕਨਾਲੋਜੀ ਸਭਾ ਵੱਲੋਂ ਸਰਕਾਰੀ ਵਿਭਾਗਾਂ ਅਤੇ ਸੰਸਥਾਵਾਂ ਦੁਆਰਾ ਵੱਖ-ਵੱਖ ਭਾਈਵਾਲਾਂ ਦੀ ਭਲਾਈ ਲਈ ਤਕਨਾਲੋਜੀ ਦੀ ਵਰਤੋਂ ਰਾਹੀਂ ਕੀਤੀਆਂ ਗਈਆਂ ਮਹੱਤਵਪੂਰਨ ਪਹਿਲਕਦਮੀਆਂ ਲਈ ਉਨ੍ਹਾਂ ਨੂੰ ਮਾਨਤਾ ਦਿੱਤੀ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਸਾਨੂੰ ਡੇਟਾ ਵਿਸ਼ਲੇਸ਼ਣ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਲਈ ਪੁਰਸਕਾਰ ਮਿਲਣਾ, ਇਹ ਦਰਸਾਉਂਦਾ ਹੈ ਕਿ ਅਸੀਂ ਸਿਰਫ਼ ਚੰਗਾ ਸ਼ਾਸਨ ਦੇਣ ਬਾਰੇ ਸਿਰਫ਼ ਗੱਲਾਂ ਹੀ ਨਹੀਂ ਕਰ ਰਹੇ, ਬਲਕਿ ਇਸਨੂੰ ਸਰਗਰਮੀ ਨਾਲ ਯਕੀਨੀ ਵੀ ਬਣਾ ਰਹੇ ਹਾਂ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਆਧੁਨਿਕ ਸ਼ਾਸਨ ਵਿੱਚ ਡੇਟਾ ਵਿਸ਼ਲੇਸ਼ਣ ਦੀ ਅਹਿਮ ਭੂਮਿਕਾ ਹੈ। ਇਹ ਨਾਗਰਿਕਾਂ ਦੀਆਂ ਜ਼ਰੂਰਤਾਂ ਨੂੰ ਹੋਰ ਡੂੰਘਾਈ ਨਾਲ ਸਮਝਣ, ਸੇਵਾ ਦੇਣ ਵਿੱਚ ਰੁਕਾਵਟਾਂ ਦੀ ਪਛਾਣ ਕਰਨ ਅਤੇ ਨਾਗਰਿਕਾਂ ਦੇ ਜੀਵਨ-ਪੱਧਰ ਨੂੰ ਬਿਹਤਰ ਬਣਾਉਣ ਲਈ ਠੋਸ ਫੈਸਲੇ ਲੈਣ ‘ਚ ਮਦਦ ਕਰਦਾ ਹੈ।

ਉਨ੍ਹਾਂ ਕਿਹਾ ਕਿ ਇੰਡੀਅਨ ਐਕਸਪ੍ਰੈਸ ਦੀ ਤਕਨਾਲੋਜੀ ਸਭਾ ਵੱਲੋਂ ਇਹ ਸਨਮਾਨ ਮਿਲਣਾ, ਡਿਜੀਟਲ ਤਬਦੀਲੀ ਵੱਲ ਸਾਡੇ ਸਫ਼ਰ ਨੂੰ ਵਧੇਰੇ ਜੋਸ਼ ਨਾਲ ਅੱਗੇ ਵਧਾਉਣ ਲਈ ਇੱਕ ਵੱਡੀ ਹੱਲਾਸ਼ੇਰੀ ਹੈ।

ਇਹ ਪੁਰਸਕਾਰ ਪੰਜਾਬ ਸਰਕਾਰ ਲਈ ਇੱਕ ਵੱਡਾ ਮੀਲ ਪੱਥਰ ਹੈ, ਜੋ ਪ੍ਰਸ਼ਾਸਨਿਕ ਅਮਲ ਨੂੰ ਵਧੇਰੇ ਅਨੁਕੂਲ ਬਣਾਉਣ, ਜਨਤਕ ਸੇਵਾਵਾਂ ਦੀ ਮਜ਼ਬੂਤੀ ਨਾਲ ਵਧੇਰੇ ਜਵਾਬਦੇਹ ਪ੍ਰਸ਼ਾਸਨ ਅਤੇ ਜਵਾਬਦੇਹ ਸਰਕਾਰ ਨੂੰ ਯਕੀਨੀ ਬਣਾਉਣ ਲਈ ਆਧੁਨਿਕ ਡੇਟਾ ਵਿਸ਼ਲੇਸ਼ਣ ਦੀ ਪ੍ਰਭਾਵਸ਼ਾਲੀ ਵਰਤੋਂ ਨੂੰ ਦਰਸਾਉਂਦਾ ਹੈ। ਇਸ ਦੇ ਨਾਲ ਹੀ ਇਹ ਸੂਬੇ ਦੇ ਨਾਗਰਿਕਾਂ ਦੀ ਭਲਾਈ ਅਤੇ ਖੁਸ਼ਹਾਲੀ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਤਕਨਾਲੋਜੀ ਦੀ ਵਰਤੋਂ ਰਾਹੀਂ “ਰੰਗਲਾ ਪੰਜਾਬ” ਬਣਾਉਣ ਦੇ ਯਤਨਾਂ ਨੂੰ ਹੋਰ ਬਲ ਦਿੰਦਾ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...