ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

by | Jun 27, 2026 | breaking news, daily, lifestyle, MARKET, politics | 0 comments

ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਡਿਪੂ ਹੋਲਡਰਾਂ ਦੀਆਂ ਚਿੰਤਾਵਾਂ ਸਬੰਧੀ ਕੀਤੀ ਮੀਟਿੰਗ

ਪੰਜਾਬ ਸਟੇਟ ਫੂਡ ਕਮਿਸ਼ਨ ਨੇ ਅੱਜ ਇੱਥੇ ਹੋਈ ਇੱਕ ਮੀਟਿੰਗ ਦੌਰਾਨ ਰਾਸ਼ਨ ਵੰਡ ਪ੍ਰਣਾਲੀ ਨੂੰ ਹੋਰ ਸੁਖਾਲਾ ਬਣਾਉਣ ਲਈ ਲੰਮੀ ਵਿਚਾਰ-ਚਰਚਾ ਕੀਤੀ।

ਮੈਂਬਰਾਂ ਵਿਜੇ ਦੱਤ ਅਤੇ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੂੰ ਜਾਣੂੰ ਕਰਵਾਇਆ ਗਿਆ ਕਿ ਵੱਖ-ਵੱਖ ਜ਼ਿਲ੍ਹਿਆਂ ਦੇ ਦੌਰੇ ਦੌਰਾਨ ਡਿਪੂ ਹੋਲਡਰਾਂ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਸੂਬਾ ਸਰਕਾਰ ਲਾਭਪਾਤਰੀਆਂ ਨੂੰ ਇੱਕੋ ਵਾਰ ਵਿੱਚ 3 ਮਹੀਨੇ ਦੀ ਕਣਕ ਦੀ ਅਲਾਟਮੈਂਟ ਕਰਦੀ ਹੈ, ਪਰ ਈ-ਪੀਓਐਸ ਮਸ਼ੀਨਾਂ ਰਾਹੀਂ ਹਰੇਕ ਮਹੀਨੇ ਲਈ ਵੱਖਰੀ ਲੈਣ-ਦੇਣ ਦੀ ਸਲਿੱਪ ਪਰਚੀ ਜਾਰੀ ਕਰਨੀ ਪੈਂਦੀ ਹੈ।

ਇਸ ਤੋਂ ਇਲਾਵਾ, ‘ਮੇਰੀ ਰਸੋਈ’ ਸਕੀਮ ਤਹਿਤ ਫੂਡ ਕਿੱਟਾਂ ਦੀ ਵੰਡ ਲਈ ਵੀ ਇੱਕ ਵੱਖਰੀ ਸਲਿੱਪ ਜਾਰੀ ਕੀਤੀ ਜਾਂਦੀ ਹੈ। ਨਤੀਜੇ ਵਜੋਂ, ਹਰੇਕ ਲਾਭਪਾਤਰੀ ਲਈ ਕੁੱਲ ਚਾਰ ਸਲਿੱਪਾਂ ਜਾਰੀ ਹੁੰਦੀਆਂ ਹਨ। ਇਸ ਦਾ ਮਤਲਬ ਹੈ ਕਿ ਤਿੰਨ ਮਹੀਨਿਆਂ ਦੀ ਕਣਕ ਦੀ ਅਲਾਟਮੈਂਟ ਲਈ ਤਿੰਨ ਵੱਖ-ਵੱਖ ਸਲਿੱਪਾਂ ਅਤੇ ਮੇਰੀ ਰਸੋਈ ਸਕੀਮ ਲਈ ਇੱਕ ਸਲਿੱਪ, ਜਿਸ ਕਾਰਨ ਇੱਕੋ ਲਾਭਪਾਤਰੀ ਲਈ 4 ਸਲਿੱਪਾਂ ਬਣਦੀਆਂ ਹਨ। ਇਸ ਪ੍ਰਕਿਰਿਆ ਵਿੱਚ ਪ੍ਰਤੀ ਲਾਭਪਾਤਰੀ 20-25 ਮਿੰਟ ਲੱਗਦੇ ਹਨ, ਜਿਸ ਕਾਰਨ ਸਰਕਾਰੀ ਰੇਟ ਵਾਲੇ ਰਾਸ਼ਨ ਡਿੱਪੂਆਂ (ਫੇਅਰ ਪ੍ਰਾਈਸ ਸ਼ਾਪਸ) ਦੇ ਬਾਹਰ ਲੰਬੀਆਂ ਕਤਾਰਾਂ ਲੱਗ ਜਾਂਦੀਆਂ ਹਨ ਅਤੇ ਡੀਲਰਾਂ ਤੇ ਉਨ੍ਹਾਂ ਦੇ ਸਟਾਫ਼ ‘ਤੇ ਕੰਮ ਦਾ ਬੋਝ ਵੱਧ ਜਾਂਦਾ ਹੈ।

ਡਿਪੂ ਹੋਲਡਰਾਂ ਨੇ ਸੁਝਾਅ ਦਿੱਤਾ ਹੈ ਕਿ ਕੰਮ ਵਿੱਚ ਵਧੇਰੇ ਕੁਸ਼ਲਤਾ ਲਿਆਉਣ ਅਤੇ ਸਮਾਂ ਬਚਾਉਣ ਦੇ ਉਦੇਸ਼ ਨਾਲ, ਇੱਕੋ ਲੈਣ-ਦੇਣ (ਸਿੰਗਲ ਟ੍ਰਾਂਜੈਕਸ਼ਨ) ਵਿੱਚ ਪੂਰੇ ਤਿੰਨ ਮਹੀਨਿਆਂ ਦੇ ਰਾਸ਼ਨ ਦੀ ਪਾਤਰਤਾ ਨੂੰ ਕਵਰ ਕਰਨ ਵਾਲੀ ਇੱਕ ਸਿੰਗਲ ਸਲਿੱਪ ਜਾਰੀ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ, ਮੇਰੀ ਰਸੋਈ ਸਕੀਮ ਦੀ ਵੰਡ ਨੂੰ ਵੀ ਇਸੇ ਪ੍ਰਕਿਰਿਆ ਨਾਲ ਜੋੜਿਆ ਜਾ ਸਕਦਾ ਹੈ। ਇਸ ਤੋਂ ਇਲਾਵਾ, ਲਾਭਪਾਤਰੀਆਂ ਨੂੰ ਪੇਸ਼ ਆਉਂਦੀ ਇੱਕ ਹੋਰ ਮੁਸ਼ਕਲ ਸਲਿੱਪਾਂ ਦੇ ਅੰਗਰੇਜ਼ੀ ਵਿੱਚ ਜਾਰੀ ਹੋਣ ਨਾਲ ਸਬੰਧਤ ਹੈ ਕਿਉਂਕਿ ਬਹੁਤ ਸਾਰੇ ਲਾਭਪਾਤਰੀ ਅੰਗਰੇਜ਼ੀ ਨਹੀਂ ਸਮਝ ਸਕਦੇ, ਇਸ ਲਈ ਇਹ ਸਲਿੱਪਾਂ ਤਿੰਨ ਭਾਸ਼ਾਵਾਂ ਯਾਨੀ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਵਿੱਚ ਜਾਰੀ ਕੀਤੀਆਂ ਜਾਣੀਆਂ ਚਾਹੀਦੀਆਂ ਹਨ।

ਉਪਰੋਕਤ ਮਾਮਲੇ ‘ਤੇ ਵਿਆਪਕ ਵਿਚਾਰ-ਵਟਾਂਦਰਾ ਕਰਦਿਆਂ ਕਮਿਸ਼ਨ ਨੇ ਇਸ ਮੁੱਦੇ ਦੇ ਹੱਲ ਲਈ ਖੁਰਾਕ, ਸਿਵਲ ਸਪਲਾਈ ਅਤੇ ਉਪਭੋਗਤਾ ਮਾਮਲੇ ਵਿਭਾਗ ਦੇ ਸਕੱਤਰ ਨੂੰ ਇਕ ਐਡਵਾਈਜ਼ਰੀ ਦੇ ਰੂਪ ਵਿੱਚ ਲਿਖਣ ਦਾ ਫੈਸਲਾ ਕੀਤਾ ਹੈ।

ਇਸੇ ਤਰ੍ਹਾਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਫਾਜ਼ਿਲਕਾ, ਫਿਰੋਜ਼ਪੁਰ ਅਤੇ ਹੁਸ਼ਿਆਰਪੁਰ ਵਿਖੇ ਇੱਕ ਐਨ.ਜੀ.ਓ. ਵੱਲੋਂ ਆਂਗਣਵਾੜੀਆਂ ਨੂੰ ਸੁੱਕੇ ਰਾਸ਼ਨ ਦੀ ਮਿਆਰੀ ਅਤੇ ਸਮੇਂ ਸਿਰ ਸਪਲਾਈ ਯਕੀਨੀ ਬਣਾਉਣ ਸਬੰਧਤ ਸਲਾਹ ਦੇਣ ਦਾ ਵੀ ਫੈਸਲਾ ਕੀਤਾ ਗਿਆ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...