ਪੰਜਾਬ ਸਰਕਾਰ ਵੱਲੋਂ 12 ਹਜ਼ਾਰ ਯੂਥ ਕਲੱਬਾਂ ਨੂੰ ਬੰਦ ਕਰਨ ਦਾ ਫ਼ੈਸਲਾ ਨੌਜਵਾਨਾਂ ਨਾਲ ਸਿੱਧਾ ਧੋਖਾ – ਸਰਬਜੀਤ ਸਿੰਘ ਝਿੰਜਰ

by | Jan 23, 2026 | breaking news, daily | 0 comments

22 ਜਨਵਰੀ 2026, ਚੰਡੀਗੜ੍ਹ

ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪੰਜਾਬ ਭਰ ਦੇ ਕਰੀਬ 12 ਹਜ਼ਾਰ ਯੂਥ ਕਲੱਬਾਂ ਨੂੰ ਬੰਦ ਕਰਨ ਦੇ ਫ਼ੈਸਲੇ ਦੀ ਕੜੀ ਨਿੰਦਿਆਂ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਨੌਜਵਾਨਾਂ ਦੀ ਪਿੱਠ ‘ਚ ਛੁਰੀ ਮਾਰਨ ਦੇ ਬਰਾਬਰ ਹੈ।

ਝਿੰਜਰ ਨੇ ਕਿਹਾ ਕਿ ਪੰਜਾਬ ਵਿੱਚ ਕੁੱਲ ਕਰੀਬ 14 ਹਜ਼ਾਰ ਯੂਥ ਕਲੱਬ ਮੌਜੂਦ ਹਨ, ਜੋ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ, ਸੱਭਿਆਚਾਰਕ ਗਤੀਵਿਧੀਆਂ ਅਤੇ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਪੰਜ ਸਾਲਾਂ ਅਤੇ ਆਮ ਆਦਮੀ ਪਾਰਟੀ ਦੇ ਚਾਰ ਸਾਲਾਂ ਦੌਰਾਨ ਨੌਜਵਾਨਾਂ ਨਾਲ ਸਿਰਫ਼ ਵਾਅਦੇ ਹੀ ਕੀਤੇ ਗਏ, ਪਰ ਅਸਲ ਵਿੱਚ ਕੋਈ ਬਦਲਾਅ ਨਹੀਂ ਆਇਆ। ਦੋਵੇਂ ਸਰਕਾਰਾਂ ਹਰ ਪੱਖੋਂ ਪੰਜਾਬ ਵਿੱਚ ਫੇਲ੍ਹ ਸਾਬਤ ਹੋਈਆਂ ਹਨ।

ਉਨ੍ਹਾਂ ਸਵਾਲ ਉਠਾਉਂਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੱਸਣ ਕਿ ਪਿਛਲੇ ਚਾਰ ਸਾਲਾਂ ਵਿੱਚ ਯੂਥ ਕਲੱਬਾਂ ਨੂੰ ਕਿੰਨੀ ਗ੍ਰਾਂਟ ਦਿੱਤੀ ਗਈ? ਕਿੰਨੇ ਕਲੱਬਾਂ ਨੂੰ ਖੇਡ ਕਿੱਟਾਂ, ਜਿੰਮ ਦਾ ਸਮਾਨ ਜਾਂ ਹੋਰ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ? ਜੇ ਸਰਕਾਰ ਨੇ ਕਦੇ ਯੂਥ ਕਲੱਬਾਂ ਨੂੰ ਸਹਿਯੋਗ ਹੀ ਨਹੀਂ ਦਿੱਤਾ, ਤਾਂ ਉਨ੍ਹਾਂ ਨੂੰ ਗੈਰ-ਸਰਗਰਮ ਕਹਿਣ ਦਾ ਹੱਕ ਕਿਸ ਆਧਾਰ ‘ਤੇ ਹੈ?

ਝਿੰਜਰ ਨੇ ਕਿਹਾ ਕਿ ਯੂਥ ਕਲੱਬ ਅੱਜ ਵੀ ਕੰਮ ਕਰ ਰਹੇ ਹਨ, ਪਰ ਸਰਕਾਰ ਨੇ ਹੀ ਉਨ੍ਹਾਂ ਨੂੰ ਮਜ਼ਬੂਤ ਬਣਾਉਣ ਅਤੇ ਚੰਗੀ ਤਰ੍ਹਾਂ ਚਲਾਉਣ ਲਈ ਕੋਈ ਉਪਰਾਲਾ ਨਹੀਂ ਕੀਤਾ। ਹੁਣ ਜਾਣਬੂਝ ਕੇ ਕਲੱਬਾਂ ਨੂੰ ਭੰਗ ਕਰ ਕੇ ਉਨ੍ਹਾਂ ਨੂੰ ਆਪਣੇ ਚਹੇਤਿਆਂ ਦੇ ਨਾਮਾਂ ‘ਤੇ ਮੁੜ ਰਜਿਸਟਰ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ।

ਉਨ੍ਹਾਂ ਦੋਸ਼ ਲਗਾਇਆ ਕਿ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਵੇਖ ਕੇ ਆਮ ਆਦਮੀ ਪਾਰਟੀ ਨੂੰ ਪਿੰਡਾਂ ਦੇ ਯੂਥ ਕਲੱਬ ਯਾਦ ਆ ਰਹੇ ਹਨ। ਇਹ ਸਾਰਾ ਕੁਝ ਸਿਰਫ਼ ਚੋਣੀ ਸਟੰਟ ਹੈ। ਜੇ ਸਰਕਾਰ ਸੱਚਮੁੱਚ ਨੌਜਵਾਨਾਂ ਦੀ ਭਲਾਈ ਚਾਹੁੰਦੀ, ਤਾਂ ਪਿਛਲੇ ਚਾਰ ਸਾਲਾਂ ਵਿੱਚ ਯੂਥ ਕਲੱਬਾਂ ਲਈ ਢੁੱਕਵੇਂ ਫੰਡ, ਰੋਜ਼ਗਾਰ ਨਾਲ ਜੁੜੀਆਂ ਸਕੀਮਾਂ ਅਤੇ ਖੇਡਾਂ–ਸੱਭਿਆਚਾਰਕ ਪ੍ਰੋਗਰਾਮ ਚਲਾਏ ਜਾਂਦੇ।

ਝਿੰਜਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਯੂਥ ਕਲੱਬ ਸਿਰਫ਼ ਬਣਾਏ ਹੀ ਨਹੀਂ ਗਏ ਸਨ, ਸਗੋਂ ਉਨ੍ਹਾਂ ਨੂੰ ਸਰਗਰਮ ਰੱਖਣ ਲਈ ਫੰਡ, ਖੇਡ ਸਮੱਗਰੀ ਅਤੇ ਵੱਖ-ਵੱਖ ਪ੍ਰੋਗਰਾਮ ਵੀ ਦਿੱਤੇ ਗਏ ਸਨ।

ਅੰਤ ਵਿੱਚ ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਦੇ ਨੌਜਵਾਨ ਹੁਣ ਹੋਰ ਧੋਖਾ ਬਰਦਾਸ਼ਤ ਨਹੀਂ ਕਰਨਗੇ। ਹਰ ਹਰ ਪਿੰਡ ਦੇ ਯੂਥ ਕਲੱਬ ਦਾ ਨੌਜਵਾਨ, ਮੈਂਬਰ ਅਤੇ ਵਿਦਿਆਰਥੀ ਇਸ ਧੋਖੇ ਦਾ ਜਵਾਬ ਲੋਕਤੰਤਰਿਕ ਢੰਗ ਨਾਲ ਦੇਣਗੇ। ਜੇ ਇਹ ਫ਼ੈਸਲਾ ਤੁਰੰਤ ਵਾਪਸ ਨਾ ਲਿਆ ਗਿਆ ਤਾਂ ਯੂਥ ਅਕਾਲੀ ਦਲ ਪੰਜਾਬ ਭਰ ਵਿੱਚ ਨੌਜਵਾਨਾਂ ਨੂੰ ਨਾਲ ਜੋੜ ਕੇ ਤਿੱਖਾ ਲੋਕਤੰਤਰਿਕ ਅੰਦੋਲਨ ਸ਼ੁਰੂ ਕਰੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...