ਚੰਡੀਗੜ () 04/12/23
ਭਾਜਪਾ ਦੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਨਿਕੰਮੀ ਕਾਰਜ ਪ੍ਰਣਾਲੀ ਦੇ ਕਾਰਨ ਪੰਜਾਬ ਦੀ ਜਨਤਾ ਨੂੰ ਹੋ ਰਹੀਆਂ ਪਰੇਸ਼ਾਨੀਆਂ ਦੇ ਮੁੱਦੇ ਤੇ ਘੇਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਸਰਕਾਰੀ ਕਾਰਜ ਪ੍ਰਣਾਲੀ ਵਿੱਚ ਸੁਧਾਰ ਕਰਨ,ਸਰਲ ਬਣਾਉਣ ਜਨਤਾ ਨੂੰ ਸਹੂਲਤਾਂ ਦੇਣ ਤੇ ਮੁਲਾਜ਼ਮ ਵਰਗ ਦੀਆਂ ਸਾਰੀਆਂ ਸਮੱਸਿਆਵਾਂ ਹੱਲ ਕਰਨ ਦਾ ਵਾਅਦਾ ਕੀਤਾ ਸੀ ,ਪਰ ਸੱਤਾ ਵਿੱਚ ਆਉਣ ਤੋਂ ਬਾਅਦ ਨਾ ਤਾਂ ਲੋਕਾਂ ਦੀ ਸਾਰ ਲਈ ਨਾ ਹੀ ਮੁਲਾਜ਼ਮ ਵਰਗ ਦੀਆਂ ਜਾਇਜ਼ ਮੰਗਾਂ ਮੰਨੀਆਂ ਜਿਸ ਤੋ ਦੁਖੀ ਤੇ ਮਜਬੂਰ ਹੋਕੇ ਪੰਜਾਬ ਦੇ ਵੱਖ ਵੱਖ ਮਹਿਕਮਿਆਂ ਦੇ ਮੁਲਾਜ਼ਮ ਵਰਗ ਹੜਤਾਲ ਤੇ ਹਨ ਜਿਸ ਕਰਕੇ ਪੰਜਾਬ ਦੇ ਲੋਕਾਂ ਦੇ ਬਹੁਤ ਸਾਰੇ ਜ਼ਰੂਰੀ ਕੰਮ ਰੁਕੇ ਹੋਏ ਹਨ ਜਿਸ ਲਈ ਸਿੱਧੇ ਤੋਰ ਤੇ ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਜ਼ਿੰਮੇਵਾਰ ਹੈ ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮ ਵਰਗ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰੇ ਤੇ ਉਹਨਾਂ ਦੀਆਂ ਜਾਇਜ਼ ਮੰਗਾਂ ਤੁਰੰਤ ਮੰਨੇ ਤਾਂ ਕਿ ਪੰਜਾਬ ਦੇ ਲੋਕਾਂ ਦੇ ਕੰਮ ਸਮੇਂ ਸਿਰ ਹੋ ਸਕਣ