ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸਦੀਵੀਂ ਵਿਰਾਸਤ ਬਾਰੇ ਜਾਣੂ ਕਰਾਇਆ

by | Nov 8, 2025 | breaking news, daily | 0 comments

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ

*ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸਦੀਵੀਂ ਵਿਰਾਸਤ ਬਾਰੇ ਜਾਣੂ ਕਰਾਇਆ*

*•ਨੌਵੇਂ ਪਾਤਸ਼ਾਹ ਨਾਲ ਸਬੰਧਤ ਪਵਿੱਤਰ ਅਸਥਾਨਾਂ ਵਿਖੇ 3-ਰੋਜ਼ਾ ਸੈਮੀਨਾਰ ਕਰਵਾਏ*

*•ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ, ਸਿੱਖਿਆਵਾਂ ਅਤੇ ਮਹਾਨ ਸ਼ਹਾਦਤ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਹਰਜੋਤ ਸਿੰਘ ਬੈਂਸ ਵੱਲੋਂ ਸਿੱਖਿਆ ਬੋਰਡ ਦੇ ਉੱਦਮ ਦੀ ਸ਼ਲਾਘਾ*

ਚੰਡੀਗੜ੍ਹ, 7 ਨਵੰਬਰ:

ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸਦੀਵੀਂ ਵਿਰਾਸਤ, ਸਿੱਖਿਆਵਾਂ ਅਤੇ ਮਹਾਨ ਕੁਰਬਾਨੀ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਵੱਲੋਂ ਨੌਵੇਂ ਪਾਤਿਸ਼ਾਹ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਿੰਨ ਦਿਨਾਂ ਸੈਮੀਨਾਰ ਲੜੀ ਕਰਵਾਈ ਗਈ। ਇਹ ਸੈਮੀਨਾਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨਾਲ ਸਬੰਧਤ ਅਸਥਾਨਾਂ ਵਿਖੇ 3 ਤੋਂ 7 ਨਵੰਬਰ ਤੱਕ ਕਰਵਾਏ ਗਏ।

ਸਿੱਖਿਆ ਬੋਰਡ ਦੀ ਪਹਿਲਕਦਮੀ ਬਾਰੇ ਵਿਸਥਾਰ ਵਿੱਚ ਦੱਸਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਸੈਮੀਨਾਰ ਲੜੀ ਦਾ ਰੂਟ ਚੰਗੀ ਤਰ੍ਹਾਂ ਸੋਚ-ਵਿਚਾਰ ਤੋਂ ਬਾਅਦ ਉਸ ਇਤਿਹਾਸਕ ਮਾਰਗ ਨੂੰ ਚੁਣਿਆ ਗਿਆ ਸੀ, ਜਿੱਥੋਂ ਚੱਲ ਕੇ ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ ਜੀ) ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਪਵਿੱਤਰ ਸੀਸ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਲੈ ਕੇ ਪਹੁੰਚੇ ਸਨ, ਜਿਸ ਨਾਲ ਵਿਦਿਆਰਥੀਆਂ ਨੂੰ ਸਿੱਖਣ ਦਾ ਇੱਕ ਵੱਖਰਾ ਅਤੇ ਪ੍ਰਭਾਵਸ਼ਾਲੀ ਅਨੁਭਵ ਮਿਲਿਆ।

ਉਨ੍ਹਾਂ ਦੱਸਿਆ ਕਿ ਇਹ ਤਿੰਨ ਦਿਨਾਂ ਸੈਮੀਨਾਰ ਲੜੀ 3 ਨਵੰਬਰ ਨੂੰ ਸੀਨੀਅਰ ਸੈਕੰਡਰੀ ਸਕੂਲ, ਦਿਆਲਪੁਰ ਸੋਢੀਆਂ (ਸੀਸ ਅਸਥਾਨ, ਨਾਭਾ ਸਾਹਿਬ) ਤੋਂ ਸ਼ੁਰੂ ਹੋਈ। 6 ਨਵੰਬਰ ਨੂੰ ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ ਵਿਖੇ ਸੈਮੀਨਾਰ ਤੋਂ ਬਾਅਦ 7 ਨਵੰਬਰ ਨੂੰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਪਤ ਹੋਈ।

ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 2,600 ਤੋਂ ਵੱਧ ਵਿਦਿਆਰਥੀਆਂ ਨੇ ਇਨ੍ਹਾਂ ਸੈਮੀਨਾਰਾਂ ਵਿੱਚ ਹਿੱਸਾ ਲੈਂਦਿਆਂ “ਹਿੰਦ ਦੀ ਚਾਦਰ” ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਕਾਲ, ਸਿੱਖਿਆਵਾਂ, ਬੇਮਿਸਾਲ ਸ਼ਹਾਦਤ ਅਤੇ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਨ੍ਹਾਂ ਸੈਮੀਨਾਰਾਂ ਦੌਰਾਨ ਨੌਵੇਂ ਪਾਤਸ਼ਾਹ ਵੱਲੋਂ ਧਰਮ (ਹੱਕ ਅਤੇ ਸੱਚ) ਦੀ ਰਾਖੀ ਲਈ ਦਿੱਤੇ ਗਏ ਸਰਬਉੱਚ ਬਲੀਦਾਨ ਅਤੇ ਅਥਾਹ ਹੌਂਸਲੇ ਤੇ ਹਿੰਮਤ ਦੀਆਂ ਬੀਰ-ਗਾਥਾਵਾਂ ‘ਤੇ ਚਾਨਣਾ ਪਾਇਆ ਗਿਆ, ਜਿਸ ਨਾਲ ਨੌਜਵਾਨਾਂ ਨੂੰ ਗੁਰੂ ਸਾਹਿਬ ਨਾਲ ਜੁੜੇ ਇਤਿਹਾਸ ਦਾ ਜੀਵੰਤ ਅਹਿਸਾਸ ਮਿਲਿਆ।

ਸਿੱਖਿਆ ਮੰਤਰੀ ਸ. ਬੈਂਸ ਨੇ ਬੋਰਡ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਿੱਥੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸਿੱਖਿਆ ਹੈ, ਉੱਥੇ ਹੀ ਮਨੁੱਖਤਾ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਬੱਚਿਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਸਮਝਦੇ ਅਤੇ ਅਪਣਾਉਂਦੇ ਦੇਖਣਾ ਬਹੁਤ ਮਾਣ ਵਾਲੀ ਗੱਲ ਹੈ ਅਤੇ ਕਿਹਾ ਕਿ ਇਹ ਸਿਰਫ਼ ਇੱਕ ਸੈਮੀਨਾਰ ਨਹੀਂ ਸੀ; ਬਲਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਰਾਹੀਂ ਨੌਜਵਾਨਾਂ ਨੂੰ ਸਾਡੇ ਗੌਰਵਮਈ ਇਤਿਹਾਸ ਨਾਲ ਜੋੜਨ ਦਾ ਨਿਮਾਣਾ ਯਤਨ ਸੀ।

ਪੀ.ਐਸ.ਈ.ਬੀ. ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਸ ਪਹਿਲਕਦਮੀ ਦਾ ਉਦੇਸ਼ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਅਪਨਾਉਣ ਅਤੇ ਉਨ੍ਹਾਂ ਵੱਲੋਂ ਦਿਖਾਏ ਮਾਰਗ ‘ਤੇ ਚੱਲਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨਾ ਸੀ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਅਸਲ ਉਦੇਸ਼ ਉਦੋਂ ਪੂਰਾ ਹੁੰਦਾ ਹੈ, ਜਦੋਂ ਨੌਜਵਾਨ ਮਹਾਨ ਫ਼ਲਸਫ਼ੇ ਤੋਂ ਪ੍ਰੇਰਨਾ ਲੈ ਕੇ ਹਿੰਮਤ ਨਾਲ ਸਚਾਈ ਦੇ ਰਾਹ ‘ਤੇ ਚੱਲਣ ਦਾ ਸਬਕ ਲੈਣ। ਉਨ੍ਹਾਂ ਕਿਹਾ ਅਸੀਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸੱਭਿਅਕ ਸਮਾਜ ਦੇ ਇਮਾਨਦਾਰ ਨਾਗਰਿਕਾਂ ਬਣਨ ਲਈ ਸੇਧ ਦੇ ਰਹੇ ਹਾਂ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...