ਪੰਜਾਬ ਸਰਕਾਰ ਵੱਲੋਂ ਸ਼ਤਾਬਦੀਆਂ ਸਬੰਧੀ ਇਸ਼ਤਿਹਾਰ ’ਚ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਨਾਲ ਛੇੜਛਾੜ ਸਿੱਖ ਭਾਵਨਾਵਾਂ ਨਾਲ ਖਿਲਵਾੜ- ਐਡਵੋਕੇਟ ਧਾਮੀ

by | May 25, 2025 | breaking news, daily, politics, religion | 0 comments

ਅੰਮ੍ਰਿਤਸਰ, 24 ਮਈ-

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਵੱਲੋਂ ਸ਼ਤਾਬਦੀਆਂ ਬਾਰੇ ਸੁਝਾਅ ਲੈਣ ਲਈ ਜਾਰੀ ਕੀਤੇ ਗਏ ਇਸ਼ਤਿਹਾਰ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਵਰਤੀ ਗਈ ਤਸਵੀਰ ਨੂੰ ਕੰਪਿਊਟਰ ਤਕਨੀਕ ਨਾਲ ਵਿਗਾੜਨ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਸਰਕਾਰ ਦੀ ਇਹ ਹਰਕਤ ਸਿੱਖ ਭਾਵਨਾਵਾਂ ਨਾਲ ਵੱਡਾ ਖਿਲਵਾੜ ਹੈ। ਉਨ੍ਹਾਂ ਕਿਹਾ ਕਿ ਸਿੱਖ ਧਰਮ ਨਾਲ ਸਬੰਧਤ ਕੋਈ ਵੀ ਤਸਵੀਰ ਛਾਪਣ ਤੋਂ ਪਹਿਲਾਂ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਨਾਲ ਸੰਪਰਕ ਜ਼ਰੂਰ ਕਰਨਾ ਚਾਹੀਦਾ ਸੀ। ਐਡਵੋਕੇਟ ਧਾਮੀ ਨੇ ਆਖਿਆ ਕਿ ਸ੍ਰੀ ਦਰਬਾਰ ਸਾਹਿਬ ਸਿੱਖਾਂ ਦੀ ਆਸਥਾ ਦਾ ਕੇਂਦਰ ਹੈ ਅਤੇ ਵਿਸ਼ਵ ਭਰ ਦੇ ਸਿੱਖ ਆਪਣੇ ਮਨਾਂ ਅੰਦਰ ਇਸ ਪਾਵਨ ਅਸਥਾਨ ਦੇ ਸਰੂਪ ਨੂੰ ਵਸਾ ਕੇ ਰੱਖਦੇ ਹਨ।

ਇਸ ਦੀ ਏਆਈ ਤਕਨੀਕ ਨਾਲ ਬਣਾਈ ਗਈ ਗਲਤ ਤਸਵੀਰ ਵਿਚ ਨਾ ਸਿਰਫ਼ ਸਿੱਖਾਂ ਦੀ ਸ਼ਰਧਾ ਅਤੇ ਆਸਥਾ ਨਾਲ ਹੀ ਖਿਲਵਾੜ ਕੀਤਾ ਗਿਆ ਹੈ, ਬਲਕਿ ਸਿੱਖਾਂ ਦੀ ਆਤਮਾ ਵਿਚ ਵੱਸੇ ਸ੍ਰੀ ਦਰਬਾਰ ਸਾਹਿਬ ਦੀ ਰੂਹਾਨੀ ਆਭਾ ਨੂੰ ਵੀ ਖੰਡਤ ਕਰਨ ਦੀ ਵੀ ਕੋਝੀ ਹਰਕਤ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖਾਂ ਦੇ ਇਸ ਜੀਵਨ ਦੇਣ ਵਾਲੇ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਇੰਟਰਨੈੱਟ ਉੱਤੇ ਸੈਂਕੜੇ ਤਸਵੀਰਾਂ ਮਿਲਣ ਦੇ ਬਾਵਜੂਦ ਵੀ ਕੰਪਿਊਟਰ ਦੁਆਰਾ ਛੇੜਛਾੜ ਕਰਕੇ ਇਸ ਨੂੰ ਵਿਗਾੜਨ ਦੀ ਹਰਕਤ ਬੇਹੱਦ ਦੁਖਦਾਈ ਹੈ, ਜਿਸ ਬਾਰੇ ਸਰਕਾਰ ਸਪੱਸ਼ਟ ਕਰੇ ਅਤੇ ਤੁਰੰਤ ਮੁਆਫ਼ੀ ਮੰਗੇ।

ਐਡਵੋਕੇਟ ਧਾਮੀ ਨੇ ਆਖਿਆ ਕਿ ਸ਼ਤਾਬਦੀਆਂ ਦੇ ਸਮਾਗਮ ਮਨਾਉਣੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੀ ਹੀ ਜ਼ੁੰਮੇਵਾਰੀ ਹੈ, ਜਦਕਿ ਸਰਕਾਰ ਦਾ ਫ਼ਰਜ਼ ਗੁਰੂ ਸਾਹਿਬ ਨਾਲ ਸਬੰਧਤ ਸ਼ਹਿਰਾਂ ਦੇ ਵਿਕਾਸ ਕਾਰਜ ਕਰਨੇ, ਸੜਕੀ ਢਾਂਚਾ ਵਿਕਸਤ ਕਰਨਾ ਅਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨਾਲ ਵਿਚਾਰ-ਵਟਾਂਦਰਾ ਕਰਕੇ ਢੁੱਕਵੀਆਂ ਯਾਦਗਾਰਾਂ ਸਥਾਪਤ ਕਰਨਾ ਹੈ।

ਜਾਰੀ ਕਰਤਾ: ਪਬਲੀਸਿਟੀ ਵਿਭਾਗ,
ਸ਼੍ਰੋਮਣੀ ਕਮੇਟੀ, 81461-01114

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...