ਪੰਥਕ ਇਕਜੁੱਟਤਾ ਦੀ ਭਾਵਨਾ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਿੰਘ ਸਾਹਿਬਾਨ ਨੇ ਕੀਤਾ ਆਪਸੀ ਵਿਵਾਦ ਦਾ ਮਸਲਾ ਹੱਲ

by | Jul 14, 2025 | breaking news, daily, religion | 0 comments

ਸ੍ਰੀ ਅੰਮ੍ਰਿਤਸਰ, 14 ਜੁਲਾਈ-

ਬੀਤੇ ਕੁਝ ਸਮੇਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਿੰਘ ਸਾਹਿਬਾਨ ਵਿਚਕਾਰ ਚੱਲ ਰਹੇ ਵਿਵਾਦ ਦਾ ਮਾਮਲਾ ਅੱਜ ਖ਼ਾਲਸਾ ਪੰਥ ਦੇ ਵਡੇਰੇ ਹਿੱਤਾਂ, ਪੰਥਕ ਇਕਜੁੱਟਤਾ ਅਤੇ ਦੇਸ਼ ਵਿਦੇਸ਼ ਵਿੱਚ ਵੱਸਦੀ ਸਿੱਖ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਪੂਰਨ ਰੂਪ ਵਿੱਚ ਹੱਲ ਕਰ ਲਿਆ ਗਿਆ ਹੈ।

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ, ਜਿਸ ਵਿੱਚ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਨਾਲ ਸਬੰਧਤ ਮਾਮਲੇ ਵਿਚਾਰੇ ਗਏ ਅਤੇ ਆਪਸੀ ਸਹਿਮਤੀ ਤੇ ਸਹਿਯੋਗ ਨਾਲ ਮਾਮਲਾ ਹੱਲ ਕਰ ਲਿਆ ਗਿਆ।

ਇਸ ਇਕੱਤਰਤਾ ਵਿੱਚ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਤਿੰਨ ਗ੍ਰੰਥੀ ਸਿੰਘ ਸਾਹਿਬਾਨ ਗਿਆਨੀ ਰਾਜਦੀਪ ਸਿੰਘ, ਗਿਆਨੀ ਸੁਲਤਾਨ ਸਿੰਘ, ਗਿਆਨੀ ਕੇਵਲ ਸਿੰਘ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਟੇਕ ਸਿੰਘ ਨੇ ਸ਼ਮੂਲੀਅਤ ਕੀਤੀ।
ਇਕੱਤਰਤਾ ਉਪਰੰਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੀਡੀਆ ਨਾਲ ਗੱਲ ਕਰਦਿਆਂ ਜਾਣਕਾਰੀ ਸਾਂਝੀ ਕੀਤੀ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਬੰਧ ਵਿੱਚ ਬੀਤੇ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲਏ ਗਏ ਫ਼ੈਸਲਿਆਂ ਨੂੰ ਖ਼ਾਲਸਾ ਪੰਥ ਦੇ ਵਡੇਰੇ ਹਿੱਤਾਂ ਅਤੇ ਪੰਥਕ ਇਕਜੁੱਟਤਾ ਦੀ ਭਾਵਨਾ ਦੇ ਮੱਦੇਨਜ਼ਰ ਮੁੜ ਵਿਚਾਰ ਕਰਨ ਲਈ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ 12 ਮਈ ਨੂੰ ਇੱਕ ਪੱਤਰ ਪ੍ਰਾਪਤ ਹੋਇਆ ਸੀ।

ਇਸ ਪੱਤਰ ਵਿੱਚ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਨੇ ਪੰਜਾਂ ਤਖ਼ਤ ਸਾਹਿਬਾਨ ਵਿੱਚੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਸਮਰਪਣ ਦਰਜ ਕਰਵਾਇਆ ਅਤੇ ਅਗਾਂਹ ਵੀ ਹਮੇਸ਼ਾ ਸਮਰਪਿਤ ਰਹਿਣ ਦਾ ਪ੍ਰਣ ਕੀਤਾ।
ਜਥੇਦਾਰ ਗੜਗੱਜ ਨੇ ਕਿਹਾ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਤੋਂ ਪ੍ਰਾਪਤ ਹੋਏ ਪੱਤਰ ਉੱਤੇ ਵਿਚਾਰ ਕਰਨ ਲਈ ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਕੀਤੀ ਗਈ, ਜਿਸ ਵਿੱਚ 21 ਮਈ 2025 ਅਤੇ 5 ਜੁਲਾਈ 2025 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾਵਾਂ ਵਿੱਚ ਪਾਸ ਕੀਤੇ ਗਏ ਮਤਿਆਂ ਉੱਪਰ ਖ਼ਾਲਸਾ ਪੰਥ ਦੇ ਵਡੇਰੇ ਹਿੱਤਾਂ, ਪੰਥਕ ਇਕਜੁੱਟਤਾ ਅਤੇ ਸਿੱਖ ਸੰਗਤ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਮੁੜ ਵਿਚਾਰ ਕਰਕੇ ਕੁਝ ਸੋਧਾਂ ਕੀਤੀਆਂ ਗਈਆਂ।
ਉਨ੍ਹਾਂ ਕਿਹਾ ਕਿ ਦੂਜੇ ਪਾਸੇ ਅੱਜ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਿੰਘ ਸਾਹਿਬਾਨ ਨੇ ਵੀ ਉੱਥੇ ਇਕੱਤਰਤਾ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਪ੍ਰਵਾਨ ਕਰਦਿਆਂ ਉਨ੍ਹਾਂ ਵੱਲੋਂ ਬੀਤੇ ਸਮੇਂ 21 ਮਈ 2025 ਅਤੇ 5 ਜੁਲਾਈ 2025 ਨੂੰ ਪਾਸ ਕੀਤੇ ਗਏ ਮਤੇ ਵੀ ਵਾਪਸ ਲੈਣ ਦਾ ਫੈਸਲਾ ਕੀਤਾ ਹੈ, ਜਿਸ ਸਬੰਧੀ ਮਤਾ ਸਕੱਤਰੇਤ ਵਿਖੇ ਅੱਜ ਪੁੱਜ ਚੁੱਕੀ ਹੈ।

ਜਥੇਦਾਰ ਗੜਗੱਜ ਨੇ ਕਿਹਾ ਕਿ ਮੌਜੂਦਾ ਸਮੇਂ ਸਿੱਖ ਸ਼ਕਤੀ ਨੂੰ ਇਕਜੁੱਟ ਕਰਨ ਦਾ ਹੈ ਅਤੇ ਇਹ ਖੁਸ਼ੀ ਦੀ ਗੱਲ ਹੈ ਕਿ ਦੋਵੇਂ ਤਖ਼ਤ ਸਾਹਿਬਾਨ ਵਿਚਕਾਰ ਜੋ ਬੀਤੇ ਸਮੇਂ ਵਿਵਾਦ ਬਣ ਰਿਹਾ ਸੀ ਉਹ ਅੱਜ ਪੰਥਕ ਇਕਜੁੱਟਤਾ ਦੀ ਭਾਵਨਾ ਨਾਲ ਪੂਰਨ ਰੂਪ ਵਿੱਚ ਆਪਸੀ ਸਹਿਯੋਗ ਤੇ ਸਹਿਮਤੀ ਨਾਲ ਸਮਾਪਤ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਜਲਦ ਹੀ ਤਖ਼ਤ ਸ੍ਰੀ ਪਟਨਾ ਸਾਹਿਬ ਜਾ ਕੇ ਦਸਮ ਪਾਤਸ਼ਾਹ ਜੀ ਦੇ ਜਨਮ ਅਸਥਾਨ ਵਿਖੇ ਨਤਮਸਤਕ ਹੋਣਗੇ।

ਅੱਜ ਹੋਈ ਇਕੱਤਰਤਾ ਵਿੱਚ ਪੰਜ ਸਿੰਘ ਸਾਹਿਬਾਨ ਨੇ ਮਤਾ ਪਾਸ ਕੀਤਾ ਕਿ ਸਿੱਖਾਂ ਦੇ ਪੰਜੇ ਤਖ਼ਤ ਸਾਹਿਬਾਨ ਵਿੱਚੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਸਥਾਪਤ ਸ੍ਰੀ ਅਕਾਲ ਤਖ਼ਤ ਸਾਹਿਬ ਸਰਬਉੱਚ ਤਖ਼ਤ ਹੈ ਅਤੇ ਖ਼ਾਲਸਾ ਪੰਥ ਦੇ ਵਾਲੀ ਸਰਬੰਸਦਾਨੀ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਅਸਥਾਨ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਵੀ ਅਤਿ ਸਤਿਕਾਰਤ ਤਖ਼ਤ ਹੈ। ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਜਗਜੋਤ ਸਿੰਘ ਅਤੇ ਜਨਰਲ ਸਕੱਤਰ ਸ. ਇੰਦਰਜੀਤ ਸਿੰਘ ਵੱਲੋਂ ਪੁੱਜੇ ਪੱਤਰ ਵਿੱਚ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੁੰਦਿਆਂ ਬੀਤੇ ਸਮੇਂ ਇੱਥੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਨਾਲ ਸਬੰਧਤ ਕੀਤੇ ਗਏ ਫ਼ੈਸਲਿਆਂ ਉੱਤੇ ਮੁੜ ਵਿਚਾਰ ਲਈ ਬੇਨਤੀ ਕੀਤੀ ਹੈ। ਬੇਨਤੀ ਪ੍ਰਵਾਨ ਕਰਦਿਆਂ – ਖ਼ਾਲਸਾ ਪੰਥ ਦੇ ਵਡੇਰੇ ਹਿੱਤਾਂ, ਪੰਥਕ ਇਕਜੁੱਟਤਾ, ਦੇਸ਼ ਵਿਦੇਸ਼ ਵਿੱਚ ਵੱਸਦੀ ਸਿੱਖ ਸੰਗਤ ਦੀਆਂ ਭਾਵਨਾਵਾਂ ਅਤੇ ਦੋਵੇਂ ਤਖ਼ਤ ਸਾਹਿਬਾਨ ਦੇ ਮਾਣ-ਸਨਮਾਨ ਦੇ ਮੱਦੇਨਜ਼ਰ ਜੋ ਮਿਤੀ ੨੧ ਮਈ ੨੦੨੫ ਦੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਮਤਾ ਨੰ: ੦੩ ਰਾਹੀਂ ਸਿੰਘ ਸਾਹਿਬ ਜਥੇਦਾਰ ਹੈੱਡ ਗ੍ਰੰਥੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਭਾਈ ਬਲਦੇਵ ਸਿੰਘ ਅਤੇ ਐਡੀਸ਼ਨਲ ਹੈੱਡ ਗ੍ਰੰਥੀ ਭਾਈ ਗੁਰਦਿਆਲ ਸਿੰਘ ਦੀਆਂ ਪੰਥਕ ਸੇਵਾਵਾਂ ਉੱਪਰ ਰੋਕ ਲਗਾਈ ਗਈ ਸੀ ਉਹ ਪੂਰਨ ਰੂਪ ਵਿੱਚ ਖ਼ਤਮ ਕੀਤੀ ਜਾਂਦੀ ਹੈ।

ਮਿਤੀ ੨੧ ਮਈ ੨੦੨੫ ਦੀ ਇਕੱਤਰਤਾ ਦੇ ਮਤਾ ਨੰ: ੦੪ ਦੇ ਵਿੱਚ ਇਹ ਫੈਸਲਾ ਹੋਰ ਜੋੜਦਿਆਂ ਗਿਆਨੀ ਰਣਜੀਤ ਸਿੰਘ ਗੌਹਰ ਨੂੰ ਆਦੇਸ਼ ਕੀਤਾ ਜਾਂਦਾ ਹੈ ਕਿ ਇਹ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਮਾਣ ਸਤਿਕਾਰ, ਕੌਮੀ ਇਕਜੁੱਟਤਾ ਦੀ ਭਾਵਨਾ ਅਤੇ ਇੱਕ ਜਥੇਦਾਰ ਦੀ ਸਤਿਕਾਰਤ ਪਦਵੀ ਦੇ ਮਾਣ ਸਤਿਕਾਰ ਦੇ ਮੱਦੇਨਜ਼ਰ ਜਿਹੜਾ ਕੇਸ ਪ੍ਰਬੰਧਕ ਕਮੇਟੀ ਦੇ ਵਿਰੁੱਧ ਅਦਾਲਤ ਵਿੱਚ ਪਾਇਆ ਹੋਇਆ ਹੈ ਉਹ ਕੇਸ ਤੁਰੰਤ ਵਾਪਸ ਲੈਣਗੇ। ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਨੂੰ ਆਦੇਸ਼ ਹੈ ਕਿ ਉਹ ਗਿਆਨੀ ਰਣਜੀਤ ਸਿੰਘ ਗੌਹਰ ਨਾਲ ਮਿਲ ਬੈਠ ਕੇ ਉਨ੍ਹਾਂ ਵੱਲੋਂ ਨਿਭਾਈਆਂ ਸੇਵਾਵਾਂ ਦੇ ਬਕਾਇਆ ਸੇਵਾਫਲ/ਫੰਡ ਦੀ ਨਿਯਮਾਂ ਅਨੁਸਾਰ ਅਦਾਇਗੀ ਕਰਨ।

ਇਸ ਸਮੁੱਚੇ ਮਾਮਲੇ ਵਿੱਚ ਗਿਆਨੀ ਰਣਜੀਤ ਸਿੰਘ ਗੌਹਰ ਸਮੇਤ ਕੋਈ ਵੀ ਸਬੰਧਤ ਸ਼ਖ਼ਸੀਅਤ ਮੀਡੀਆ/ਸੋਸ਼ਲ ਮੀਡੀਆ ਵਿੱਚ ਕਿਸੇ ਤਰ੍ਹਾਂ ਦੀ ਬਿਆਨਬਾਜ਼ੀ ਨਾ ਕਰੇ।

ਮਤੇ ਵਿੱਚ ਅੱਗੇ ਫੈਸਲਾ ਕੀਤਾ ਗਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਿਤੀ ੦੫ ਜੁਲਾਈ ੨੦੨੫ ਦੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੇ ਮਤਾ ਨੰ: ੦੧ ਅਨੁਸਾਰ ਜੋ ਮਤਾ ਪਾਸ ਕੀਤਾ ਗਿਆ ਸੀ ਉਸ ਸਬੰਧੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਪ੍ਰਵਾਨ ਕਰਦਿਆਂ ਪੁੱਜੇ ਬੇਨਤੀ ਪੱਤਰ ਅਤੇ ਕੀਤੀ ਗਈ ਖਿਮਾ ਜਾਚਨਾ ਨੂੰ ਪ੍ਰਵਾਨ ਕਰਦਿਆਂ ਤਖ਼ਤ ਸਾਹਿਬਾਨ ਦੀ ਏਕਤਾ, ਖ਼ਾਲਸਾ ਪੰਥ ਦੇ ਵਡੇਰੇ ਹਿੱਤਾਂ, ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਇਸ ਮਤੇ ਨੂੰ ਵਾਪਸ ਲਿਆ ਜਾਂਦਾ ਹੈ।
***
ਜਸਕਰਨ ਸਿੰਘ,
95177-89930

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...