ਪੱਤਰਕਾਰ ਮਨਿੰਦਰਜੀਤ ਸਿੱਧੂ ਉੱਪਰ ਦਰਜ ਹੋਏ ਪਰਚੇ ਦੇ ਵਿਰੋਧ ਵਿੱਚ ਐਕਸ਼ਨ ਕਮੇਟੀ ਵੱਲੋਂ ਵੱਡੀ ਮੀਟਿੰਗ ਕਰਕੇ 14 ਸਤੰਬਰ ਨੂੰ ਧਰਨੇ ਦਾ ਐਲਾਨ

by | Aug 27, 2026 | breaking news, crime, daily, politics | 0 comments

ਪਿੰਡਾਂ-ਸ਼ਹਿਰਾਂ ਵਿੱਚ 27 ਅਗਸਤ ਤੋਂ ਅਰਥੀ ਫੂਕ ਮੁਜ਼ਾਹਰੇ

ਸਿੱਧੂ ਨੂੰ ਗ੍ਰਿਫ਼ਤਾਰੀ ਹੋਈ ਤਾਂ ਹੋਵੇਗਾ ਤਿੱਖਾ ਵਿਰੋਧ: ਆਗੂ

ਪੱਤਰਕਾਰ ਮਨਿੰਦਰਜੀਤ ਸਿੱਧੂ ਖ਼ਿਲਾਫ਼ ਦਰਜ ਕੀਤੇ ਗਏ ਝੂਠੇ ਪਰਚੇ ਦੇ ਵਿਰੋਧ ਵਿੱਚ ਪੱਤਰਕਾਰਾਂ ਦੀ ਐਕਸ਼ਨ ਕਮੇਟੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਦੇ ਭਾਈ ਮਹਾਂ ਸਿੰਘ ਹਾਲ ਵਿੱਚ ਪੱਤਰਕਾਰਾਂ, ਕਿਸਾਨ, ਮਜ਼ਦੂਰ, ਵਿਦਿਆਰਥੀ, ਨੌਜਵਾਨ, ਮੁਲਾਜ਼ਮ ਅਤੇ ਹੋਰ ਜਨਤਕ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਇੱਕ ਭਰਵੀਂ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਸਰਕਾਰ ਵੱਲੋਂ ਮਨਿੰਦਰਜੀਤ ਸਿੱਧੂ ਉੱਪਰ ਦਰਜ ਕੀਤੇ ਗਏ ਪਰਚੇ ਦੀ ਸਖ਼ਤ ਨਿਖੇਧੀ ਕੀਤੀ। ਬੁਲਾਰਿਆਂ ਨੇ ਕਿਹਾ ਕਿ ਮਨਿੰਦਰਜੀਤ ਸਿੱਧੂ ਇੱਕ ਵਿਸਲਬਲੋਅਰ ਪੱਤਰਕਾਰ ਵਜੋਂ ਲੋਕਾਂ ਦੇ ਮੁੱਦੇ ਖ਼ਾਸਕਰ ਨਸ਼ੇ ਦੇ ਮੁੱਦੇ ਨੂੰ ਉਠਾਉਂਦਾ ਰਿਹਾ ਹੈ ਅਤੇ ਸਰਕਾਰ ਵੱਲੋਂ ਉਸ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਬੁਲਾਰਿਆਂ ਨੇ ਕਿਹਾ ਕਿ ਸਰਕਾਰ ਨੂੰ ਨਸ਼ਿਆਂ ਦੇ ਤਸਕਰਾਂ ਅਤੇ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ, ਪਰ ਇਸ ਦੀ ਬਜਾਏ ਨਸ਼ਿਆਂ ਅਤੇ ਹੋਰ ਲੋਕ-ਮਸਲਿਆਂ ਦੀਆਂ ਖ਼ਬਰਾਂ ਉਠਾਉਣ ਵਾਲੇ ਪੱਤਰਕਾਰਾਂ ਖ਼ਿਲਾਫ਼ ਪਰਚੇ ਦਰਜ ਕਰਨਾ ਚਿੰਤਾਜਨਕ ਹੈ।

ਮੀਟਿੰਗ ਵਿੱਚ ਸਰਬਸੰਮਤੀ ਨਾਲ ਤਿੰਨ ਅਹਿਮ ਮਤੇ ਪਾਸ ਕੀਤੇ ਗਏ। ਪਹਿਲੇ ਮਤੇ ਤਹਿਤ ਫ਼ੈਸਲਾ ਕੀਤਾ ਗਿਆ ਕਿ 27 ਅਗਸਤ ਤੋਂ ਪੱਤਰਕਾਰ ਅਤੇ ਵੱਖ-ਵੱਖ ਜਥੇਬੰਦੀਆਂ ਪਿੰਡਾਂ ਸ਼ਹਿਰਾਂ ਵਿੱਚ ਸਰਕਾਰ ਦੇ ਪੁਤਲੇ ਫੂਕ ਕੇ ਰੋਸ ਮੁਜ਼ਾਹਰੇ ਕਰਨਗੀਆਂ।

ਦੂਜੇ ਮਤੇ ਤਹਿਤ 14 ਸਤੰਬਰ 2026 ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਡਾ ਇਕੱਠ ਕਰਕੇ ਐੱਸ.ਐੱਸ.ਪੀ. ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ।

ਤੀਜੇ ਮਤੇ ਤਹਿਤ ਫ਼ੈਸਲਾ ਕੀਤਾ ਗਿਆ ਕਿ ਜੇਕਰ ਕਿਸੇ ਵੀ ਹਾਲਾਤ ਵਿੱਚ ਮਨਿੰਦਰਜੀਤ ਸਿੱਧੂ ਨੂੰ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਤਾਂ ਬਿਨਾਂ ਕੋਈ ਸਮਾਂ ਗਵਾਏ ਤੁਰੰਤ ਐੱਸ.ਐੱਸ.ਪੀ. ਦਫ਼ਤਰ, ਸ੍ਰੀ ਮੁਕਤਸਰ ਸਾਹਿਬ ਦਾ ਘਿਰਾਓ ਕੀਤਾ ਜਾਵੇਗਾ ਅਤੇ ਇਹ ਘਿਰਾਓ ਅਣਮਿੱਥੇ ਸਮੇਂ ਲਈ ਜਾਰੀ ਰੱਖਿਆ ਜਾਵੇਗਾ।

ਮੀਟਿੰਗ ਵਿੱਚ ਕਰੀਬ 50 ਜਨਤਕ ਜਥੇਬੰਦੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਪ੍ਰੈੱਸ ਕਲੱਬਾਂ ਦੇ ਨੁਮਾਇੰਦੇ, ਪੱਤਰਕਾਰ ਅਤੇ ਵੱਡੀ ਗਿਣਤੀ ਵਿੱਚ ਇਨਸਾਫ਼ਪਸੰਦ ਲੋਕ ਹਾਜ਼ਰ ਹੋਏ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...