ਪੰਜਾਬ ਪੁਲਿਸ ਨੇ ਪਿਓ-ਪੁੱਤ ਨੂੰ ਅੰਮ੍ਰਿਤਸਰ ਤੋਂ ਕੀਤਾ ਗ੍ਰਿਫਤਾਰ, ਵੱਡੇ ਪੱਧਰ ’ਤੇ ਚਲਾਉਂਦੇ ਸਨ ਨਸ਼ਿਆਂ ਦਾ ਕਾਰੋਬਾਰ; 1 ਲੱਖ ਰੁਪਏ ਦੀ ਡਰੱਗ ਮਨੀ, ਦੋ ਹਥਿਆਰ ਬਰਾਮਦ

by | Mar 5, 2025 | breaking news, crime, daily | 0 comments

— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

—2019 ਤੋਂ ਜੇਲ੍ਹ ਚੋਂ ਬਾਹਰ ਸੀ ਦੋਸ਼ੀ ਅਮੋਲਕ , ਐਨ.ਡੀ.ਪੀ.ਐਸ. ਅਤੇ ਆਰਮਜ਼ ਐਕਟ ਅਧੀਨ 10 ਐਫਆਈਆਰਜ਼ ਦਾ ਕਰ ਰਿਹਾ ਹੈ ਸਾਹਮਣਾ: ਡੀਜੀਪੀ ਗੌਰਵ ਯਾਦਵ

—ਗ੍ਰਿਫ਼ਤਾਰੀ ਤੋਂ ਬਚਣ ਲਈ ਅਕਸਰ ਆਪਣੀ ਰਿਹਾਇਸ਼ ਬਦਲਦੇ ਰਹਿੰਦੇ ਸਨ ਦੋਵੇਂ ਦੋਸ਼ੀ: ਸੀ.ਪੀ. ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 4 ਮਾਰਚ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਚੱਲ ਰਹੀ ‘ਯੁੱਧ ਨਸ਼ਿਆਂ ਦੇ ਵਿਰੁੱਧ’ ਮੁਹਿੰਮ ਤਹਿਤ ਇੱਕ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵਿਅਕਤੀ ਅਤੇ ਉਸਦੇ ਪੁੱਤਰ, ਜੋ ਨਸ਼ਿਆਂ ਦੇ ਕਾਰੋਬਾਰ ਵਿੱਚ ਵੱਡੀ ਮੱਛੀ ਮੰਨੇ ਜਾਂਦੇ ਹਨ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਮੋਲਕ ਸਿੰਘ ਅਤੇ ਉਸਦੇ ਪੁੱਤਰ ਮਹਾਂਬੀਰ ਸਿੰਘ ਵਜੋਂ ਹੋਈ ਹੈ, ਦੋਵੇਂ ਤਰਨਤਾਰਨ ਦੇ ਪਿੰਡ ਠੱਠਾ ਦੇ ਵਸਨੀਕ ਹਨ। ਪੁਲਿਸ ਟੀਮਾਂ ਨੇ ਦੋਸ਼ੀਆਂ ਦੇ ਕਬਜ਼ੇ ਚੋਂ 1 ਲੱਖ ਰੁਪਏ ਦੀ ਡਰੱਗ ਮਨੀ , ਇੱਕ ਜਾਅਲੀ ਅਸਲਾ ਲਾਇਸੈਂਸ, ਦੋ ਹਥਿਆਰ – ਇੱਕ .30 ਬੋਰ ਪਿਸਤੌਲ ਸਮੇਤ ਦੋ ਮੈਗਜ਼ੀਨ ਅਤੇ 15 ਜ਼ਿੰਦਾ ਕਾਰਤੂਸ ਅਤੇ ਇੱਕ .306 ਸਿੰਗਲ ਬੈਰਲ ਸਪਰਿੰਗਫੀਲਡ ਰਾਈਫਲ ਸਮੇਤ ਪੰਜ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦੀ ਟੋਇਟਾ ਕੋਰੋਲਾ ਕਾਰ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ।

ਇਹ ਕਾਰਵਾਈ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਐਨਡੀਪੀਐਸ ਐਕਟ ਦੀ ਧਾਰਾ 21 ਸੀ, 23, 271 ਅਤੇ 29 ਅਤੇ ਆਈਪੀਸੀ ਦੀ ਧਾਰਾ 212 ਅਤੇ 216 ਅਧੀਨ 20/01/2024 ਨੂੰ ਦਰਜ ਐਫਆਈਆਰ ਨੰਬਰ 15 ਵਿੱਚ ਇਨ੍ਹਾਂ ਦੋਵਾਂ ਮੁਲਜ਼ਮਾਂ ਨੂੰ ਨਾਮਜ਼ਦ ਕੀਤੇ ਜਾਣ ਤੋਂ ਇੱਕ ਸਾਲ ਨਾਲੋਂ ਥੋੜ੍ਹੇ ਵੱਧ ਸਮੇਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।

ਦੱਸਣਯੋਗ ਹੈ ਕਿ,ਇਸ ਮਾਮਲੇ ਵਿੱਚ ਪੁਲਿਸ ਵੱਲੋਂ ਸੱਤ ਮੁਲਜ਼ਮਾਂ, ਜਿਨ੍ਹਾਂ ਵਿੱਚ ਦੋ ਭਰਾ,ਮਨਜੀਤ ਸਿੰਘ ਉਰਫ ਮੰਨਾ ਅਤੇ ਲਵਜੀਤ ਸਿੰਘ ਉਰਫ ਲਵ ਉਰਫ ਲਾਭ – ਜਿਨ੍ਹਾਂ ਨੂੰ ਵੀ ਵੱਡੀਆਂ ਮੱਛੀਆਂ ਮੰਨਿਆ ਜਾਂਦਾ ਸੀ – ਸ਼ਾਮਲ ਹਨ, ਨੂੰ 3 ਕਿਲੋਗ੍ਰਾਮ ਹੈਰੋਇਨ, 5 ਲੱਖ ਰੁਪਏ ਦੀ ਡਰੱਗ ਮਨੀ ਅਤੇ ਅਪਰਾਧ ਵਿੱਚ ਵਰਤੇ ਗਏ ਵਾਹਨਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਦੋਵੇਂ ਮੁਲਜ਼ਮ ਭਰਾ 2015 ਤੋਂ ਫਰਾਰ ਸਨ ਅਤੇ ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਮੁੰਬਈ ਵੱਲੋਂ 260 ਕਿਲੋਗ੍ਰਾਮ ਹੈਰੋਇਨ ਅਤੇ ਦਿੱਲੀ ਸਪੈਸ਼ਲ ਸੈੱਲ ਵੱਲੋਂ 356 ਕਿਲੋਗ੍ਰਾਮ ਹੈਰੋਇਨ ਜ਼ਬਤ ਕਰਨ ਦੇ ਮਾਮਲੇ ਵਿੱਚ ਅਤਿ ਲੋੜੀਂਦੇ ਸਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਅਮੋਲਕ ਸਿੰਘ ਆਪਣੇ ਪੁੱਤਰ ਨਾਲ ਮਿਲ ਕੇ ਡਰੱਗ ਕਾਰਟਲ ਚਲਾ ਰਿਹਾ ਸੀ।

ਉਨ੍ਹਾਂ ਦੱਸਿਆ ਕਿ ਦੋਸ਼ੀ ਅਮੋਲਕ 2019 ਵਿੱਚ ਜੇਲ੍ਹ ਤੋਂ ਬਾਹਰ ਆ ਗਿਆ ਸੀ, ਪਰ ਸਾਲਾਂ ਤੋਂ ਅਜਿਹੀਆਂ ਗੈਰਕਾਨੂੰਨੀ ਗਤੀਵਿਧੀਆਂ ਵਿੱਚ ਸਰਗਰਮ ਸੀ ਅਤੇ ਫਰਾਰ ਚੱਲ ਰਿਹਾ ਸੀ। ਉਨ੍ਹਾਂ ਦੱਸਿਆ ਕਿ ਉਸ ਵਿਰੁੱਧ ਸੂਬੇ ਭਰ ਵਿੱਚ ਐਨਡੀਪੀਐਸ ਅਤੇ ਅਸਲਾ ਐਕਟ ਤਹਿਤ 10 ਐਫਆਈਆਰਜ਼ ਦਰਜ ਹਨ।

ਡੀਜੀਪੀ ਨੇ ਕਿਹਾ ਕਿ ਜਾਂਚ ਦੌਰਾਨ, ਮੁਲਜ਼ਮ ਦੇ ਕਬਜ਼ੇ ਵਿੱਚੋਂ ਬਰਾਮਦ ਕੀਤਾ ਗਿਆ ਅਸਲਾ ਲਾਇਸੈਂਸ ਜਾਅਲੀ ਪਾਇਆ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਹੋਰ ਜਾਂਚ ਜਾਰੀ ਹੈ ਅਤੇ ਹੋਰ ਬਰਾਮਦਗੀਆਂ ਹੋਣ ਦੀ ਉਮੀਦ ਹੈ।

ਹੋਰ ਜਾਣਕਾਰੀ ਦਿੰਦਿਆਂ, ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਲੋੜੀਂਦੇ ਮੁਲਜ਼ਮ ਅਮੋਲਕ ਅਤੇ ਉਸਦੇ ਪੁੱਤਰ ਮਹਾਬੀਰ ਦੇ ਸ਼ਹਿਰ ਵਿੱਚ ਮੌਜੂਦ ਹੋਣ ਬਾਰੇ ਮਿਲੀ ਭਰੋਸੇਯੋਗ ਇਤਲਾਹ ਉਪਰੰਤ, ਪੁਲਿਸ ਟੀਮਾਂ ਨੇ ਅੰਮ੍ਰਿਤਸਰ ਦੇ ਪ੍ਰੀਤ ਵਿਹਾਰ ਵਿਖੇ ਉਨ੍ਹਾਂ ਦੇ ਘਰ ’ਤੇ ਛਾਪਾ ਮਾਰਿਆ ਅਤੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ।

ਸੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਮੁਲਜ਼ਮਾਂ ਦੀਆਂ ਸੂਬੇ ਵਿੱਚ ਅਤੇ ਬਾਹਰ ਕਈ ਜਾਇਦਾਦਾਂ ਹਨ ਅਤੇ ਉਹ ਗ੍ਰਿਫ਼ਤਾਰੀ ਤੋਂ ਬਚਣ ਲਈ ਅਕਸਰ ਆਪਣੇ ਘਰ ਬਦਲਦੇ ਰਹਿੰਦੇ ਸਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਹੋਰ ਜਾਂਚ ਜਾਰੀ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...