ਚੰਡੀਗੜ੍ਹ, 6 ਮਾਰਚ 2026:
ਪੰਜਾਬ ਵਿਧਾਨ ਸਭਾ ਵੱਲੋਂ ਅੱਜ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ।
16ਵੀਂ ਪੰਜਾਬ ਵਿਧਾਨ ਸਭਾ ਦੇ 12ਵੇਂ ਬਜਟ ਸੈਸ਼ਨ ਦੌਰਾਨ ਸਦਨ ਨੇ ਪੰਜਾਬ ਦੇ ਸਾਬਕਾ ਮੰਤਰੀ ਰਘਬੀਰ ਸਿੰਘ, ਪੰਜਾਬ ਵਿਧਾਨ ਸਭਾ ਦੇ ਸਾਬਕਾ ਮੈਂਬਰ ਸ. ਗੁਰਦੀਪ ਸਿੰਘ ਭੈਣੀ, ਆਜ਼ਾਦੀ ਘੁਲਾਟੀਏ ਦਲੀਪ ਸਿੰਘ, ਸ਼ਹੀਦ ਜੋਬਨਜੀਤ ਸਿੰਘ , ਪਨਸੀਡ ਦੇ ਸਾਬਕਾ ਚੇਅਰਮੈਨ ਅਸ਼ੋਕ ਧੀਰ, ਕੈਬਨਿਟ ਮੰਤਰੀ ਅਮਨ ਅਰੋੜਾ ਦੇ ਸਹੁਰੇ ਸੰਦੀਪ ਗਲਹੋਤਰਾ, ਪੰਜਾਬ ਦੇ ਵਿਧਾਇਕ ਡਾ. ਅਜੈ ਗੁਪਤਾ ਦੀ ਪਤਨੀ ਰੇਣੂ ਗੁਪਤਾ, ਪੰਜਾਬ ਦੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਦੇ ਪਿਤਾ ਰਾਮ ਕ੍ਰਿਸ਼ਨ, ਪੰਜਾਬ ਦੇ ਵਿਧਾਇਕ ਨਛੱਤਰ ਪਾਲ ਦੇ ਭਰਾ ਸੁਖਵਿੰਦਰ ਕੁਮਾਰ, ਉੱਘੇ ਪੱਤਰਕਾਰ ਐਚ.ਕੇ. ਦੁਆ, ਸਾਬਕਾ ਸਕੱਤਰ ਪੰਜਾਬ ਵਿਧਾਨ ਸਭਾ ਜੀ.ਐਲ. ਕੌਲ, ਪੰਜਾਬੀ ਕਵੀ ਨਵਰਾਹੀ ਘੁਗਿਆਣਵੀ, ਭਾਰਤੀ ਟੈਲੀਵਿਜ਼ਨ ਬ੍ਰਾਂਡ ਟੈਕਸਲਾ ਦੇ ਸੰਸਥਾਪਕ ਰਾਜਾ ਸਿੰਘ ਨੂੰ ਸ਼ਰਧਾਂਜਲੀ ਦਿੱਤੀ।
ਸ਼ਰਧਾਂਜਲੀ ਦੇਣ ਸਮੇਂ ਸਤਿਕਾਰ ਵਜੋਂ ਵਿਛੜੀਆਂ ਰੂਹਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ ਗਿਆ।