ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਐਨ.ਸੀ.ਈ.ਆਰ.ਟੀ. “ਪੰਜਾਬੀ ਪ੍ਰਾਈਮਰ” ਪਾਠ ਪੁਸਤਕ ਵਿੱਚ ਜ਼ਰੂਰੀ ਸੁਧਾਰਾਂ ਸਬੰਧੀ ਭਾਰਤ ਦੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਅਰਧ-ਸਰਕਾਰੀ ਪੱਤਰ ਲਿਖਿਆ

by | Mar 17, 2025 | breaking news, daily | 0 comments

ਚੰਡੀਗੜ੍ਹ, 17 ਮਾਰਚ:

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਇੱਕ ਅਰਧ-ਸਰਕਾਰੀ ਪੱਤਰ ਲਿਖ ਕੇ ਉਨ੍ਹਾਂ ਦਾ ਧਿਆਨ ਨੈਸ਼ਨਲ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (ਐਨ.ਸੀ.ਈ.ਆਰ.ਟੀ.), ਨਵੀਂ ਦਿੱਲੀ ਅਧੀਨ ਪ੍ਰਕਾਸ਼ਿਤ ਪੰਜਾਬੀ ਪਾਠ ਪੁਸਤਕ “ਪੰਜਾਬੀ ਪ੍ਰਾਈਮਰ” (ਪੰਜਾਬੀ ਕਾਇਦਾ) ਵਿੱਚ ਕਈ ਗਲਤੀਆਂ ਵੱਲ ਦਿਵਾਇਆ ਹੈ। ਇਹ ਕਿਤਾਬ ਬਾਲਵਾਟਿਕਾ/ਆਂਗਣਵਾੜੀ ਪੱਧਰ ਦੇ ਬੱਚਿਆਂ ਅਤੇ ਬਾਲਗ ਸਾਖਰਤਾ ਪ੍ਰੋਗਰਾਮਾਂ ਲਈ ਤਿਆਰ ਕੀਤੀ ਗਈ ਹੈ, ਜਿਸ ਵਿੱਚ ਸਪੈਲਿੰਗ ਅਤੇ ਤੱਥਾਂ, ਖਾਸ ਕਰਕੇ ਪੰਜਾਬੀ ਵਰਣਮਾਲਾ ਦੇ ਪ੍ਰਕਾਸ਼ਨ ਵਿੱਚ ਕਈ ਗਲਤੀਆਂ ਹਨ।

ਉਨ੍ਹਾਂ ਦੱਸਿਆ ਕਿ ਉਕਤ ਕਿਤਾਬ ਵਿੱਚ ਸਭ ਤੋਂ ਵੱਡੀਆਂ ਗਲਤੀਆਂ ਵਿੱਚੋਂ ਇੱਕ ਇਹ ਹੈ ਕਿ ਪੰਜਾਬੀ ਵਰਣਮਾਲਾ ਨੂੰ ਸਹੀ ਤਰਤੀਬ “ਓ” ਦੀ ਬਜਾਏ “ਅ” ਤੋਂ ਗਲਤ ਤਰੀਕੇ ਨਾਲ ਸ਼ੁਰੂ ਕੀਤਾ ਗਿਆ ਹੈ। ਅਜਿਹੀਆਂ ਬੁਨਿਆਦੀ ਗਲਤੀਆਂ ਨਾ ਸਿਰਫ਼ ਨੌਜਵਾਨ ਸਿਖਿਆਰਥੀਆਂ ਨੂੰ ਗੁੰਮਰਾਹ ਕਰਦੀਆਂ ਹਨ ਬਲਕਿ ਬਾਲਗਾਂ ਲਈ ਸਾਖਰਤਾ ਪਹਿਲਕਦਮੀਆਂ ਦੀ ਪ੍ਰਭਾਵਸ਼ੀਲਤਾ ਨੂੰ ਵੀ ਕਮਜ਼ੋਰ ਕਰਦੀਆਂ ਹਨ। ਸ. ਸੰਧਵਾਂ ਨੇ ਕਿਹਾ ਕਿ ਇਹ ਜ਼ਰੂਰੀ ਹੈ ਕਿ ਵਿਦਿਅਕ ਸਮੱਗਰੀ, ਖਾਸ ਕਰਕੇ ਬੁਨਿਆਦੀ ਸਿੱਖਿਆ ਲਈ ਤਿਆਰ ਕੀਤੀਆਂ ਗਈਆਂ ਸਮੱਗਰੀਆਂ ਵਿੱਚ ਸ਼ੁੱਧਤਾ ਅਤੇ ਪ੍ਰਮਾਣਿਕਤਾ ਦੇ ਉੱਚਤਮ ਮਿਆਰਾਂ ਨੂੰ ਕਾਇਮ ਰੱਖਿਆ ਜਾਵੇ।

ਉਨ੍ਹਾਂ ਨੇ ਭਾਰਤ ਸਰਕਾਰ ਦੇ ਸਿੱਖਿਆ ਮੰਤਰੀ ਨੂੰ ਅਪੀਲ ਵੀ ਕੀਤੀ ਕਿ ਉਹ ਪੰਜਾਬੀ ਭਾਸ਼ਾ ਦੇ ਯੋਗ ਮਾਹਰਾਂ ਅਤੇ ਵਿਦਵਾਨਾਂ ਤੋਂ ਇਸ ਪਾਠ ਪੁਸਤਕ ਦੀ ਤੁਰੰਤ ਸਮੀਖਿਆ ਅਤੇ ਸੋਧ ਕਰਵਾਉਣ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵਿਦਿਆਰਥੀਆਂ ਨੂੰ ਸਹੀ ਅਤੇ ਭਰੋਸੇਯੋਗ ਸਮੱਗਰੀ ਮਿਲੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਅਜਿਹੀਆਂ ਗਲਤੀਆਂ ਨੂੰ ਰੋਕਣ ਵਾਸਤੇ ਆਉਣ ਵਾਲੇ ਸਮੇਂ ‘ਚ ਹੋਣ ਵਾਲੀਆਂ ਸਾਰੀਆਂ ਪ੍ਰਕਾਸ਼ਨਾਵਾਂ ਲਈ ਇੱਕ ਸਖ਼ਤ ਸੰਪਾਦਕੀ ਅਤੇ ਗੁਣਵੱਤਾ-ਜਾਂਚ ਪ੍ਰਕਿਰਿਆ ਸਥਾਪਤ ਕਰਨਾ ਬਹੁਤ ਜ਼ਰੂਰੀ ਹੈ।

ਸਪੀਕਰ ਸੰਧਵਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸਾਡੇ ਦੇਸ਼ ਵਿੱਚ ਬੁਨਿਆਦੀ ਸਿੱਖਿਆ ਅਤੇ ਸਾਖਰਤਾ ਪ੍ਰੋਗਰਾਮਾਂ ਦੀ ਸਫ਼ਲਤਾ ਲਈ ਗਲਤੀ-ਮੁਕਤ ਸਿੱਖਣ ਸਮੱਗਰੀ ਨੂੰ ਯਕੀਨੀ ਬਣਾਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨੇ ਇਸ ਮਾਮਲੇ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਲਈ ਤੁਰੰਤ ਦਖਲ ਦੇਣ ਦੀ ਬੇਨਤੀ ਵੀ ਕੀਤੀ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...