ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਾਸਤੇ ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਮਜਦ਼ਗੀ ਪੱਤਰ ਵੱਡੇ ਪੱਧਰ ’ਤੇ ਰੱਦ ਕੀਤੇ ਗਏ: ਅਕਾਲੀ ਦਲ

by | Dec 7, 2025 | breaking news, daily, politics | 0 comments

ਮੰਗ ਕੀਤੀ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅੰਤਿਮ ਸਮਾਂ ਵਧਾਇਆ ਜਾਵੇ

ਡਾ. ਦਲਜੀਤ ਸਿੰਘ ਚੀਮਾ ਨੇ ਸੂਬਾ ਚੋਣ ਕਮਿਸ਼ਨ ਦੀ ਕੀਤੀ ਸਖ਼ਤ ਨਿਖੇਧੀ, ਪੁੱਛਿਆ ਕਿ ਉਹ ਪਟਿਆਲਾ ਦੇ ਐਸ ਐਸ ਪੀ ਵਰੁਣ ਸ਼ਰਮਾ ਦੇ ਖਿਲਾਫ ਕਾਰਵਾਈ ਕਿਉਂ ਨਹੀਂ ਕਰ ਰਹੇ

ਚੰਡੀਗੜ੍ਹ, 6 ਦਸੰਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਵੱਡੀ ਪੱਧਰ ’ਤੇ ਰੱਦ ਕੀਤੇ ਗਏ ਹਨ ਅਤੇ ਪਾਰਟੀ ਨੇ ਮੰਗ ਕੀਤੀ ਕਿ ਨਿਰਪੱਖ ਚੋਣਾਂ ਯਕੀਨੀ ਬਣਾਉਣ ਵਾਸਤੇ ਨਾਮਜ਼ਦਗੀ ਪੱਤਰ ਦਾਖਲ ਕਰਨ ਵਾਸਤੇ ਅੰਤਿਮ ਸਮਾਂ ਵਧਾਇਆ ਜਾਵੇ।

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਚੋਣਾਂ ਵਾਸਤੇ ਨਿਰਪੱਖ ਆਬਜ਼ਰਵਰ ਲਗਾਏ ਜਾਣ ਦੀ ਵੀ ਮੰਗ ਕੀਤੀ ਅਤੇ ਨਾਲ ਹੀ ਇਹਨਾਂ ਚੋਣਾਂ ਵਿਚ ਆਮ ਆਦਮੀ ਪਾਰਟੀ (ਆਪ) ਸਰਕਾਰ ਦੀਆਂ ਕਠਪੁਤਲੀਆਂ ਬਣ ਕੇ ਕੰਮ ਕਰਨ ਵਾਲੇ ਪੁਲਿਸ ਤੇ ਸਿਵਲ ਅਫਸਰਾਂ ਖਿਲਾਫ ਚਾਰਜਸ਼ੀਟ ਦਾਇਰ ਕਰਨ ਸਮੇਤ ਸਖ਼ਤ ਕਾਰਵਾਈ ਦੀ ਵੀ ਮੰਗ ਕੀਤੀ। ਪਾਰਟੀ ਉਹਨਾਂ ਰਿਟਰਨਿੰਗ ਅਫਸਰਾਂ ਦੇ ਵੀ ਨਾਮ ਦੇਵੇਗੀ ਜਿਹਨਾਂ ਨੇ ਪੱਖਪਾਤੀ ਢੰਗ ਨਾਲ ਕੰਮ ਕੀਤਾ ਅਤੇ ਵਿਰੋਧੀ ਧਿਰ ਦੇ ਨਾਮਜ਼ਦਗੀ ਪੱਤਰ ਸਮੂਹਿਕ ਤੌਰ ’ਤੇ ਰੱਦ ਕੀਤੇ ਅਤੇ ਅਪੀਲ ਕੀਤੀ ਕਿ ਇਹਨਾਂ ਅਫਸਰਾਂ ਦੀ 2027 ਆਮ ਚੋਣਾਂ ਵਿਚ ਡਿਊਟੀ ਨਾ ਲਗਾਈ ਜਾਵੇ।

ਡਾ. ਦਲਜੀਤ ਸਿੰਘ ਚੀਮਾ ਨੇ ਸੂਬਾ ਚੋਣ ਕਮਿਸ਼ਨ ਦੀ ਵੀ ਸਖ਼ਤ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਜਿਸ ਵੇਲੇ ਸੂਬੇ ਵਿਚ ਲੋਕਤੰਤਰ ਦਾ ਕਤਲ ਹੋ ਰਿਹਾ ਹੈ, ਉਦੋਂ ਸੂਬਾ ਚੋਣ ਕਮਿਸ਼ਨ ਨੇ ਪਾਸਾ ਵੱਟਿਆ ਹੋਇਆ ਹੈ। ਉਹਨਾਂ ਕਿਹਾ ਕਿ ਇਸ ਤੋਂ ਸੂਬਾ ਚੋਣ ਕਮਿਸ਼ਨ ਦੀ ਇਮਾਨਦਾਰੀ ’ਤੇ ਵੀ ਸਵਾਲ ਖੜ੍ਹੇ ਹੁੰਦੇ ਹਨ ਕਿਉਂਕਿ ਉਹ ਨਿਰਪੱਖ ਚੋਣਾਂ ਕਰਵਾੳਣ ਵਿਚ ਫੇਲ੍ਹ ਰਿਹਾ ਹੈ ਅਤੇ ਇਸਨੇ ਪਟਿਆਲਾ ਦੇ ਐਸ ਐਸ ਪੀ ਵਰੁਣ ਸ਼ਰਮਾ ਜਿਸਨੇ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਰਿਟਰਨਿੰਗ ਅਫਸਰਾਂ ਦੇ ਦਫਤਰਾਂ ਤੱਕ ਪਹੁੰਚਣ ਤੋਂ ਰੋਕਣ ਲਈ ਪੁਲਿਸ ਅਧਿਕਾਰੀਆਂ ਦੀ ਡਿਊਟੀ ਲਗਾਈ, ਸਮੇਤ ਦੋਸ਼ੀ ਅਧਿਕਾਰੀਆਂ ਖਿਲਾਫ ਕੋਈ ਕਾਰਵਾਈ ਵੀ ਨਹੀਂ ਕੀਤੀ।

ਡਾ. ਚੀਮਾ ਨੇ ਸੂਬਾ ਚੋਣ ਕਮਿਸ਼ਨ ਨੂੰ ਆਖਿਆ ਕਿ ਉਹ ਸਾਰੇ ਰਿਟਰਨਿੰਗ ਅਫਸਰਾਂ ਨੂੰ ਤੁਰੰਤ ਹਦਾਇਤ ਕਰਨ ਕਿ ਉਹ ਬਕਾਇਆਂ ’ਤੇ ਸਵੈ ਘੋਸ਼ਣਾ ਪੱਤਰ ਪ੍ਰਵਾਨ ਕਰਨ ਅਤੇ ਆਨੇ ਬਹਾਨੇ ਨਾਮਜ਼ਦਗੀਆਂ ਰੱਦ ਕਰਨ ਤੋਂ ਗੁਰੇਜ਼ ਕਰਨ। ਉਹਨਾਂ ਕਿਹਾ ਕਿ ਸੂਬਾ ਚੋਣ ਕਮਿਸ਼ਨ ਨੂੰ ਸਾਰੇ ਬੀ ਡੀ ਪੀ ਓਜ਼ ਨੂੰ ਹਦਾਇਤ ਕਰਨੀ ਚਾਹੀਦੀ ਹੈ ਕਿ ਉਹ ਐਨ ਓ ਸੀ ਨਾ ਮਿਲਣ ’ਤੇ ਨਾਮਜ਼ਦਗੀਆਂ ਰੱਦ ਨਾ ਕਰਨ ਸਗੋਂ ਐਨ ਓ ਸੀ ਲੈਣ ਵਾਸਤੇ ਪਾਰਦਰਸ਼ੀ ਤਰੀਕਾ ਅਪਣਵਾਇਆ ਜਾਵੇ।

ਇਸ ਦੌਰਾਨ ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਵਿਆਪਕ ਪੱਧਰ ’ਤੇ ਰੱਦ ਕਰਨ ਦੇ ਵੇਰਵੇ ਸਾਂਝੇ ਕਰਦਿਆਂ ਡਾ. ਚੀਮਾ ਨੇ ਦੱਸਿਆ ਕਿ ਤਰਨ ਤਾਰਨ ਵਿਚ ਜ਼ਿਲ੍ਹਾ ਪ੍ਰੀਸ਼ਦ ਦੀਆਂ 72 ਸੀਟਾਂ ਵਿਚੋਂ 41 ’ਤੇ ਕਾਗਜ਼ ਰੱਦ ਕਰ ਦਿੱਤੇ ਗਏ ਹਨ। ਉਹਨਾਂ ਕਿਹਾ ਕਿ ਬਲਾਕ ਸੰਮਤੀਆਂ ਵਿਚ ਤਰਨ ਤਾਰਨ ਵਿਚ 63 ਵਿਚੋਂ 31 ਵਿਚ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ ਹਨ, ਗੰਡੀਵਿੰਢ ਵਿਚ 52 ਵਿਚੋਂ 37, ਖਡੂਰ ਸਾਹਿਬ ਵਿਚ 151 ਵਿਚੋਂ 43 ਸੀਟਾਂ ’ਤੇ, ਪੱਟੀ ਵਿਚ 75 ਵਿਚੋਂ 56, ਭਿਖੀਵਿੰਢ ਵਿਚ 100 ਸੀਟਾਂ ਵਿਚੋਂ 77 ਫਾਰਮ, ਵਲਟੋਹਾ ਵਿਚ 78 ਵਿਚੋਂ 56 ਅਤੇ ਨੌਸ਼ਹਿਰਾ ਪੰਨੂਆਂ ਵਿਚ 83 ਸੀਟਾਂ ਵਿਚੋਂ 40 ਦੇ ਫਾਰਮ ਰੱਦ ਕਰ ਦਿੱਤੇ ਗਏ ਹਨ। ਉਹਨਾਂ ਕਿਹਾ ਕਿ ਇਸ ਕਾਰਨਇਹਨਾਂ ਵਿਚੋਂ ਕਈ ਸੀਟਾਂ ’ਤੇ ਆਪ ਬਿਨਾਂ ਮੁਕਾਬਲਾ ਜਿੱਤ ਗਈ ਹੈ।

ਡਾ. ਚੀਮਾ ਨੇ ਦੱਸਿਆ ਕਿ ਮਜੀਠਾ ਵਿਚ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਸਿਰਫ 12 ਸੀਟਾਂ ’ਤੇ ਨਾਮਜ਼ਦਗੀ ਪੱਤਰ ਦਾਖਲ ਕਰਨ ਦਿੱਤੇ ਗਏ ਜਦੋਂ ਕਿ ਬਾਕੀ ਸਾਰੀਆਂ 21 ਸੀਟਾਂ ’ਤੇ ਆਪ ਬਿਨਾਂ ਮੁਕਾਬਲਾ ਜਿੱਤ ਗਈ ਹੈ। ਉਹਨਾਂ ਕਿਹਾ ਕਿ ਭੋਆ ਅਤੇ ਜ਼ੀਰਾ ਵਿਚ ਕਿਸੇ ਅਕਾਲੀ ਉਮੀਦਵਾਰ ਨੂੰ ਨਾਮਜ਼ਦਗੀ ਪੱਤਰ ਭਰਨ ਨਹੀਂ ਦਿੱਤੇ ਗਏ। ਉਹਨਾਂ ਕਿਹਾ ਕਿ ਰਾਜਾਸਾਂਸੀ ਵਿਚ ਬਲਾਕ ਸੰਮਤੀ ਦੀਆਂ 35 ਵਿਚੋਂ 25 ਉਮੀਦਵਾਰਾਂ ਦੇ ਕਾਗਜ਼ ਰੱਦ ਕਰ ਦਿੱਤੇ ਗਏ। ਉਹਨਾਂ ਕਿਹਾ ਕਿ ਬਾਬਾ ਬਕਾਲਾ ਵਿਚ 49 ਵਿਚੋਂ 18 ਫਾਰਮ ਰੱਦ ਕੀਤੇ ਗਏ। ਉਹਨਾ ਦੱਸਿਆ ਕਿ ਫਤਿਹਗੜ੍ਹ ਚੂੜੀਆਂ ਵਿਚ 4 ਜ਼ਿਲ੍ਹਾ ਪ੍ਰੀਸ਼ਦ ਸੀਟਾਂ ਵਿਚੋਂ 2 ਫਾਰਮ, ਬਲਾਕ ਸੰਮਤੀ ਦੀਆਂ 25 ਵਿਚੋਂ 14 ਫਾਰਮ ਰੱਦ ਕੀਤੇ ਗਏ ਹਨ। ਉਹਨਾਂ ਕਿਹਾ ਕਿ ਇਸੇ ਤਰੀਕੇ ਕਾਦੀਆਂ, ਜੈਤੋਂ, ਘਨੌਰ, ਨੂਰਪੁਰ ਬੇਦੀ, ਪਾਤੜਾਂ, ਖਨੌਰੀ, ਜੰਡਿਆਲਾ ਤੇ ਅਜਨਾਲਾ ਵਿਚ ਵੀ ਅਕਾਲੀ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਨ ਦਿੱਤੇ ਗਏ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...