ਪੰਜਾਬ ਵੱਲੋਂ ਨਾਗਰਿਕਾਂ ਦੀ ਅਗਵਾਈ ਹੇਠ ਵਿਕਾਸ ਨੂੰ ਮਜ਼ਬੂਤ ​​ਬਣਾਉਣ ਲਈ ‘ਰੰਗਲਾ ਪੰਜਾਬ ਸੋਸਾਇਟੀ’ ਦੀ ਸ਼ੁਰੂਆਤ: ‘ਆਪ’ ਸਰਕਾਰ ਨੇ ਵਿਸ਼ਵਵਿਆਪੀ ਪੰਜਾਬੀ ਭਾਈਵਾਲੀ ਲਈ ਦਰਵਾਜ਼ੇ ਖੋਲ੍ਹੇ

by | May 14, 2025 | breaking news, daily | 0 comments

‘ਆਪ’ ਸਰਕਾਰ ਨੇ ਵਿਸ਼ਵਵਿਆਪੀ ਪੰਜਾਬੀ ਭਾਗੀਦਾਰੀ ਲਈ ਦਰਵਾਜ਼ੇ ਖੋਲ੍ਹੇ

ਵਿੱਤ ਮੰਤਰੀ ਚੀਮਾ ਨੇ ਪੂਰੀ ਪਾਰਦਰਸ਼ਤਾ ਦਾ ਕੀਤਾ ਵਾਅਦਾ, ਕਿਹਾ ਕਿ ਹਰ ਰੁਪਏ ਦੀ ਵਰਤੋਂ ਪ੍ਰਮਾਣਿਤ ਲੋਕ ਭਲਾਈ ਪ੍ਰੋਜੈਕਟਾਂ ਲਈ ਹੋਵੇਗੀ

ਚੰਡੀਗੜ੍ਹ, 14 ਮਈ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇੱਕ ਇਤਿਹਾਸਕ ਕਦਮ ਪੁੱਟਦਿਆਂ “ਰੰਗਲਾ ਪੰਜਾਬ ਸੋਸਾਇਟੀ” ਦੀ ਸਥਾਪਨਾ ਕੀਤੀ ਹੈ, ਜੋ ਸੂਬੇ ਦੇ ਵਿਕਾਸ ਵਿੱਚ ਜਨਤਕ ਯੋਗਦਾਨ ਨੂੰ ਦਿਸ਼ਾ ਦੇਣ ਲਈ ਇੱਕ ਮੋਹਰੀ ਪਲੇਟਫਾਰਮ ਵਜੋਂ ਕੰਮ ਕਰੇਗਾ। ਅੱਜ ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਨ ਦੌਰਾਨ ਇਹ ਐਲਾਨ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ‘ਰੰਗਲਾ ਪੰਜਾਬ ਸੁਸਾਇਟੀ’ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਨਾਗਰਿਕਾਂ ਨੂੰ ਸਸ਼ਕਤ ਬਣਾਉਣ ਅਤੇ ਇੱਕ ਖੁਸ਼ਹਾਲ, ਪਾਰਦਰਸ਼ੀ ਅਤੇ ਲੋਕ-ਕੇਂਦਰਿਤ ਪੰਜਾਬ ਬਣਾਉਣ ਦੀ ਵਚਨਬੱਧਤਾ ਦਾ ਪ੍ਰਮਾਣ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਪ ਸਰਕਾਰ ਵੱਲੋਂ ਇਸ ਉਪਰਾਲੇ ਰਾਹੀਂ ਆਮ ਲੋਕਾਂ ਦੀਆਂ ਇਛਾਵਾਂ ਨੂੰ ਤਰਜੀਹ ਦਿੱਤੀ ਗਈ ਹੈ ਜਦੋਂ ਕਿ ਪਹਿਲੀਆਂ ਸਰਕਾਰਾਂ ਸਿਰਫ ਗੱਲੀਬਾਤੀ ਵੱਡੇ ਦਾਅਵੇ ਕਰਕੇ ਖਾਨਾਪੂਰਤੀ ਕਰਦੀਆਂ ਰਹੀਆਂ। ਉਨ੍ਹਾਂ ਕਿਹਾ ਕਿ ਰੰਗਲਾ ਪੰਜਾਬ ਸੁਸਾਇਟੀ ਰਾਹੀਂ ਲੋਕਾਂ ਦੀ ਇੱਛਾ ਨੂੰ ਸੰਸਥਾਗਤ ਰੂਪ ਦੇ ਕੇ ਇਹ ਯਕੀਨੀ ਬਣਾਇਆ ਗਿਆ ਹੈ ਕਿ ਉਨ੍ਹਾਂ ਵੱਲੋਂ ਪਾਇਆ ਗਿਆ ਯੋਗਦਾਨ ਸਿੱਧੇ ਤੌਰ ‘ਤੇ ਠੋਸ ਤਰੱਕੀ ਵਿੱਚ ਤਬਦੀਲ ਹੋਵੇ।

ਪ੍ਰਵਾਸੀ ਭਾਰਤੀਆਂ (ਐਨ.ਆਰ.ਆਈ.), ਸਥਾਨਕ ਨਾਗਰਿਕਾਂ, ਕਾਰਪੋਰੇਟਾਂ ਅਤੇ ਹੋਰ ਅੰਤਰਰਾਸ਼ਟਰੀ ਸ਼ੁਭਚਿੰਤਕਾਂ ਸਮੇਤ ਦੁਨੀਆ ਭਰ ਦੇ ਪੰਜਾਬੀਆਂ ਨੂੰ ਸੂਬੇ ਦੇ ਵਿਕਾਸ ਵਿੱਚ ਹਿੱਸਾ ਲੈਣ ਲਈ ਖੁੱਲ੍ਹਾ ਸੱਦਾ ਦਿੰਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਸੁਸਾਇਟੀ ਰਾਹੀਂ ‘ਆਪ’ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਯੋਗਦਾਨ ਨੂੰ ਪਾਰਦਰਸ਼ੀ ਢੰਗ ਨਾਲ ਅਮਲ ਵਿੱਚ ਲਿਆਵੇਗੀ, ਜਦੋਂਕਿ, ਪਹਿਲਾਂ ਦੀਆਂ ਸਰਕਾਰਾਂ ਦੌਰਾਨ ਪ੍ਰਵਾਸੀ ਭਾਰਤੀਆਂ ਵੱਲੋਂ ਕੀਤੇ ਗਏ ਯਤਨ ਲਾਲ ਫੀਤਾਸ਼ਾਹੀ ਅਤੇ ਭ੍ਰਿਸ਼ਟਾਚਾਰ ਦੀ ਭੇਟ ਚੜ੍ਹ ਗਏ ਸਨ। ਉਨ੍ਹਾਂ ਕਿਹਾ ਕਿ ਰੰਗਲਾ ਪੰਜਾਬ ਸੋਸਾਇਟੀ ਵਿੱਚ ਸੂਬੇ ਦੇ ਵਿਕਾਸ ਲਈ ਪ੍ਰਾਪਤ ਹੋਣ ਵਾਲੇ ਇੱਕ-ਇੱਕ ਰੁਪਏ ਦੇ ਯੋਗਦਾਨ ਨੂੰ ਪ੍ਰਮਾਣਿਤ ਅਤੇ ਪ੍ਰਭਾਵਸ਼ਾਲੀ ਪ੍ਰੋਜੈਕਟਾਂ ਵਿੱਚ ਵਰਤਿਆ ਜਾਵੇਗਾ ਅਤੇ ਇਸ ਵਿੱਚ ਨਾ ਕੋਈ ਵਿਚੋਲਾ ਸ਼ਾਮਿਲ ਹੋਵੇਗਾ ਤੇ ਨਾ ਹੀ ਕੋਈ ਸਿਆਸੀ ਦਖਲਅੰਦਾਜੀ। ਉਨ੍ਹਾਂ ਕਿਹਾ ਕਿ ਇਹ ਸੁਸਾਇਟੀ ਆਮ ਲੋਕਾਂ ਦੇ ਸਾਫ਼-ਸੁਥਰੇ ਅਤੇ ਨਾਗਰਿਕ ਕੇਂਦਰਿਤ ਸ਼ਾਸਨ ਦੇ ਸੁਪਨੇ ਨੂੰ ਸਾਕਾਰ ਕਰੇਗੀ।

ਵਿੱਤ ਮੰਤਰੀ ਨੇ ਕਿਹਾ ਕਿ ਰੰਗਲਾ ਪੰਜਾਬ ਸੋਸਾਇਟੀ ਸਿਹਤ ਸੰਭਾਲ, ਸਿੱਖਿਆ, ਸਾਫ-ਸਫਾਈ, ਬਿਜਲੀ, ਪਾਣੀ, ਸੜਕਾਂ, ਖੇਤੀਬਾੜੀ ਅਤੇ ਸ਼ਹਿਰੀ-ਪੇਂਡੂ ਵਿਕਾਸ ਵਿੱਚ ਜਨਤਕ ਭਲਾਈ ਸਮੇਤ ਮੁੱਖ ਖੇਤਰਾਂ ‘ਤੇ ਧਿਆਨ ਕੇਂਦਰਿਤ ਕਰੇਗੀ। ਉਨ੍ਹਾਂ ਕਿਹਾ ਕਿ ਇਹ ਸੁਸਾਇਟੀ ਕੁਦਰਤੀ ਆਫ਼ਤਾਂ, ਐਮਰਜੈਂਸੀ ਅਤੇ ਸਰਹੱਦੀ ਖੇਤਰ ਦੇ ਵਿਕਾਸ ਦੌਰਾਨ ਵੀ ਮਹੱਤਵਪੂਰਨ ਸਹਾਇਤਾ ਪ੍ਰਦਾਨ ਕਰੇਗੀ, ਜਿਨ੍ਹਾਂ ਖੇਤਰਾਂ ਨੂੰ ਪਿਛਲੀਆਂ ਸਰਕਾਰਾਂ ਵੱਲੋਂ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਗਿਆ ਸੀ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇਸ ਤੋਂ ਇਲਾਵਾ ਇਹ ਸੁਸਾਇਟੀ ਭਵਿੱਖੀ ਚੁਣੌਤੀਆਂ ਨਾਲ ਨਜਿੱਠਣ ਲਈ ਪੰਜਾਬ ਵਿੱਚ ਨਵੀਨਤਾ, ਸਟਾਰਟਅੱਪ ਅਤੇ ਖੋਜ ਤੇ ਵਿਕਾਸ ਨੂੰ ਉਤਸ਼ਾਹਿਤ ਕਰੇਗੀ।

ਸੁਸਾਇਟੀ ਦੀਆਂ ਮਜ਼ਬੂਤ ਸ਼ਾਸਨ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਵਾਲੀਆਂ ਵਿਸ਼ੇਸ਼ਤਾਵਾਂ ‘ਤੇ ਰੋਸ਼ਨੀ ਪਾਉਂਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਸੁਸਾਇਟੀ ਦੀ ਨਿਗਰਾਨੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਵਾਲੇ ਇੱਕ ਬੋਰਡ ਆਫ਼ ਗਵਰਨਰਜ਼ ਦੁਆਰਾ ਕੀਤੀ ਜਾਵੇਗੀ ਅਤੇ ਇਸ ਵਿੱਚ ਕੈਬਨਿਟ ਮੰਤਰੀ ਵੀ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਮੁੱਖ ਸਕੱਤਰ ਦੀ ਅਗਵਾਈ ਵਾਲੀ ਇੱਕ ਕਾਰਜਕਾਰੀ ਕਮੇਟੀ ਵੱਲੋਂ ਰਾਜਨੀਤਿਕ ਦਖਲਅੰਦਾਜ਼ੀ ਨੂੰ ਦੂਰ ਰੱਖਦੇ ਹੋਏ ਅਫਸਰਸ਼ਾਹੀ ਦੀ ਕਾਰਜਕੁਸ਼ਲਤਾ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਾਰੇ ਯੋਗਦਾਨ ਅਤੇ ਪ੍ਰੋਜੈਕਟ ਜਨਤਕ ਆਡਿਟ ਦੇ ਅਧੀਨ ਹੋਣਗੇ ਤਾਂ ਜੋ ਪਾਰਦਰਸ਼ਤਾ ਦੀ ਗਰੰਟੀ ਦਿੱਤੀ ਜਾ ਸਕੇ।

ਸੁਸਾਇਟੀ ਸਬੰਧੀ ਅਪਣਾਏ ਗਏ ਕਾਨੂੰਨੀ ਢਾਂਚੇ ਬਾਰੇ ਜਾਣਕਾਰੀ ਦਿੰਦਿਆਂ, ਵਿੱਤ ਮੰਤਰੀ ਨੇ ਦੱਸਿਆ ਕਿ ਰੰਗਲਾ ਪੰਜਾਬ ਸੋਸਾਇਟੀ ਨੂੰ ਸੋਸਾਇਟੀ ਰਜਿਸਟ੍ਰੇਸ਼ਨ ਐਕਟ, 1860 ਦੇ ਤਹਿਤ ਰਜਿਸਟਰ ਕੀਤਾ ਜਾਵੇਗਾ, ਅਤੇ ਸਾਰੇ ਵਿਦੇਸ਼ੀ ਯੋਗਦਾਨ ਫੇਮਾ (ਐਫ.ਈ.ਐਮ.ਏ)/ਐਫ.ਸੀ. (ਆਰ)ਏ ਕਾਨੂੰਨਾਂ ਦੀ ਸਖ਼ਤੀ ਨਾਲ ਪਾਲਣਾ ਕਰਨਗੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਰਕਾਰ ਦਾ ਉਦੇਸ਼ ਇਸ ਸੁਸਾਇਟੀ ਲਈ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ) ਫੰਡ ਜੁਟਾਉਣਾ ਵੀ ਹੈ, ਜੋ ਇਸ ਸਰਕਾਰ ਵਿੱਚ ਉਦਯੋਗ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ।

ਰੰਗਲਾ ਪੰਜਾਬ ਸੋਸਾਇਟੀ ਨੂੰ ਸਿਰਫ਼ ਇੱਕ ਸੰਗਠਨ ਤੋਂ ਵੱਧ ਦੱਸਦਿਆਂ, ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਇੱਕ ਕ੍ਰਾਂਤੀ ਹੈ, ਅਤੇ ਪਿਛਲੀਆਂ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਦੇ ਉਲਟ, ‘ਆਪ’ ਸਰਕਾਰ ਪੰਜਾਬ ਦੇ ਲੋਕਾਂ ਨੂੰ ਵਿਕਾਸ ਦੀ ਵਾਗਡੋਰ ਸੌਂਪ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸੁਸਾਇਟੀ ਲੋਕਤੰਤਰ ਵਿੱਚ ਲੋਕਾਂ ਦੇ ਸਿੱਧੇ ਭਾਈਵਾਲੀ ਦੀ ਮਿਸਾਲ ਹੈ ਜੋ ਪਿਛਲੀਆਂ ਸਰਕਾਰਾਂ ਵੱਲੋਂ ਸ਼ੁਰੂ ਕੀਤੇ ਗਏ ਘੁਟਾਲਿਆਂ, ਰੁਕਾਵਟਾਂ ਅਤੇ ਹਿੱਸਾਪੱਤੀ ਦੇ ਦੌਰ ਦਾ ਮੁਕੰਮਲ ਅੰਤ ਕਰੇਗਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...