ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਮੁੱਦਿਆਂ ਦੇ ਹੱਲ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

by | Sep 19, 2025 | breaking news, daily | 0 comments

ਵਿੱਤ ਮੰਤਰੀ ਨੇ ਜੁਆਇੰਟ ਐਕਸ਼ਨ ਕਮੇਟੀ ਨਾਲ ਮੀਟਿੰਗ ਦੌਰਾਨ ਸਮਾਜਿਕ ਨਿਆਂ ਅਤੇ ਸਮਾਨਤਾ ਪ੍ਰਤੀ ਵਚਨਬੱਧਤਾ ਦੁਹਰਾਈ

ਚੰਡੀਗੜ੍ਹ, 19 ਸਤੰਬਰ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ (ਐਸ.ਸੀ.) ਅਤੇ ਪੱਛੜੀਆਂ ਸ਼੍ਰੇਣੀਆਂ (ਬੀ.ਸੀ.) ਕਰਮਚਾਰੀਆਂ ਅਤੇ ਭਾਈਚਾਰਿਆਂ ਦੀਆਂ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਸੰਵਿਧਾਨਕ ਮੰਗਾਂ ਅਤੇ ਮੁੱਦਿਆਂ ਨੂੰ ਹੱਲ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਇਹ ਭਰੋਸਾ ਪੰਜਾਬ ਭਰ ਦੇ 27 ਐਸ.ਸੀ. ਅਤੇ ਬੀ.ਸੀ. ਕਰਮਚਾਰੀਆਂ ਅਤੇ ਸਮਾਜਿਕ ਸੰਗਠਨਾਂ ਦੀ ਨੁਮਾਇੰਦਗੀ ਕਰਨ ਵਾਲੀ ਸਾਂਝੀ ਐਕਸ਼ਨ ਕਮੇਟੀ ਨਾਲ ਇੱਕ ਮਹੱਤਵਪੂਰਨ ਮੀਟਿੰਗ ਦੌਰਾਨ ਦਿੱਤਾ।

ਪੰਜਾਬ ਭਵਨ ਵਿਖੇ ਹੋਈ ਇਸ ਮੀਟਿੰਗ ਵਿੱਚ ਇਨ੍ਹਾਂ ਭਾਈਚਾਰਿਆਂ ਨੂੰ ਪ੍ਰਭਾਵਿਤ ਕਰਨ ਵਾਲੇ ਕਈ ਮਹੱਤਵਪੂਰਨ ਮੁੱਦਿਆਂ, ਜਿਨ੍ਹਾਂ ਵਿੱਚ ਸਰਕਾਰੀ ਕਰਮਚਾਰੀਆਂ, ਸਮਾਜਿਕ ਨਿਆਂ ਅਤੇ ਸੰਵਿਧਾਨਕ ਅਧਿਕਾਰਾਂ ਨਾਲ ਸਬੰਧਤ ਮੰਗਾਂ ਸ਼ਾਮਲ ਹਨ, ‘ਤੇ ਧਿਆਨ ਕੇਂਦਰਿਤ ਕੀਤਾ ਗਿਆ। ਵਿੱਤ ਮੰਤਰੀ ਨੇ ਸਾਂਝੀ ਐਕਸ਼ਨ ਕਮੇਟੀ ਵੱਲੋਂ ਉਠਾਏ ਗਏ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਮੁੱਦਿਆਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਦੇ ਨਿਰਦੇਸ਼ ਦਿੱਤੇ।

ਇਸ ਗੱਲ ‘ਤੇ ਜ਼ੋਰ ਦਿੰਦੇ ਹੋਏ ਕਿ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਹਿਲਾਂ ਹੀ ਇਨ੍ਹਾਂ ਵਿੱਚੋਂ ਬਹੁਤ ਸਾਰੇ ਮਾਮਲਿਆਂ ਨੂੰ ਹੱਲ ਕਰਨ ਵਿੱਚ ਮਹੱਤਵਪੂਰਨ ਪ੍ਰਗਤੀ ਕਰ ਚੁੱਕੀ ਹੈ ਅਤੇ ਬਾਕੀ ਰਹਿੰਦੇ ਮੁੱਦਿਆਂ ਨੂੰ ਪੂਰੀ ਮੁਸਤੈਦੀ ਨਾਲ ਹੱਲ ਕਰਨ ਲਈ ਵਚਨਬੱਧ ਹੈ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੇ ਸਾਰੇ ਨਾਗਰਿਕਾਂ ਲਈ ਸਮਾਜਿਕ ਨਿਆਂ ਅਤੇ ਸਮਾਨਤਾ ਨੂੰ ਯਕੀਨੀ ਬਣਾਉਣ ਪ੍ਰਤੀ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਉਹ ਮੀਟਿੰਗ ਦੌਰਾਨ ਉਠਾਈਆਂ ਗਈਆਂ ਮੰਗਾਂ ਦੀ ਸੰਵਿਧਾਨਕ ਮਹੱਤਤਾ ਨੂੰ ਪਛਾਣਦੇ ਹਨ ਅਤੇ ਇਨ੍ਹਾਂ ਨੂੰ ਹੱਲ ਕਰਨ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੁਆਇੰਟ ਐਕਸ਼ਨ ਕਮੇਟੀ ਨਾਲ ਇਹ ਮੀਟਿੰਗ ਪ੍ਰਭਾਵਸ਼ਾਲੀ ਰਹੀ ਅਤੇ ਗੱਲਬਾਤ ਰਾਹੀਂ ਸਮੇਂ ਸਿਰ ਹੱਲ ਲੱਭਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਸੀ।

ਸਾਂਝੀ ਐਕਸ਼ਨ ਕਮੇਟੀ ਵੱਲੋਂ ਵੀ ਗੱਲਬਾਤ ਵਿੱਚ ਸ਼ਾਮਲ ਹੋਣ ਅਤੇ ਮੁੱਦਿਆਂ ਨੂੰ ਹੱਲ ਕਰਨ ਦੀ ਵਚਨਬੱਧਤਾ ਅਤੇ ਪੰਜਾਬ ਸਰਕਾਰ ਦੀ ਇੱਛਾ ਦੀ ਸ਼ਲਾਘਾ ਕੀਤੀ। ਦੋਵੇਂ ਧਿਰਾਂ ਇਹ ਯਕੀਨੀ ਬਣਾਉਣ ਲਈ ਆਪਣਾ ਸਹਿਯੋਗ ਜਾਰੀ ਰੱਖਣ ‘ਤੇ ਸਹਿਮਤ ਹੋਈਆਂ ਕਿ ਸਾਰੇ ਲੰਬਿਤ ਮਾਮਲਿਆਂ ਨੂੰ ਤੇਜ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕੀਤਾ ਜਾਵੇ।

22 ਮੈਂਬਰੀ ਜੁਆਇੰਟ ਐਕਸ਼ਨ ਕਮੇਟੀ ਵਿੱਚ ਸਟੇਟ ਕੋਆਰਡੀਨੇਟਰ ਐਕਸ਼ਨ ਕਮੇਟੀ ਅਤੇ ਚੇਅਰਮੈਨ ਗਜ਼ਟਿਡ ਅਤੇ ਨਾਨ ਗਜ਼ਟਿਡ ਐਸਸੀਬੀਸੀ ਐਂਪਲਾਈਜ਼ ਵੈਲਫੇਅਰ ਫੈਡਰੇਸ਼ਨ, ਜਸਬੀਰ ਸਿੰਘ ਪਾਲ, ਕੋ-ਕੋਆਰਡੀਨੇਟਰ ਐਕਸ਼ਨ ਕਮੇਟੀ ਅਤੇ ਪ੍ਰਧਾਨ ਬੀਐਸਐਨਐਲ ਐਂਪਲਾਈਜ਼ ਵੈਲਫੇਅਰ ਐਸੋਸੀਏਸ਼ਨ, ਜੇਈ ਹਰਵਿੰਦਰ ਸਿੰਘ, ਕੋ-ਕੋਆਰਡੀਨੇਟਰ ਐਕਸ਼ਨ ਕਮੇਟੀ ਅਤੇ ਪ੍ਰਧਾਨ ਜਬਰ ਜੁਲਾਮ ਵਿਰੋਧੀ ਫਰੰਟ, ਰਾਜ ਸਿੰਘ ਟੋਡਰਵਾਲ, ਪ੍ਰਧਾਨ, ਅੰਬੇਡਕਰ ਮਜ਼ਦੂਰ ਚੇਤਨਾ ਮੰਚ, ਕਰਨੈਲ ਸਿੰਘ ਨੀਲੋਵਾਲ, ਪ੍ਰਧਾਨ, ਗਜ਼ਟਿਡ ਅਤੇ ਨਾਨ ਗਜ਼ਟਿਡ ਐਸਸੀਬੀਸੀ ਐਂਪਲਾਈਜ਼ ਵੈਲਫੇਅਰ ਫੈਡਰੇਸ਼ਨ, ਕੁਲਵਿੰਦਰ ਸਿੰਘ ਬੋਦਲ, ਪ੍ਰਧਾਨ, ਅੰਬੇਡਕਰ ਸਭਾ, ਹਰਜਸ ਸਿੰਘ, ਪ੍ਰਧਾਨ, ਐਸਸੀਬੀਸੀ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ, ਬਲਰਾਜ ਕੁਮਾਰ, ਪ੍ਰਧਾਨ, ਸਰਕਾਰੀ ਪੈਨਸ਼ਨਰਜ਼ ਐਸੋਸੀਏਸ਼ਨ, ਸੰਗਰੂਰ, ਹਰਵਿੰਦਰ ਸਿੰਘ ਭੱਠਲ, ਸਟੇਟ ਇੰਚਾਰਜ, ਅੰਬੇਡਕਰ ਮਿਸ਼ਨ ਕਲੱਬ, ਬਲਦੇਵ ਸਿੰਘ ਧੁੱਗਾ, ਕੋਆਰਡੀਨੇਟਰ, ਪਸ਼ੂ ਪਾਲਣ ਅਧਿਕਾਰੀ ਐਸੋਸੀਏਸ਼ਨ, ਡਾ. ਸੁਖਵਿੰਦਰ ਸਿੰਘ, ਚੇਅਰਮੈਨ, ਨੈਸ਼ਨਲ ਲੇਬਰ ਆਰਗੇਨਾਈਜੇਸ਼ਨ, ਬਲਦੇਵ ਸਿੰਘ ਭਾਰਤੀ, ਪ੍ਰਧਾਨ, ਮਨਰੇਗਾ ਵਰਕਰਜ਼ ਫਰੰਟ, ਅਜਾਇਬ ਸਿੰਘ ਬਠੋਈ, ਪ੍ਰਧਾਨ, ਆਲ ਇੰਡੀਆ ਡਾ. ਅੰਬੇਡਕਰ ਸਟੂਡੈਂਟ ਫੈਡਰੇਸ਼ਨ, ਪ੍ਰੀਤ ਕਾਂਸ਼ੀ, ਪ੍ਰਧਾਨ, ਪੈਨਸ਼ਨਰਜ਼ ਐਸੋਸੀਏਸ਼ਨ, ਕੋਟਕਪੂਰਾ, ਮਨੋਹਰ ਲਾਲ, ਸਰਪ੍ਰਸਤ, ਅਨੁਸੂਚਿਤ ਜਾਤੀਆਂ ਕਰਮਚਾਰੀ/ਅਧਿਕਾਰੀ ਐਸੋਸੀਏਸ਼ਨ ਸਿਵਲ ਸਕੱਤਰੇਤ, ਬੰਤ ਸਿੰਘ, ਜ਼ੋਨਲ ਇੰਚਾਰਜ, ਅੰਬੇਡਕਰ ਮਿਸ਼ਨ ਕਲੱਬ, ਜੱਗਾ ਸਿੰਘ, ਚੇਅਰਮੈਨ, ਬ੍ਰਾਸ ਫਾਊਂਡੇਸ਼ਨ, ਸੁਨਾਮ, ਗੁਰਪ੍ਰੀਤ ਸਿੰਘ, ਪ੍ਰਧਾਨ, ਨੈਸ਼ਨਲ ਲੇਬਰ ਆਰਗੇਨਾਈਜ਼ੇਸ਼ਨ, ਅਮਰਜੀਤ ਸਿੰਘ ਖਟਕੜ, ਚੇਅਰਮੈਨ, ਜਬਰ ਜੁਲਮ ਵਿਰੋਧੀ ਫਰੰਟ, ਭਾਨ ਸਿੰਘ ਜੱਸੀ, ਜਨਰਲ ਸਕੱਤਰ, ਅੰਬੇਡਕਰ ਸਭਾ, ਬਲਵਿੰਦਰ ਸਿੰਘ ਜ਼ਿਲ੍ਹੇਦਾਰ, ਅਨੁਸੂਚਿਤ ਜਾਤੀਆਂ ਅਫ਼ਸਰਜ਼ ਐਸੋਸੀਏਸ਼ਨ ਦੇ ਚੇਅਰਮੈਨ ਨਰੇਸ਼ ਕੁਮਾਰ ਅਤੇ ਅਨੁਸੂਚਿਤ ਜਾਤੀਆਂ ਅਫ਼ਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਕਰਮਜੀਤ ਸਿੰਘ ਸ਼ਾਮਲ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...