ਫਾਜ਼ਿਲਕਾ ਕਤਲ ਕੇਸ ਵਿੱਚ ਲੋੜੀਂਦੇ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਗ੍ਰਿਫ਼ਤਾਰ; ਗਲੌਕ ਬਰਾਮਦ

by | Aug 14, 2025 | breaking news, crime, daily | 0 comments

— ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਕਤਲ ਕਰਨ ਉਪਰੰਤ ਨੇਪਾਲ ਹੋਏ ਸਨ ਫਰਾਰ, ਪੰਜਾਬ ਵਿੱਚ ਸਨਸਨੀਖੇਜ਼ ਅਪਰਾਧ ਨੂੰ ਅੰਜ਼ਾਮ ਦੇਣ ਲਈ ਆਏ ਵਾਪਸ: ਡੀਜੀਪੀ ਗੌਰਵ ਯਾਦਵ

— ਪੰਜਾਬ ਵਿੱਚ ਅਪਰਾਧਾਂ ਨੂੰ ਅੰਜ਼ਾਮ ਦੇਣ ਉਪਰੰਤ ਗਿਰੋਹ ਦੇ ਮੈਂਬਰ ਆਮ ਤੌਰ ‘ਤੇ ਨੇਪਾਲ ਭੱਜ ਜਾਂਦੇ ਹਨ: ਏਡੀਜੀਪੀ ਪ੍ਰਮੋਦ ਬਾਨ

ਚੰਡੀਗੜ੍ਹ, 14 ਅਗਸਤ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੰਗਠਿਤ ਅਪਰਾਧਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਪਿੰਡ ਸ਼ੰਭੂ ਨੇੜੇ ਪਟਿਆਲਾ-ਅੰਬਾਲਾ ਹਾਈਵੇਅ ਤੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਅਤਿ ਲੋੜੀਂਦੇ ਕਾਰਕੁਨਾਂ ਨੂੰ ਕਾਬੂ ਕੀਤਾ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਆਸਟ੍ਰੀਆ ਦਾ ਬਣਿਆ 9ਐਮਐਮ ਗਲੌਕ ਪਿਸਤੌਲ ਸਮੇਤ ਛੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਕਸ਼ੈ ਡੇਲੂ ਅਤੇ ਅੰਕਿਤ ਬਿਸ਼ਨੋਈ ਉਰਫ਼ ਕੱਕੜ ਦੋਵੇਂ ਵਾਸੀ ਪਿੰਡ ਖੈਰਪੁਰ, ਅਬੋਹਰ, ਫਾਜ਼ਿਲਕਾ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ ਅਨਮੋਲ ਬਿਸ਼ਨੋਈ ਅਤੇ ਆਰਜ਼ੂ ਬਿਸ਼ਨੋਈ ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੇ ਸਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਕਤਲ ਕਰਨ ਉਪਰੰਤ ਨੇਪਾਲ ਭੱਜ ਗਏ ਸਨ ਅਤੇ ਪੰਜਾਬ ਵਿੱਚ ਸਨਸਨੀਖੇਜ਼ ਅਪਰਾਧ ਨੂੰ ਅੰਜ਼ਾਮ ਦੇਣ ਲਈ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਵਾਪਸ ਆਏ ਸਨ।

ਉਨ੍ਹਾਂ ਕਿਹਾ ਕਿ ਦੋਵਾਂ ਮੁਲਜ਼ਮ ਅਪਰਾਧਿਕ ਇਤਿਹਾਸ ਵਾਲੇ ਹਨ ਅਤੇ ਉਨ੍ਹਾਂ ਵਿਰੁੱਧ ਪੰਜਾਬ, ਦਿੱਲੀ, ਰਾਜਸਥਾਨ ਅਤੇ ਗੁਜਰਾਤ ਵਿੱਚ ਕਤਲ, ਇਰਾਦਾ ਕਤਲ, ਜਬਰੀ ਵਸੂਲੀ, ਅਸਲਾ ਐਕਟ ਅਤੇ ਐਨਡੀਪੀਐਸ ਐਕਟ ਨਾਲ ਸਬੰਧਤ 15 ਤੋਂ ਵੱਧ ਘਿਨਾਉਣੇ ਅਪਰਾਧਾਂ ਨਾਲ ਸਬੰਧਤ ਮਾਮਲੇ ਦਰਜ ਹਨ। ਉਨ੍ਹਾਂ ਅੱਗੇ ਦੱਸਿਆ ਕਿ ਉਹ 2 ਮਈ, 2025 ਨੂੰ ਫਾਜ਼ਿਲਕਾ ਵਿੱਚ ਭਾਰਤ ਰਤਨ ਉਰਫ਼ ਵਿੱਕੀ ਦੇ ਹਾਲ ਹੀ ਵਿੱਚ ਹੋਏ ਕਤਲ ਵਿੱਚ ਵੀ ਲੋੜੀਂਦੇ ਸਨ।

ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਪੁਲਿਸ ਨੂੰ ਦੋਵਾਂ ਮੁਲਜ਼ਮਾਂ ਦੇ ਸੂਬੇ ਵਿੱਚ ਦਾਖਲ ਹੋਣ ਬਾਰੇ ਸੂਹ ਮਿਲੀ ਸੀ।

ਏਡੀਜੀਪੀ ਨੇ ਦੱਸਿਆ ਕਿ ਇਸ ਸੂਹ ‘ਤੇ ਤੁਰੰਤ ਕਾਰਵਾਈ ਕਰਦਿਆਂ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ, ਜਿਨ੍ਹਾਂ ਨੇ ਅੰਬਾਲਾ-ਪਟਿਆਲਾ ਹਾਈਵੇਅ ‘ਤੇ ਮੁਲਜ਼ਮਾਂ ਨੂੰ ਟਰੈਕ ਕੀਤਾ ਅਤੇ ਸਵੇਰੇ ਤੜਕ ਸਾਰ ਕਾਰਵਾਈ ਕਰਦਿਆਂ ਪਿੰਡ ਸ਼ੰਭੂ ਨੇੜਿਓਂ ਉਨ੍ਹਾਂ ਨੂੰ ਕਾਬੂ ਕਰ ਲਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਆਧੁਨਿਕ ਹਥਿਆਰ ਬਰਾਮਦ ਕੀਤਾ।

ਇਸ ਗਿਰੋਹ ਦੇ ਵਾਰਦਾਤਾਂ ਨੂੰ ਅੰਜ਼ਾਮ ਦੇ ਢੰਗ-ਤਰੀਕਿਆਂ ਬਾਰੇ ਜਾਣਕਾਰੀ ਦਿੰਦਿਆਂ ਡੀਆਈਜੀ ਏਜੀਟੀਐਫ ਗੁਰਮੀਤ ਚੌਹਾਨ ਨੇ ਦੱਸਿਆ ਕਿ ਆਪਣੇ ਹੈਂਡਲਰਾਂ ਵੱਲੋਂ ਦਿੱਤੇ ਗਏ ਅਪਰਾਧਿਕ ਕੰਮਾਂ ਨੂੰ ਅੰਜਾਮ ਦੇਣ ਉਪਰੰਤ ਇਹ ਗਿਰੋਹ ਆਮ ਤੌਰ ‘ਤੇ ਨੇਪਾਲ ਭੱਜ ਜਾਂਦਾ ਸੀ ਅਤੇ ਛੁਪਣ ਲਈ ਆਪਣੇ ਗਿਰੋਹ ਦੇ ਸਾਥੀਆਂ ਜਾਂ ਵਿਦੇਸ਼ੀ ਹੈਂਡਲਰਾਂ ਵੱਲੋਂ ਪ੍ਰਦਾਨ ਕੀਤੇ ਗਏ ਟਿਕਾਣਿਆਂ ਦੀ ਵਰਤੋਂ ਕਰਦੇ ਸਨ।

ਇਸ ਸਬੰਧੀ ਐਫਆਈਆਰ ਨੰਬਰ 6 ਮਿਤੀ 14/8/25 ਨੂੰ ਐਸਏਐਸ ਨਗਰ ਦੇ ਥਾਣਾ ਪੰਜਾਬ ਸਟੇਟ ਕ੍ਰਾਈਮ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 111 (3) (5) ਅਤੇ ਅਸਲਾ ਐਕਟ ਦੀ ਧਾਰਾ 25 (6) (7) ਤਹਿਤ ਦਰਜ ਕੀਤੀ ਗਈ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...