ਪੰਜਾਬ ਪੁਲਿਸ ਵੱਲੋਂ ਅਹਿਮਦਾਬਾਦ ਤੋਂ ਅੱਤਵਾਦੀ ਅਰਸ਼ ਡੱਲਾ ਦਾ ਸਾਥੀ ਗ੍ਰਿਫ਼ਤਾਰ

by | May 27, 2025 | breaking news, crime, daily | 0 comments

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ

ਪੰਜਾਬ ਪੁਲਿਸ ਵੱਲੋਂ ਅਹਿਮਦਾਬਾਦ ਤੋਂ ਅੱਤਵਾਦੀ ਅਰਸ਼ ਡੱਲਾ ਦਾ ਸਾਥੀ ਗ੍ਰਿਫ਼ਤਾਰ

ਗ੍ਰਿਫ਼ਤਾਰ ਮੁਲਜ਼ਮ ਲਵਿਸ਼ ਪੰਜਾਬ ਪੁਲਿਸ ਨੂੰ ਕਤਲ ਅਤੇ ਜਬਰੀ-ਵਸੂਲੀ ਸਮੇਤ ਕਈ ਮਾਮਲਿਆਂ ‘ਚ ਲੋੜੀਂਦਾ ਸੀ: ਡੀਜੀਪੀ ਗੌਰਵ ਯਾਦਵ

ਡੀਜੀਪੀ ਪੰਜਾਬ ਨੇ ਅੰਤਰ-ਰਾਜੀ ਕਾਰਵਾਈ ਵਿੱਚ ਸਹਾਇਤਾ ਲਈ ਗੁਜਰਾਤ ਪੁਲਿਸ ਅਤੇ ਆਪਣੇ ਹਮਰੁਤਬਾ ਦਾ ਕੀਤਾ ਧੰਨਵਾਦ

ਲਵਿਸ਼ ਨੇ ਸ਼ਰਾਬ ਦੇ ਠੇਕੇਦਾਰ ਅਤੇ ਟ੍ਰੈਵਲ ਏਜੰਟ ਦੀ ਕੀਤੀ ਸੀ ਰੇਕੀ, 50-50 ਲੱਖ ਰੁਪਏ ਮਗੀ ਸੀ ਫਿਰੌਤੀ

ਚੰਡੀਗੜ੍ਹ/ਜਲੰਧਰ, 26 ਮਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਵਿਦੇਸ਼-ਅਧਾਰਤ ਅੱਤਵਾਦੀ ਅਰਸ਼ ਡੱਲਾ ਅਤੇ ਜਿੰਦੀ ਮਹਿੰਦੀਪੁਰੀਆ, ਜੋ ਮਾਰੇ ਗਏ ਅੱਤਵਾਦੀ ਤੇਜਾ ਮਹਿੰਦੀਪੁਰੀ ਦਾ ਭਰਾ ਹੈ, ਦੇ ਨਜ਼ਦੀਕੀ ਸਾਥੀ ਨੂੰ ਗੁਜਰਾਤ ਦੇ ਅਹਿਮਦਾਬਾਦ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ।

ਇਹ ਕਾਰਵਾਈ ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਅਤੇ ਹੁਸ਼ਿਆਰਪੁਰ ਪੁਲਿਸ ਵੱਲੋਂ ਗੁਜਰਾਤ ਪੁਲਿਸ ਦੇ ਸਹਿਯੋਗ ਨਾਲ ਸਾਂਝੇ ਤੌਰ ‘ਤੇ ਕੀਤੀ ਗਈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਲਵਿਸ਼ ਅਰਸ਼ ਡੱਲਾ ਦੇ ਇਸ਼ਾਰੇ ‘ਤੇ ਕੰਮ ਕਰ ਰਿਹਾ ਸੀ ਅਤੇ ਲੋਕਾਂ ਨੂੰ ਡਰਾਉਣ ਲਈ ਉਨ੍ਹਾਂ ‘ਤੇ ਗੋਲੀਬਾਰੀ ਸਮੇਤ ਜਬਰੀ ਵਸੂਲੀ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫ਼ਤਾਰ ਦੋਸ਼ੀ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਅਤੇ ਉਸ ਵਿਰੁੱਧ ਕਤਲ, ਗੋਲੀਬਾਰੀ ਨਾਲ ਡਰਾ-ਧਮਕਾ ਕੇ ਜਬਰੀ ਵਸੂਲੀ ਦੀ ਕੋਸ਼ਿਸ਼ ਅਤੇ ਹੋਰ ਕਈ ਗੰਭੀਰ ਅਪਰਾਧ ਦਰਜ ਹਨ।

ਉਨ੍ਹਾਂ ਕਿਹਾ ਕਿ ਦੋਸ਼ੀ ਲਵਿਸ਼ ਆਪਣੇ ਵਿਦੇਸ਼ੀ ਹੈਂਡਲਰਾਂ ਨਾਲ ਲਗਾਤਾਰ ਸੰਪਰਕ ਵਿੱਚ ਸੀ, ਜੋ ਪੰਜਾਬ ਵਿੱਚ ਇੱਕ ਸਨਸਨੀਖੇਜ਼ ਅਪਰਾਧ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਿਹਾ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ, “ਅਸੀਂ ਇਸ ਅੰਤਰ-ਰਾਜੀ ਕਾਰਵਾਈ ਵਿੱਚ ਸ਼ਾਨਦਾਰ ਸਹਿਯੋਗ ਲਈ ਗੁਜਰਾਤ ਪੁਲਿਸ ਅਤੇ ਡੀਜੀਪੀ ਗੁਜਰਾਤ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ।”

ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਸਹਾਇਕ ਇੰਸਪੈਕਟਰ ਜਨਰਲ (ਏਆਈਜੀ) ਸੀਆਈ ਜਲੰਧਰ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਪੰਜਾਬ ਪੁਲਿਸ ਪਿਛਲੇ ਕੁਝ ਮਹੀਨਿਆਂ ਤੋਂ ਦੋਸ਼ੀ ਲਵਿਸ਼ ਦੀਆਂ ਸਰਗਰਮੀਆਂ ‘ਤੇ ਨਜ਼ਰ ਰੱਖ ਰਹੀ ਸੀ। ਉਨ੍ਹਾਂ ਕਿਹਾ ਕਿ ਤਕਨੀਕੀ ਤੇ ਖੁਫੀਆ ਜਾਣਕਾਰੀ ਦੇ ਅਧਾਰ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਗੁਜਰਾਤ ਵਿੱਚ ਲਵਿਸ਼ ਦੀ ਮੌਜੂਦਗੀ ਦਾ ਪਤਾ ਲਗਾ ਲਿਆ। ਉਨ੍ਹਾਂ ਦੱਸਿਆ ਕਿ ਅਸੀਂ ਗੁਜਰਾਤ ਪੁਲਿਸ ਦੇ ਸਹਿਯੋਗ ਨਾਲ ਦੋਸ਼ੀ ਲਵਿਸ਼ ਨੂੰ ਗੁਜਰਾਤ ਦੇ ਉਸਮਾਨਪੁਰਾ ਖੇਤਰ ਤੋਂ ਸਫਲਤਾਪੂਰਵਕ ਗ੍ਰਿਫਤਾਰ ਕਰ ਲਿਆ ਹੈ।

ਏਆਈਜੀ ਨੇ ਕਿਹਾ ਕਿ ਮੁੱਢਲੀ ਜਾਂਚ ਅਨੁਸਾਰ ਦੋਸ਼ੀ ਲਵਿਸ਼ ਨੇ ਰਾਹੋਂ ਸਥਿਤ ਸ਼ਰਾਬ ਠੇਕੇਦਾਰ ਅਤੇ ਨਵਾਂਸ਼ਹਿਰ ਸਥਿਤ ਇੱਕ ਟ੍ਰੈਵਲ ਏਜੰਟ, ਜਿਨ੍ਹਾਂ ਤੋਂ ਅਰਸ਼ ਡੱਲਾ ਨੇ 50-50 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ, ਦੀ ਰੇਕੀ ਕੀਤੀ ਸੀ।

ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਨੇ ਕਿਹਾ ਕਿ ਦੋਸ਼ੀ ਲਵਿਸ਼ ਮਈ 2024 ਤੋਂ ਹੁਸ਼ਿਆਰਪੁਰ ਦੇ ਮਾਡਲ ਟਾਊਨ ਖੇਤਰ ਵਿੱਚ ਕਤਲ ਦੀ ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਫਰਾਰ ਸੀ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਨੇ ਕਿਸੇ ਵਿਅਕਤੀ ਤੋਂ ਪੈਸੇ ਦੀ ਜਬਰੀ ਵਸੂਲੀ ਵਾਸਤੇ ਉਸਨੂੰ ਡਰਾਉਣ ਲਈ ਸੁਖਦੇਵ ਨਗਰ ਵਿੱਚ ਉਸਦੇ ਘਰ ‘ਤੇ ਗੋਲੀਆਂ ਵੀ ਚਲਾਈਆਂ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਵਿਅਕਤੀਆਂ ਦੀ ਪਛਾਣ ਅਤੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...