ਪੰਜਾਬ ਰਾਜ ਭਵਨ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼ਬਦ ਕੀਰਤਨ ਕਰਵਾਇਆ ਗਿਆ

by | Jul 23, 2025 | breaking news, daily, religion | 0 comments

• ਮੈਂ ਖੁਦ ਨੂੰ ਵਡਭਾਗਾ ਸਮਝਦਾ ਹਾਂ, ਜਿਸ ਨੂੰ ਇਸ ਪਵਿੱਤਰ ਮੌਕੇ ਇਕ ਸੇਵਕ ਵਜੋਂ ਸੇਵਾ ਕਰਨ ਦਾ ਮੌਕਾ ਮਿਿਲਆ: ਰਾਜਪਾਲ ਗੁਲਾਬ ਚੰਦ ਕਟਾਰੀਆ
• ਪਦਮਸ੍ਰੀ ਭਾਈ ਹਰਜਿੰਦਰ ਸਿੰਘ ਜੀ ਸ਼੍ਰੀਨਗਰ ਵਾਲਿਆਂ ਨੇ ਇਸ ਮੌਕੇ ਕੀਤਾ ਸ਼ਬਦ ਕੀਰਤਨ

ਚੰਡੀਗੜ੍ਹ, 23 ਜੁਲਾਈ: ਸਿੱਖਾਂ ਦੇ 9ਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪੰਜਾਬ ਰਾਜ ਭਵਨ ਵਿਖੇ ਕੱਲ੍ਹ ਸ਼ਾਮ ਨੂੰ ਸ਼ਬਦ ਕੀਰਤਨ ਕਰਵਾਇਆ ਗਿਆ। ਇਹ ਪ੍ਰੋਗਰਾਮ ਗੁਰੂ ਨਾਨਕ ਦੇਵ ਆਡੀਟੋਰੀਅਮ ਵਿਖੇ ਕਰਵਾਇਆ ਗਿਆ। ਇਹ ਆਲੌਕਿਕ ਸ਼ਬਦ ਕੀਰਤਨ ਪਦਮਸ੍ਰੀ ਭਾਈ ਹਰਜਿੰਦਰ ਸਿੰਘ ਜੀ ਸ੍ਰੀਨਗਰ ਵਾਲੇ ਵੱਲੋਂ ਕੀਤਾ ਗਿਆ, ਜੋ ਗੁਰਬਾਣੀ ਕੀਰਤਨ ਲਈ ਵਿਸ਼ਵ ਪੱਧਰ ‘ਤੇ ਜਾਣੇ ਜਾਂਦੇ ਹਨ। ਭਾਈ ਸਾਹਿਬ ਨੇ ਸ਼ਬਦ ਕੀਰਤਨ ਰਾਹੀਂ ਸੰਗਤ ਅਤੇ ਪਤਵੰਤਿਆਂ ਨੂੰ ਨਿਹਾਲ ਕਰਕੇ ਰਮਣੀਕ ਮਾਹੌਲ ਸਿਰਜਿਆ।

ਅਧਿਆਤਮਿਕ ਅਤੇ ਸ਼ਰਧਾ ਨਾਲ ਭਰੇ ਉਨ੍ਹਾਂ ਦੇ ਭਾਵਨਾਤਮਕ ਕੀਰਤਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੁਆਰਾ ਦਰਸਾਈ ਸਮਾਜ ਪ੍ਰਤੀ ਨਿਰਸਵਾਰਥ ਸੇਵਾ ਅਤੇ ਕੁਰਬਾਨੀ ਦੀਆਂ ਸਿੱਖਿਆਵਾਂ ਨੂੰ ਜੀਵੰਤ ਕੀਤਾ। ਇਸ ਆਲੌਕਿਕ ਕੀਰਤਨ ਸਮਾਗਮ ਦੌਰਾਨ ਭਾਈ ਸਾਹਿਬ ਨੇ ਅਧਿਆਤਮਿਕ ਅਨੰਦ ਅਤੇ ਅਕਾਲਪੁਰਖ ਪ੍ਰਤੀ ਸ਼ੁਕਰਗੁਜ਼ਾਰੀ ਦਾ ਬੇਹੱਦ ਰਮਣੀਕ ਮਾਹੌਲ ਸਿਰਜਿਆ। ਹਰੇਕ ਸ਼ਬਦ ਗੁਰੂ ਸਾਹਿਬ ਦੀ ਕੁਰਬਾਨੀ, ਸ਼ਹਾਦਤ, ਸਦੀਵੀ ਸੱਚ ਦੀ ਰੌਸ਼ਨੀ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਉਜਾਗਰ ਕਰਦਾ ਸੀ।

ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ, “ਮੈਂ ਖੁਦ ਨੂੰ ਬਹੁਤ ਵਡਭਾਗਾ ਸਮਝਦਾ ਹਾਂ, ਜਿਸ ਨੂੰ ਇਸ ਪਵਿੱਤਰ ਮੌਕੇ ਇੱਕ ਸੇਵਕ ਵਜੋਂ ਸੇਵਾ ਕਰਨ ਦਾ ਮੌਕਾ ਮਿਿਲਆ ਹੈ।”

ਸਿੱਖ ਧਰਮ ਦੀ ਨਿਮਰਤਾ ਅਤੇ ਸਮਾਵੇਸ਼ੀ ਭਾਵਨਾ ਨੂੰ ਦਰਸਾਉਂਦਿਆਂ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਆਪਣੀ ਪਤਨੀ ਸ੍ਰੀਮਤੀ ਅਨੀਤਾ ਕਟਾਰੀਆ ਅਤੇ ਹੋਰ ਪਰਿਵਾਰਕ ਮੈਂਬਰਾਂ ਸਮੇਤ ਸ਼ਬਦ ਕੀਰਤਨ ਨੂੰ ਬੜੀ ਸ਼ਰਧਾ ਨਾਲ ਸਰਵਣ ਕੀਤਾ। ਇਸ ਅਧਿਆਤਮਿਕ ਮਾਹੌਲ ਅਤੇ ਇਤਿਹਾਸਕ ਸਾਰਥਕਤਾ ਤੋਂ ਪ੍ਰਭਾਵਿਤ ਹੋ ਕੇ, ਉਨ੍ਹਾਂ ਕਿਹਾ, “ਮੈਂ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦਾ ਹਾਂ ਜਿਸਨੂੰ ਵਾਹਿਗੁਰੂ ਨੇ ਇਸ ਪਵਿੱਤਰ ਦਿਹਾੜੇ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਇਹ ਸਰਬੱਤ ਦੇ ਭਲੇ ਦੀਆਂ ਸਰਬੋਤਮ ਪਰੰਪਰਾਵਾਂ ਵਿੱਚ ਅਧਿਆਤਮਿਕ ਪੂਰਤੀ ਦਾ ਪਲ ਹੈ।”

ਇਸ ਮੌਕੇ ਰਾਜ ਭਵਨ ਇੱਕ ਪਵਿੱਤਰ ਅਸਥਾਨ ਵਿੱਚ ਬਦਲ ਗਿਆ, ਜੋ ਵਾਹਿਗੁਰੂ ਸਿਮਰਨ ਦੀਆਂ ਬ੍ਰਹਮ ਧੁਨਾਂ ਅਤੇ ਗੁਰਬਾਣੀ ਦੇ ਗਾਇਨ ਨਾਲ ਗੂੰਜ ਉਠਿਆ। ਜਿਵੇਂ ਕਿ ਸਿੱਖ ਧਰਮ ਦੇ ਸਿਧਾਂਤ ਦਰਸਾਉਂਦੇ ਹਨ ਕਿ ਵਾਹਿਗੁਰੂ ਦੀਆਂ ਨਜ਼ਰਾਂ ਵਿੱਚ ਸਾਰੇ ਬਰਾਬਰ ਹਨ, ਨੂੰ ਕਾਇਮ ਰੱਖਦਿਆਂ ਰਾਜਪਾਲ ਨੇ ਸੰਗਤ ਵਿੱਚ ਬੈਠ ਕੇ ਕੀਰਤਨ ਸੁਣਿਆ ਅਤੇ ਲੰਗਰ ਵਰਤਾਉਣ ਦੀ ਸੇਵਾ ਕੀਤੀ। ਉਨ੍ਹਾਂ ਦੇ ਇਸ ਵਤੀਰੇ ਨੇ ਨਿਮਰਤਾ ਅਤੇ ਏਕਤਾ ਨੂੰ ਦਰਸਾਇਆ ਅਤੇ ਇਸ ਸੰਦੇਸ਼ ਨੂੰ ਹੋਰ ਮਜ਼ਬੂਤ ਕੀਤਾ ਕਿ ਗੁਰੂ ਦੀ ਹਜ਼ੂਰੀ ਵਿੱਚ ਕੋਈ ਦਰਜਾਬੰਦੀ ਨਾ ਹੋ ਕੇ, ਸਿਰਫ ਸਾਂਝੀ ਭਾਵਨਾ ਹੁੰਦੀ ਹੈ।

ਇਸ ਮੌਕੇ ਪੰਜਾਬ ਦੇ ਰਾਜਪਾਲ ਨੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਦੁਆਰਾ ਲਿਖੀ ਕਿਤਾਬ “ਗੁਰੂ ਤੇਗ ਬਹਾਦਰ ਸਾਹਿਬ ਦੀ ਅਧਿਆਤਮਿਕ ਯਾਤਰਾ” ਵੀ ਜਾਰੀ ਕੀਤੀ। ਇਹ ਕਿਤਾਬ ਗੁਰੂ ਤੇਗ ਬਹਾਦਰ ਸਾਹਿਬ ਦੇ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਹੈ।

ਪੰਜਾਬ ਦੇ ਰਾਜਪਾਲ ਨੇ ਪਦਮ ਸ੍ਰੀ ਭਾਈ ਹਰਜਿੰਦਰ ਸਿੰਘ ਜੀ ਸ਼੍ਰੀਨਗਰ ਵਾਲੇ, ਉਨ੍ਹਾਂ ਦੇ ਜਥੇ ਦੇ ਮੈਂਬਰਾਂ ਅਤੇ ਗੁਰਦੁਆਰਾ ਪਾਤਸ਼ਾਹੀ ਦਸਵੀਂ, ਸੈਕਟਰ 8, ਚੰਡੀਗੜ੍ਹ ਦੇ ਪ੍ਰਧਾਨ ਐਸ.ਐਸ. ਬਹਿਲ ਅਤੇ ਗ੍ਰੰਥੀ ਸਿੰਘਾਂ, ਜਿਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ ਅਤੇ ਪਾਲਕੀ ਸਾਹਿਬ ਦੀ ਸੇਵਾ ਕੀਤੀ, ਨੂੰ ਵੀ ਸਨਮਾਨਿਤ ਕੀਤਾ।

ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ, ਸ੍ਰੀ ਸੰਜੀਵ ਅਰੋੜਾ ਅਤੇ ਡਾ. ਰਵਜੋਤ ਸਿੰਘ; ਚੰਡੀਗੜ੍ਹ ਦੇ ਮੇਅਰ ਹਰਪ੍ਰੀਤ ਕੌਰ ਬਬਲਾ; ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ; ਯੂ.ਟੀ. ਚੰਡੀਗੜ੍ਹ ਦੇ ਮੁੱਖ ਸਕੱਤਰ ਸ੍ਰੀ ਰਾਜੀਵ ਵਰਮਾ; ਰਾਜਪਾਲ ਪੰਜਾਬ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ; ਗ੍ਰਹਿ ਸਕੱਤਰ ਚੰਡੀਗੜ੍ਹ ਮਨਦੀਪ ਸਿੰਘ ਬਰਾੜ; ਨਗਰ ਨਿਗਮ ਕਮਿਸ਼ਨਰ ਚੰਡੀਗੜ੍ਹ ਸ੍ਰੀ ਅਮਿਤ ਕੁਮਾਰ; ਪ੍ਰਧਾਨ ਯੂ.ਟੀ.ਸੀ.ਏ. ਸ੍ਰੀ ਸੰਜੇ ਟੰਡਨ; ਪੰਜਾਬ ਅਤੇ ਯੂ.ਟੀ. ਚੰਡੀਗੜ੍ਹ ਦੇ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀ ਅਤੇ ਰਾਜ ਭਵਨ ਦਾ ਸਟਾਫ਼ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਹਾਜਰ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...