ਚੰਡੀਗੜ੍ਹ, 11 ਜੁਲਾਈ:

ਪੰਜਾਬ ਵਿਧਾਨ ਸਭਾ ਦੇ ਮੌਜੂਦਾ ਸੈਸ਼ਨ ਨੂੰ ਹੁਣ ਦੋ ਦਿਨ ਵਧਾ ਦਿੱਤਾ ਗਿਆ ਹੈ ਅਤੇ ਇਹ ਹੁਣ 15 ਜੁਲਾਈ, 2025 ਤੱਕ ਜਾਰੀ ਰਹੇਗਾ।

ਪੰਜਾਬ ਦੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਨ ਸਭਾ ਦੀ ਕਾਰੋਬਾਰ ਸਲਾਹਕਾਰ ਕਮੇਟੀ ਦੀ ਸਿਫ਼ਾਰਸ਼ ਸੰਬੰਧੀ ਰਿਪੋਰਟ ਸਦਨ ਵਿੱਚ ਪੇਸ਼ ਕੀਤੀ, ਜਿਸ ਨੂੰ ਸਦਨ ਨੇ ਪਾਸ ਕਰ ਦਿੱਤਾ।

ਜ਼ਿਕਰਯੋਗ ਹੈ ਕਿ 16ਵੀਂ ਪੰਜਾਬ ਵਿਧਾਨ ਸਭਾ ਦੇ ਨੌਵੇਂ ਸੈਸ਼ਨ ਲਈ ਪਹਿਲਾਂ 10 ਅਤੇ 11 ਜੁਲਾਈ ਦੀਆਂ ਤਰੀਕਾਂ ਨਿਰਧਾਰਤ ਕੀਤੀਆਂ ਗਈਆਂ ਸਨ, ਜਿਨ੍ਹਾਂ ਨੂੰ ਹੁਣ 14 ਅਤੇ 15 ਜੁਲਾਈ ਤੱਕ ਵਧਾ ਦਿੱਤਾ ਗਿਆ ਹੈ।

×