ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ ‘ਤੇ ਪੈਣ ਲੱਗੀ ਜ਼ਿੰਦਗੀ

by | Sep 17, 2025 | breaking news, daily | 0 comments

• ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਉਪ੍ਰੇਸ਼ਨ ਰਾਹਤ ਤਹਿਤ ਤਾਰਾਪੁਰ ਅਤੇ ਕੀਰਤਪੁਰ ਸਾਹਿਬ ਦਾ ਦੌਰਾ
• ਹੜ੍ਹਾਂ ਦੀ ਸਥਿਤੀ ‘ਚ ਸੁਧਾਰ: ਰਾਹਤ ਕੈਂਪ ਘੱਟ ਕੇ 41 ਅਤੇ ਬਸੇਰਾ ਕਰਨ ਵਾਲਿਆਂ ਦੀ ਗਿਣਤੀ ਘੱਟ ਕੇ 1945 ਹੋਈ: ਹਰਦੀਪ ਸਿੰਘ ਮੁੰਡੀਆਂ
• ਕੈਬਨਿਟ ਮੰਤਰੀ ਕਟਾਰੂਚੱਕ ਵੱਲੋਂ 10 ਪਿੰਡਾਂ ਵਿੱਚ ਚਲਾਏ ਜਾ ਰਹੇ ਰਾਹਤ ਕਾਰਜਾਂ ਦਾ ਨਿਰੀਖਣ
• ਲਾਲਜੀਤ ਸਿੰਘ ਭੁੱਲਰ ਵੱਲੋਂ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਫ਼ਾਈ ਮੁਹਿੰਮ ਦੀ ਸ਼ੁਰੂਆਤ

ਚੰਡੀਗੜ੍ਹ, 16 ਸਤੰਬਰ:
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੜ੍ਹਾਂ ਕਾਰਨ ਪਿੰਡਾਂ ਵਿੱਚ ਆਈ ਗੰਦਗੀ ਨੂੰ ਸਾਫ਼ ਕਰਨ ਅਤੇ ਪ੍ਰਭਾਵਿਤ ਖੇਤਰਾਂ ਵਿੱਚ ਬੀਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਸ਼ੁਰੂ ਕੀਤੀ ਗਈ ਸਫ਼ਾਈ, ਫੌਗਿੰਗ ਅਤੇ ਛਿੜਕਾਅ ਦੇ ਕਾਰਜ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਜ਼ਿੰਦਗੀ ਮੁੜ ਲੀਹ ‘ਤੇ ਆਉਣ ਲੱਗੀ ਹੈ।ਇਸ ਦੇ ਨਾਲ ਹੀ
ਪੰਜਾਬ ਕੈਬਨਿਟ ਦੇ ਵੱਖ-ਵੱਖ ਮੰਤਰੀਆਂ ਵੱਲੋਂ ਅੱਜ ਦੌਰਾ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਸ਼ੁਰੂ ਕੀਤੇ ਗਏ ਰਾਹਤ ਕਾਰਜਾਂ ਦਾ ਨਿਰੀਖਣ ਕੀਤਾ ਗਿਆ।

ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਉਪ੍ਰੇਸ਼ਨ ਰਾਹਤ ਤਹਿਤ ਆਪਣੇ ਵਿਧਾਨ ਸਭਾ ਹਲਕੇ ਦੇ ਪਿੰਡ ਤਾਰਾਪੁਰ ਅਤੇ ਕੀਰਤਪੁਰ ਸਾਹਿਬ ਵਿਖੇ ਚਲ ਰਿਹਾ ਰਾਹਤਾਂ ਕਾਰਜਾਂ ਅਤੇ ਸ਼ਿਵਾਲਿਕ ਦੀਆਂ ਪਹਾੜੀਆਂ ਦੇ ਨਾਲ ਲੱਗਦੇ ਨੀਮ ਪਹਾੜੀ ਖੇਤਰ ਤੋ ਖੱਡ ਵਿਚ ਆ ਰਹੇ ਬਰਸਾਤ ਦੇ ਪਾਣੀ ਨਾਲ ਇਸ ਇਲਾਕੇ ਦੇ ਰਿਹਾਇਸ਼ੀ ਘਰਾਂ ਦਾ ਖਾਰ ਲੱਗਣ ਨਾਲ ਹੋਏ ਨੁਕਸਾਨ ਦਾ ਜਾਇਜਾ ਲਿਆ। ਸ. ਬੈਂਸ ਨੇ ਇਤਿਹਾਸਕ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਡੰਗਾ ਲਗਾਉਣ ਦੀ ਸੇਵਾ ਦਾ ਵੀ ਜਾਇਜਾ ਲਿਆ। ਇਸ ਮੌਕੇ ਸ. ਬੈਂਸ ਨੇ ਉਪ੍ਰੇਸ਼ਨ ਰਾਹਤ ਤਹਿਤ ਸਥਾਨਕ ਸੇਵਾਦਾਰਾਂ ਵੱਲੋਂ ਚਲਾਈ ਜਾ ਰਹੀ ਕਾਰ ਸੇਵਾ ਵਿੱਚ ਸ਼ਾਮਲ ਟਰੈਕਟਰਾਂ ਅਤੇ ਹੋਰ ਵਾਹਨਾਂ ਦੇ ਡੀਜ਼ਲ ਲਈ 50,000 ਰੁਪਏ ਦਾ ਯੋਗਦਾਨ ਦਿੱਤਾ ।
ਕੈਬਨਿਟ ਮੰਤਰੀ, ਪੰਜਾਬ, ਲਾਲ ਚੰਦ ਕਟਾਰੂਚੱਕ ਦੀ ਨਿਗਰਾਨੀ ਵਿੱਚ ਹੜ੍ਹ ਪ੍ਰਭਾਵਿਤ 10 ਪਿੰਡਾਂ ਅੰਦਰ ਮਹਾਂ ਸਫਾਈ ਅਭਿਆਨ ਚਲਾਇਆ ਗਿਆ। ਇਨ੍ਹਾਂ ਪਿੰਡਾਂ ਵਿੱਚ ਸਕੋਲ, ਢਿੰਡਾ/ਭੁਪਾਲਪੁਰ, ਕੋਟਲੀ ਜਵਾਹਰ, ਪਲਾਹ, ਘੋਲਾ, ਕੋਟ ਭੱਟੀਆਂ, ਬਲੋਤਰ, ਸੜੋਤਾ, ਦਨਵਾਲ ਤੇ ਖੋਜਕੀ ਚੱਕ ਸ਼ਾਮਿਲ ਸਨ। ਇਸ ਸਫਾਈ ਅਭਿਆਨ ਵਿੱਚ ਗਲੀਆਂ ਦੀ ਸਫਾਈ, ਖੜੇ ਪਾਣੀ ਤੇ ਸਪ੍ਰੇਅ, ਫੌਗਿੰਗ ਮਸ਼ੀਨਾਂ ਨਾਲ ਫੌਗਿੰਗ ਆਦਿ ਕਰਵਾ ਕੇ ਸਫਾਈ ਪ੍ਰਤੀ ਲੋਕਾਂ ਨੂੰ ਪ੍ਰੇਰਿਤ ਕੀਤਾ। ਸ਼੍ਰੀ ਕਟਾਰੂਚੱਕ ਨੇ ਅੱਗੇ ਕਿਹਾ ਕਿ ਹੜ੍ਹ ਪ੍ਰਭਾਵਿਤ ਹਰੇਕ ਪਿੰਡ ਨੂੰ ਸਾਫ ਸਫਾਈ ਲਈ ਪੰਜਾਬ ਸਰਕਾਰ ਵੱਲੋਂ ਇੱਕ ਇੱਕ ਲੱਖ ਰੁਪਏ ਦੀ ਪਹਿਲੀ ਕਿਸ਼ਤ ਦਿੱਤੀ ਜਾਵੇਗੀ।
ਇਸ ਦੌਰਾਨ ਕੈਬਨਿਟ ਮੰਤਰੀ ਨੇ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਰਾਧਲਕੇ, ਰਾਮ ਸਿੰਘ ਵਾਲਾ ਅਤੇ ਮੁੱਠਿਆਂਵਾਲਾ ਆਦਿ ਵਿਖੇ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਹ ਸਫਾਈ ਮੁਹਿੰਮ ਉਨ੍ਹਾਂ ਚਿਰ ਤੱਕ ਜਾਰੀ ਰਹੇਗੀ, ਜਦ ਤੱਕ ਸਾਰੇ ਹੜ੍ਹ ਪ੍ਰਭਾਵਿਤ ਖੇਤਰ ਸਾਫ਼ ਨਹੀਂ ਹੋ ਜਾਂਦੇ। ਸਿਹਤ ਵਿਭਾਗ ਵੱਲੋਂ ਸੂਬੇ ਦੇ ਸਾਰੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਲਗਾਤਾਰ ਫਾਗਿੰਗ ਅਤੇ ਐਂਟੀ ਲਾਰਵਾ ਸਪਰੇਅ ਕਰਵਾਈ ਜਾ ਰਹੀ ਹੈ।

ਇਸੇ ਦੌਰਾਨ ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ 16 ਸਤੰਬਰ ਤੱਕ ਦੇ ਤਾਜ਼ਾ ਅੰਕੜਿਆਂ ਮੁਤਾਬਕ ਪ੍ਰਭਾਵਿਤ ਪਿੰਡਾਂ ਦੀ ਗਿਣਤੀ 2472 ਤੋਂ ਵੱਧ ਕੇ 2483 ਅਤੇ ਪ੍ਰਭਾਵਿਤ ਆਬਾਦੀ 389176 ਤੋਂ ਵਧ ਕੇ 389258 ਹੋ ਗਈ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਰਾਹਤ ਕਾਰਜਾਂ ਵਿੱਚ ਸਾਕਾਰਾਤਮਕ ਪ੍ਰਗਤੀ ਦੇਖਣ ਨੂੰ ਮਿਲ ਰਹੀ ਹੈ ਕਿਉਂਕਿ ਰਾਹਤ ਕੈਂਪਾਂ ਦੀ ਗਿਣਤੀ 66 ਤੋਂ ਘੱਟ ਕੇ 41 ਹੋ ਗਈ ਹੈ ਅਤੇ ਇਨ੍ਹਾਂ ਕੈਂਪਾਂ ਵਿੱਚ ਰਹਿ ਰਹੇ ਵਿਅਕਤੀਆਂ ਦੀ ਗਿਣਤੀ ਵੀ 3449 ਤੋਂ ਘੱਟ ਕੇ 1945 ਰਹਿ ਗਈ ਹੈ, ਜੋ ਜ਼ਮੀਨੀ ਪੱਧਰ ‘ਤੇ ਸਥਿਤੀ ਵਿੱਚ ਹੋ ਰਹੇ ਸੁਧਾਰ ਨੂੰ ਦਰਸਾਉਂਦੀ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...