ਪੰਜਾਬ ਵਿੱਚ ਪਸ਼ੂ ਪਾਲਕਾਂ ਲਈ ਕੀਤੇ ਵਿਲੱਖਣ ਉਪਰਾਲਿਆਂ ਨੂੰ ਕੇਂਦਰ ਸਰਕਾਰ ਨੇ ਸਲਾਹਿਆ

by | Aug 27, 2025 | breaking news, daily | 0 comments

* ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਕੇਂਦਰੀ ਅਧਿਕਾਰੀਆਂ ਅਤੇ ਹੋਰ ਸੂਬਿਆਂ ਨਾਲ ਪੰਜਾਬ ਦੇ ਸਫ਼ਲ ਮਾਡਲ ਨੂੰ ਸਾਂਝਾ ਕੀਤਾ

ਚੰਡੀਗੜ੍ਹ, 27 ਅਗਸਤ:

ਪਸ਼ੂ ਪਾਲਣ ਵਿੱਚ ਪੰਜਾਬ ਦੇ ਮਿਸਾਲੀ ਕੰਮ ਨੂੰ ਮਾਨਤਾ ਦਿੰਦਿਆਂ ਕੇਂਦਰ ਸਰਕਾਰ ਨੇ ਪਸ਼ੂ ਪਾਲਕਾਂ ਨੂੰ ਅਹਿਮ ਜਾਣਕਾਰੀ ਦੇਣ ਅਤੇ ਵੱਖ-ਵੱਖ ਪਸਾਰ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਵਾਸਤੇ ਯੂਟਿਊਬ ਅਤੇ ਫੇਸਬੁੱਕ ਵਰਗੇ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਸੁਚੱਜੀ ਵਰਤੋਂ ਲਈ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਦੀ ਸ਼ਲਾਘਾ ਕੀਤੀ ਹੈ। ਕੇਂਦਰ ਸਰਕਾਰ ਨੇ ਵਿਭਾਗ ਵੱਲੋਂ ਪਸ਼ੂ-ਪਾਲਕਾਂ ਨੂੰ ਡੋਰ ਸਟੈੱਪ ਉੱਤੇ ਦਿੱਤੀ ਜਾ ਰਹੀ ਮਸਨੂਈ ਗਰਭਦਾਨ ਸੇਵਾ ਦੀ ਵੀ ਸ਼ਲਾਘਾ ਕੀਤੀ ਹੈ ਅਤੇ ਹੋਰ ਉੱਤਰੀ ਰਾਜਾਂ ਨੂੰ ਵੀ ਪੰਜਾਬ ਦੇ ਇਸ ਸਫ਼ਲ ਮਾਡਲ ਨੂੰ ਅਪਣਾਉਣ ਲਈ ਕਿਹਾ।

ਭਾਰਤ ਸਰਕਾਰ ਦੇ ਪਸ਼ੂ ਪਾਲਣ ਤੇ ਡੇਅਰੀ ਵਿਭਾਗ ਦੇ ਵਧੀਕ ਸਕੱਤਰ ਸ਼੍ਰੀਮਤੀ ਵਰਸ਼ਾ ਜੋਸ਼ੀ ਦੀ ਪ੍ਰਧਾਨਗੀ ਹੇਠ ਹੋਈ ਉੱਤਰੀ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀ ਖੇਤਰੀ ਸਮੀਖਿਆ ਮੀਟਿੰਗ (ਆਰ.ਆਰ.ਐਮ.), ਜਿਸ ਦੀ ਮੇਜ਼ਬਾਨੀ ਪੰਜਾਬ ਸਰਕਾਰ ਨੇ ਕੀਤੀ, ਦੌਰਾਨ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੂੰ ਇਹ ਪ੍ਰਸ਼ੰਸਾ ਹਾਸਲ ਹੋਈ। ਮੀਟਿੰਗ ਵਿੱਚ ਪਸ਼ੂਧਨ ਸਿਹਤ ਰੋਗ ਨਿਯੰਤਰਣ ਪ੍ਰੋਗਰਾਮ ਅਤੇ ਰਾਸ਼ਟਰੀ ਪਸ਼ੂਧਨ ਮਿਸ਼ਨ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ। ਇਸ ਮੀਟਿੰਗ ਵਿੱਚ ਅੱਠ ਉੱਤਰੀ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ, ਜਿਨ੍ਹਾਂ ਵਿੱਚ ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਜੰਮੂ ਅਤੇ ਕਸ਼ਮੀਰ, ਉਤਰਾਖੰਡ, ਹਰਿਆਣਾ, ਲੱਦਾਖ, ਚੰਡੀਗੜ੍ਹ ਅਤੇ ਪੰਜਾਬ ਸ਼ਾਮਲ ਸਨ, ਦੇ ਅਧਿਕਾਰੀ ਇਕੱਤਰ ਹੋਏ। ਇਸ ਮੀਟਿੰਗ ਦੌਰਾਨ ਪ੍ਰਵਾਨਿਤ ਸਾਲਾਨਾ ਕਾਰਜ ਯੋਜਨਾਵਾਂ ਅਨੁਸਾਰ ਸਾਲ 2024-25 ਲਈ ਪਸ਼ੂਧਨ ਸਿਹਤ ਅਤੇ ਵਿਕਾਸ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ ਦੇ ਨਾਲ-ਨਾਲ ਸਾਲ 2025-26 ਲਈ ਯੋਜਨਾਵਾਂ ਤਿਆਰ ਕਰਨ ਬਾਰੇ ਵਿਚਾਰ-ਵਟਾਂਦਰਾ ਵੀ ਕੀਤਾ ਗਿਆ।

ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਵਿਭਾਗ ਦੀਆਂ ਮੁੱਖ ਪ੍ਰਾਪਤੀਆਂ ‘ਤੇ ਚਾਨਣਾ ਪਾਇਆ, ਜਿਸ ਵਿੱਚ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਤੇ ਨਸਲ ਸੁਧਾਰ ਲਈ ਕੱਟੀਆਂ/ਵੱਛੀਆਂ ਪੈਦਾ ਕਰਨ ਲਈ ਸੈਕਸ-ਸੌਰਟਿਡ ਸੀਮਨ ਦੀਆਂ 3.75 ਲੱਖ ਖੁਰਾਕਾਂ ਦੀ ਖਰੀਦ ਅਤੇ ਟੀਚਾਗਤ ਪਸ਼ੂ ਆਬਾਦੀ ਦੀ 100 ਫੀਸਦ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਅ ਲਈ ਐਫਐਮਡੀ ਟੀਕਾਕਰਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਵਿਭਾਗ ਨੇ ਮਿਸਾਲੀ ਕੰਮ ਕਰਦਿਆਂ ਵਿੱਤੀ ਸਾਲ 2024-25 ਵਿੱਚ 22.26 ਲੱਖ ਮਸਨੂਈ ਗਰਭਧਾਰਨ ਕੀਤੇ ਹਨ। ਇਸ ਤੋਂ ਇਲਾਵਾ 18.50 ਲੱਖ ਸੀਮਨ ਸਟਰਾਅਜ਼ (ਗਾਵਾਂ ਲਈ 6.47 ਲੱਖ ਅਤੇ ਮੱਝਾਂ ਲਈ 12.03 ਲੱਖ) ਦਾ ਉਤਪਾਦਨ ਵੀ ਕੀਤਾ ਹੈ।

ਸ੍ਰੀ ਰਾਹੁਲ ਭੰਡਾਰੀ ਨੇ ਸਾਲ 2024-25 ਅਤੇ ਸਾਲ 2025-26 ਲਈ ਭੌਤਿਕ ਅਤੇ ਵਿੱਤੀ ਪ੍ਰਗਤੀ ਰਿਪੋਰਟਾਂ ਵੀ ਪੇਸ਼ ਕੀਤੀਆਂ। ਕੇਂਦਰ ਦੀ ਟੀਮ, ਜਿਸ ਵਿੱਚ ਸ਼੍ਰੀਮਤੀ ਵਰਸ਼ਾ ਜੋਸ਼ੀ ਦੀ ਅਗਵਾਈ ਹੇਠ ਵਧੀਕ ਸਕੱਤਰ ਡੀਏਐਚਡੀ (ਭਾਰਤ ਸਰਕਾਰ) ਸ਼੍ਰੀ ਰਾਮ ਸ਼ੰਕਰ ਸਿਨਹਾ, ਜੁਆਇੰਟ ਸਕੱਤਰ ਡੀਏਐਚਡੀ (ਭਾਰਤ ਸਰਕਾਰ) ਡਾ. ਮੁਥੂਕੁਮਾਰਸਾਮੀ ਬੀ. ਅਤੇ ਸਲਾਹਕਾਰ (ਅੰਕੜਾ) ਡੀਏਐਚਡੀ ਭਾਰਤ ਸਰਕਾਰ ਸ਼੍ਰੀ ਜਗਤ ਹਜ਼ਾਰਿਕਾ ਸ਼ਾਮਲ ਸਨ, ਨੇ ਪਸ਼ੂ ਪਾਲਣ ਵਿਭਾਗ, ਪੰਜਾਬ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਪ੍ਰਵਾਨਿਤ ਯੋਜਨਾਵਾਂ ਲਈ ਹੋਰ ਫੰਡਿੰਗ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਨੇ ਪੰਜਾਬ ਸਰਕਾਰ ਦੀ ਪੰਜਾਬ ਬੋਵਾਈਨ ਬ੍ਰੀਡਿੰਗ ਐਕਟ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਵੀ ਸ਼ਲਾਘਾ ਕੀਤੀ, ਜੋ ਗਾਵਾਂ ਅਤੇ ਮੱਝਾਂ ਵਿੱਚ ਬ੍ਰੀਡਿੰਗ ਗਤੀਵਿਧੀਆਂ ਨੂੰ ਨਿਯੰਤ੍ਰਿਤ ਕਰਦਾ ਹੈ।

ਕੇਂਦਰ ਦੀ ਟੀਮ ਦਾ ਉਨ੍ਹਾਂ ਦੇ ਸਮਰਥਨ ਅਤੇ ਪ੍ਰਸ਼ੰਸਾ ਲਈ ਧੰਨਵਾਦ ਕਰਦਿਆਂ ਸ੍ਰੀ ਰਾਹੁਲ ਭੰਡਾਰੀ ਨੇ ਕਿਹਾ ਕਿ ਇਸ ਮੀਟਿੰਗ ਨੇ ਹਿੱਸਾ ਲੈਣ ਵਾਲੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਵੱਖ-ਵੱਖ ਪ੍ਰੋਗਰਾਮਾਂ ਅਤੇ ਨੀਤੀਆਂ ਦੇ ਸੁਚੱਜੇ ਲਾਗੂਕਰਨ ਵਾਸਤੇ ਆਪਣਾ ਅਨੁਭਵ, ਬਿਹਤਰ ਅਭਿਆਸ ਅਤੇ ਦਰਪੇਸ਼ ਵੱਖ-ਵੱਖ ਚੁਣੌਤੀਆਂ ਨੂੰ ਸਾਂਝਾ ਕਰਨ ਲਈ ਇੱਕ ਢੁਕਵਾਂ ਮੰਚ ਪ੍ਰਦਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਦਾ ਉਦੇਸ਼ ਸੁਧਾਰ ਦੀ ਲੋੜ ਵਾਲੇ ਖੇਤਰਾਂ ਦੀ ਪਛਾਣ ਕਰਨਾ, ਸਹਿਯੋਗ ਦੇ ਮੌਕਿਆਂ ਦੀ ਪੜਚੋਲ ਕਰਨਾ, ਸਾਂਝੀਆਂ ਸਮੱਸਿਆਵਾਂ ਦੇ ਹੱਲ ਲੱਭਣਾ, ਭਾਗੀਦਾਰ ਸੰਸਥਾਵਾਂ ਵਿੱਚ ਅੰਤਰ-ਰਾਜੀ ਸਹਿਯੋਗ, ਕੀਮਤੀ ਵਿਚਾਰਾਂ ਅਤੇ ਜਾਣਕਾਰੀ ਨੂੰ ਸਾਂਝਾ ਕਰਨ ਲਈ ਢੁਕਵਾਂ ਮਾਹੌਲ ਪ੍ਰਦਾਨ ਕਰਨਾ ਸੀ।

ਸ੍ਰੀ ਭੰਡਾਰੀ ਨੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਖੇਤਰ ਦੇ ਵਿਕਾਸ ਅਤੇ ਪ੍ਰਗਤੀ ਨੂੰ ਹੁਲਾਰਾ ਦੇਣ ਲਈ ਦੂਜੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨਾਲ ਸਹਿਯੋਗ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਮੀਟਿੰਗ ਵਿੱਚ ਭਾਗ ਲੈਣ ਵਾਲੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਸੀਨੀਅਰ ਅਧਿਕਾਰੀਆਂ ਨੇ ਖਿੱਤੇ ਵਿੱਚ ਸਹਿਯੋਗ ਅਤੇ ਸਮੂਹਿਕ ਤਰੱਕੀ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਬਾਰੇ ਉਸਾਰੂ ਵਿਚਾਰ-ਚਰਚਾ ਕੀਤੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...