ਪੰਜਾਬ ਸਰਕਾਰ ਨੇ ਪੀ.ਐਸ.ਪੀ.ਸੀ.ਐਲ. ਕਰਮਚਾਰੀਆਂ ਦੀਆਂ ਜਾਇਜ਼ ਮੁੱਖ ਮੰਗਾਂ ਦਾ ਕੀਤਾ ਹੱਲ

by | Aug 12, 2025 | breaking news, daily | 0 comments

ਪੰਜਾਬ ਦੇ ਬਿਜਲੀ ਮੰਤਰੀ ਵੱਲੋਂ ਹੜਤਾਲ ਕਰ ਰਹੇ ਕਰਮਚਾਰੀਆਂ ਨੂੰ ਤੁਰੰਤ ਕੰਮ ‘ਤੇ ਵਾਪਸ ਆਉਣ ਦੀ ਅਪੀਲ

ਚੰਡੀਗੜ੍ਹ, 11 ਅਗਸਤ:

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਾਵਰਕਾਮ ਦੇ ਹੜਤਾਲ ਕਰਮਚਾਰੀਆਂ ਨੂੰ ਆਪਣੀ ਹੜਤਾਲ ਖਤਮ ਕਰਨ ਅਤੇ ਜਨਤਕ ਹਿੱਤਾਂ ਖਾਸ ਕਰਕੇ ਮੌਜੂਦਾ ਗਰਮੀਆਂ ਦੇ ਮੌਸਮ ਦੌਰਾਨ ਬਿਜਲੀ ਦੀ ਵੱਧ ਮੰਗ ਨੂੰ ਮੁੱਖ ਰੱਖਦਿਆਂ ਤੁਰੰਤ ਕੰਮ ‘ਤੇ ਵਾਪਸ ਪਰਤਣ ਦੀ ਅਪੀਲ ਕੀਤੀ।

ਬਿਜਲੀ ਮੰਤਰੀ ਨੇ ਕਿਹਾ ਕਿ ਘਰਾਂ, ਖੇਤੀਬਾੜੀ ਅਤੇ ਉਦਯੋਗਿਕ ਖੇਤਰਾਂ ਲਈ ਨਿਰਵਿਘਨ ਬਿਜਲੀ ਸਪਲਾਈ ਬੇਹੱਦ ਜ਼ਰੂਰੀ ਹੈ, ਇਸ ਲਈ ਹੜਤਾਲੀ ਕਰਮਚਾਰੀਆਂ ਨੂੰ ਤੁਰੰਤ ਡਿਊਟੀਆਂ ‘ਤੇ ਵਾਪਸ ਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੰਮੀਆਂ ਹੜਤਾਲਾਂ ਕਾਰਨ ਲੱਖਾਂ ਖਪਤਕਾਰਾਂ ਨੂੰ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਉਨ੍ਹਾਂ ਦੇ ਮਸਲਿਆਂ ਨੂੰ ਇਮਾਨਦਾਰੀ ਨਾਲ ਹੱਲ ਕਰਨ ਲਈ ਯਤਨਸ਼ੀਲ ਹੈ।

ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਕੀਤੀਆਂ ਗਈ ਕੋਸ਼ਿਸ਼ਾਂ ਬਾਰੇ ਜਾਣਕਾਰੀ ਦਿੰਦਿਆਂ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ 10 ਅਗਸਤ 2025 ਨੂੰ ਸਥਾਨਕ ਪੰਜਾਬ ਭਵਨ ਵਿਖੇ ਪੀ.ਐਸ.ਪੀ.ਸੀ.ਐਲ. ਪ੍ਰਸ਼ਾਸਨ ਅਤੇ ਪਾਵਰਕਾਮ ਕਰਮਚਾਰੀ ਸਾਂਝੇ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਨੁਮਾਇੰਦਿਆਂ ਦਰਮਿਆਨ ਇੱਕ ਅਹਿਮ ਮੀਟਿੰਗ ਬੁਲਾਈ ਗਈ, ਜਿਸਦੀ ਪ੍ਰਧਾਨਗੀ ਉਨ੍ਹਾਂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਂਝੇ ਤੌਰ ‘ਤੇ ਕੀਤੀ ਸੀ। ਇਸ ਮੀਟਿੰਗ ਦੌਰਾਨ, ਪੀ.ਐਸ.ਪੀ.ਸੀ.ਐਲ. ਪ੍ਰਸ਼ਾਸਨ ਨੇ ਕਰਮਚਾਰੀਆਂ ਵੱਲੋਂ ਰੱਖੀਆਂ ਗਈਆਂ ਲਗਭਗ ਸਾਰੀਆਂ ਮੁੱਖ ਮੰਗਾਂ ਨੂੰ ਸਵੀਕਾਰ ਕਰਨ ਲਈ ਆਪਣੀ ਸਹਿਮਤੀ ਦੇ ਦਿੱਤੀ ਸੀ।

ਈ.ਟੀ.ਓ. ਨੇ ਕਿਹਾ ਕਿ ਕਰਮਚਾਰੀਆਂ ਵੱਲੋਂ ਰੱਖੀਆਂ ਗਈਆਂ ਮੰਗਾਂ ਵਿੱਚ ਨਵੀਆਂ ਅਸਾਮੀਆਂ ਦੀ ਸਿਰਜਣਾ ਅਤੇ ਮੌਜੂਦਾ ਖਾਲੀ ਅਸਾਮੀਆਂ ਨੂੰ ਭਰਨਾ, ਐਕਸ-ਗ੍ਰੇਸ਼ੀਆ ਰਕਮ ਵਿੱਚ ਵਾਧਾ ਕਰਨਾ, ਅੰਤਿਮ ਫੈਸਲੇ ਤੱਕ ਤਰਸਯੋਗ ਮਾਮਲਿਆਂ ਵਿੱਚ ਰਿਕਵਰੀ ਨੂੰ ਰੋਕਣਾ, ਕਰਮਚਾਰੀਆਂ ਲਈ ਕੈਸ਼ਲੈਸ ਡਾਕਟਰੀ ਸਹੂਲਤਾਂ ਦੀ ਵਿਵਸਥਾ ਕਰਨਾ, ਲੰਬਿਤ ਭੱਤੇ ਜਾਰੀ ਕਰਨਾ, ਗਰਿੱਡ ਸਬ ਸਟੇਸ਼ਨ ਸਟਾਫ਼ ਦੇ ਓਵਰਟਾਈਮ ਭੁਗਤਾਨ ਸਬੰਧੀ ਬਕਾਏ ਜਾਰੀ ਕਰਨਾ ਅਤੇ ਪੈਨਸ਼ਨ ਵਿੱਚ ਸੋਧ ਸਬੰਧੀ ਕੁਝ ਮਾਮਲੇ ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰ ਨੇ ਪੀ.ਐਸ.ਪੀ.ਸੀ.ਐਲ. ਦੀਆਂ ਇਮਾਰਤਾਂ ਦੀ ਮੁਰੰਮਤ ਅਤੇ ਰੱਖ-ਰਖਾਅ ਵੱਲ ਵਿਸ਼ੇਸ਼ ਧਿਆਨ ਦੇਣ ਦਾ ਵਾਅਦਾ ਵੀ ਕੀਤਾ ਹੈ।

ਬਿਜਲੀ ਮੰਤਰੀ ਨੇ ਕਿਹਾ ਕਿ ਜ਼ਿਆਦਾਤਰ ਮੰਗਾਂ ਦਾ ਹੱਲ ਹੋ ਜਾਣ ਨਾਲ ਹੁਣ ਕਰਮਚਾਰੀਆਂ ਲਈ ਹੜਤਾਲ ਜਾਰੀ ਰੱਖਣਾ ਵਾਜਬ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੇ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਹਮੇਸ਼ਾ ਸੁਹਿਰਦਤਾ ਨਾਲ ਹੱਲ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਨੇ ਮੁਲਾਜ਼ਮਾਂ ਨੂੰ ਹੜਤਾਲ ਛੱਡ ਕੇ ਜਨਤਕ ਭਲਾਈ ‘ਤੇ ਵਿਚਾਰ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਦੇ ਬਿਜਲੀ ਖੇਤਰ ਨੂੰ ਹੋਰ ਮਜ਼ਬੂਤ, ਕੁਸ਼ਲ ਅਤੇ ਖਪਤਕਾਰ-ਅਨੁਕੂਲ ਬਣਾਉਣ ਲਈ ਕਰਮਚਾਰੀਆਂ ਅਤੇ ਪ੍ਰਸ਼ਾਸਨ ਦਰਮਿਆਨ ਏਕਤਾ ਬੇਹੱਦ ਜ਼ਰੂਰੀ ਹੈ।

ਬਿਜਲੀ ਮੰਤਰੀ ਨੇ ਆਸ ਪ੍ਰਗਟਾਈ ਕਿ ਹੜਤਾਲ ਕਰ ਰਹੇ ਕਰਮਚਾਰੀ ਸਰਕਾਰ ਦੀ ਸਦਭਾਵਨਾ ਭਰੀ ਪਹਿਲ ਪ੍ਰਤੀ ਸਕਾਰਾਤਮਕ ਹੁੰਗਾਰਾ ਭਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਰਮਚਾਰੀਆਂ ਦੀਆਂ ਜ਼ਿਆਦਾਤਰ ਜਾਇਜ਼ ਮੰਗਾਂ ਨੂੰ ਮੰਨਣ ਨਾਲ, ਉਨ੍ਹਾਂ ਨੂੰ ਉਮੀਦ ਹੈ ਕਿ ਕਰਮਚਾਰੀ ਹੜਤਾਲ ਖਤਮ ਕਰਕੇ ਅਤੇ ਬਿਨਾਂ ਕਿਸੇ ਦੇਰੀ ਤੋਂ ਆਪਣੀਆਂ ਡਿਊਟੀਆਂ ‘ਤੇ ਵਾਪਸ ਪਰਤਣਗੇ। ਹਰਭਜਨ ਸਿੰਘ ਈ.ਟੀ.ਓ. ਨੇ ਅੱਗੇ ਕਿਹਾ ਕਿ ਕਰਮਚਾਰੀਆਂ ਵੱਲੋਂ ਵਾਪਸ ਡਿਊਟੀਆਂ ਸੰਭਾਲਣ ਨਾਲ ਨਾ ਸਿਰਫ਼ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਏਗੀ ਬਲਕਿ ਕਰਮਚਾਰੀਆਂ ਅਤੇ ਪ੍ਰਸ਼ਾਸਨ ਦਰਮਿਆਨ ਆਪਸੀ ਵਿਸ਼ਵਾਸ ਵੀ ਮਜ਼ਬੂਤ ਹੋਵੇਗਾ, ਜਿਸ ਨਾਲ ਪੰਜਾਬ ਦੇ ਬਿਜਲੀ ਖੇਤਰ ਵਿੱਚ ਪ੍ਰਗਤੀ ਦਾ ਰਾਹ ਪੱਧਰਾ ਹੋਵੇਗਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...