ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ਮਿਲਿਆ 1,044 ਕਰੋੜ ਰੁਪਏ ਤੋਂ ਵੱਧ ਦਾ ਕੈਸ਼ਲੈੱਸ ਇਲਾਜ

by | Aug 6, 2026 | breaking news, daily, health, politics | 0 comments

ਸਿਹਤ ਯੋਜਨਾ ਦੀ ਅਸਲ ਸਫ਼ਲਤਾ ਉਦੋਂ ਹੀ ਹੈ, ਜਦੋਂ ਲੋੜ ਪੈਣ ’ਤੇ ਲੋਕਾਂ ਨੂੰ ਇਲਾਜ ਮਿਲੇ :ਡਾ. ਬਲਬੀਰ ਸਿੰਘ

ਸਿਹਤ ਕਾਰਡ ਨੇ ਔਖੀ ਗਰਭ ਅਵਸਥਾ ਦੌਰਾਨ ਸਾਡਾ ਸਾਥ ਦਿੱਤਾ ਅਤੇ ਮੇਰੇ ਬੱਚੇ ਨੂੰ ਸਿਹਤਮੰਦ ਜੀਵਨ ਮਿਲਿਆ : ਸੁਰੇਸ਼ਪਾਲ ਕੌਰ, ਲਾਭਪਾਤਰੀ

ਮੁਫ਼ਤ ਨੀ ਰਿਪਲੇਸਮੈਂਟ ਸਰਜਰੀ ਨਾਲ ਮੈਨੂੰ ਬਿਹਤਰ ਜ਼ਿੰਦਗੀ ਮਿਲੀ : ਰੂਪਿੰਦਰ ਕੌਰ, ਲਾਭਪਾਤਰੀ

ਮੈਨੂੰ ਸਮੇਂ ਸਿਰ ਦਿਲ ਦਾ ਇਲਾਜ ਮਿਲਿਆ ਅਤੇ ਕਿਸੇ ਤਰ੍ਹਾਂ ਦਾ ਆਰਥਿਕ ਬੋਝ ਵੀ ਨਹੀਂ ਪਿਆ : ਬੀਰ ਸਿੰਘ, ਲਾਭਪਾਤਰੀ

ਕਿਸੇ ਵੀ ਸਿਹਤ ਯੋਜਨਾ ਦੀ ਅਸਲ ਸਫ਼ਲਤਾ ਦਾ ਅੰਦਾਜ਼ਾ ਇਸ ਪੱਖ ਤੋਂ ਨਹੀਂ ਲਗਾਇਆ ਜਾ ਸਕਦਾ ਕਿ ਉਸ ’ਤੇ ਕਿੰਨਾ ਖ਼ਰਚ ਕੀਤਾ ਗਿਆ ਸਕਦਾ ਜਾਂ ਕਿੰਨੇ ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ ਸਗੋਂ ਇਸ ਪੱਖ ਤੋਂ ਲਗਾਇਆ ਜਾਂਦਾ ਹੈ ਕਿ ਲੋੜ ਪੈਣ ’ਤੇ ਲੋਕਾਂ ਨੂੰ ਸਮੇਂ ਸਿਰ ਇਲਾਜ ਮਿਲਿਆ ਜਾਂ ਨਹੀਂ। ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐੱਮ.ਐੱਮ.ਐੱਸ.ਵਾਈ.) ਤਹਿਤ 8 ਜਨਵਰੀ 2026 ਤੋਂ ਹੁਣ ਤੱਕ 291,417 ਲਾਭਪਾਤਰੀਆਂ ਨੂੰ ਇਲਾਜ ਦਾ ਲਾਭ ਮਿਲ ਚੁੱਕਾ ਹੈ, ਜੋ ਕਿ ਇੱਕ ਮਹੱਤਵਪੂਰਨ ਪ੍ਰਾਪਤੀ ਹੈ।

ਸਟੇਟ ਹੈਲਥ ਏਜੰਸੀ (ਐੱਸ.ਐੱਚ.ਏ.) ਪੰਜਾਬ ਦੇ ਤਾਜ਼ਾ ਅੰਕੜਿਆਂ ਅਨੁਸਾਰ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ ਲਗਭਗ 1,044 ਕਰੋੜ ਰੁਪਏ ਮੁੱਲ ਦੀਆਂ ਕੈਸ਼ਲੈੱਸ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਅੰਕੜਿਆਂ ਦੇ ਪਿੱਛੇ ਹਜ਼ਾਰਾਂ ਅਜਿਹੇ ਪਰਿਵਾਰ ਹਨ, ਜੋ ਡਾਕਟਰੀ ਐਮਰਜੈਂਸੀ ਸਮੇਂ ਬਿਨਾਂ ਇਲਾਜ ਦੇ ਖ਼ਰਚ ਦੀ ਚਿੰਤਾ ਤੋਂ ਆਪਣੇ ਪਰਿਵਾਕ ਮੈਂਬਰਾਂ ਦੀ ਸਿਹਤ ’ਤੇ ਧਿਆਨ ਦੇ ਸਕੇ। ਇਸ ਪ੍ਰਾਪਤੀ ਬਾਰੇ ਬੋਲਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਕਿਸੇ ਵੀ ਸਿਹਤ ਯੋਜਨਾ ਦੀ ਸਫ਼ਲਤਾ ਉਦੋਂ ਹੀ ਮੰਨੀ ਜਾਂਦੀ ਹੈ, ਜਦੋਂ ਉਹ ਲੋੜ ਪੈਣ ’ਤੇ ਲੋਕਾਂ ਤੱਕ ਪਹੁੰਚੇ। ਮੁੱਖ ਮੰਤਰੀ ਸਿਹਤ ਯੋਜਨਾ ਸਿਰਫ਼ ਅੰਕੜਿਆਂ ਦੀ ਯੋਜਨਾ ਨਹੀਂ, ਸਗੋਂ ਇਹ ਯਕੀਨੀ ਬਣਾਉਣ ਦਾ ਇੱਕ ਸਾਧਨ ਹੈ ਕਿ ਕਿਸੇ ਵੀ ਮਰੀਜ਼ ਨੂੰ ਇਲਾਜ ਅਤੇ ਪੈਸੇ ਵਿੱਚੋਂ ਕਿਸੇ ਇੱਕ ਦੀ ਚੋਣ ਨਾ ਕਰਨੀ ਪਵੇ। ਹਰ ਲਾਭਪਾਤਰੀ ਉਸ ਪਰਿਵਾਰ ਦੀ ਨੁਮਾਇੰਦਗੀ ਕਰਦਾ ਹੈ, ਜਿਸ ਨੂੰ ਔਖੇ ਸਮੇਂ ਵਿੱਚ ਇਸ ਯੋਜਨਾ ਦਾ ਸਹਾਰਾ ਮਿਲਿਆ।”

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਨੇ ਅੱਗੇ ਕਿਹਾ, “ਅਸੀਂ ਜਾਣਦੇ ਹਾਂ ਕਿ ਸਿਹਤ ਨਾਲ ਜੁੜੀਆਂ ਲੋੜਾਂ ਲਗਾਤਾਰ ਬਦਲ ਰਹੀਆਂ ਹਨ ਅਤੇ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਸਿਹਤ ਪ੍ਰਣਾਲੀ ਨੂੰ ਨਿਰੰਤਰ ਹੋਰ ਬਿਹਤਰ ਬਣਾਉਂਦੇ ਰਹੀਏ। ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਅਸੀਂ ਕੈਸ਼ਲੈੱਸ ਇਲਾਜ ਨੂੰ ਹੋਰ ਵੱਧ ਸੌਖਾ ਅਤੇ ਪਹੁੰਚਯੋਗ ਬਣਾ ਰਹੇ ਹਾਂ, ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰ ਰਹੇ ਹਾਂ ਅਤੇ ਇਹ ਯਕੀਨੀ ਬਣਾ ਰਹੇ ਹਾਂ ਕਿ ਹਰ ਯੋਗ ਨਾਗਰਿਕ ਤੱਕ ਇਸ ਯੋਜਨਾ ਦਾ ਲਾਭ ਪਹੁੰਚੇ।”

ਮੁੱਖ ਮੰਤਰੀ ਸਿਹਤ ਯੋਜਨਾ ਤੋਂ ਲਾਭ ਪ੍ਰਾਪਤ ਕਰਨ ਵਾਲੇ ਅਨੇਕਾਂ ਲਾਭਪਾਤਰੀਆਂ ਨੇ ਇਸ ਯੋਜਨਾ ਪ੍ਰਤੀ ਆਪਣੀ ਖੁਸ਼ੀ ਅਤੇ ਤਸੱਲੀ ਪ੍ਰਗਟ ਕਰਦਿਆਂ ਆਪਣੇ ਅਨੁਭਵ ਸਾਂਝੇ ਕੀਤੇ। ਸੁਰੇਸ਼ਪਾਲ ਕੌਰ ਨੇ ਦੱਸਿਆ ਕਿ ਔਖੀ ਗਰਭ ਅਵਸਥਾ ਦੌਰਾਨ ਮੁੱਖ ਮੰਤਰੀ ਸਿਹਤ ਯੋਜਨਾ ਉਨ੍ਹਾਂ ਦੇ ਪਰਿਵਾਰ ਲਈ ਵੱਡਾ ਸਹਾਰਾ ਬਣੀ। ਉਨ੍ਹਾਂ ਕਿਹਾ, “ਗਰਭ ਅਵਸਥਾ ਦੌਰਾਨ ਮੈਨੂੰ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੋ ਗਈ ਸੀ ਅਤੇ ਸੀਜ਼ੇਰੀਅਨ ਡਿਲੀਵਰੀ ਕਰਵਾਉਣੀ ਪਈ। ਅਜਿਹੇ ਸਮੇਂ ਸਿਹਤ ਕਾਰਡ ਸਾਡੇ ਲਈ ਬਹੁਤ ਵੱਡਾ ਮਦਦਗਾਰ ਸਾਬਤ ਹੋਇਆ। ਬੱਚੇ ਦੇ ਜਨਮ ਤੋਂ ਬਾਅਦ ਉਸ ਨੂੰ ਵਿਸ਼ੇਸ਼ ਨਵਜਾਤ ਦੇਖਭਾਲ (ਨੀਓਨੇਟਲ ਕੇਅਰ) ਦੀ ਲੋੜ ਸੀ, ਜਿਸ ਦਾ ਪੂਰਾ ਇਲਾਜ ਵੀ ਮੁੱਖ ਮੰਤਰੀ ਸਿਹਤ ਯੋਜਨਾ ਦੇ ਪੈਕੇਜ ਤਹਿਤ ਮੁਹੱਈਆ ਕਰਵਾਇਆ ਗਿਆ। ਇਸ ਯੋਜਨਾ ਨੇ ਔਖੇ ਸਮੇਂ ਵਿੱਚ ਸਾਡਾ ਸਾਥ ਦਿੱਤਾ ਅਤੇ ਮੇਰੇ ਬੱਚੇ ਨੂੰ ਸਿਹਤਮੰਦ ਜੀਵਨ ਦੀ ਸ਼ੁਰੂਆਤ ਮਿਲੀ।”

ਸੁਨਾਮ ਦੀ ਰਹਿਣ ਵਾਲੀ ਰੂਪਿੰਦਰ ਕੌਰ ਨੇ ਦੱਸਿਆ ਕਿ ਕਈ ਸਾਲਾਂ ਤੋਂ ਗੋਡਿਆਂ ਦੇ ਅਸਹਿ ਦਰਦ ਕਾਰਨ ਉਨ੍ਹਾਂ ਦਾ ਰੋਜ਼ਾਨਾ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਸੀ। ਉਨ੍ਹਾਂ ਕਿਹਾ, “ਮੈਂ ਲੰਬੇ ਸਮੇਂ ਤੋਂ ਗੋਡਿਆਂ ਦੇ ਗੰਭੀਰ ਦਰਦ ਨਾਲ ਪੀੜਤ ਸੀ, ਪਰ ਇਲਾਜ ਦੇ ਖ਼ਰਚ ਦੀ ਚਿੰਤਾ ਕਾਰਨ ਆਪ੍ਰੇਸ਼ਨ ਬਾਰੇ ਸੋਚਣਾ ਵੀ ਔਖਾ ਸੀ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮੇਰੇ ਗੋਡਿਆਂ ਦਾ (ਨੀ ਰਿਪਲੇਸਮੈਂਟ) ਆਪ੍ਰੇਸ਼ਨ ਮੁਫ਼ਤ ਕੀਤਾ ਗਿਆ। ਇਸ ਇਲਾਜ ਨੇ ਮੈਨੂੰ ਮੁੜ ਸਧਾਰਨ ਅਤੇ ਬਿਹਤਰ ਜ਼ਿੰਦਗੀ ਜੀਣ ਦਾ ਮੌਕਾ ਦਿੱਤਾ ਹੈ।”’’

ਇਸੇ ਤਰ੍ਹਾਂ ਤਰਨ ਤਾਰਨ ਦੇ ਬੀਰ ਸਿੰਘ ਨੂੰ ਦਿਲ ਦੀ ਬੀਮਾਰੀ ਦਾ ਪਤਾ ਲੱਗਣ ਤੋਂ ਬਾਅਦ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਇਲਾਜ ਮਿਲਿਆ। ਉਨ੍ਹਾਂ ਦੀ ਐਂਜੀਓਗ੍ਰਾਫੀ ਦੇ ਨਾਲ ਪੀ.ਟੀ.ਸੀ.ਏ. (ਪਰਕਿਊਟੇਨਿਅਸ ਟ੍ਰਾਂਸਲੂਮਿਨਲ ਕੋਰੋਨਰੀ ਐਂਜੀਓਪਲਾਸਟੀ) ਵੀ ਕੀਤੀ ਗਈ।

ਬੀਰ ਸਿੰਘ ਨੇ ਕਿਹਾ, “ਡਾਕਟਰਾਂ ਨੇ ਦੱਸਿਆ ਕਿ ਦਿਲ ਦੀ ਬੀਮਾਰੀ ਦੇ ਇਲਾਜ ਵਿੱਚ ਦੇਰੀ ਨਹੀਂ ਕੀਤੀ ਜਾ ਸਕਦੀ ਅਤੇ ਇਸ ਦਾ ਖ਼ਰਚ ਪਰਿਵਾਰ ਲਈ ਬਹੁਤ ਵੱਡਾ ਆਰਥਿਕ ਬੋਝ ਬਣ ਸਕਦਾ ਹੈ। ਮੁੱਖ ਮੰਤਰੀ ਸਿਹਤ ਯੋਜਨਾ ਦੀ ਬਦੌਲਤ ਮੈਨੂੰ ਸਮੇਂ ਸਿਰ ਲੋੜੀਂਦਾ ਇਲਾਜ ਮਿਲ ਗਿਆ।”

ਮੁੱਖ ਮੰਤਰੀ ਸਿਹਤ ਯੋਜਨਾ ਦਾ ਪ੍ਰਭਾਵ ਹੁਣ ਪੂਰੇ ਪੰਜਾਬ ਵਿੱਚ ਸਪੱਸ਼ਟ ਤੌਰ ’ਤੇ ਨਜ਼ਰ ਆ ਰਿਹਾ ਹੈ। ਸੂਬੇ ਦੇ ਹਰ ਜ਼ਿਲ੍ਹੇ ਦੇ ਲਾਭਪਾਤਰੀ ਇਸ ਯੋਜਨਾ ਤਹਿਤ ਇਲਾਜ ਪ੍ਰਾਪਤ ਕਰ ਰਹੇ ਹਨ। ਸਟੇਟ ਹੈਲਥ ਏਜੰਸੀ (ਐੱਸ.ਐੱਚ.ਏ.), ਪੰਜਾਬ ਦੇ ਜ਼ਿਲ੍ਹਾ-ਵਾਰ ਅੰਕੜਿਆਂ ਅਨੁਸਾਰ ਹੁਣ ਤੱਕ 2,91,417 ਲੋਕ ਇਸ ਯੋਜਨਾ ਦਾ ਲਾਭ ਲੈ ਚੁੱਕੇ ਹਨ। ਜ਼ਿਲਿ੍ਹਆਂ ਵਿੱਚ ਪਟਿਆਲਾ 27,892 ਲਾਭਪਾਤਰੀਆਂ ਨਾਲ ਪਹਿਲੇ ਸਥਾਨ ’ਤੇ ਹੈ। ਇਸ ਤੋਂ ਬਾਅਦ ਬਠਿੰਡਾ ਵਿੱਚ 22584 ਅਤੇ ਲੁਧਿਆਣਾ ਵਿੱਚ 21729 ਲਾਭਪਾਤਰੀਆਂ ਨੇ ਯੋਜਨਾ ਦਾ ਲਾਭ ਲਿਆ ਹੈ। ਇਹ ਅੰਕੜੇ ਦਰਸਾਉਂਦੇ ਹਨ ਕਿ ਸੌਖੀਆਂ ਅਤੇ ਪਹੁੰਚਯੋਗ ਸਿਹਤ ਸੇਵਾਵਾਂ ਦੀ ਲੋੜ ਕਿਸੇ ਇੱਕ ਖੇਤਰ ਤੱਕ ਸੀਮਿਤ ਨਹੀਂ, ਸਗੋਂ ਪੂਰੇ ਪੰਜਾਬ ਵਿੱਚ ਇਸ ਦੀ ਵੱਡੀ ਮੰਗ ਹੈ।

ਯੋਜਨਾ ਤਹਿਤ ਜਲੰਧਰ (19,312), ਹੁਸ਼ਿਆਰਪੁਰ (19,075), ਅੰਮ੍ਰਿਤਸਰ (16,550), ਸੰਗਰੂਰ (16,549), ਸ਼੍ਰੀ ਮੁਕਤਸਰ ਸਾਹਿਬ (14,800), ਫ਼ਿਰੋਜ਼ਪੁਰ (13,344) ਅਤੇ ਗੁਰਦਾਸਪੁਰ (12,037) ਵਿੱਚ ਵੀ ਵੱਡੀ ਗਿਣਤੀ ਵਿੱਚ ਲੋਕਾਂ ਨੇ ਲਾਭ ਪ੍ਰਾਪਤ ਕੀਤਾ ਹੈ। ਇਸ ਤੋਂ ਇਲਾਵਾ ਮੋਗਾ (11,669), ਫ਼ਾਜ਼ਿਲਕਾ (11,516), ਮਾਨਸਾ (10,539), ਫ਼ਰੀਦਕੋਟ (10,309), ਬਰਨਾਲਾ (8,773), ਤਰਨ ਤਾਰਨ (8,714), ਰੂਪਨਗਰ (8,574), ਐੱਸ.ਏ.ਐੱਸ. ਨਗਰ (8,085), ਫ਼ਤਿਹਗੜ੍ਹ ਸਾਹਿਬ (7,933), ਸ਼ਹੀਦ ਭਗਤ ਸਿੰਘ ਨਗਰ (6,999), ਕਪੂਰਥਲਾ (5,928), ਪਠਾਨਕੋਟ (5,844) ਅਤੇ ਮਾਲੇਰਕੋਟਲਾ (2,472) ਦੇ ਲਾਭਪਾਤਰੀਆਂ ਨੇ ਵੀ ਕੈਸ਼ਲੈੱਸ ਇਲਾਜ ਦਾ ਲਾਭ ਲਿਆ ਹੈ। ਇਹ ਵਿਆਪਕ ਪਹੁੰਚ ਇਸ ਗੱਲ ਦਾ ਸਬੂਤ ਹੈ ਕਿ ਮੁੱਖ ਮੰਤਰੀ ਸਿਹਤ ਯੋਜਨਾ ਸਿਰਫ਼ ਵੱਡੇ ਸ਼ਹਿਰਾਂ ਤੱਕ ਹੀ ਸੀਮਿਤ ਨਹੀਂ, ਸਗੋਂ ਛੋਟੇ ਕਸਬਿਆਂ ਅਤੇ ਪੇਂਡੂ ਖੇਤਰਾਂ ਸਮੇਤ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਮਿਆਰੀ ਸਿਹਤ ਸੇਵਾਵਾਂ ਦਾ ਲਾਭ ਪਹੁੰਚਾ ਰਹੀ ਹੈ।

ਮੁੱਖ ਮੰਤਰੀ ਸਿਹਤ ਯੋਜਨਾ ਦਾ ਲਗਾਤਾਰ ਵਧਦਾ ਦਾਇਰਾ ਸਿਹਤ ਸੇਵਾਵਾਂ ਵਿੱਚ ਆਏ ਸਧਾਰਨ ਪਰ ਮਹੱਤਵਪੂਰਨ ਬਦਲਾਅ ਨੂੰ ਦਰਸਾਉਂਦਾ ਹੈ। ਹੁਣ ਲੋਕਾਂ ਨੂੰ ਇਲਾਜ ਸ਼ੁਰੂ ਕਰਵਾਉਣ ਤੋਂ ਪਹਿਲਾਂ ਇਸ ਗੱਲ ਦੀ ਚਿੰਤਾ ਨਹੀਂ ਰਹਿੰਦੀ ਕਿ ਉਹ ਇਸ ਦਾ ਖ਼ਰਚ ਕਿਵੇਂ ਚੁੱਕਣਗੇ। ਯੋਜਨਾ ਦਾ ਵਿਸਥਾਰ ਲਗਾਤਾਰ ਜਾਰੀ ਹੈ ਅਤੇ ਇਸ ਦਾ ਉਦੇਸ਼ ਪੰਜਾਬ ਦੇ ਹਰ ਨਾਗਰਿਕ ਨੂੰ ਮਿਆਰੀ, ਆਸਾਲ, ਪਹੁੰਚਯੋਗ ਅਤੇ ਕਿਫ਼ਾਇਤੀ ਸਿਹਤ ਸੇਵਾ ਉਪਲੱਬਧ ਕਰਵਾਉਣਾ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...