ਪੰਜਾਬ ਨੇ ਡਿਜੀਟਲ ਪਰਸਨਲ ਡੇਟਾ ਪ੍ਰੋਟੈਕਸ਼ਨ ਐਕਟ ਬਾਰੇ ਬਹੁ-ਰਾਜੀ ਵਰਕਸ਼ਾਪ ਕਰਵਾਈ

by | Jul 26, 2025 | breaking news, daily | 0 comments

* ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਵਿਭਾਗ ਦੇ ਡਾਇਰੈਕਟਰ ਅਮਿਤ ਤਲਵਾੜ ਨੇ ਸਰਕਾਰੀ ਵਿਭਾਗਾਂ ਵਿੱਚ ਯੋਜਨਾਬੱਧ ਡੇਟਾ ਸੁਰੱਖਿਆ ਢਾਂਚੇ ‘ਤੇ ਦਿੱਤਾ ਜ਼ੋਰ

ਚੰਡੀਗੜ੍ਹ, 26 ਜੁਲਾਈ:

ਨੈਸ਼ਨਲ ਇਨਫੋਰਮੈਟਿਕਸ ਸੈਂਟਰ (ਐਨ.ਆਈ.ਸੀ.), ਪੰਜਾਬ ਨੇ ਡਿਜੀਟਲ ਪਰਸਨਲ ਡੇਟਾ ਪ੍ਰੋਟੈਕਸ਼ਨ (ਡੀ.ਪੀ.ਡੀ.ਪੀ.) ਐਕਟ ਬਾਰੇ ਵਿਆਪਕ ਵਰਕਸ਼ਾਪ ਕਰਵਾਈ, ਜਿਸ ਵਿੱਚ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਸੀਨੀਅਰ ਸਰਕਾਰੀ ਅਧਿਕਾਰੀਆਂ ਨਾਲ ਇਸ ਨਵੇਂ ਕਾਨੂੰਨ ਦੇ ਲਾਗੂਕਰਨ ਸਬੰਧੀ ਰਣਨੀਤੀਆਂ ‘ਤੇ ਚਰਚਾ ਕੀਤੀ।

ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਵਿਭਾਗ ਦੇ ਡਾਇਰੈਕਟਰ ਸ੍ਰੀ ਅਮਿਤ ਤਲਵਾੜ ਨੇ ਸੈਸ਼ਨ ਦਾ ਉਦਘਾਟਨ ਕੀਤਾ ਅਤੇ ਸਰਕਾਰੀ ਵਿਭਾਗਾਂ ਵਿੱਚ ਯੋਜਨਾਬੱਧ ਡੇਟਾ ਸੁਰੱਖਿਆ ਢਾਂਚੇ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਵਰਕਸ਼ਾਪ ਦੌਰਾਨ ਸਰਕਾਰੀ ਆਈ.ਟੀ. ਐਪਲੀਕੇਸ਼ਨਾਂ ਅਤੇ ਡਿਜੀਟਲ ਸੇਵਾਵਾਂ ਵਿੱਚ ਡੀ.ਪੀ.ਡੀ.ਪੀ. ਐਕਟ ਦੀ ਪਾਲਣਾ ਦੇ ਵਿਹਾਰਕ ਪਹਿਲੂਆਂ ਬਾਰੇ ਚਰਚਾ ਕੀਤੀ ਗਈ।

ਐਨ.ਆਈ.ਸੀ. ਹੈੱਡਕੁਆਰਟਰ ਤੋਂ ਡਿਪਟੀ ਡਾਇਰੈਕਟਰ ਜਨਰਲ ਪ੍ਰਸ਼ਾਂਤ ਕੁਮਾਰ ਮਿੱਤਲ ਨੇ ਡੀ.ਪੀ.ਡੀ.ਪੀ. ਐਕਟ ਦੇ ਉਪਬੰਧਾਂ ਅਤੇ ਨਿਯਮਾਂ ਬਾਰੇ ਤਕਨੀਕੀ ਜਾਣਕਾਰੀ ਸਾਂਝੀ ਕੀਤੀ ਅਤੇ ਅਧਿਕਾਰੀਆਂ ਨੂੰ ਪ੍ਰਾਈਵੇਸੀ ਗਵਰਨੈਂਸ ਅਤੇ ਲਾਗੂਕਰਨ ਪ੍ਰੋਟੋਕੋਲ ਬਾਰੇ ਵਿਸਤ੍ਰਿਤ ਮਾਰਗਦਰਸ਼ਨ ਪ੍ਰਦਾਨ ਕੀਤਾ। ਇਸ ਪ੍ਰੋਗਰਾਮ ਵਿੱਚ ਸਰਕਾਰੀ ਪ੍ਰਣਾਲੀਆਂ ਲਈ ਡੇਟਾ ਘਟਾਉਣ, ਸਹਿਮਤੀ ਪ੍ਰਬੰਧਨ ਅਤੇ ਸੁਰੱਖਿਅਤ ਪ੍ਰੋਸੈਸਿੰਗ ਸਬੰਧੀ ਜ਼ਰੂਰਤਾਂ ਬਾਰੇ ਪੇਸ਼ਕਾਰੀਆਂ ਕੀਤੀਆਂ ਗਈਆਂ।

ਸਟੇਟ ਇਨਫੋਰਮੈਟਿਕਸ ਅਫਸਰ ਵਿਵੇਕ ਵਰਮਾ (ਪੰਜਾਬ), ਸਰਬਜੀਤ ਸਿੰਘ (ਹਰਿਆਣਾ) ਅਤੇ ਰਮੇਸ਼ ਗੁਪਤਾ (ਚੰਡੀਗੜ੍ਹ) ਨੇ ਆਪਣੀਆਂ ਤਕਨੀਕੀ ਟੀਮਾਂ ਦੇ ਨਾਲ ਵਰਕਸ਼ਾਪ ਵਿੱਚ ਹਿੱਸਾ ਲਿਆ, ਜੋ ਕਿ ਪੂਰੇ ਖੇਤਰ ਵਿੱਚ ਡੇਟਾ ਸੁਰੱਖਿਆ ਅਭਿਆਸਾਂ ਨੂੰ ਮਿਆਰੀ ਬਣਾਉਣ ਸਬੰਧੀ ਸਮੂਹਿਕ ਯਤਨਾਂ ਨੂੰ ਦਰਸਾਉਂਦਾ ਹੈ।

ਇਸ ਸੈਸ਼ਨ ਵਿੱਚ ਡੇਟਾ ਗਵਰਨੈਂਸ ਅਤੇ ਰਣਨੀਤੀ ਡਵੀਜਨ ਦੇ ਮੁਖੀ ਮੁਕੇਸ਼ ਗੁਪਤਾ ਅਤੇ ਸਲਾਹਕਾਰ ਆਕਾਸ਼ ਅਗਰਵਾਲ ਨੇ ਗੋਪਨੀਯਤਾ ਢਾਂਚੇ ਦੇ ਕਾਨੂੰਨੀ, ਸੰਚਾਲਕੀ ਅਤੇ ਤਕਨੀਕੀ ਪਹਿਲੂਆਂ ਬਾਰੇ ਵੱਡਮੁੱਲੀ ਜਾਣਕਾਰੀ ਦਿੱਤੀ। ਇਸ ਦੌਰਾਨ ਅਧਿਕਾਰੀਆਂ ਨੇ ਲਾਗੂਕਰਨ ਚੁਣੌਤੀਆਂ ਅਤੇ ਸਰਕਾਰੀ ਡੇਟਾ ਹੈਂਡਲਿੰਗ ਲਈ ਸਰਬੋਤਮ ਅਭਿਆਸਾਂ ਬਾਰੇ ਚਰਚਾ ਕੀਤੀ।

ਤਕਨੀਕੀ ਸੈਸ਼ਨਾਂ ਵਿੱਚ ਪ੍ਰਬੰਧਕੀ ਕਾਰਜ-ਪ੍ਰਵਾਹ, ਪਾਲਣਾ ਸਬੰਧੀ ਜ਼ਰੂਰਤਾਂ ਅਤੇ ਮੌਜੂਦਾ ਡਿਜੀਟਲ ਬੁਨਿਆਦੀ ਢਾਂਚੇ ਵਿੱਚ ਗੋਪਨੀਯਤਾ ਸੁਰੱਖਿਆ ਦੇ ਏਕੀਕਰਨ ਸਮੇਤ ਮੁੱਖ ਖੇਤਰਾਂ ਬਾਰੇ ਵਿਚਾਰ ਕੀਤਾ ਗਿਆ। ਇਸ ਵਰਕਸ਼ਾਪ ਨੇ ਅਧਿਕਾਰੀਆਂ ਨੂੰ ਸਰਕਾਰੀ ਪ੍ਰਣਾਲੀਆਂ ਵਿੱਚ ਡੀ.ਪੀ.ਡੀ.ਪੀ. ਉਪਬੰਧਾ ਨੂੰ ਲਾਗੂ ਕਰਨ ਬਾਰੇ ਵਿਹਾਰਕ ਸਵਾਲਾਂ ਦੇ ਜਵਾਬ ਹਾਸਲ ਕਰਨ ਲਈ ਇੱਕ ਮੰਚ ਪ੍ਰਦਾਨ ਕੀਤਾ।

ਇਹ ਸਿਖਲਾਈ ਪ੍ਰੋਗਰਾਮ ਭਾਰਤ ਦੇ ਵਿਆਪਕ ਡੇਟਾ ਸੁਰੱਖਿਆ ਪ੍ਰਬੰਧਾਂ ਨੂੰ ਲਾਗੂ ਕਰਨ ਸਬੰਧੀ ਸੂਬਾ ਸਰਕਾਰ ਦੀ ਵਿਆਪਕ ਤਿਆਰੀ ਦਾ ਹਿੱਸਾ ਸੀ। ਅਧਿਕਾਰੀਆਂ ਨੇ ਜਨਤਕ ਡਿਜੀਟਲ ਸੇਵਾਵਾਂ ਅਤੇ ਨਾਗਰਿਕ-ਪੱਖੀ ਐਪਲੀਕੇਸ਼ਨਾਂ ਵਿੱਚ ਨੈਤਿਕ ਡੇਟਾ ਹੈਂਡਲਿੰਗ ਲਈ ਸਮੂਹਿਕ ਜ਼ਿੰਮੇਵਾਰੀਆਂ ਬਾਰੇ ਚਰਚਾ ਕੀਤੀ।

ਸਟੇਟ ਇਨਫੋਰਮੈਟਿਕਸ ਅਫਸਰ ਵਿਵੇਕ ਵਰਮਾ ਦੀ ਅਗਵਾਈ ਵਾਲੀ ਪ੍ਰਬੰਧਕੀ ਕਮੇਟੀ ਵਿੱਚ ਸੀਨੀਅਰ ਤਕਨੀਕੀ ਅਫਸਰ ਊਸ਼ਾ ਰਾਏ, ਦਿਨੇਸ਼ ਸ਼ਰਮਾ, ਸੰਜੇ ਸਾਹਨੀ ਅਤੇ ਪੰਕਜ ਜੈਨ ਸ਼ਾਮਲ ਸਨ, ਜਿਨ੍ਹਾਂ ਨੇ ਬਹੁ- ਅਧਿਕਾਰਤ ਸਿਖਲਾਈ ਪਹਿਲਕਦਮੀ ਵਿੱਚ ਤਾਲਮੇਲ ਕੀਤਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...