ਭਗਵੰਤ ਮਾਨ ਸਰਕਾਰ ਦੀ ‘ਗੈਂਗਸਟਰਾਂ ਤੇ ਵਾਰ’ ਤਹਿਤ ਆਪ੍ਰੇਸ਼ਨ ਪ੍ਰਹਾਰ ਨੇ ਗੈਂਗਸਟਰ ਨੈੱਟਵਰਕ ’ਤੇ ਸ਼ਿਕੰਜਾ ਕੱਸਿਆ; ਦੂਜੇ ਦਿਨ ਵਿਦੇਸ਼ੀ ਗੈਂਗਸਟਰਾਂ ਦੇ 1,100 ਤੋਂ ਵੱਧ ਸਾਥੀ ਅਤੇ ਸਹਿਯੋਗੀ ਗ੍ਰਿਫ਼ਤਾਰ

by | Jan 22, 2026 | breaking news, daily | 0 comments

60 ਵਿਦੇਸ਼ੀ ਗੈਂਗਸਟਰਾਂ ਦੇ ਸਾਥੀਆਂ ਦੇ ਟਿਕਾਣਿਆਂ ’ਤੇ ਛਾਪੇਮਾਰੀ ਜਾਰੀ ਰੱਖਦਿਆਂ ਪੁਲਿਸ ਟੀਮਾਂ ਨੇ 48 ਘੰਟਿਆਂ ਵਿੱਚ 2500 ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ *

ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੈਂਗਸਟਰ ਬਾਰੇ ਦੇ ਸਕਦੇ ਹਨ ਗੁਪਤ ਰੂਪ ਵਿੱਚ ਜਾਣਕਾਰੀ

ਚੰਡੀਗੜ੍ਹ, 21 ਜਨਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਆਪਣੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਜਾਰੀ ਰੱਖਦਿਆਂ ਪੰਜਾਬ ਪੁਲਿਸ ਦੀਆਂ ਟੀਮਾਂ ਨੇ 72 ਘੰਟਿਆਂ ਦੇ ‘ਆਪ੍ਰੇਸ਼ਨ ਪ੍ਰਹਾਰ’ ਤਹਿਤ ਅੱਜ ਲਗਾਤਾਰ ਦੂਜੇ ਦਿਨ ਵਿਦੇਸ਼ੀ ਗੈਂਗਸਟਰਾਂ ਦੇ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਮੰਗਲਵਾਰ ਨੂੰ ਗੈਂਗਸਟਰਾਂ ਵਿਰੁੱਧ ਵੱਡੇ ਪੱਧਰ ’ਤੇ ਜੰਗ ਦਾ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ‘ਆਪ੍ਰੇਸ਼ਨ ਪ੍ਰਹਾਰ’ ਨਾਮਕ 72 ਘੰਟੇ ਲੰਬੀ ਕਾਰਵਾਈ ਆਰੰਭੀ ਸੀ, ਜਿਸ ਤਹਿਤ ਸੰਗਠਿਤ ਅਪਰਾਧ ਨੂੰ ਜੜ੍ਹੋਂ ਖਤਮ ਕਰਨ ਲਈ ਲਗਭਗ 12,000 ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 2000 ਤੋਂ ਵੱਧ ਪੁਲਿਸ ਟੀਮਾਂ, ਨੂੰ ਰਾਜ ਭਰ ਵਿੱਚ ਤਾਇਨਾਤ ਕੀਤਾ ਗਿਆ ਸੀ।

ਆਪ੍ਰੇਸ਼ਨ ਦੇ ਦੂਜੇ ਦਿਨ ਦੇ ਨਤੀਜੇ ਸਾਂਝੇ ਕਰਦਿਆਂ ਪੁਲਿਸ ਵਿਸ਼ੇਸ਼ ਡਾਇਰੈਕਟਰ ਜਨਰਲ (ਕਾਨੂੰਨ ਅਤੇ ਵਿਵਸਥਾ ਦੇ) ਅਰਪਿਤ ਸ਼ੁਕਲਾ, ਜੋ ਇਸ ਚੱਲ ਰਹੀ ਕਾਰਵਾਈ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਲਈ ਮੋਹਾਲੀ ਪੁੱਜੇ ਸਨ, ਨੇ ਕਿਹਾ, ‘‘ਆਪ੍ਰੇਸ਼ਨ ਦੇ ਦੂਜੇ ਦਿਨ ਰਾਜ ਭਰ ਵਿੱਚ ਵਿਦੇਸ਼ੀ ਗੈਂਗਸਟਰਾਂ ਦੇ 1186 ਸਹਿਯੋਗੀਆਂ ਅਤੇ ਸਹਾਇਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਨਾਲ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ ਹੁਣ 2500 ਹੋ ਗਈ ਹੈ।’’ ਉਨ੍ਹਾਂ ਕਿਹਾ ਕਿ ਆਪ੍ਰੇਸ਼ਨ ਪ੍ਰਹਾਰ ਦੇ ਪਹਿਲੇ ਦਿਨ 1314 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ, ‘‘ਸੰਗਠਿਤ ਅਪਰਾਧ ਦਾ ਸਮਰਥਲ ਕਰਨ ਵਾਲੀ ਸਹਾਇਤਾ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਤਹਿਸ-ਨਹਿਸ ਕਰਨ ਲਈ ਵਿੱਤੀ ਨੈੱਟਵਰਕ, ਲੌਜਿਸਟਿਕਸ, ਹਥਿਆਰ ਸਪਲਾਈ ਚੇਨ ਅਤੇ ਸੰਚਾਰ ਲਿੰਕਾਂ ਸਮੇਤ ਵੱਖ-ਵੱਖ ਪਹਿਲੂਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।’’

ਨਾਗਰਿਕਾਂ ਨੂੰ ਸੰਗਠਿਤ ਅਪਰਾਧ ਵਿਰੁੱਧ ਮੁਹਿੰਮ ਦਾ ਸਰਗਰਮੀ ਨਾਲ ਸਮਰਥਨ ਕਰਨ ਦੀ ਅਪੀਲ ਕਰਦਿਆਂ ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ, ‘‘ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋਕ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਇਤਲਾਹ ਦਿੱਤੀ ਜਾ ਸਕਦੀ ਹੈ ।’’ ਉਨ੍ਹਾਂ ਕਿਹਾ ਕਿ ਕਿਸੇ ਵਿਅਕਤੀ ਵੱਲੋਂ ਦਿੱਤੀ ਗੈਂਗਸਟਰਾਂ ਦੀ ਜਾਣਕਾਰੀ ਦੇ ਅਧਾਰ ਤੇ ਜੇਕਰ ਕੋਈ ਗ੍ਰਿਫਤਾਰੀ ਹੁੰਦੀ ਹੈ ਤਾਂ 10 ਲੱਖ ਰੁਪਏ ਤੱਕ ਦੀ ਇਨਾਮੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...