ਪੰਜਾਬ ਸਰਕਾਰ ਦੇ ਮੰਤਰੀ ਸਮੂਹ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਚੌਲ ਮਿੱਲਰਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ

by | Aug 26, 2026 | AGRICULTURE UPDATES, breaking news, daily, politics | 0 comments

ਚੌਲ ਉਦਯੋਗ ਸੂਬੇ ਦੇ ਆਰਥਿਕ ਢਾਂਚੇ ਦੀ ਰੀੜ੍ਹ ਦੀ ਹੱਡੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਝੋਨੇ ਦੇ ਅਗਾਮੀ ਖਰੀਦ ਸੀਜ਼ਨ ਦੇ ਮੱਦੇਨਜ਼ਰ ਸੂਬੇ ਭਰ ਦੀਆਂ ਮੰਡੀਆਂ ਵਿੱਚ ਢੁਕਵੇਂ ਭੰਡਾਰਨ ਨੂੰ ਯਕੀਨੀ ਬਣਾਉਣ ਦੇ ਮਾਮਲੇ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾ ਰਹੀ ਹੈ।

ਮੰਤਰੀ ਸਮੂਹ ਵੱਲੋਂ ਕੇਂਦਰ ਸਰਕਾਰ ਨੂੰ ਇਹ ਅਪੀਲ ਕੀਤੀ ਗਈ ਕਿ ਪੰਜਾਬ ਵਿੱਚੋਂ ਚੌਲਾਂ ਦੀ ਚੁਕਾਈ ਦੀ ਰਫਤਾਰ ਹੋਰ ਤੇਜ਼ ਕੀਤੀ ਜਾਵੇ ਤਾਂ ਜੋ ਆਉਣ ਵਾਲੇ ਝੋਨੇ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਭੰਡਾਰਨ ਲਈ ਢੁੱਕਵੀਂ ਥਾਂ ਬਣ ਸਕੇ।

ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਸ਼ਮੂਲੀਅਤ ਵਾਲੇ ਮੰਤਰੀ ਸਮੂਹ ਨੇ ਅੱਜ ਸੂਬੇ ਦੇ ਵੱਖ-ਵੱਖ ਚੌਲ ਮਿੱਲਰਾਂ ਨਾਲ ਮੁਲਾਕਾਤ ਕੀਤੀ ਅਤੇ ਖਰੀਦ ਸੀਜ਼ਨ ਨੂੰ ਸਫ਼ਲ ਬਣਾਉਣ ਲਈ ਉਨ੍ਹਾਂ ਨੂੰ ਸੂਬਾ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।

ਮੰਤਰੀ ਸਮੂਹ ਨੇ ਕਿਹਾ ਕਿ ਚੌਲ ਉਦਯੋਗ ਦੇ ਨਾਲ-ਨਾਲ ਕਿਸਾਨ, ਆੜ੍ਹਤੀਏ ਅਤੇ ਮਜ਼ਦੂਰ ਸੂਬੇ ਦੇ ਆਰਥਿਕ ਢਾਂਚੇ ਦੀ ਰੀੜ੍ਹ ਦੀ ਹੱਡੀ ਹਨ ਅਤੇ ਸੂਬਾ ਸਰਕਾਰ ਉਨ੍ਹਾਂ ਦੀ ਭਲਾਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਸ ਤੋਂ ਇਲਾਵਾ, ਕਈ ਭਲਾਈ ਕੇਂਦਰਤ ਪਹਿਲਕਦਮੀਆਂ ਵੀ ਪ੍ਰਗਤੀ ਅਧੀਨ ਹਨ, ਜਿਵੇਂ ਕਿ ਕੋਈ ਵੀ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ (ਡੀਐਫਐਸਸੀ) ਮੁੱਖ ਦਫ਼ਤਰ ਦੀ ਇਜਾਜ਼ਤ ਤੋਂ ਬਿਨਾਂ ਮਿੱਲਰਾਂ ਤੋਂ ਰਿਕਵਰੀ ਨਹੀਂ ਕਰ ਸਕਦਾ। ਇਸ ਤੋਂ ਇਲਾਵਾ, ਆਉਣ ਵਾਲੀ ਕਸਟਮ ਮਿਲਿੰਗ ਨੀਤੀ ਵਿੱਚ ਸ਼ੈਲਰ ਮਾਲਕਾਂ ਨੂੰ ਢੋਆ-ਢੁਆਈ ਦਾ ਸਿੱਧੇ ਤੌਰ ‘ਤੇ ਭੁਗਤਾਨ ਕਰਨ ਬਾਰੇ ਉਪਬੰਧ ਵੀ ਸ਼ਾਮਲ ਕੀਤਾ ਜਾਵੇਗਾ।

ਹੋਰਨਾਂ ਮੰਗਾਂ ਜਿਹਨਾਂ ਵਿੱਚ ਹਰੇਕ ਮਿੱਲਰ ਨੂੰ ਅਨਲੋਡਿੰਗ ਅਤੇ ਗਰੇਡਿੰਗ ਦਾ ਖਰਚਾ ਦੇਣ, ਪੋਰਟਲ ‘ਤੇ ਨਵੇਂ ਸ਼ੈਲਰਾਂ ਦੀ ਰਜਿਸਟ੍ਰੇਸ਼ਨ ਦੀ ਮਿਤੀ 30 ਸਤੰਬਰ ਤੱਕ ਵਧਾਉਣ ਅਤੇ ਮੌਜੂਦਾ ਸੀਜ਼ਨ ਵਿੱਚ 85 ਫ਼ੀਸਦ ਮਿੱਲਿੰਗ ਕਰਨ ਵਾਲੇ ਸ਼ੈਲਰ ਮਾਲਕਾਂ ਨੂੰ ਅਗਲੇ ਸੀਜ਼ਨ ਵਿੱਚ ਕਸਟਮ ਮਿਲਿੰਗ ਲਈ ਝੋਨਾ ਅਲਾਟ ਕਰਨ ਬਾਰੇ ਮੰਗਾਂ ਸ਼ਾਮਿਲ ਹਨ, ਬਾਰੇ ਮੰਤਰੀ ਸਮੂਹ ਨੇ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਚੌਲ ਮਿੱਲਰਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਤੋਂ ਇਲਾਵਾ, ਕਸਟਮ ਮਿਲਿੰਗ ਲਈ ਝੋਨਾ ਅਲਾਟ ਕਰਨ ਵਿੱਚ ਕੋਈ ਪੱਖਪਾਤ ਨਹੀਂ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਏਐਮਡੀ ਪਨਗ੍ਰੇਨ ਕਮਲ ਕੁਮਾਰ ਗਰਗ, ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਅਜੈਵੀਰ ਸਿੰਘ ਸਰਾਓ, ਫੈਡਰੇਸ਼ਨ ਆਫ਼ ਆਲ ਇੰਡੀਆ ਰਾਈਸ ਮਿੱਲਰ ਐਸੋਸੀਏਸ਼ਨ ਦੇ ਪ੍ਰਧਾਨ ਤਰਸੇਮ ਸੈਣੀ, ਪੰਜਾਬ ਰਾਈਸ ਇੰਡਸਟਰੀ ਐਸੋਸੀਏਸ਼ਨ ਦੇ ਪ੍ਰਧਾਨ ਭਾਰਤ ਭੂਸ਼ਣ ਬਿੰਟਾ, ਰਾਈਸ ਮਿੱਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਗਿਆਨ ਚੰਦ ਭਾਰਦਵਾਜ ਅਤੇ ਨਿਊ ਪੰਜਾਬ ਰਾਈਸ ਮਿੱਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਬਲਵਿੰਦਰ ਸਿੰਘ ਹਰੂਵਾਲ ਮੌਜੂਦ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...