ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟਲ ਦਾ ਕੀਤਾ ਪਰਦਾਫਾਸ਼ ; ਮਹਿਲਾ ਸਰਗਨਾ ਸਮੇਤ ਚਾਰ ਦੋਸ਼ੀਆਂ ਨੂੰ 5.2 ਕਿਲੋ ਹੈਰੋਇਨ ਨਾਲ ਕੀਤਾ ਗਿ੍ਫਤਾਰ

by | Mar 23, 2025 | breaking news, crime, daily | 0 comments

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਮੁਤਾਬਿਕ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

– ਸਰਗਨਾ ਮਨਦੀਪ ਕੌਰ , ਪੁਲਿਸ ਦੀ ਵਰਦੀ ਪਾ ਕੇ ਤਸਕਰੀ ਦੀਆਂ ਗਤੀਤਿਧੀਆਂ ਨੂੰ ਦਿੰਦੀ ਸੀ ਅੰਜਾਮ : ਡੀਜੀਪੀ ਗੌਰਵ ਯਾਦਵ

ਅਗਲੇਰੀ ਜਾਂਚ ਜਾਰੀ; ਹੋਰ ਗਿ੍ਫਤਾਰੀਆਂ ਅਤੇ ਬਰਾਮਦਗੀ ਦੀ ਸੰਭਾਵਨਾ: ਸੀ.ਪੀ. ਅੰਮਿ੍ਤਸਰ ਗੁਰਪ੍ਰੀਤ ਸਿੰਘ ਭੁੱਲਰ

ਚੰਡੀਗੜ/ਅੰਮਿ੍ਤਸਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਵੱਡੀ ਸਫ਼ਲਤਾ ਤਹਿਤ ਅੰਮਿ੍ਤਸਰ ਕਮਿਸ਼ਨਰੇਟ ਪੁਲਿਸ ਨੇ ਅੰਮਿ੍ਤਸਰ ਦੇ ਪਿੰਡ ਇੱਬਨ ਕਲਾਂ ਦੀ ਰਹਿਣ ਵਾਲੀ ਮਨਦੀਪ ਕੌਰ (27) ਅਤੇ ਉਸਦੇ ਤਿੰਨ ਕਾਰਕੁੰਨਾਂ ਨੂੰ 5.2 ਕਿਲੋ ਹੈਰੋਇਨ ਸਮੇਤ ਗਿ੍ਫਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦਿੱਤੀ।

ਗਿ੍ਫਤਾਰ ਕੀਤੇ ਗਏ ਮਨਦੀਪ ਦੇ ਹੋਰ ਸਾਥੀਆਂ ਦੀ ਪਛਾਣ ਆਲਮ ਅਰੋੜਾ (23) ਅਤੇ ਮਨਮੀਤ ਉਰਫ ਗੋਲੂ (21), ਦੋਵੇਂ ਵਾਸੀ ਜਨਤਾ ਕਲੋਨੀ, ਛੇਹਰਟਾ, ਅੰਮਿ੍ਤਸਰ ਅਤੇ ਤਰਨਤਾਰਨ ਦਾ 18 ਸਾਲਾ ਲੜਕਾ (ਨਾਮ ਗੁਪਤ ਰੱਖਿਆ ਗਿਆ ਹੈ), ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਮਨਦੀਪ ਕੌਰ ਦੇ ਇੱਕ ਵਿਅਕਤੀ ਨਾਲ ਸਬੰਧ ਸਨ, ਜਿਸਨੇ ਉਸਨੂੰ ਪਾਕਿਸਤਾਨ ਸਥਿਤ ਤਸਕਰਾਂ ਨਾਲ ਮਿਲਾਇਆ ਸੀ। ਮੁਲਜਮ ਮਨਦੀਪ ਦਾ ਜੱਦੀ ਘਰ ਤਰਨਤਾਰਨ ਦੇ ਸਰਹੱਦੀ ਪਿੰਡ ਖਾਲੜਾ ਵਿੱਚ ਸਥਿਤ ਹੈ, ਜੋ ਕਿ ਭਾਰਤ-ਪਾਕਿਸਤਾਨ ਸਰਹੱਦ ਦੀ ਵਾੜ ਤੋਂ ਲਗਭਗ 2 ਕਿਲੋਮੀਟਰ ਦੀ ਦੂਰੀ ’ਤੇ ਹੈ।

ਡੀਜੀਪੀ ਨੇ ਕਿਹਾ ਕਿ ਜਾਂਚ ਵਿੱਚ ਇਹ ਵੀ ਸਬੂਤ ਸਾਹਮਣੇ ਆਏ ਹਨ ਕਿ ਮੁਲਜਮ ਮਨਦੀਪ, ਅਕਸਰ ਪੁਲਿਸ ਦੀ ਵਰਦੀ ਪਹਿਨ ਕੇ ਨਸ਼ਾ ਤਸਕਰੀ ਦੀਆਂ ਨਾਪਾਕ ਗਤੀਵਿਧੀਆਂ ਨੂੰ ਅੰਜਾਮ ਦਿੰਦੀ ਸੀ । ਇਸ ਮਾਮਲੇ ਵਿੱਚ ਅਗਲੇਰੇ ਅਤੇ ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਪੁਲਿਸ ਕਮਿਸ਼ਨਰ (ਸੀ.ਪੀ.) ਅੰਮਿ੍ਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਮਹਿਲਾ ਨਸ਼ਾ ਤਸਕਰ ਵੱਲੋਂ ਡਰੱਗ ਕਾਰਟਲ ਚਲਾਏ ਜਾਣ ਬਾਰੇ ਪੁਖ਼ਤਾ ਇਤਲਾਹ ਤੋਂ ਬਾਅਦ, ਡੀ.ਸੀ.ਪੀ. ਜਾਂਚ ਰਵਿੰਦਰ ਪਾਲ ਸਿੰਘ ਸੰਧੂ, ਏਡੀਸੀਪੀ ਜਾਂਚ ਨਵਜੋਤ ਸਿੰਘ ਅਤੇ ਏ.ਸੀ.ਪੀ. ਉੱਤਰੀ ਕਮਲਜੀਤ ਸਿੰਘ ਦੀ ਨਿਗਰਾਨੀ ਹੇਠ ਅਤੇ ਇੰਚਾਰਜ ਸੀ.ਆਈ.ਏ.-1 ਇੰਸਪੈਕਟਰ ਅਮੋਲਕਦੀਪ ਸਿੰਘ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਨੇ ਅੰਮਿ੍ਰਤਸਰ ਦੇ ਛੇਹਰਟਾ ਖੇਤਰ ਤੋਂ ਮਨਦੀਪ ਕੌਰ ਅਤੇ ਉਸਦੇ ਦੋ ਕਾਰਕੁੰਨਾਂ ਆਲਮ ਅਤੇ ਮਨਮੀਤ ਨੂੰ ਗਿ੍ਫਤਾਰ ਕੀਤਾ। ਉਨਾਂ ਦੱਸਿਆ ਕਿ ਦੋਸ਼ੀ ਮਨਦੀਪ ਕੌਰ ਵੱਲੋਂ ਇੱਕ ਹੋਰ ਵਿਅਕਤੀ ਦੀ ਸ਼ਮੂਲੀਅਤ ਬਾਰੇ ਕੀਤੇ ਖੁਲਾਸੇ ‘ਤੇ, ਪੁਲਿਸ ਟੀਮਾਂ ਵੱਲੋਂ ਉਸਨੂੰ ਵੀ ਉਸੇ ਇਲਾਕੇ ਤੋਂ ਗਿ੍ਫਤਾਰ ਕਰ ਲਿਆ ਗਿਆ ਹੈ।

ਸੀ.ਪੀ. ਨੇ ਕਿਹਾ ਕਿ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗਿ੍ਫਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਜ਼ਿਕਰਯੋਗ ਹੈ ਕਿ ਇਸ ਸਬੰਧੀ ਵਿਚ 20/3/ 2025 ਨੂੰ ਐਫਆਈਆਰ ਨੰਬਰ 53 ਅਧੀਨ ਅਤੇ ਐਨਡੀਪੀਐਸ ਐਕਟ ਦੀ ਧਾਰਾ 21(ਸੀ), 21(ਬੀ), ਅਤੇ 29 ਤਹਿਤ ਅੰਮਿ੍ਤਸਰ ਦੇ ਥਾਣਾ ਛੇਹਰਟਾ ਵਿਖੇ ਕੇਸ ਦਰਜ ਕੀਤਾ ਗਿਆ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...