ਪੰਜਾਬ ਸਰਕਾਰ ਨੇ ‘ਸਾਡੇ ਬਜ਼ੁਰਗ, ਸਾਡਾ ਮਾਣ’ ਦੇ ਨਾਅਰੇ ਨੂੰ ਮਜ਼ਬੂਤ ਕਰਦਿਆਂ 2025-26 ਵਿੱਚ ਬੁਢਾਪਾ ਪੈਨਸ਼ਨ ਸਕੀਮ ਤਹਿਤ 3,806 ਕਰੋੜ ਰੁਪਏ ਜਾਰੀ ਕੀਤੇ: ਡਾ. ਬਲਜੀਤ ਕੌਰ

by | Feb 12, 2026 | breaking news, daily | 0 comments

*23.62 ਲੱਖ ਤੋਂ ਵੱਧ ਬਜ਼ੁਰਗ ਨਾਗਰਿਕ ਸਨਮਾਨ ਅਤੇ ਸੁਰੱਖਿਆ ਨਾਲ 1,500 ਰੁਪਏ ਦੀ ਮਹੀਨਾਵਾਰ ਪੈਨਸ਼ਨ ਪ੍ਰਾਪਤ ਕਰ ਰਹੇ ਹਨ: ਡਾ ਬਲਜੀਤ ਕੌਰ*

*ਬਜ਼ੁਰਗ ਨਾਗਰਿਕਾਂ ਨੂੰ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਪੈਨਸ਼ਨ ਦੀ ਵੰਡ ਯਕੀਨੀ ਬਣਾਉਣ ਲਈ 4,100 ਕਰੋੜ ਰੁਪਏ ਦਾ ਬਜਟ ਉਪਬੰਧ ਰੱਖਿਆ: ਡਾ ਬਲਜੀਤ ਕੌਰ*

*ਪੈਨਸ਼ਨ ਵੰਡ ਵਿੱਚ ਦੇਰੀ ਜਾਂ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਕੁਤਾਹੀ ਵਰਤਣ ਵਾਲੇ ਅਧਿਕਾਰੀਆਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ: ਡਾ ਬਲਜੀਤ ਕੌਰ*

*ਰੰਗਲਾ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਬਜ਼ੁਰਗ ਨਾਗਰਿਕਾਂ ਦੀ ਸੁਰੱਖਿਆ, ਸਨਮਾਨ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣਾ ਬੇਹੱਦ ਜ਼ਰੂਰੀ: ਡਾ ਬਲਜੀਤ ਕੌਰ*

ਚੰਡੀਗੜ੍ਹ, 11 ਫਰਵਰੀ 2026:

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਬਜ਼ੁਰਗ ਨਾਗਰਿਕਾਂ ਨੂੰ ਨਾ ਸਿਰਫ਼ ਸਮਾਜ ਦਾ ਇੱਕ ਅਨਿੱਖੜਵਾਂ ਅੰਗ ਮੰਨਦੀ ਹੈ, ਸਗੋਂ ਆਪਣੀ ਜੀਵੰਤ ਵਿਰਾਸਤ ਅਤੇ ਮਾਣ ਵੀ ਮੰਨਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਵਿੱਤੀ ਸਾਲ 2025-26 ਦੌਰਾਨ ਜਨਵਰੀ 2026 ਤੱਕ ਬੁਢਾਪਾ ਪੈਨਸ਼ਨ ਯੋਜਨਾ ਤਹਿਤ 3,806 ਕਰੋੜ ਰੁਪਏ ਤੋਂ ਵੱਧ ਜਾਰੀ ਕਰਕੇ “ਸਾਡੇ ਬਜ਼ੁਰਗ, ਸਾਡਾ ਮਾਣ” ਦੇ ਨਾਅਰੇ ਨੂੰ ਅਮਲੀ ਰੂਪ ਦਿੱਤਾ ਹੈ।

ਮੰਤਰੀ ਨੇ ਕਿਹਾ, “ਸੂਬੇ ਭਰ ਵਿੱਚ 23.62 ਲੱਖ ਤੋਂ ਵੱਧ ਯੋਗ ਬਜ਼ੁਰਗ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਸਕੀਮ ਅਧੀਨ ਨਿਯਮਤ ਤੌਰ ‘ਤੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਹਰੇਕ ਯੋਗ ਬਜ਼ੁਰਗ ਨਾਗਰਿਕਾਂ ਨੂੰ 1500 ਰੁਪਏ ਦੀ ਮਹੀਨਾਵਾਰ ਪੈਨਸ਼ਨ ਦਿੱਤੀ ਜਾ ਰਹੀ ਹੈ, ਤਾਂ ਜੋ ਉਹ ਆਪਣੀ ਰੋਜ਼ਾਨਾ ਜ਼ਿੰਦਗੀ ਨੂੰ ਮਾਣ, ਸੁਰੱਖਿਆ ਅਤੇ ਆਜ਼ਾਦੀ ਨਾਲ ਜੀਅ ਸਕਣ।”

ਨਿਰਵਿਘਨ ਢੰਗ ਨਾਲ ਪੈਨਸ਼ਨਾਂ ਪ੍ਰਦਾਨ ਕਰਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ, ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, “ਸਾਰੇ ਲਾਭਪਾਤਰੀਆਂ ਲਈ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਪੈਨਸ਼ਨਾਂ ਦੀ ਵੰਡ ਨੂੰ ਯਕੀਨੀ ਬਣਾਉਣ ਲਈ, ਪੰਜਾਬ ਸਰਕਾਰ ਨੇ 4,100 ਕਰੋੜ ਰੁਪਏ ਦਾ ਬਜਟ ਉਪਬੰਧ ਰੱਖਿਆ ਹੈ, ਜਿਸ ਨਾਲ ਇਹ ਯਕੀਨੀ ਬਣਾਇਆ ਗਿਆ ਹੈ ਕਿ ਕਿਸੇ ਵੀ ਬਜ਼ੁਰਗ ਨਾਗਰਿਕ ਨੂੰ ਆਪਣੀ ਯੋਗ ਸਹਾਇਤਾ ਪ੍ਰਾਪਤ ਕਰਨ ਵਿੱਚ ਕਿਸੇ ਵੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।”

ਕੈਬਨਿਟ ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਹਰੇਕ ਯੋਗ ਲਾਭਪਾਤਰੀ ਨੂੰ ਪੈਨਸ਼ਨਾਂ ਦੀ ਸਮੇਂ ਸਿਰ ਅਤੇ ਨਿਰਵਿਘਨ ਅਦਾਇਗੀ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਪੈਨਸ਼ਨ ਦੀ ਵੰਡ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ, ਅਣਗਹਿਲੀ ਜਾਂ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।”

ਸਰਕਾਰ ਦੇ ਵਿਆਪਕ ਦ੍ਰਿਸ਼ਟੀਕੋਣ ਨੂੰ ਉਜਾਗਰ ਕਰਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬਜ਼ੁਰਗ ਨਾਗਰਿਕ ਪੰਜਾਬ ਦੇ ਸਮਾਜਿਕ ਵਿਰਸੇ, ਸਿਆਣਪ ਅਤੇ ਕਦਰਾਂ-ਕੀਮਤਾਂ ਦੇ ਰਖਵਾਲੇ ਹਨ। ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਉਨ੍ਹਾਂ ਦੀ ਸੁਰੱਖਿਆ, ਮਾਣ ਅਤੇ ਖੁਸ਼ਹਾਲੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਹਰ ਬਜ਼ੁਰਗ ਨਾਗਰਿਕ ਆਪਣੀ ਜਿੰਦਗੀ ਬਿਨਾਂ ਕਿਸੇ ਚਿੰਤਾ, ਸਨਮਾਨ ਅਤੇ ਮਜ਼ਬੂਤ ਸਰਕਾਰੀ ਸਹਾਇਤਾ ਨਾਲ ਬਿਤਾਏ ਤਾਂ ਜੋ ਪੰਜਾਬ ਖੁਸ਼ਹਾਲ, ਸੁਰੱਖਿਅਤ ਅਤੇ ਜੀਵੰਤ ਬਣਿਆ ਰਹੇ।”

_______

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...