ਪੰਜਾਬ ਵਿੱਚ ਆਏ ਦਿਨ ਹੋ ਰਹੀਆਂ ਹਤਿਆਵਾਂ ਚਿੰਤਾ ਦਾ ਵਿਸ਼ਾ: ਵੜਿੰਗ

by | Nov 18, 2025 | breaking news, daily, politics | 0 comments

ਆਪ ਆਪਣੇ ਦਿਨ ਗਿਣ ਰਹੀ ਹੈ, ਲੇਕਿਨ ਅਸੀਂ ਆਪਣੇ ਮ੍ਰਿਤਕਾਂ ਦੀ ਗਿਣਤੀ ਕਰ ਰਹੇ ਹਾਂ
ਰੰਧਾਵਾ, ਹੋਰਨਾਂ ਨੂੰ ਦਿੱਤੀਆਂ ਗਈਆਂ ਧਮਕੀਆਂ ਦਾ ਦਿੱਤਾ ਹਵਾਲਾ
ਕਿਹਾ: ਆਪ ਸਰਕਾਰ ਨੇ ਸੱਤਾ ਨੂੰ ਤਿਆਗ ਦਿੱਤਾ ਹੈ

ਚੰਡੀਗੜ੍ਹ, 18 ਨਵੰਬਰ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਅੰਦਰ ਆਏ ਦਿਨ ਹੋ ਰਹੀਆਂ ਹੱਤਿਆਵਾਂ ਤੇ ਚਿੰਤਾ ਦਾ ਪ੍ਰਗਟਾਵਾ ਕਰਦੇ ਹੋਏ, ਕਿਹਾ ਹੈ ਕਿ ਮੌਜੂਦਾ ਹਲਾਤਾਂ ਵਿੱਚ ਇਸ ਤਰ੍ਹਾਂ ਪ੍ਰਤੀਤ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣਾ ਸੱਤਾ ਨੂੰ ਤਿਆਗ ਦਿੱਤਾ ਹੈ ਅਤੇ ਅਪਰਾਧੀ ਤੇ ਗੈਂਗਸਟਰ ਲੋਕਾਂ ਨੂੰ ਬੇਰਹਿਮੀ ਨਾਲ ਮਾਰ ਰਹੇ ਹਨ।

ਵੜਿੰਗ ਨੇ ਪੰਜਾਬ ਅੰਦਰ ਆਏ ਦਿਨ ਹੋ ਰਹੀਆਂ ਹਤਿਆਵਾਂ ਦਾ ਜ਼ਿਕਰ ਕਰਦੇ ਹੋਏ, ਇਕ ਬਿਆਨ ਵਿਚ ਕਿਹਾ ਹੈ ਕਿ ਆਪ ਸਰਕਾਰ ਆਪਣੇ ਦਿਨ ਗਿਣ ਰਹੀ ਹੈ, ਲੇਕਿਨ ਅਸੀਂ ਆਪਣੇ ਮ੍ਰਿਤਕਾਂ ਦੀ ਗਿਣਤੀ ਕਰ ਰਹੇ ਹਾਂ। ਪੰਜਾਬ ਵਿੱਚ ਅਪਰਾਧੀਆਂ ਅਤੇ ਗੈਂਗਸਟਰਾਂ ਵੱਲੋਂ ਆਏ ਦਿਨ ਹੱਤਿਆਵਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸਿਰਫ਼ ਦੋ ਦਿਨ ਪਹਿਲਾਂ, ਫਿਰੋਜ਼ਪੁਰ ਵਿੱਚ ਇੱਕ ਵਪਾਰੀ ਦੇ ਪੁੱਤਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ ਅਤੇ ਅਗਲੇ ਦਿਨ ਅੰਮ੍ਰਿਤਸਰ ਵਿੱਚ ਫਿਰੌਤੀ ਲਈ ਇੱਕ ਹੋਰ ਵਪਾਰੀ ਦਾ ਕਤਲ ਕਰ ਦਿੱਤਾ ਗਿਆ।

ਉਨ੍ਹਾਂ ਨੇ ਜੋਰ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਕੋਈ ਵੀ ਸੁਰੱਖਿਅਤ ਨਹੀਂ ਹੈ। ਉਨ੍ਹਾਂ ਜ਼ਿਕਰ ਕੀਤਾ ਕਿ ਅਪਰਾਧੀ ਕਿੰਨੀ ਆਸਾਨੀ ਨਾਲ ਅਤੇ ਬਿਨਾਂ ਕਿਸੇ ਡਰ ਦੇ ਲੋਕਾਂ ਨੂੰ ਮਾਰ ਰਹੇ ਸਨ। ਦੁੱਖ ਦੀ ਗੱਲ ਇਹ ਹੈ ਕਿ ਆਪ ਸਰਕਾਰ ਦੇ ਸ਼ਾਸਨ ਦੌਰਾਨ ਪੰਜਾਬ ਵਿੱਚ ਹੱਤਿਆਵਾਂ ਆਮ ਹੋ ਗਈਆਂ ਹਨ।

ਇਸ ਲੜੀ ਹੇਠ, ਪਾਰਟੀ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਇੱਕ ਮਸ਼ਹੂਰ ਗਾਇਕ ਨੂੰ ਮਿਲੀਆਂ ਜਾਨਲੇਵਾ ਧਮਕੀਆਂ ਦਾ ਹਵਾਲਾ ਦਿੰਦੇ ਹੋਏ, ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਜਦੋਂ ਕਿ ਗੈਂਗਸਟਰ ਹਰ ਬੀਤਦੇ ਦਿਨ ਨਾਲ ਦਲੇਰ ਹੁੰਦੇ ਜਾ ਰਹੇ ਹਨ, ਉੱਥੇ ਹੀ ਸਰਕਾਰ ਲੁਕ ਗਈ ਜਾਪਦੀ ਹੈ ਅਤੇ ਇੰਝ ਪ੍ਰਤੀਤ ਹੁੰਦਾ ਹੈ ਕਿ ਉਸਨੇ ਆਪਣੇ ਅਧਿਕਾਰਾਂ ਨੂੰ ਪੂਰੀ ਤਰ੍ਹਾਂ ਤਿਆਗ ਦਿੱਤਾ ਹੈ।

ਵੜਿੰਗ ਨੇ ਤਰਨਤਾਰਨ ਜ਼ਿਮਨੀ ਚੋਣ ਦੌਰਾਨ ‘ਆਪ’ ਆਗੂਆਂ ਵੱਲੋਂ ਗੈਂਗਸਟਰਾਂ ਨੂੰ ਦਿੱਤੇ ਗਏ ਅਲਟੀਮੇਟਮ ਦਾ ਹਵਾਲਾ ਦਿੱਤਾ ਕਿ ਜਿਸ ਵਿੱਚ ਇਨ੍ਹਾਂ ਇੱਕ ਹਫ਼ਤੇ ਦੇ ਅੰਦਰ ਸੂਬੇ ਨੂੰ ਛੱਡ ਦੇਣ ਜਾਂ ਫਿਰ ਖਾਤਮੇ ਦਾ ਸਾਹਮਣਾ ਕਰਨ ਸਬੰਧੀ ਚੇਤਾਵਨੀ ਦਿੱਤੀ ਸੀ। ਵੜਿੰਗ ਨੇ ਕਿਹਾ ਕਿ ਸਾਨੂੰ ਨਹੀਂ ਪਤਾ ਕਿ ਗੈਂਗਸਟਰਾਂ ਨੇ ‘ਆਪ’ ਦੇ ਅਲਟੀਮੇਟਮ ਨੂੰ ਗੰਭੀਰਤਾ ਨਾਲ ਲਿਆ ਹੈ ਜਾਂ ਫਿਰ ਨਹੀਂ, ਪਰ ਅਸੀਂ ਇਹ ਜਾਣਦੇ ਹਾਂ ਕਿ ਉਹ ਲਗਾਤਾਰ ਲੋਕਾਂ ਨੂੰ ਫਿਰੌਤੀ ਲਈ ਡਰਾ ਰਹੇ ਹਨ ਅਤੇ ਜੋ ਲੋਕ ਪੈਸੇ ਦੇਣ ਤੋਂ ਇਨਕਾਰ ਕਰਦੇ ਹਨ, ਉਨ੍ਹਾਂ ਨੂੰ ਆਪਣੀ ਜਾਨ ਦੇ ਕੇ ਅੰਜਾਮ ਭੁਗਤਣਾ ਪੈ ਰਿਹਾ ਹੈ। ਜਿਸ ਸੰਬੰਧ ਵਿੱਚ ਉਹਨਾਂ ਨੇ ਸਰਕਾਰ ਉੱਪਰ ਤਿੱਖਾ ਹਮਲਾ ਬੋਲਦੇ ਹੋਏ, ਕਿਹਾ ਕਿ ਇਹ ਸੂਬੇ ਵਿੱਚ ਲੋਕਾਂ ਦੀ ਜਾਨ ਦੀ ਰਾਖੀ ਕਰਨ ਵਿੱਚ ਅਸਫਲ ਰਹੀ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...