ਪੰਜਾਬ ਸਿੱਖਿਆ ਕ੍ਰਾਂਤੀ: ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਦੇ ਸਰਕਾਰੀ ਸਕੂਲਾਂ ਵਿੱਚ 84.36 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

by | Apr 9, 2025 | breaking news, daily, education | 0 comments

ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀ ਸਨਮਾਨੇ

ਚੰਡੀਗੜ੍ਹ/ਲਹਿਰਾਗਾਗਾ, 9 ਅਪ੍ਰੈਲ:

ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਲਹਿਰਾਗਾਗਾ ਤੋਂ ਵਿਧਾਇਕ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 84.36 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਪਿੰਡ ਕੜੈਲ ਦੇ ਸਰਕਾਰੀ ਮਿਡਲ ਸਕੂਲ ਵਿੱਚ 33.03 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਏ ਗਏ ਵਾਧੂ ਕਮਰੇ, ਚਾਰਦੀਵਾਰੀ ਅਤੇ ਪਖਾਨਿਆਂ ਵਾਲੇ ਬਲਾਕ ਦਾ ਉਦਘਾਟਨ ਕੀਤਾ ਗਿਆ। ਇਸੇ ਤਰ੍ਹਾਂ ਉਨ੍ਹਾਂ ਸਰਕਾਰੀ ਮਿਡਲ ਸਕੂਲ ਆਲਮਪੁਰ ਵਿਖੇ 23.90 ਲੱਖ ਰੁਪਏ ਦੀ ਲਾਗਤ ਨਾਲ ਵਾਧੂ ਕਮਰਿਆਂ ਤੇ ਚਾਰਦੀਵਾਰੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਖੋਰਾ ਕਲਾਂ ਵਿਖੇ 19.73 ਲੱਖ ਰੁਪਏ ਦੀ ਲਾਗਤ ਨਾਲ ਸਪੋਰਟ ਟਰੈਕ, ਚਾਰਦੀਵਾਰੀ ਅਤੇ ਲੜਕੇ-ਲੜਕੀਆਂ ਲਈ ਵੱਖੋ-ਵੱਖਰੇ ਪਖਾਨਿਆਂ ਦੇ ਬਲਾਕਾਂ ਅਤੇ ਸਰਕਾਰੀ ਹਾਈ ਸਕੂਲ ਅਲੀਸ਼ੇਰ ਵਿਖੇ 7.70 ਲੱਖ ਰੁਪਏ ਦੀ ਲਾਗਤ ਨਾਲ ਮੁੜ ਉਸਾਰੀ ਚਾਰਦੀਵਾਰੀ ਅਤੇ ਪਖਾਨਿਆਂ ਵਾਲੇ ਬਲਾਕ ਦਾ ਉਦਘਾਟਨ ਕੀਤਾ। ਇਨ੍ਹਾਂ ਸਮਾਗਮਾਂ ਦੌਰਾਨ ਕੈਬਨਿਟ ਮੰਤਰੀ ਨੇ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ।

ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਮੇਸ਼ਾ ਹੀ ਸਿੱਖਿਆ ਅਤੇ ਸਿਹਤ ਦੇ ਖੇਤਰਾਂ ਨੂੰ ਤਰਜੀਹੀ ਖੇਤਰਾਂ ਵਜੋਂ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸੂਬੇ ਦੇ ਸਰਕਾਰੀ ਸਕੂਲਾਂ ਦੀ ਬੁਨਿਆਦੀ ਢਾਂਚੇ ਪੱਖੋਂ ਨੁਹਾਰ ਬਦਲਣ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੇ ਭਵਿੱਖ ਵਿੱਚ ਬਹੁਤ ਸਾਰਥਕ ਨਤੀਜੇ ਨਿਕਲ ਕੇ ਸਾਹਮਣੇ ਆਉਣਗੇ ਕਿਉਂਕਿ ਇਸ ਸਾਲ ਸਰਕਾਰੀ ਸਕੂਲਾਂ ਦੇ ਲਗਭਗ 200 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਦਾ ਟੈਸਟ ਪਾਸ ਕਰਕੇ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਹਰ ਖੇਤਰ ਵਿੱਚ ਮੋਹਰੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਸਕੂਲਾਂ ਵਿੱਚ ਪੂਰੇ ਪਾਰਦਰਸ਼ੀ ਢੰਗ ਨਾਲ ਹਰ ਲੋੜੀਂਦੀ ਸਹੂਲਤ ਮੁਹੱਈਆ ਕਰਵਾਉਣ ਲਈ ਪੂਰੀ ਵਾਹ ਲਗਾਈ ਹੋਈ ਹੈ। ਪੰਜਾਬ ਦੇ ਸਰਕਾਰੀ ਸਕੂਲ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਪੱਛੜ ਗਏ ਸਨ, ਹੁਣ ਉਨ੍ਹਾਂ ਨੂੰ ਮੁੜ ਆਧੁਨਿਕਤਾ ਦੀ ਲੀਹ ‘ਤੇ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਬੁਨਿਆਦੀ ਢਾਂਚੇ ਦੇ ਨਾਲ-ਨਾਲ ਬਿਨਾਂ ਕਿਸੇ ਸਿਫ਼ਾਰਸ਼ ਜਾਂ ਰਿਸ਼ਵਤ ਤੋਂ ਅਤੇ ਪੂਰੀ ਪਾਰਦਰਸ਼ਤਾ ਨਾਲ ਅਧਿਆਪਕਾਂ ਦੀ ਪੱਕੀ ਭਰਤੀ ਕਰਨੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਸਦਕਾ ਹੀ ਅੱਜ ਦੇ ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਵਧੀਆ ਸਹੂਲਤਾਂ ਉਪਲਬਧ ਹਨ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਤਰਵਿੰਦਰ ਕੌਰ, ਡੀ.ਐਸ.ਪੀ. ਗੁਰਿੰਦਰ ਸਿੰਘ ਬੱਲ, ਡੀ.ਐਸ.ਪੀ. ਦਲਜੀਤ ਸਿੰਘ ਵਿਰਕ, ਬਲਾਕ ਨੋਡਲ ਅਫ਼ਸਰ ਮੂਨਕ ਅਰੁਣ ਗਰਗ, ਬਲਾਕ ਨੋਡਲ ਅਫ਼ਸਰ ਦਿਲਦੀਪ ਕੌਰ, ਪ੍ਰਿੰਸੀਪਲ ਅਨਿਲ ਜੈਨ, ਰਾਕੇਸ਼ ਕੁਮਾਰ ਸਰਕਾਰੀ ਹਾਈ ਸਕੂਲ ਅਲੀਸ਼ੇਰ, ਕਿਰਨਦੀਪ ਸਿੰਘ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਖੋਰਾ ਕਲਾਂ, ਅਵਤਾਰ ਸਿੰਘ ਸਕੂਲ ਮੁਖੀ ਸਰਕਾਰੀ ਮਿਡਲ ਸਕੂਲ ਆਲਮਪੁਰ, ਅਮਨ ਸਿੰਘ ਸਕੂਲ ਮੁਖੀ ਸਰਕਾਰੀ ਮਿਡਲ ਸਕੂਲ ਕੜੈਲ, ਸੰਦੀਪ ਕੁਮਾਰ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਨਕ, ਪੀ.ਏ. ਰਾਕੇਸ਼ ਗੁਪਤਾ, ਬੂਟਾ ਸਿੰਘ ਆਲਮਪੁਰ, ਮਨਜੀਤ ਸਿੰਘ, ਗੁਰਲਾਲ ਸਿੰਘ ਸਰਪੰਚ ਬਖੋਰਾ ਕਲਾਂ ਬਹਾਦਰ ਸਿੰਘ ਬਖੋਰਾ, ਮਨਜੀਤ ਸਿੰਘ ਸਰਪੰਚ ਅਲੀਸ਼ੇਰ, ਕਾਕਾ ਸਿੰਘ ਅਲੀਸ਼ੇਰ, ਸਾਰਜ ਸਿੰਘ ਸਰਪੰਚ ਕੜੈਲ, ਰਿੰਕੂ ਸਿੰਘ ਕੁਦਨੀ, ਨੱਛਤਰ ਰਾਊ ਐਮ ਸੀ ਮੂਨਕ, ਬਲਵੀਰ ਸੈਣੀ, ਰਾਜਵੀਰ ਸਿੰਘ ਸਰਪੰਚ ਸੁਰਜਨ ਭੈਣੀ, ਗੁਰਲਾਲ ਸਿੰਘ ਸਾਬਕਾ ਵਾਈਸ ਪਧਾਨ ਨਗਰ ਕੌਂਸਲ ਲਹਿਰਾ, ਸਕੂਲਾਂ ਦਾ ਸਟਾਫ਼, ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦੇ ਅਤੇ ਹੋਰ ਪਤਵੰਤੇ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...