ਬਾਜਵਾ ਨੇ ਹੜ੍ਹ ਰਾਹਤ ਪੈਕੇਜ ਨੂੰ ਲੈ ਕੇ ‘ਆਪ’ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ।

by | Sep 8, 2025 | breaking news, daily, politics | 0 comments

ਚੰਡੀਗੜ੍ਹ, 8 ਸਤੰਬਰ

ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਹੜ੍ਹ ਪ੍ਰਭਾਵਿਤ ਵਸਨੀਕਾਂ ਲਈ ਹਾਲ ਹੀ ‘ਚ ਐਲਾਨੇ ਮੁਆਵਜ਼ੇ ਅਤੇ ਐਕਸਗ੍ਰੇਸ਼ੀਆ ਰਾਹਤ ਦੀ ਤਿੱਖੀ ਆਲੋਚਨਾ ਕਰਦਿਆਂ ਇਸ ਨੂੰ ਪੂਰੀ ਤਰ੍ਹਾਂ ਨਾਕਾਫ਼ੀ ਅਤੇ ਗੁਮਰਾਹਕੁਨ ਕਰਾਰ ਦਿੱਤਾ ਹੈ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਹਤ ਪੈਕੇਜ ਦਾ ਐਲਾਨ ਕੀਤਾ ਜਿਸ ਵਿੱਚ ਕਿਸਾਨਾਂ ਲਈ 20,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਅਤੇ ਕਈ ਜ਼ਿਲ੍ਹਿਆਂ ਵਿੱਚ ਆਏ ਭਿਆਨਕ ਹੜ੍ਹਾਂ ਵਿੱਚ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਾਂ ਲਈ 4 ਲੱਖ ਰੁਪਏ ਦੀ ਐਕਸਗ੍ਰੇਸ਼ੀਆ ਰਾਸ਼ੀ ਸ਼ਾਮਲ ਹੈ।

ਹਾਲਾਂਕਿ ਬਾਜਵਾ ਨੇ ਇਸ ਐਲਾਨ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ‘ਤੇ ਲੋਕਾਂ ਨੂੰ ਗੁਮਰਾਹ ਕਰਨ ਦਾ ਦੋਸ਼ ਲਾਇਆ। ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਦਾਅਵਾ ਕਿ ਇਹ ਭਾਰਤ ਦੀ ਕਿਸੇ ਵੀ ਸਰਕਾਰ ਵੱਲੋਂ ਦਿੱਤਾ ਗਿਆ ਹੁਣ ਤੱਕ ਦਾ ਸਭ ਤੋਂ ਵੱਧ ਪ੍ਰਤੀ ਏਕੜ ਮੁਆਵਜ਼ਾ ਹੈ, ਬਿਲਕੁਲ ਝੂਠ ਹੈ। ਉਨ੍ਹਾਂ ਕਿਹਾ ਕਿ ਵਿਡੰਬਣਾ ਇਹ ਹੈ ਕਿ ‘ਆਪ’ ਦੇ ਆਪਣੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇਕ ਵਾਰ ਜਨਤਕ ਤੌਰ ‘ਤੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੇ ਦਿੱਲੀ ਦੇ ਕਿਸਾਨਾਂ ਨੂੰ 50,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਹੈ।

ਸਮਾਨਤਾ ਅਤੇ ਨਿਰਪੱਖਤਾ ਦੀ ਮੰਗ ਕਰਦਿਆਂ ਬਾਜਵਾ ਨੇ ਮਾਨ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਮੁਆਵਜ਼ੇ ਨੂੰ ਤੁਰੰਤ ਸੋਧ ਕੇ 50,000 ਰੁਪਏ ਪ੍ਰਤੀ ਏਕੜ ਕੀਤਾ ਜਾਵੇ।

ਸੀਨੀਅਰ ਕਾਂਗਰਸੀ ਆਗੂ ਨੇ ਮਈ 2025 ਦੇ ਜ਼ਹਿਰੀਲੀ ਸ਼ਰਾਬ ਤਰਾਸਦੀ ਵਿੱਚ ਪੇਸ਼ ਕੀਤੇ ਗਏ ਮੁਆਵਜ਼ੇ ਨਾਲ ਵੀ ਤੁਲਨਾ ਕੀਤੀ, ਜਿੱਥੇ ਸੂਬਾ ਸਰਕਾਰ ਨੇ ਹਰੇਕ ਪੀੜਤ ਪਰਿਵਾਰ ਲਈ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਸੀ ਅਤੇ ਪੀੜਤਾਂ ਦੇ ਬੱਚਿਆਂ ਦੀ ਪੜ੍ਹਾਈ ਦੇ ਖ਼ਰਚਿਆ ਦੀ ਪੂਰੀ ਕਵਰੇਜ ਦਾ ਭਰੋਸਾ ਦਿੱਤਾ ਸੀ।

ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਆਪਣੇ ਮੈਂਬਰ ਨੂੰ ਗੁਆਉਣ ਵਾਲੇ ਪਰਿਵਾਰ ਨੂੰ ਜ਼ਹਿਰੀਲੀ ਸ਼ਰਾਬ ਨਾਲ ਪ੍ਰਭਾਵਿਤ ਲੋਕਾਂ ਨੂੰ ਦਿੱਤੇ ਵਾਅਦੇ ਦੇ ਅੱਧੇ ਤੋਂ ਵੀ ਘੱਟ ਮੁਆਵਜ਼ਾ ਕਿਉਂ ਦਿੱਤਾ ਜਾ ਰਿਹਾ ਹੈ? ਬਾਜਵਾ ਨੇ ਸਵਾਲ ਕੀਤਾ। “ਕੀ ਕੁਦਰਤੀ ਆਫ਼ਤਾਂ ਕਾਰਨ ਗੁਆਚੀਆਂ ਜਾਨਾਂ ਦੀ ਕੀਮਤ ਘੱਟ ਹੈ? ਰਾਹਤ ਉਪਾਵਾਂ ਵਿੱਚ ਅੰਤਰ ਨਾ ਸਿਰਫ਼ ਅਣਉੱਚਿਤ ਹੈ, ਬਲਕਿ ਨੈਤਿਕ ਤੌਰ ‘ਤੇ ਅਸਮਰਥ ਹੈ।

ਬਾਜਵਾ ਨੇ ‘ਆਪ’ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਆਪਣੀ ਰਾਹਤ ਨੀਤੀ ‘ਤੇ ਮੁੜ ਵਿਚਾਰ ਕਰੇ, ਵਧੇਰੇ ਮਨੁੱਖੀ ਅਤੇ ਨਿਆਂਪੂਰਨ ਪਹੁੰਚ ਅਪਣਾਏ ਅਤੇ ਪੰਜਾਬ ਦੀ ਹੜ੍ਹ ਪ੍ਰਭਾਵਿਤ ਆਬਾਦੀ ਦੀਆਂ ਅਸਲ ਜ਼ਰੂਰਤਾਂ ਨੂੰ ਤਰਜੀਹ ਦੇਵੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...