ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਤਹਿਤ 518.81 ਕਰੋੜ ਰੁਪਏ ਜਾਰੀ; 7 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਿਹਾ ਲਾਭ: ਡਾ. ਬਲਜੀਤ ਕੌਰ

by | Aug 24, 2026 | breaking news, daily, politics | 0 comments

ਪੰਜਾਬ ਭਰ ਵਿੱਚ 7 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਹੀ ਮਹੀਨਾਵਾਰ ਵਿੱਤੀ ਸਹਾਇਤਾ ਅਤੇ ਸਮਾਜਿਕ ਸੁਰੱਖਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਯੋਗ ਮਹਿਲਾ ਨੂੰ ਸਨਮਾਨ, ਵਿੱਤੀ ਸੁਰੱਖਿਆ ਅਤੇ ਆਤਮ-ਨਿਰਭਰਤਾ ਪ੍ਰਦਾਨ ਕਰਨ ਲਈ ਵਚਨਬੱਧ

ਕਮਜ਼ੋਰ ਅਤੇ ਲੋੜਵੰਦ ਮਹਿਲਾਵਾਂ ਨੂੰ ਮਜ਼ਬੂਤ ਸਮਾਜਿਕ ਸੁਰੱਖਿਆ ਢਾਂਚੇ ਰਾਹੀਂ ਸਹਾਰਾ ਦੇਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਰਾਹੀਂ ਸੂਬੇ ਦੀਆਂ 7 ਲੱਖ ਤੋਂ ਵੱਧ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਨੂੰ ਵਿੱਤੀ ਸੁਰੱਖਿਆ, ਸਨਮਾਨ ਅਤੇ ਸਮਾਜਿਕ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਪੱਕਾ ਇਰਾਦਾ ਹੈ ਕਿ ਕੋਈ ਵੀ ਯੋਗ ਮਹਿਲਾ ਆਰਥਿਕ ਤੰਗੀ ਕਾਰਨ ਸਨਮਾਨਜਨਕ ਜੀਵਨ ਜਿਊਣ ਦੇ ਅਧਿਕਾਰ ਤੋਂ ਵਾਂਝੀ ਨਾ ਰਹੇ। ਉਨ੍ਹਾਂ ਕਿਹਾ ਕਿ ਸਮਾਜਿਕ ਸੁਰੱਖਿਆ ਸਰਕਾਰ ਦੇ ਸਮਾਵੇਸ਼ੀ ਅਤੇ ਲੋਕ-ਕੇਂਦਰਿਤ ਭਲਾਈ ਏਜੰਡੇ ਦਾ ਅਹਿਮ ਹਿੱਸਾ ਹੈ।

ਸਕੀਮ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਤਹਿਤ ਮੌਜੂਦਾ ਵਿੱਤੀ ਸਾਲ ਦੌਰਾਨ ਜੁਲਾਈ ਮਹੀਨੇ ਤੱਕ 518.81 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ 7 ਲੱਖ ਤੋਂ ਵੱਧ ਮਹਿਲਾਵਾਂ ਇਸ ਸਕੀਮ ਦਾ ਲਾਭ ਪ੍ਰਾਪਤ ਕਰ ਰਹੀਆਂ ਹਨ, ਜਿਸ ਨਾਲ ਉਹ ਆਪਣੀਆਂ ਜ਼ਰੂਰੀ ਲੋੜਾਂ ਪੂਰੀਆਂ ਕਰਨ ਦੇ ਨਾਲ-ਨਾਲ ਵਧੇਰੇ ਵਿੱਤੀ ਸਥਿਰਤਾ ਅਤੇ ਆਤਮ-ਵਿਸ਼ਵਾਸ ਨਾਲ ਜੀਵਨ ਬਤੀਤ ਕਰ ਰਹੀਆਂ ਹਨ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2026-27 ਦੌਰਾਨ ਇਸ ਸਕੀਮ ਦੇ ਪ੍ਰਭਾਵਸ਼ਾਲੀ ਸੰਚਾਲਨ ਲਈ 1,200.97 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ, ਤਾਂ ਜੋ ਹਰ ਯੋਗ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਤੱਕ ਸਮਾਜਿਕ ਸੁਰੱਖਿਆ ਦੇ ਲਾਭ ਪਹੁੰਚਾਏ ਜਾ ਸਕਣ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਅਧੀਨ ਹਰ ਯੋਗ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਨੂੰ 1,500/- ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ, ਜੋ ਉਨ੍ਹਾਂ ਦੀ ਆਰਥਿਕ ਮਜ਼ਬੂਤੀ ਅਤੇ ਰੋਜ਼ਾਨਾ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਵਿੱਚ ਸਹਾਇਕ ਬਣ ਰਹੀ ਹੈ।

ਮੰਤਰੀ ਨੇ ਕਿਹਾ ਕਿ ਇਹ ਸਕੀਮ ਕੇਵਲ ਵਿੱਤੀ ਸਹਾਇਤਾ ਦਾ ਸਾਧਨ ਨਹੀਂ, ਸਗੋਂ ਉਨ੍ਹਾਂ ਮਹਿਲਾਵਾਂ ਲਈ ਇੱਕ ਮਜ਼ਬੂਤ ਸਹਾਰਾ ਹੈ ਜੋ ਪਰਿਵਾਰ ਦੇ ਮੁੱਖ ਕਮਾਊ ਮੈਂਬਰ ਦੇ ਚਲੇ ਜਾਣ ਤੋਂ ਬਾਅਦ ਮੁਸ਼ਕਲ ਹਾਲਾਤਾਂ ਦਾ ਸਾਹਮਣਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਮਹਿਲਾਵਾਂ ਦੇ ਸਮਾਜਿਕ ਅਤੇ ਆਰਥਿਕ ਸਸ਼ਕਤੀਕਰਨ ਪ੍ਰਤੀ ਸਰਕਾਰ ਦੇ ਨਿਰੰਤਰ ਯਤਨਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਅਸਲ ਅਤੇ ਟਿਕਾਊ ਵਿਕਾਸ ਉਦੋਂ ਹੀ ਸੰਭਵ ਹੈ ਜਦੋਂ ਮਹਿਲਾਵਾਂ ਆਰਥਿਕ ਤੌਰ ‘ਤੇ ਮਜ਼ਬੂਤ ਅਤੇ ਸਮਾਜਿਕ ਤੌਰ ‘ਤੇ ਸਸ਼ਕਤ ਹੋਣ। ਇਸੇ ਸੋਚ ਤਹਿਤ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਹਰ ਯੋਗ ਅਤੇ ਲੋੜਵੰਦ ਮਹਿਲਾ ਤੱਕ ਪਹੁੰਚੇ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਇਹ ਸਕੀਮ 58 ਸਾਲ ਤੋਂ ਘੱਟ ਉਮਰ ਦੀਆਂ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਉਪਲਬਧ ਹੈ। ਇਸ ਤੋਂ ਇਲਾਵਾ 30 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਅਣ-ਵਿਆਹੀਆਂ ਔਰਤਾਂ ਵੀ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ। ਬਿਨੈਕਾਰ ਦੇ ਪਰਿਵਾਰ ਦੀ ਸਾਲਾਨਾ ਆਮਦਨ 60,000 ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ।

ਮਹਿਲਾਵਾਂ ਦੀ ਭਲਾਈ ਅਤੇ ਸਸ਼ਕਤੀਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਸਮਾਜਿਕ ਸੁਰੱਖਿਆ ਯੋਜਨਾਵਾਂ ਦਾ ਘੇਰਾ ਲਗਾਤਾਰ ਵਧਾ ਰਹੀ ਹੈ ਤਾਂ ਜੋ ਮਹਿਲਾਵਾਂ ਨੂੰ ਸੁਰੱਖਿਅਤ, ਸਨਮਾਨਜਨਕ ਅਤੇ ਵਿੱਤੀ ਤੌਰ ‘ਤੇ ਮਜ਼ਬੂਤ ਭਵਿੱਖ ਪ੍ਰਦਾਨ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਹਰ ਕਮਜ਼ੋਰ ਅਤੇ ਲੋੜਵੰਦ ਵਰਗ ਤੱਕ ਸਮੇਂ ਸਿਰ ਸਹਾਇਤਾ ਪਹੁੰਚਾ ਕੇ ਪੰਜਾਬ ਸਰਕਾਰ ਇੱਕ ਹੋਰ ਸਮਾਵੇਸ਼ੀ, ਸੰਵੇਦਨਸ਼ੀਲ ਅਤੇ ਤਰੱਕੀਸ਼ੀਲ ਪੰਜਾਬ ਦੀ ਸਿਰਜਣਾ ਲਈ ਯਤਨਸ਼ੀਲ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...