ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਤੋਂ ਨਾਬਾਲਗ ਸਮੇਤ ਚਾਰ ਨਸ਼ਾ ਤਸਕਰ ਗ੍ਰਿਫ਼ਤਾਰ; 4 ਕਿਲੋ ਹੈਰੋਇਨ ਅਤੇ 20 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

by | Mar 10, 2025 | breaking news, crime, daily | 0 comments

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

ਗ੍ਰਿਫ਼ਤਾਰ ਨਾਬਾਲਗ, ਪਾਕਿਸਤਾਨੀ ਤਸਕਰਾਂ ਵੱਲੋਂ ਭੇਜੀਆਂ ਨਸ਼ਿਆਂ ਦੀਆਂ ਖੇਪਾਂ ਹਾਸਲ ਕਰਨ ਵਾਸਤੇ ਸਤਲੁਜ ਦਰਿਆ ਪਾਰ ਕਰਨ ਲਈ ਕਿਸ਼ਤੀਆਂ ਦੀ ਕਰ ਰਿਹਾ ਸੀ ਵਰਤੋਂ: ਡੀਜੀਪੀ ਗੌਰਵ ਯਾਦਵ

ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਯਤਨ ਜਾਰੀ: ਸੀ.ਪੀ. ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 10 ਮਾਰਚ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦਰਮਿਆਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 16 ਸਾਲਾ ਨਾਬਾਲਗ ਸਮੇਤ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਨਸ਼ਾ ਤਸਕਰੀ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ ਅਤੇ ਮੁਲਜ਼ਮਾਂ ਦੇ ਕਬਜ਼ੇ ‘ਚੋਂ 4.01 ਕਿਲੋ ਹੈਰੋਇਨ, 20,000 ਰੁਪਏ ਦੀ ਡਰੱਗ ਮਨੀ ਅਤੇ ਤਿੰਨ ਮੋਟਰਸਾਈਕਲ ਜ਼ਬਤ ਕੀਤੇ ਹਨ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਸੇਮ ਸਿੰਘ ਉਰਫ਼ ਸੇਮਾ (23), ਅੰਮ੍ਰਿਤ ਸਿੰਘ ਉਰਫ਼ ਅਭੀ (21), ਦੋਵੇਂ ਵਾਸੀ ਜਲਾਲਾਬਾਦ, ਫਾਜ਼ਿਲਕਾ; ਰਮਨਜੀਤ ਸਿੰਘ ਉਰਫ਼ ਰਮਨ (19) ਵਾਸੀ ਤਰਨਤਾਰਨ ਵਜੋਂ ਹੋਈ ਹੈ ਜਦੋਂ ਕਿ ਗ੍ਰਿਫ਼ਤਾਰ ਕੀਤਾ ਨਾਬਾਲਗ ਫਿਰੋਜ਼ਪੁਰ ਦਾ ਰਹਿਣ ਵਾਲਾ ਹੈ।

ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਲਗਾਤਾਰ ਸੰਪਰਕ ਵਿੱਚ ਸਨ, ਜੋ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਸਪਲਾਈ ਲਈ ਫਿਰੋਜ਼ਪੁਰ ਸੈਕਟਰ ਦੀ ਵਰਤੋਂ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਨਾਬਾਲਗ, ਜਿਸਦੀ ਪਛਾਣ ਉਮਰ ਦੇ ਲਿਹਾਜ਼ ਨਾਲ ਗੁਪਤ ਰੱਖੀ ਗਈ ਹੈ, ਸਤਲੁਜ ਦਰਿਆ ਪਾਰ ਕਰਕੇ ਅੰਤਰਰਾਸ਼ਟਰੀ ਸਰਹੱਦ ਨੇੜਲੇ ਖੇਤਰਾਂ ਤੋਂ ਪਾਕਿਸਤਾਨੀ ਤਸਕਰਾਂ ਦੁਆਰਾ ਸੁੱਟੀਆਂ ਜਾਂਦੀਆਂ ਨਸ਼ਿਆਂ ਦੀਆਂ ਖੇਪਾਂ ਪ੍ਰਾਪਤ ਕਰਨ ਲਈ ਕਿਸ਼ਤੀਆਂ ਦੀ ਵਰਤੋਂ ਕਰ ਰਿਹਾ ਸੀ।

ਡੀਜੀਪੀ ਨੇ ਕਿਹਾ ਕਿ ਇਸ ਸਬੰਧ ਵਿੱਚ ਐਨਡੀਪੀਐਸ ਐਕਟ ਤਹਿਤ ਦੋ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ ਦੋਵਾਂ ਮਾਮਲਿਆਂ ਵਿੱਚ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਹੋਰ ਵੇਰਵੇ ਸਾਂਝੇ ਕਰਦਿਆਂ, ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਪ੍ਰਾਪਤ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਡੀਸੀਪੀ ਹਰਪ੍ਰੀਤ ਸਿੰਘ ਮੰਡੇਰ, ਏਡੀਸੀਪੀ ਇਨਵੈਸਟੀਗੇਸ਼ਨ ਨਵਜੋਤ ਸਿੰਘ ਅਤੇ ਏਸੀਪੀ ਡਿਟੈਕਟਿਵ ਹਰਮਿੰਦਰ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਸੀਆਈਏ ਸਟਾਫ-1 ਦੇ ਇੰਚਾਰਜ ਇੰਸਪੈਕਟਰ ਅਮੋਲਕਦੀਪ ਸਿੰਘ ਅਤੇ ਸੀਆਈਏ ਸਟਾਫ-2 ਦੇ ਇੰਚਾਰਜ ਸਬ ਇੰਸਪੈਕਟਰ ਰਵੀ ਕੁਮਾਰ ਦੀ ਅਗਵਾਈ ਹੇਠ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਅਤੇ ਛੇਹਰਟਾ ਅਤੇ ਛਾਉਣੀ ਦੇ ਇਲਾਕਿਆਂ ‘ਚੋਂ ਉਕਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਸੀਪੀ ਨੇ ਕਿਹਾ ਕਿ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਦੇ ਨਾਲ-ਨਾਲ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੁਆਰਾ ਹੁਣ ਤੱਕ ਖਰੀਦੇ ਗਏ ਨਸ਼ਿਆਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਯਤਨ ਜਾਰੀ ਹਨ।

ਇਸ ਸਬੰਧ ਵਿੱਚ, ਦੋ ਵੱਖ-ਵੱਖ ਮਾਮਲੇ, ਜਿਨ੍ਹਾਂ ਵਿੱਚ ਛੇਹਰਟਾ ਪੁਲਿਸ ਸਟੇਸ਼ਨ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ), 23, ਅਤੇ 29 ਅਧੀਨ ਐਫਆਈਆਰ ਨੰਬਰ 40 ਮਿਤੀ 4 ਫਰਵਰੀ, 2025 ਅਤੇ ਛਾਉਣੀ ਪੁਲਿਸ ਸਟੇਸ਼ਨ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਅਤੇ 27-ਏ ਅਧੀਨ ਐਫਆਈਆਰ ਨੰਬਰ 29 ਮਿਤੀ 7 ਫਰਵਰੀ, 2025 ਦਰਜ ਕੀਤੀ ਗਈ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...