ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚੇ ਵੱਲੋਂ ਉਲੀਕੇ ਗਏ 15 ਅਗਸਤ ਵਾਲੇ ਪ੍ਰੋਗਰਾਮ ਵਿੱਚ ਹੋਵਾਂਗੇ ਸ਼ਾਮਲ- ਗਿਆਨੀ ਹਰਪ੍ਰੀਤ ਸਿੰਘ।

by | Aug 12, 2026 | breaking news, daily, politics | 0 comments

ਪੰਥ, ਪੰਜਾਬ, ਪਾਰਟੀ ਦੀ ਚੜ੍ਹਦੀ ਕਲਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵਲੋਂ ਕੀਤੀ ਗਈ ਅਰਦਾਸ।
20 ਅਗਸਤ ਨੂੰ ਸੰਤ ਲੌਂਗੋਵਾਲ ਜੀ ਦੀ ਬਰਸੀ ਤੇ ਹੋਵੇਗਾ ਲੌਂਗੋਵਾਲ ਵਿਖੇ ਸਮਾਗਮ
ਅੱਜ ਸ਼ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਆਪਣੀ ਪਹਿਲੀ ਵਰ੍ਹੇਗੰਢ ਨੂੰ ਅਰਦਾਸ ਦਿਵਸ ਵਜੋਂ ਮਨਾਇਆ ਗਿਆ। ਸਮੁਚੀ ਲੀਡਰਸ਼ਿਪ ਨੇ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੰਥ, ਪੰਜਾਬ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਅਤੇ ਮੀਰੀ ਪੀਰੀ ਦੇ ਮਾਲਕ ਬੰਦੀਛੋੜ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਪਾਤਸ਼ਾਹ ਜੀ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਮੰਗ ਕੀਤੀ ਗਈ। ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਥ ਦੀ ਖੇਤਰੀ ਪਾਰਟੀ ਵਜੋਂ 1920 ਨੂੰ ਹੋਂਦ ਵਿੱਚ ਆਇਆ ਅਕਾਲੀ ਦਲ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਅਨੁਸਾਰ ਪਿਛਲੇ ਸਾਲ 11 ਅਗਸਤ ਨੂੰ ਪੁਨਰ ਸੁਰਜੀਤ ਕੀਤਾ ਗਿਆ ਸੀ, ਜੋ ਸ੍ਰੀ ਅਕਾਲ ਤਖਤ ਸਾਹਿਬ ਦੀ ਛਤਰ ਛਾਇਆ ਹੇਠ ਪੰਥਕ ਭਾਵਨਾ ਮੁਤਾਬਕ ਕੰਮ ਕਰ ਰਿਹਾ ਹੈ। ਇਸਦੀ ਪਹਿਲੀ ਵਰ੍ਹੇਗੰਢ ਮੌਕੇ ਕੀਤੀ ਗਈ ਅਰਦਾਸ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਕੀਤੀ ਗਈ ਹੈ। ਕਿਉਂ ਕਿ ਬੰਦੀ ਸਿੰਘ ਆਪਣੀ ਕੈਦ ਨਾਲੋਂ ਦੁਗਣੀ ਸਜਾ ਭੁਗਤ ਕੇ ਵੀ ਜੇਲਾਂ ਵਿੱਚ ਬੈਠੇ ਹਨ। ਭਾਈ ਬਲਵੰਤ ਸਿੰਘ ਰਾਜੋਆਣਾ ਪਿਛਲੇ 31 ਸਾਲ ਤੋਂ ਜੇਲ੍ਹ ਵਿੱਚ ਹਨ ਅਤੇ 2007 ਵਿੱਚ ਉਹਨਾਂ ਨੂੰ ਸੁਣਾਈ ਗਈ ਫਾਂਸੀ ਦੀ ਸਜਾ ਤੋਂ ਲੈਕੇ ਹੁਣ ਤੱਕ ਫਾਂਸੀ ਚੱਕੀ ਵਿੱਚ ਬੰਦ ਹਨ। ਇਸਤੋਂ ਇਲਾਵਾ ਭਾਈ ਜਗਤਾਰ ਸਿੰਘ ਹਵਾਰਾ ਦੇ ਮਾਤਾ ਜੀ ਆਪਣੀ ਉਮਰ ਦੇ ਆਖਰੀ ਪੜਾਅ ਵਿਚ ਹਨ ਪਰ ਉਹਨਾਂ ਨੂੰ ਮਿਲਣ ਵਾਸਤੇ ਭਾਈ ਹਵਾਰਾ ਨੂੰ ਪੈਰੋਲ ਤੱਕ ਨਹੀ ਦਿੱਤੀ ਜਾ ਰਹੀ। ਇਸ ਲਈ ਜਦੋਂ ਸਰਕਾਰਾਂ ਨੇ ਸਾਡੀ ਗੱਲ ਸੁਣਨੀ ਬੰਦ ਕਰ ਦਿੱਤੀ ਹੈ ਤਾਂ ਅਸੀਂ ਬੰਦੀਛੋੜ ਗੁਰੂ ਹਰਿਗੋਬਿੰਦ ਸਾਹਿਬ ਜੀ ਅੱਗੇ ਅਰਦਾਸ ਕੀਤੀ ਹੈ ਕਿ ਸਾਡੇ ਸਿੰਘਾਂ ਦੀ ਬੰਦ ਖਲਾਸੀ ਕਰੋ ਕਿ ਉਹ ਪੰਥ ਵਿੱਚ ਖੁਲ੍ਹੇਆਮ ਵਿਚਰ ਸਕਣ। ਗਿਆਨੀ ਹਰਪ੍ਰੀਤ ਸਿੰਘ ਨੇ ਐਲਾਨ ਕੀਤਾ ਕਿ ਕੌਮੀ ਇਨਸਾਫ ਮੋਰਚੇ ਵੱਲੋਂ 15 ਅਗਸਤ ਨੂੰ ਉਲੀਕੇ ਗਏ ਰਾਜਪਾਲ ਦੇ ਘਿਰਾਓ ਵਾਲੇ ਪ੍ਰੋਗਰਾਮ ਵਿੱਚ ਸਾਡੀ ਜਥੇਬੰਦੀ ਵੱਧ ਚੜ੍ਹ ਕੇ ਭਾਗ ਲਵੇਗੀ। ਇਸਤੋਂ ਬਾਦ ਪਾਰਟੀ ਦਫਤਰ ਵਿੱਚ ਸਾਰੇ ਅਹੁਦੇਦਾਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਸਾਲ ਤੋਂ ਪਾਰਟੀ ਸੰਗਠਨ ਦੀ ਮਜਬੂਤੀ ਲਈ ਤਨਦੇਹੀ ਨਾਲ ਕੰਮ ਕਰਨ ਵਾਲੇ ਵਰਕਰਾਂ ਅਤੇ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਨੂੰ ਪੰਥ ਦੀ ਇਸ ਖੇਤਰੀ ਪਾਰਟੀ ਲਈ ਹੋਰ ਵੀ ਚੰਗੀ ਤਰਾਂ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਨਾਲ ਪੁਨਰ ਸੁਰਜੀਤ ਹੋਇਆ ਅਕਾਲੀ ਦਲ ਪਹਿਲਾਂ ਵਾਂਗ ਲੋਕਾਂ ਦੀ ਹਰਮਨ ਪਿਆਰੀ ਜਥੇਬੰਦੀ ਬਣਿਆ ਰਹੇ। ਮੀਟਿੰਗ ਵਿੱਚ 20 ਅਗਸਤ ਨੂੰ ਆ ਰਹੀ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਨੂੰ ਵਿਸ਼ਾਲ ਰੂਪ ਵਿੱਚ ਮਨਾਉਣ ਦਾ ਫੈਸਲਾ ਕੀਤਾ ਗਿਆ। ਜਿਸ ਲਈ ਪਰਮਿੰਦਰ ਸਿੰਘ ਢੀਂਡਸਾ ਗੋਬਿੰਦ ਸਿੰਘ ਲੌਂਗੋਵਾਲ ਅਤੇ ਸਾਰੇ ਜਿਲਾ ਸੰਗਰੂਰ ਦੇ ਆਗੂ ਲਗਾਤਾਰ ਮੀਟਿੰਗਾਂ ਕਰ ਰਹੇ ਹਨ ਅਤੇ ਵਰਕਰਾਂ ਨੂੰ ਦਿਨ ਰਾਤ ਮਿਹਨਤ ਕਰਨ ਲਈ ਕਿਹਾ ਗਿਆ।

ਅੱਜ ਦੀ ਇਸ ਮੀਟਿੰਗ ਵਿੱਚ ਗਿਆਨੀ ਹਰਪ੍ਰੀਤ ਸਿੰਘ ਤੋਂ ਇਲਾਵਾ ਬੀਬੀ ਜਗੀਰ ਕੌਰ, ਸ ਗੁਰਪ੍ਰਤਾਪ ਸਿੰਘ ਵਡਾਲਾ, ਸ ਸੁੱਚਾ ਸਿੰਘ ਛੋਟੇਪੁਰ, ਸ ਪਰਮਿੰਦਰ ਸਿੰਘ ਢੀਂਡਸਾ, ਭਾਈ ਮਨਜੀਤ ਸਿੰਘ, ਸ ਗੋਬਿੰਦ ਸਿੰਘ ਲੌਂਗੋਵਾਲ, ਸ ਗੁਰਜੀਤ ਸਿੰਘ ਤਲਵੰਡੀ, ਸ ਅਜੈਪਾਲ ਸਿੰਘ ਮੀਰਾਂਕੋਟ, ਸ ਕਰਨੈਲ ਸਿੰਘ ਪੀਰਮੁਹੰਮਦ, ਸ ਭੁਪਿੰਦਰ ਸਿੰਘ ਸ਼ੇਖੂਪੁਰ, ਸ ਜਸਵੰਤ ਸਿੰਘ ਪੁੜੈਣ, ਸ ਰਾਮਪਾਲ ਸਿੰਘ ਬਹਿਣੀਵਾਲ, ਸ ਭਜਨ ਸਿੰਘ ਸ਼ੇਰਗਿੱਲ, ਸ ਦਵਿੰਦਰ ਸਿੰਘ ਸੋਢੀ, ਸ ਚਰਨਜੀਤ ਸਿੰਘ ਮਾਵੀ, ਸ ਤਾਰਾ ਸਿੰਘ ਘੁੜਿਆਣੀ, ਸ ਅਰਵਿੰਦਰ ਸਿੰਘ ਪੈਂਟਾ, ਸ ਦਰਸ਼ਨ ਸਿੰਘ ਕੰਸਾਲਾ, ਸ ਹਰਜਿੰਦਰ ਸਿੰਘ ਰਾਮਗੜ੍ਹ ਸੰਧਵਾਂ, ਬੀਬੀ ਹਰਜੀਤ ਕੌਰ ਤਲਵੰਡੀ, ਬੀਬੀ ਸਿਮਰਜੀਤ ਕੌਰ ਸਿੱਧੂ, ਬੀਬੀ ਮਨਿੰਦਰ ਕੌਰ ਮੋਨਾ ਮੋਹਾਲੀ, ਸ ਸਰਬਜੀਤ ਸਿੰਘ ਕਾਦੀਮਾਜਰਾ, ਸ ਗੁਰਲਾਲ ਸਿੰਘ ਫਾਜ਼ਿਲਕਾ, ਐਡਵੋਕੇਟ ਰਾਵਿੰਦਰ ਸਿੰਘ ਸ਼ਾਹਪੁਰ, ਸ ਜਸਪਾਲ ਸਿੰਘ ਫ਼ਿਰੋਜ਼ਪੁਰ, ਸ ਮਧੁਪਾਲ ਸਿੰਘ ਗੋਗਾ, ਸ ਜਗਤਾਰ ਸਿੰਘ, ਸ ਸਵਿੰਦਰ ਸਿੰਘ ਦੋਬਲੀਆਂ, ਸ ਜਗਜੀਤ ਸਿੰਘ ਮੋਹਾਲੀ, ਦਫਤਰ ਸਕੱਤਰ ਸ ਜਗਜੀਤ ਸਿੰਘ ਕੋਹਲੀ, ਮੀਡੀਆ ਇੰਚਾਰਜ ਸ ਤੇਜਿੰਦਰ ਸਿੰਘ ਪੰਨੂੰ, ਸ ਦਲਜਿੰਦਰਬੀਰ ਸਿੰਘ ਵਿਰਕ, ਸ ਮਨਿੰਦਰ ਸਿੰਘ ਧੁੰਨਾ, ਸ ਹਰਜਿੰਦਰ ਸਿੰਘ ਵਿਰਕ, ਸ ਗੁਰਜਿੰਦਰ ਸਿੰਘ ਭੂੱਲਰ, ਸ ਅਮਨਦੀਪ ਸਿੰਘ, ਸ ਬਲਦੇਵ ਸਿੰਘ ਬਟਾਲਾ, ਸ ਮਨਜੀਤ ਸਿੰਘ ਦਸੂਹਾ, ਸ ਸੁਖਵੰਤ ਸਿੰਘ ਰੌਲੀ, ਸ ਅਮਰਜੀਤ ਸਿੰਘ ਕਿਸ਼ਨਪੁਰਾ, ਸ ਗੁਰਮੀਤ ਸਿੰਘ ਮਕੜੌਨਾ, ਸ ਮਨਦੀਪ ਸਿੰਘ ਤਰਖਾਣਮਾਜਰਾ, ਸ ਰਣਧੀਰ ਸਿੰਘ ਰੱਖੜਾ, ਸ ਰਵਿੰਦਰ ਸਿੰਘ ਬਿੰਦਾ, ਸ ਰਾਮਪਾਲ ਸਿੰਘ ਬਹਿਣੀਵਾਲ, ਸ ਰਿਪੁਦਮਨ ਸਿੰਘ ਢਿੱਲੋਂ, ਸ ਤਰਨਜੀਤ ਸਿੰਘ ਦੁੱਗਲ, ਸ ਰਵਿੰਦਰ ਸਿੰਘ ਰੰਮੀ ਢਿੱਲੋਂ, ਸ ਮਨਜੀਤ ਸਿੰਘ ਬੱਪੀਆਣਾ, ਸ ਸੁਖਮਨਦੀਪ ਸਿੰਘ ਢਿੱਲੋਂ, ਸ ਭੋਲਾ ਸਿੰਘ ਗਿੱਲਪੱਤੀ, ਸ ਰਾਜਿੰਦਰ ਸਿੰਘ ਰਾਜਾ, ਸ ਗੁਰਜਿੰਦਰ ਸਿੰਘ ਟਾਹਲੀਵਾਲਾ, ਸ ਰਣਜੀਤ ਸਿੰਘ ਔਲਖ, ਡਾ.ਮੁਖਤਿਆਰ ਸਿੰਘ, ਸ ਅਮਰਿੰਦਰ ਸਿੰਘ ਮੰਡੀਆਂ, ਸ ਪ੍ਰੀਤਮ ਸਿੰਘ ਕੁੱਸਾ, ਸ ਸੁਰਿੰਦਰ ਸਿੰਘ ਬੱਸੀ, ਸ ਜੋਰਾ ਸਿੰਘ ਭੁੱਲਰ (ਚੱਪੜਚਿੜੀ) ਆਦਿ ਆਗੂ ਹਾਜਿਰ ਸਨ। ਪ੍ਰੈੱਸ ਨੂੰ ਇਹ ਬਿਆਨ ਮੀਡੀਆ ਇੰਚਾਰਜ ਸ ਤੇਜਿੰਦਰ ਸਿੰਘ ਪੰਨੂੰ ਵੱਲੋਂ ਜਾਰੀ ਕੀਤਾ ਗਿਆ।ਜਸਪ੍ਰੀਤ ਸਿੰਘ (ਹਰਮੀਤਪਾਲ ਸਿੰਘ ਘੁੰਮਣ ਅੰਮ੍ਰਿਤਪਾਲ ਸਿੰਘ (ਭੁਪਿੰਦਰ ਸਿੰਘ ਘੁੰਮਣ (ਚਰਨਜੀਤ ਸਿੰਘ ਮਾਵੀ ਗੁਰਸੇਵਕ ਸਿੰਘ ਮਨਿਆਣਾ ਐਡ. ਰਵਿੰਦਰ ਸਿੰਘ ਸ਼ਾਹਪੁਰ ਮਲਕੀਤ ਸਿੰਘ ਹੁੰਦਲ ਦਵਿੰਦਰ ਸਿੰਘ ਸੰਤ ਸਿਪਾਹੀ ਆਦਿ ਹਜਾਰ ਸਨ

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...