ਪੰਜਾਬ ਸਰਕਾਰ ਨੇ ਸਕੂਲਾਂ ਦੀ ਨੁਹਾਰ ਬਦਲੀ : ਜੈ ਕ੍ਰਿਸ਼ਨ ਸਿੰਘ ਰੌੜੀ

by | Apr 7, 2025 | breaking news, daily, education | 0 comments

ਡਿਪਟੀ ਸਪੀਕਰ ਨੇ 4 ਸਕੂਲਾਂ ’ਚ 81.36 ਲੱਖ ਰੁਪਏ ਦੀ ਲਾਗਤ ਵਾਲੇ ਨਵੀਨੀਕਰਨ ਦੇ ਕੰਮਾਂ ਦਾ ਕੀਤਾ ਉਦਘਾਟਨ
ਸਕੂਲਾਂ ’ਚ ਵਿਦਿਆਰਥੀਆਂ ਤੇ ਮਾਪਿਆਂ ਨਾਲ ਹੋਏ ਰੂਬਰੂ

ਚੰਡੀਗੜ੍ਹ/ ਗੜ੍ਹਸ਼ੰਕਰ/ਹੁਸ਼ਿਆਰਪੁਰ, 7 ਅਪ੍ਰੈਲ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ 4 ਸਰਕਾਰੀ ਸਕੂਲਾਂ ਵਿਚ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨਾਲ ਰੂਬਰੂ ਹੁੰਦਿਆਂ ਕਿਹਾ ਕਿ ਸੂਬਾ ਸਰਕਾਰ ਲਈ ਸਿੱਖਿਆ ਇਕ ਤਰਜੀਹੀ ਖੇਤਰ ਹੈ ਜਿਸ ’ਤੇ ਪਹਿਰਾ ਦਿੰਦਿਆਂ ਪੰਜਾਬ ਵਿਚ ਸਕੂਲਾਂ ਦੀ ਨੁਹਾਰ ਬਦਲੀ ਹੈ। ਉਨ੍ਹਾਂ ਕਿਹਾ ਕਿ ਅੱਜ ਗੜ੍ਹਸ਼ੰਕਰ ਹਲਕੇ ਦੇ ਚਾਰ ਸਕੂਲਾਂ ਵਿਚ 81.36 ਲੱਖ ਰੁਪਏ ਦੀ ਲਾਗਤ ਵਾਲੇ ਕੰਮਾਂ ਦਾ ਉਦਘਾਟਨ ਕੀਤਾ ਗਿਆ ਜਿਸ ਨਾਲ ਵਿਦਿਆਰਥੀਆਂ ਨੂੰ ਹੋਰ ਵਧੀਆ ਸਹੂਲਤਾਂ ਮਿਲਣਗੀਆਂ।

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੀਰਮਪੁਰ, ਸਰਕਾਰੀ ਹਾਈ ਸਕੂਲ ਬੀਰਮਪੁਰ, ਸਰਕਾਰੀ ਐਲੀਮੈਂਟਰੀ ਸਕੂਲ ਹਾਜੀਪੁਰ, ਸਰਕਾਰੀ ਪ੍ਰਾਇਮਰੀ ਸਕੂਲ ਰਾਮਪੁਰ ਬਿਲੜੋਂ ਵਿਚ ਵੱਖ-ਵੱਖ ਮੁਕੰਮਲ ਹੋ ਚੁੱਕੇ ਕੰਮਾਂ ਦਾ ਉਦਘਾਟਨ ਕਰਦਿਆਂ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਅੰਦਰ ਸਿੱਖਿਆ ਦੇ ਖੇਤਰ ਵਿਚ ਵੱਡੀਆਂ ਪੁਲਾਂਘਾ ਪੁੱਟੀਆਂ ਗਈਆਂ ਹਨ ਜਿਨ੍ਹਾਂ ਵਿਚ ਵਿਦਿਆਰਥੀਆਂ ਅੰਦਰ ਬੁਨਿਆਦੀ ਹੁਨਰਾਂ ਨੂੰ ਮਜ਼ਬੂਤ ਕਰਨਾ, ਅਧਿਆਪਨ ਤਰੀਕਿਆਂ ਵਿਚ ਸਮੇਂ ਅਨੁਸਾਰ ਤਬਦੀਲੀ, ਮੈਗਾ ਮਾਪੇ-ਅਧਿਆਪਕ ਮਿਲਣੀਆਂ, ਸਿੱਖਿਆ ਵਿਭਾਗ ਦੇ ਪ੍ਰਿੰਸੀਪਲਾਂ, ਹੈਡਮਾਸਟਰ ਅਤੇ ਅਧਿਆਪਕਾਂ ਨੂੰ ਵਿਦੇਸ਼ਾਂ ਵਿਚ ਟਰੇਨਿੰਗ ਮੁੱਖ ਤੌਰ ’ਤੇ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਮਕਸਦ ਨਾਲ ਸਕੂਲਜ਼ ਆਫ਼ ਐਮੀਨੈਂਸ ਅਤੇ ਸਕੂਲ ਆਫ਼ ਬ੍ਰਿਲਿਐਂਸ ਦੀ ਸਥਾਪਿਤੀ, 425 ਪ੍ਰਾਇਮਰੀ ਸਕੂਲਾਂ ਨੂੰ ਸਕੂਲ ਆਫ਼ ਹੈਪੀਨੈਸ ਵਿਚ ਤਬਦੀਲ ਕਰਨਾ ਅਤੇ ਸਕੂਲਾਂ ਵਿਚ ਬੁਨਿਆਦੀ ਢਾਂਚੇ ਨੂੰ ਨਵੀਂ ਦਿਖ ਰਾਹੀਂ ਵਿਦਿਆਰਥੀਆਂ ਨੂੰ ਅਤਿਆਧੁਨਿਕ ਸਿੱਖਿਆ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੀਰਮਪੁਰ ਵਿਖੇ 51.97 ਲੱਖ ਰੁਪਏ ਦੀ ਲਾਗਤ ਵਾਲੇ ਅਤੇ ਸਰਕਾਰੀ ਹਾਈ ਸਕੂਲ ਬੀਰਮਪੁਰ ਵਿਖੇ 4.88 ਲੱਖ ਰੁਪਏ ਦੀ ਲਾਗਤ ਵਾਲੇ ਕੰਮਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਬੀਰਮਪੁਰ ਸਕੂਲ ਬੁਨਿਆਦੀ ਢਾਂਚੇ ਪੱਖੋਂ ਇਲਾਕੇ ਵਿਚ ਮਿਸਾਲ ਹੈ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿਚ ਅਹਿਮ ਭੂਮਿਕਾ ਨਿਭਾਅ ਰਿਹਾ ਹੈ। ਸਰਕਾਰੀ ਐਲੀਮੈਂਟਰੀ ਸਕੂਲ ਹਾਜੀਪੁਰ ਵਿਖੇ 7.51 ਲੱਖ ਰੁਪਏ ਦੀ ਲਾਗਤ ਨਾਲ ਬਣੇ ਕਲਾਸ ਰੂਮਾਂ ਦਾ ਉਦਘਾਟਨ ਕਰਦਿਆਂ ਡਿਪਟੀ ਸਪੀਕਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਕਿਸੇ ਸਹੂਲਤ ਦੀ ਘਾਟ ਨਹੀਂ ਰਹੇਗੀ। ਸਰਕਾਰੀ ਪ੍ਰਾਇਮਰੀ ਸਕੂਲ ਰਾਮਪੁਰ ਵਿਖੇ 17 ਲੱਖ ਰੁਪਏ ਦੀ ਲਾਗਤ ਵਾਲੇ ਕੰਮਾਂ ਦਾ ਉਦਘਾਟਨ ਕਰਦਿਆਂ ਡਿਪਟੀ ਸਪੀਕਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰੀ ਸਕੂਲਾਂ ਵਿਚ ਮੁਫ਼ਤ ਸਹੂਲਤਾਂ ਅਤੇ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ ਜਿਸ ਦੇ ਮੱਦੇਨਜ਼ਰ ਲੋਕਾਂ ਨੂੰ ਵੱਧ ਤੋਂ ਵੱਧ ਵਿਦਿਆਰਥੀ ਇਨ੍ਹਾਂ ਸਕੂਲਾਂ ਵਿਚ ਪੜ੍ਹਾਉਣੇ ਚਾਹੀਦੇ ਹਨ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਲਲਿਤਾ ਅਰੋੜਾ ਤੋਂ ਇਲਾਵਾ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।

ਕੈਪਸ਼ਨ : ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਹਾਜੀਪੁਰ ਵਿਖੇ ਕੰਮਾਂ ਦਾ ਉਦਘਾਟਨ ਕਰਦੇ ਹੋਏ।
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀਰਮਪੁਰ ਵਿਖੇ ਕੰਮਾਂ ਦਾ ਉਦਘਾਟਨ ਕਰਦੇ ਹੋਏ।
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਹਾਈ ਸਕੂਲ ਰਾਮਪੁਰ ਵਿਖੇ ਕੰਮਾਂ ਦਾ ਉਦਘਾਟਨ ਕਰਦੇ ਹੋਏ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...