ਪੰਜ ਸਿੰਘ ਸਾਹਿਬਾਨ ਦੀ ਅੱਜ ਹੋਈ ਇਕੱਤਰਤਾ ਵਿੱਚ ਪਾਸ ਕੀਤਾ ਗਿਆ ਮਤਾ

by | Jul 6, 2025 | breaking news, daily, religion | 0 comments

ਅੱਜ ਮਿਤੀ ੨੧ ਹਾੜ ਨਾਨਕਸ਼ਾਹੀ ਸੰਮਤ ੫੫੭ ਮੁਤਾਬਕ ੦੫ ਜੁਲਾਈ ੨੦੨੫ ਦਿਨ ਸ਼ਨਿਚਰਵਾਰ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ, ਜਿਸ ਵਿੱਚ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਨਾਲ ਸਬੰਧਤ ਮਾਮਲਾ ਵਿਚਾਰਿਆ ਗਿਆ। ਅੱਜ ਦੀ ਇਕੱਤਰਤਾ ਵਿੱਚ ਮਿਤੀ ੧੯ ਨਵੰਬਰ ੨੦੦੩ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਵੱਲੋਂ ਪਾਸ ਕੀਤੇ ਗਏ ਮਤਾ ਨੰ: ੦੧ ਦੀ ਪ੍ਰੋੜ੍ਹਤਾ ਕਰਦਿਆਂ, ਇਸ ਹੁਕਮਨਾਮੇ ਅਤੇ ਸਿੱਖ ਰਵਾਇਤਾਂ ਦੀ ਰੋਸ਼ਨੀ ਵਿੱਚ ਇਹ ਫੈਸਲਾ ਕੀਤਾ ਗਿਆ ਹੈ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਮਿਤੀ ੨੧ ਮਈ ੨੦੨੫ ਨੂੰ ਜੋ ਪੱਤਰ ਨੰਬਰ ਤਪਸ/੩੬/ਹ/੨੦੨੫ ਅਤੇ ਮਿਤੀ ੦੫ ਜੁਲਾਈ ੨੦੨੫ ਨੂੰ ਜੋ ਪੱਤਰ ਤਪਸ/੪੦/ਹ/੨੦੨੫ ਜਾਰੀ ਕੀਤੇ ਗਏ – ਇਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਉਕਤ ਆਦੇਸ਼ ਦੀ ਘੋਰ ਉਲੰਘਣਾ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਢਾਹ ਲਗਾਉਣ ਵਾਲੇ ਹਨ।
ਪੰਜੇ ਤਖ਼ਤ ਸਾਹਿਬਾਨ ਸਿੱਖ ਸ਼ਕਤੀ ਦੇ ਸੋਮੇ ਹਨ ਜਿਨ੍ਹਾਂ ਪ੍ਰਤੀ ਵਿਸ਼ਵ ਭਰ ਵਿੱਚ ਵੱਸਦੀ ਸਿੱਖ ਸੰਗਤ ਦੀ ਡੂੰਘੀ ਸ਼ਰਧਾ ਹੈ ਅਤੇ ਇਹ ਪਾਵਨ ਗੁਰ ਅਸਥਾਨ ਅਤੀ ਸਤਿਕਾਰਯੋਗ ਹਨ।

ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਗੁਰੂ ਪਾਤਸ਼ਾਹ ਜੀ ਨੇ ਆਪ ਸਰਬਉੱਚਤਾ ਬਖ਼ਸ਼ੀ ਹੈ। ਪਰੰਤੂ ਕੁਝ ਲੋਕ ਸਿੱਖ-ਵਿਰੋਧੀ ਤਾਕਤਾਂ ਦੇ ਅਨੁਸਾਰ ਚੱਲਦਿਆਂ ਆਪਣੇ ਨਿਜੀ ਸੁਆਰਥਾਂ ਲਈ ਸਾਜ਼ਸ਼ਾਂ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਚੁਣੌਤੀ ਦੇਣ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਨੂੰ ਗੁਰੂ ਪੰਥ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਸ਼ੁਰੂ ਤੋਂ ਹੀ ਖ਼ਾਲਸਾ ਪੰਥ ਨਾਲ ਸਬੰਧਤ ਮਾਮਲੇ ਵਿਚਾਰ ਕੇ ਫ਼ੈਸਲੇ ਕੀਤੇ ਜਾਂਦੇ ਰਹੇ ਹਨ ਅਤੇ ਬਾਕੀ ਤਖ਼ਤ ਸਾਹਿਬਾਨਾਂ ਨੂੰ ਵੀ ਆਪਣੇ-ਆਪਣੇ ਸਥਾਨਕ ਫ਼ੈਸਲੇ ਕਰਨ ਦਾ ਪੂਰਾ ਅਧਿਕਾਰ ਹੈ, ਪਰੰਤੂ ਪੰਥਕ ਤੇ ਧਾਰਮਿਕ ਮਾਮਲਿਆਂ ਸਬੰਧੀ ਅੰਤਿਮ ਰਾਏ ਸਿਰਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਹੀ ਮੰਨੀ ਜਾਂਦੀ ਹੈ। ਸਮੁੱਚਾ ਖ਼ਾਲਸਾ ਪੰਥ ਇੱਕ ਪਰਿਵਾਰ ਹੈ – “ਹਰਿ ਨਾਮੈ ਕੇ ਹੋਵਹੁ ਜੋੜੀ ਗੁਰਮੁਖਿ ਬੈਸਹੁ ਸਫਾ ਵਿਛਾਇ।।੧।।” – ਦੇ ਗੁਰ ਸਿਧਾਂਤ ਅਨੁਸਾਰ ਗੁਰੂ ਸਾਹਿਬ ਨੇ ਸਾਨੂੰ ਹਮੇਸ਼ਾ ਆਪਸੀ ਪ੍ਰੇਮ, ਇਤਫ਼ਾਕ ਤੇ ਸਾਂਝ ਨਾਲ ਰਹਿਣ ਦਾ ਉਪਦੇਸ਼ ਦਿੱਤਾ ਹੈ, ਪਰੰਤੂ ਮੌਜੂਦਾ ਸਮੇਂ ਸਾਜ਼ਸ਼ਾਂ ਅਧੀਨ ਪੰਥ ਦੀ ਇਕਜੁੱਟਤਾ ਤੇ ਸਿੱਖ ਸ਼ਕਤੀ ਨੂੰ ਕਮਜ਼ੋਰ ਤੇ ਖੰਡਤ ਕਰਨ ਲਈ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ।

ਅੱਜ ਦੀ ਇਕੱਤਰਤਾ ਵਿੱਚ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਜੋ ਮਿਤੀ ੨੧ ਮਈ ੨੦੨੫ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਜਥੇਦਾਰ ਟੇਕ ਸਿੰਘ ਅਤੇ ਮਿਤੀ ੦੫ ਜੁਲਾਈ ੨੦੨੫ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਬਾਬਤ ਜੋ ਗ਼ੈਰ-ਸਿਧਾਂਤਕ ਅਤੇ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਜਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਢਾਹ ਲਗਾਉਣ ਦੀ ਮੰਦਭਾਵਨਾ ਨਾਲ ਫ਼ੈਸਲੇ ਕੀਤੇ ਹਨ, ਇਨ੍ਹਾਂ ਨੂੰ ਪੂਰਨ ਰੂਪ ਵਿੱਚ ਅਪ੍ਰਵਾਨ ਕੀਤਾ ਜਾਂਦਾ ਹੈ।

ਇਹ ਸਪੱਸ਼ਟ ਕੀਤਾ ਜਾਂਦਾ ਹੈ ਕਿ ਮਿਤੀ ੨੧ ਮਈ ੨੦੨੫ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਪਾਸ ਕੀਤੇ ਗਏ ਮਤਾ ਨੰ: ੦੩ (ਅ:ਤ/੨੨੨) ਅਤੇ ਮਤਾ ਨੰ: ੦੪ (ਅ:ਤ/੨੨੩), ਬੀਤੇ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨ – (ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗਿਆਨੀ ਸੁਲਤਾਨ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ , ਗਿਆਨੀ ਮਲਕੀਤ ਸਿੰਘ ਐਡੀਸ਼ਨਲ ਹੈੱਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ, ਭਾਈ ਮੰਗਲ ਸਿੰਘ ਪੰਜ ਪਿਆਰਾ ਸ੍ਰੀ ਅਕਾਲ ਤਖ਼ਤ ਸਾਹਿਬ) ਦੀ ਇਕੱਤਰਤਾ ਮਿਤੀ ੦੬ ਦਸੰਬਰ ੨੦੨੨ ਦੇ ਆਦੇਸ਼ ਨੰ: ਅ/ਤ/੧੬੩ ਦੀ ਪ੍ਰੋੜ੍ਹਤਾ ਕਰਦਿਆਂ ਹੀ ਕੀਤੇ ਗਏ ਸਨ। ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਮਾਮਲਿਆਂ ਦੇ ਸਬੰਧ ਵਿੱਚ ਉੱਥੋਂ ਦੀ ਪ੍ਰਬੰਧਕ ਕਮੇਟੀ ਨੂੰ ਆਪਣਾ ਪੱਖ ਰੱਖਣ ਲਈ ਆਦੇਸ਼ ਕੀਤੇ ਗਏ ਸਨ, ਪਰੰਤੂ ਉਨ੍ਹਾਂ ਵੱਲੋਂ ਹੁਣ ਤੱਕ ਅਜਿਹਾ ਨਹੀਂ ਕੀਤਾ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਦੀ ਪਾਲਣਾ ਕਰਨ ਦੀ ਬਜਾਏ, ਭਾਈ ਗੁਰਦਿਆਲ ਸਿੰਘ, ਜਿਨ੍ਹਾਂ ਦੀਆਂ ਪੰਥਕ ਸੇਵਾਵਾਂ ਉੱਪਰ ਰੋਕ ਲੱਗੀ ਹੈ, ਉਹ ਹੁਣ ਵੀ ਮੁੱਖ ਸਾਜ਼ਸ਼ਘਾੜੇ ਬਣ ਕੇ ਅਤੇ ਪੰਥ ਵਿਰੋਧੀ ਤਾਕਤਾਂ ਦਾ ਹੱਥਠੋਕਾ ਬਣਕੇ ਤਖ਼ਤ ਸਾਹਿਬਾਨ ਵਿਚਕਾਰ ਦਰਾਰ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਨ੍ਹਾਂ ਦੀ ਭੂਮਿਕਾ ਨੂੰ ਦੇਖਦਿਆਂ ਭਾਈ ਗੁਰਦਿਆਲ ਸਿੰਘ (ਐਡੀਸ਼ਨਲ ਹੈੱਡ ਗ੍ਰੰਥੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ) ਨੂੰ ਤਨਖ਼ਾਹੀਆ ਐਲਾਨ ਕੀਤਾ ਜਾਂਦਾ ਹੈ ਅਤੇ ਜੇਕਰ ਕੋਈ ਇਨ੍ਹਾਂ ਨੂੰ ਗੁਰਮਤਿ ਸਮਾਗਮ ਜਾਂ ਪੰਥਕ ਸਟੇਜ ਪੁਰ ਬੁਲਾਏਗਾ ਤਾਂ ਉਨ੍ਹਾਂ ਦੇ ਵਿਰੁੱਧ ਵੀ ਪੰਥਕ ਰਵਾਇਤਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਦੋਂ ਤੱਕ ਭਾਈ ਗੁਰਦਿਆਲ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਪੇਸ਼ ਹੋ ਕੇ ਖਿਮਾ ਜਾਚਨਾ ਕਰਦਿਆਂ ਆਪਣਾ ਪੱਖ ਨਹੀਂ ਰੱਖਦੇ, ਖ਼ਾਲਸਾ ਪੰਥ ਇਸ ਨੂੰ ਮੂੰਹ ਨਾ ਲਾਵੇ।

ਮਿਤੀ ੨੧ ਮਈ ੨੦੨੫ ਨੂੰ ਹੋਏ ਆਦੇਸ਼ਾਂ ਉਪਰੰਤ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਬੁਲਾਰਾ ਹਰਪਾਲ ਸਿੰਘ (ਜੌਹਲ) ਲਗਾਤਾਰ ਮੀਡੀਆ/ਸੋਸ਼ਲ ਮੀਡੀਆ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਯਾਦਾ ਤੇ ਸਰਬਉੱਚਤਾ ਵਿਰੁੱਧ ਕੂੜ ਪ੍ਰਚਾਰ ਕਰਦੇ ਆ ਰਹੇ ਹਨ। ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪੱਤਰ ਨੰ: ਟੀ.ਪੀ.ਐੱਸ ਵਿਸ਼ੇਸ਼: ੨੦੨੨ ਮਿਤੀ ੧੦ ਦਸੰਬਰ ੨੦੨੨ ਅਨੁਸਾਰ ਕਮੇਟੀ ਨੇ ਆਪ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਹ ਲਿਖਤੀ ਰੂਪ ਵਿੱਚ ਭੇਜਿਆ ਹੋਇਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਵਾਲਾ ਆਪ ਹੀ ਤਨਖਾਹੀਆ ਹੋ ਜਾਂਦਾ ਹੈ। ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਇੱਕ ਹੋਰ ਮੈਂਬਰ ਡਾ. ਗੁਰਮੀਤ ਸਿੰਘ ਦੀ ਭੂਮਿਕਾ ਵੀ ਮੁੱਖ ਸਾਜ਼ਸ਼ਘਾੜੇ ਵਜੋਂ ਸਾਹਮਣੇ ਆਈ ਹੈ। ਇਸ ਲਈ ਸ. ਹਰਪਾਲ ਸਿੰਘ ਅਤੇ ਡਾ. ਗੁਰਮੀਤ ਸਿੰਘ ਨੂੰ ਤਨਖ਼ਾਹੀਆ ਕਰਾਰ ਦਿੱਤਾ ਜਾਂਦਾ ਹੈ ਅਤੇ ਜਦੋਂ ਤੱਕ ਇਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਨਿਜੀ ਰੂਪ ਵਿੱਚ ਪੇਸ਼ ਹੋ ਕੇ ਆਪਣੀ ਗਲਤੀਆਂ ਦੀ ਖਿਮਾ ਜਾਚਨਾ ਨਹੀਂ ਕਰਦੇ, ਉਦੋਂ ਖ਼ਾਲਸਾ ਪੰਥ ਇਨ੍ਹਾਂ ਨੂੰ ਮੂੰਹ ਨਾ ਲਗਾਏ।

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ – ਪ੍ਰਧਾਨ ਜਗਜੋਤ ਸਿੰਘ ਸੋਹੀ, ਸੀਨੀਅਰ ਮੀਤ ਪ੍ਰਧਾਨ, ਲਖਵਿੰਦਰ ਸਿੰਘ), ਗੁਰਵਿੰਦਰ ਸਿੰਘ ਜੂਨੀਅਰ ਮੀਤ ਪ੍ਰਧਾਨ, ਇੰਦਰਜੀਤ ਸਿੰਘ ਜਨਰਲ ਸਕੱਤਰ, ਹਰਬੰਸ ਸਿੰਘ ਸਕੱਤਰ, ਗੋਬਿੰਦ ਸਿੰਘ ਲੌਂਗੋਵਾਲ ਮੈਂਬਰ, ਰਾਜਾ ਸਿੰਘ ਮੈਂਬਰ, ਮਹਿੰਦਰਪਾਲ ਸਿੰਘ ਮੈਂਬਰ – ਨੂੰ ਪੰਦਰਾਂ (੧੫) ਦਿਨਾਂ ਦੇ ਵਿੱਚ-ਵਿੱਚ ਆਪਣਾ ਪੱਖ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਰੱਖਣ ਦਾ ਆਦੇਸ਼ ਕੀਤਾ ਜਾਂਦਾ ਹੈ। ਇਸ ਉਪਰੰਤ ਪੰਥਕ ਰਵਾਇਤਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...