*ਪੰਜਾਬ ਸਰਕਾਰ ਦਾ ਵੱਡਾ ਕਦਮ — 3624 ਕਰੋੜ ਦੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ*

by | Nov 10, 2025 | breaking news, daily | 0 comments

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ

*ਪੰਜਾਬ ਸਰਕਾਰ ਦਾ ਵੱਡਾ ਕਦਮ — 3624 ਕਰੋੜ ਦੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ*

*34.78 ਲੱਖ ਲੋਕਾਂ ਤੱਕ ਪਹੁੰਚੀਆਂ ਸਮਾਜਿਕ ਸੁਰੱਖਿਆ ਸਕੀਮਾਂ ਦੀਆਂ ਰਾਸ਼ੀਆਂ*

*ਮੰਤਰੀ ਦੇ ਨਿਰਦੇਸ਼ — ਹਰ ਯੋਗ ਲਾਭਪਾਤਰੀ ਤੱਕ ਪਾਰਦਰਸ਼ੀ ਢੰਗ ਨਾਲ ਪਹੁੰਚੇ ਸਰਕਾਰੀ ਸਹਾਇਤਾ*

ਚੰਡੀਗੜ੍ਹ, 8 ਨਵੰਬਰ:

ਪੰਜਾਬ ਸਰਕਾਰ ਕਮਜ਼ੋਰ ਵਰਗਾਂ ਦੀ ਭਲਾਈ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਸਿਲਸਿਲੇ ਵਿੱਚ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਹੇਠ ਹੁਣ ਤੱਕ ₹3624.46 ਕਰੋੜ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2025–26 ਲਈ ₹6175 ਕਰੋੜ ਦਾ ਬਜਟ ਉਪਬੰਧ ਕੀਤਾ ਗਿਆ ਹੈ, ਤਾਂ ਜੋ ਸਾਰੀਆਂ ਸਕੀਮਾਂ ਦੇ ਲਾਭਪਾਤਰੀਆਂ ਨੂੰ ਸਮੇਂ ਸਿਰ ਸਹਾਇਤਾ ਮਿਲ ਸਕੇ।

ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੱਤੀ ਕਿ ਬੁਢਾਪਾ ਪੈਨਸ਼ਨ ਸਕੀਮ ਹੇਠ ਹੁਣ ਤੱਕ ₹2400.70 ਕਰੋੜ ਦੀ ਰਾਸ਼ੀ ਜਾਰੀ ਹੋ ਚੁੱਕੀ ਹੈ, ਜਦਕਿ ਇਸ ਸਕੀਮ ਲਈ ₹4100 ਕਰੋੜ ਦਾ ਬਜਟ ਰੱਖਿਆ ਗਿਆ ਹੈ।

ਇਸ ਤੋਂ ਇਲਾਵਾ, ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਵਿੱਤੀ ਸਹਾਇਤਾ ਵਜੋਂ ₹693.04 ਕਰੋੜ, ਆਸ਼ਰਿਤ ਬੱਚਿਆਂ ਨੂੰ ₹242.77 ਕਰੋੜ ਅਤੇ ਦਿਵਿਆਂਗ ਵਿਅਕਤੀਆਂ ਨੂੰ ₹287.95 ਕਰੋੜ ਜਾਰੀ ਕੀਤੇ ਗਏ ਹਨ। ਇਸ ਤਰ੍ਹਾਂ ਇਹਨਾਂ ਸਕੀਮਾਂ ਹੇਠ ਕੁੱਲ ₹1223.65 ਕਰੋੜ ਦੀ ਰਾਸ਼ੀ ਜਾਰੀ ਹੋ ਚੁੱਕੀ ਹੈ। ਇਹਨਾਂ ਵਰਗਾਂ ਲਈ ਪੰਜਾਬ ਸਰਕਾਰ ਵੱਲੋਂ ₹2075 ਕਰੋੜ ਦਾ ਬਜਟ ਉਪਬੰਧ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਵੇਲੇ ਸੂਬੇ ਦੇ 34.78 ਲੱਖ ਲਾਭਪਾਤਰੀ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਲੈ ਰਹੇ ਹਨ, ਜੋ ਇਹ ਦਰਸਾਉਂਦਾ ਹੈ ਕਿ ਪੰਜਾਬ ਸਰਕਾਰ ਲੋਕ-ਹਿਤ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਲੋਕਾਂ ਦੀ ਭਲਾਈ ਲਈ ਸਮਰਪਿਤ ਹੈ। ਇਸ ਲਈ ਹਰ ਯੋਗ ਲਾਭਪਾਤਰੀ ਤੱਕ ਪਾਰਦਰਸ਼ੀ ਢੰਗ ਨਾਲ ਸਕੀਮਾਂ ਦਾ ਲਾਭ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ।

“ਸਰਕਾਰ ਦਾ ਹਰ ਕਦਮ ਲੋਕਾਂ ਦੀ ਜ਼ਿੰਦਗੀ ਸੁਧਾਰਨ ਵੱਲ ਹੈ,” ਡਾ. ਬਲਜੀਤ ਕੌਰ ਨੇ ਕਿਹਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...