ਫੋਰਟਿਸ ਹੈਲਥਕੇਅਰ ਮੋਹਾਲੀ ਵਿਖੇ 900 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕਰੇਗਾ: ਕੈਬਨਿਟ ਮੰਤਰੀ ਸੰਜੀਵ ਅਰੋੜਾ

by | Sep 19, 2025 | breaking news, daily | 0 comments

ਇਸ ਨਿਵੇਸ਼ ਨਾਲ ਸੂਬੇ ਦੇ ਲੋਕਾਂ ਲਈ ਉਪਲਬਧ ਹੋਵੇਗੀ 400 ਤੋਂ ਵੱਧ ਬਿਸਤਰਿਆਂ ਦੀ ਸਹੂਲਤ

ਇਸ ਨਿਵੇਸ਼ ਨਾਲ ਪੈਦਾ ਹੋਣਗੇ ਪੰਜਾਬ ਦੇ ਨੌਜਵਾਨਾਂ ਲਈ 5400 ਤੋਂ ਵੱਧ ਰੁਜ਼ਗਾਰ ਮੌਕੇ

ਚੰਡੀਗੜ੍ਹ, 19 ਸਤੰਬਰ 2025:

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਦੂਰਦਅੰਦੇਸ਼ ਅਗਵਾਈ ਹੇਠ ਪੰਜਾਬ ਨੂੰ ਜੀਵੰਤ, ਸਿਹਤਮੰਦ ਅਤੇ ਸਮੇਂ ਦਾ ਹਾਣੀ ਬਣਾਉਣ ਦੇ ਕਦਮ ਵਜੋਂ, ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਅੱਜ ਐਲਾਨ ਕੀਤਾ ਕਿ ਫੋਰਟਿਸ ਹੈਲਥਕੇਅਰ ਨੇ ਆਪਣੇ ਮੌਜੂਦਾ ਕੈਂਪਸ ਦਾ ਹੋਰ ਵਿਸਥਾਰ ਕਰਨ ਲਈ ਮੋਹਾਲੀ ਵਿੱਚ 900 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕਰਨ ਦਾ ਫੈਸਲਾ ਕੀਤਾ ਹੈ। ਇਸ ਵਿਸਥਾਰ ਯੋਜਨਾ ਤਹਿਤ ਫੋਰਟਿਸ ਹੈਲਥਕੇਅਰ 400 ਤੋਂ ਵੱਧ ਬਿਸਤਰਿਆਂ ਦੀ ਸਮਰੱਥਾ ਵਧਾਏਗਾ , ਜਿਸ ਨਾਲ ਇੱਕ ਵਿਸ਼ਵ ਪੱਧਰੀ ਤੇ ਹੋਰ ਮਿਆਰੀ ਸਿਹਤ ਸਹੂਲਤਾਂ ਉਪਲਬਧ ਹੋਣਗੀਆਂ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ, ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਇਸ ਵਿਸਥਾਰ ਨਾਲ ਫੋਰਟਿਸ ਹਸਪਤਾਲ ਮੋਹਾਲੀ ਦਾ ਇਹ ਏਕੀਕ੍ਰਿਤ ਸਿਹਤ ਸੰਭਾਲ ਕੈਂਪਸ 13.4 ਏਕੜ ਤੋਂ ਵੱਧ ਵਿੱਚ ਫੈਲ ਜਾਵੇਗਾ। ਇਹ ਪ੍ਰੋਜੈਕਟ 2500 ਤੋਂ ਵੱਧ ਵਿਅਕਤੀਆਂ ਨੂੰ ਸਿੱਧੇ ਤੌਰ ਤੇ ਰੋਜ਼ਗਾਰ ਮਿਲੇਗਾ ਅਤੇ 2,200 ਤੋਂ ਵੱਧ ਵਿਅਕਤੀਆਂ ਲਈ ਅਸਿੱਧੀਆਂ ਨੌਕਰੀਆਂ ਪੈਦਾ ਹੋਣਗੀਆਂ, ਜਿਸ ਨਾਲ ਪੰਜਾਬ ਦੀ ਉੱਨਤ ਸਿਹਤ ਸੰਭਾਲ ਅਤੇ ਮੈਡੀਕਲ ਟੂਰਿਜ਼ਮ ਹੱਬ ਵਜੋਂ ਭੂਮਿਕਾ ਵਧੇਗੀ।

ਇਸ ਤੋਂ ਇਲਾਵਾ, ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਸਿਹਤਮੰਤ, ਰੰਗਲਾ ਪੰਜਾਬ ਦੀ ਸਿਰਜਣਾ ਲਈ ਜਨਤਕ-ਨਿੱਜੀ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ `ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਇਸ ਸਬੰਧ ਵਿੱਚ ਸ਼੍ਰੀ ਸੰਜੀਵ ਅਰੋੜਾ ਨੇ ਅੱਜ ਫੋਰਟਿਸ ਹੈਲਥਕੇਅਰ ਵੱਲੋਂ ਸੂਬੇ ਵਿੱਚ ਕੀਤੇ ਨਿਰੰਤਰ ਨਿਵੇਸ਼ਾਂ ਅਤੇ ਵਿਸਥਾਰ ਯੋਜਨਾ ਦਾ ਸਵਾਗਤ ਕੀਤਾ, ਜਿਸ ਨਾਲ ਪੰਜਾਬ ਦੇ ਡਾਕਟਰੀ ਉੱਤਮਤਾ ਦੇ ਕੇਂਦਰ ਵਜੋਂ ਉਭਰਨ `ਤੇ ਜ਼ੋਰ ਦਿੱਤਾ ਗਿਆ।

ਹੋਰ ਵੇਰਵੇ ਸਾਂਝੇ ਕਰਦੇ ਹੋਏ, ਉਨ੍ਹਾਂ ਕਿਹਾ ਕਿ ਇਸ ਵਿਕਾਸ ਨਾਲ ਪੰਜਾਬ ਕਲੱਸਟਰ 1,000 ਬਿਸਤਰਿਆਂ ਨੂੰ ਪਾਰ ਕਰ ਜਾਵੇਗਾ, ਜਿਸ ਵਿੱਚ 2,500 ਕਰੋੜ ਰੁਪਏ ਤੋਂ ਵੱਧ ਦਾ ਸੰਚਤ ਨਿਵੇਸ਼ ਹੋਵੇਗਾ, ਜਿਸਦੀ ਭਵਿੱਖ ਵਿੱਚ ਹੋਰ ਯੋਜਨਾਬੰਦੀ ਕੀਤੀ ਜਾਵੇਗੀ। ਇਹ ਉੱਤਰੀ ਭਾਰਤ ਵਿੱਚ ਸਭ ਤੋਂ ਵੱਡੇ ਅਤੇ ਰਣਨੀਤਕ ਤੌਰ `ਤੇ ਸਭ ਤੋਂ ਮਹੱਤਵਪੂਰਨ ਸਿਹਤ ਸੰਭਾਲ ਕੇਂਦਰਾਂ ਵਿੱਚੋਂ ਇੱਕ ਕੇਂਦਰ ਵਜੋਂ ਪੰਜਾਬ ਦੀ ਤਾਕਤ ਨੂੰ ਦਰਸਾਉਂਦਾ ਹੈ।

ਉਨ੍ਹਾਂ ਕਿਹਾ ਕਿ ਫੋਰਟਿਸ ਪਹਿਲਾਂ ਹੀ ਪੰਜਾਬ ਵਿੱਚ 1,500 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕਰ ਚੁੱਕਾ ਹੈ, ਜਿਸ ਨਾਲ ਵਿਸ਼ਵ ਪੱਧਰੀ ਹਸਪਤਾਲਾਂ ਦਾ ਇੱਕ ਮਜ਼ਬੂਤ ਨੈੱਟਵਰਕ ਬਣ ਗਿਆ ਹੈ। ਮੋਹਾਲੀ ਵਿੱਚ ਆਪਣੇ ਨਿਵੇਸ਼ ਵਿੱਚ, ਫੋਰਟਿਸ ਪਹਿਲਾਂ ਹੀ 375 ਬਿਸਤਰਿਆਂ ਦੀ ਸਹੂਲਤ ਪ੍ਰਦਾਨ ਕਰ ਰਿਹਾ ਹੈ । ਜਿਸ ਵਿੱਚ 194 ਆਈਸੀਯੂ ਬਿਸਤਰੇ ਹਨ ਜੋ 40 ਸਪੈਸ਼ਲਿਟੀਆਂ ਵਿੱਚ ਹਨ ਅਤੇ ਕਾਰਡੀਅਕ ਸਾਇੰਸਜ਼, ਓਨਕੋਲੋਜੀ, ਅੰਗ ਟ੍ਰਾਂਸਪਲਾਂਟ, ਰੋਬੋਟਿਕ ਸਰਜਰੀ ਅਤੇ ਕ੍ਰਿਟੀਕਲ ਕੇਅਰ ਵਿੱਚ ਖੇਤਰ ਵਿੱਚ ਮੋਹਰੀ ਹਨ। ਲੁਧਿਆਣਾ ਵਿਖੇ ਫੋਰਟਿਸ ਹਸਪਤਾਲ ਵਿੱਚ 259 ਬਿਸਤਰਿਆਂ ਦੀ ਸਹੂਲਤ ਹੈ (2013 ਤੋਂ) ਅਤੇ 2023 ਵਿੱਚ ਛਾਤੀ ਦੀ ਸਿਹਤ, ਸ਼ੂਗਰ ਅਤੇ ਰੀੜ੍ਹ ਦੀ ਹੱਡੀ ਦੀ ਦੇਖਭਾਲ ਵਿੱਚ ਸੁਪਰ-ਸਪੈਸ਼ਲਿਟੀ ਕਲੀਨਿਕਾਂ ਦੇ ਨਾਲ ਨਵੀਂ 70 ਬਿਸਤਰਿਆਂ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ।

ਇਸੇ ਤਰ੍ਹਾਂ, ਅੰਮ੍ਰਿਤਸਰ ਵਿਖੇ ਫੋਰਟਿਸ ਐਸਕਾਰਟਸ ਹਸਪਤਾਲ ਵਿੱਚ 4.5 ਏਕੜ ਦੇ ਕੈਂਪਸ ਵਿੱਚ 173 ਬਿਸਤਰਿਆਂ ਦੀ ਸਹੂਲਤ ਹੈ ਜੋ ਪੰਜਾਬ, ਹਰਿਆਣਾ, ਉਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਜੰਮੂ ਅਤੇ ਕਸ਼ਮੀਰ ਨੂੰ ਸਹੂਲਤ ਦੇ ਰਿਹਾ ਹੈ। ਸ਼੍ਰੀਮਾਨ ਸੁਪਰ ਸਪੈਸ਼ਲਿਟੀ – ਜਲੰਧਰ ਵਿਖੇ 300 ਬਿਸਤਰਿਆਂ ਵਾਲਾ ਹਸਪਤਾਲ ਹੈ, ਜਿੱਥੇ ਫੋਰਟਿਸ ਨੇ ਭਵਿੱਖ ਦੇ ਵਿਸਥਾਰ ਲਈ 2.5 ਏਕੜ ਵਾਧੂ ਜ਼ਮੀਨ ਪ੍ਰਾਪਤ ਕੀਤੀ ਹੈ।

ਇਸ ਤੋਂ ਇਲਾਵਾ, ਸ਼੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਰੰਗਲਾ ਅਤੇ ਸਿਹਤਮੰਦ ਪੰਜਾਬ ਲਈ ਇੱਕ ਮਜ਼ਬੂਤ ਆਧਾਰ ਬਣਾ ਰਹੀ ਹੈ। ਪੰਜਾਬ ਸਰਕਾਰ ਯੂਨੀਵਰਸਲ ਸਿਹਤ ਕਵਰੇਜ ਨੂੰ ਵੀ ਯਕੀਨੀ ਬਣਾ ਰਹੀ ਹੈ ਅਤੇ ਜਨਤਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਰਹੀ ਹੈ। ਫੋਰਟਿਸ ਹੈਲਥਕੇਅਰ ਦੀ ਵਿਸਥਾਰ ਯੋਜਨਾ ਸੂਬੇ ਦੇ ਸਿਹਤ ਸੰਭਾਲ ਵਾਤਾਵਰਣ ਵਿੱਚ ਪ੍ਰਾਈਵੇਟ ਕੰਪਨੀਆਂ ਦੇ ਵਧ ਰਹੇ ਵਿਸ਼ਵਾਸ ਨੂੰ ਉਜਾਗਰ ਕਰ ਰਹੀ ਹੈ। ਇਹ ਪਹਿਲਕਦਮੀਆਂ ਸਾਂਝੇ ਤੋਰ ਤੇ ਵਿਸ਼ਵ ਪੱਧਰੀ ਸਿਹਤ ਸੰਭਾਲ ਪ੍ਰਦਾਨ ਕਰਨਗੀਆਂ, ਹਜ਼ਾਰਾਂ ਨੌਕਰੀਆਂ ਪੈਦਾ ਕਰਨਗੀਆਂ ਅਤੇ ਪੰਜਾਬ ਨੂੰ ਉੱਨਤ ਸਿਹਤ ਸੰਭਾਲ ਅਤੇ ਮੈਡੀਕਲ ਸੈਰ-ਸਪਾਟੇ ਦੇ ਨਕਸ਼ੇ `ਤੇ ਮਜ਼ਬੂਤੀ ਨਾਲ ਸਥਾਪਿਤ ਕਰਨਗੀਆਂ।

ਇਸ ਪ੍ਰੈਸ ਕਾਨਫਰੰਸ ਵਿਚ ਪੰਜਾਬ ਦੇ ਉਦਯੋਗ ਅਤੇ ਵਣਜ ਦੇ ਸਕੱਤਰ ਸ਼੍ਰੀ ਕਮਲ ਕਿਸ਼ੋਰ ਯਾਦਵ ਆਈਏਐਸ, ਇਨਵੈਸਟ ਪੰਜਾਬ ਦੇ ਸੀਈਓ ਸ਼੍ਰੀ ਅਮਿਤ ਢਾਕਾ ਅਤੇ ਫੋਰਟਿਸ ਹੈਲਥਕੇਅਰ ਦੇ ਕਾਰਪੋਰੇਟ ਮਾਮਲਿਆਂ ਦੇ ਮੁਖੀ ਮਨੂ ਕਪਿਲਾ ਵੀ ਮੌਜੂਦ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...