ਚੰਡੀਗੜ੍ਹ 13 ਅਪ੍ਰੈਲ:
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ. ਕੁਲਤਾਰ ਸਿੰਘ ਸੰਧਵਾਂ ਨੇ ਖਾਲਸਾ ਪੰਥ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਵਿੱਤਰ ਤਿਉਹਾਰ ‘ਤੇ ਪੰਜਾਬ ਦੇ ਲੋਕਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪੰਜਾਬ ਦੇ ਲੋਕਾਂ ‘ਤੇ ਆਪਣੀਆਂ ਸਭ ਤੋਂ ਵਧੀਆ ਅਸੀਸਾਂ ਵਰਸਾਵੇ ਅਤੇ ਉਨ੍ਹਾਂ ਦੀ ਖੁਸ਼ੀ, ਖੁਸ਼ਹਾਲੀ, ਸ਼ਾਂਤੀ ਅਤੇ ਸੇਵਾ ਦੀ ਭਾਵਨਾ ਦੀ ਕਾਮਨਾ ਵੀ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਹਾੜੀ ਦੀ ਫਸਲ ਦੀ ਕਟਾਈ ਦੌਰਾਨ ਕੁਦਰਤ ਕਿਸਾਨਾਂ ‘ਤੇ ਮਿਹਰਬਾਨ ਰਹੇ।
