ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ ‘ਆਲ ਇੰਡੀਆ ਟੂਰਿਸਟ ਪਰਮਿਟ’ ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ ‘ਤੇ: ਹਰਪਾਲ ਸਿੰਘ ਚੀਮਾ

by | Aug 22, 2026 | breaking news, daily, politics | 0 comments

ਏ.ਆਈ.ਟੀ.ਪੀ. ਬਿਨੈਕਾਰ ਹੁਣ ‘ਪਰਿਵਹਨ ਪੋਰਟਲ’ ਰਾਹੀਂ ਸਿੱਧੇ ਤੌਰ ‘ਤੇ ਅਪਲਾਈ ਅਤੇ ਮਨਜ਼ੂਰਸ਼ੁਦਾ ਪਰਮਿਟ ਡਾਊਨਲੋਡ ਕਰ ਸਕਦੇ ਹਨ; ਮੋਹਾਲੀ ਦਫ਼ਤਰ ਦੇ ਗੇੜੇ ਮਾਰਨ ਤੋਂ ਮਿਲੀ ਮੁਕਤੀ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦੀ ਡਿਜੀਟਲ ਪਹਿਲਕਦਮੀ ਨੇ ਟਰਾਂਸਪੋਰਟ ਆਪਰੇਟਰਾਂ ਲਈ ਦਫ਼ਤਰੀ ਲਾਲ ਫ਼ੀਤਾਸ਼ਾਹੀ, ਲੰਬੀਆਂ ਕਤਾਰਾਂ ਅਤੇ ਪ੍ਰਸ਼ਾਸਕੀ ਦੇਰੀ ਨੂੰ ਕੀਤਾ ਖ਼ਤਮ: ਹਰਪਾਲ ਸਿੰਘ ਚੀਮਾ

ਆਨਲਾਈਨ ਸਹੂਲਤ ਵਾਹਨ ਮਾਲਕਾਂ ਅਤੇ ਕਮਰਸ਼ੀਅਲ ਆਪਰੇਟਰਾਂ ਲਈ 24 ਘੰਟੇ ਨਿਰਵਿਘਨ ਸੇਵਾਵਾਂ ਅਤੇ ਕਾਰੋਬਾਰੀ ਅਸਾਨੀ ਯਕੀਨੀ ਬਣਾਏਗੀ: ਹਰਪਾਲ ਸਿੰਘ ਚੀਮਾ

ਸੂਬੇ ਦੇ ਪ੍ਰਸ਼ਾਸਨਿਕ ਕੰਮਕਾਜ ਨੂੰ ਵਧੇਰੇ ਪਾਰਦਰਸ਼ੀ ਅਤੇ ਤੇਜ਼-ਤਰਾਰ ਬਣਾਉਣ ਦੇ ਮਕਸਦ ਨਾਲ ਇੱਕ ਵੱਡਾ ਕਦਮ ਚੁੱਕਦਿਆਂ, ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਹੁਣ ‘ਆਲ ਇੰਡੀਆ ਟੂਰਿਸਟ ਪਰਮਿਟ’ (ਏ.ਆਈ.ਟੀ.ਪੀ) ਰੋਡ ਟਰਾਂਸਪੋਰਟ ਅਤੇ ਹਾਈਵੇਅ ਮੰਤਰਾਲੇ ਦੇ ਅਧਿਕਾਰਤ ਪੋਰਟਲ (ਪਰਿਵਹਨ) ਰਾਹੀਂ ਬਿਨੈਕਾਰਾਂ ਨੂੰ ਸਿੱਧੇ ਆਨਲਾਈਨ ਜਾਰੀ ਕੀਤੇ ਜਾਣਗੇ।

ਇੱਥੇ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ, “ਪਹਿਲਾਂ ਟੂਰਿਸਟ ਵਾਹਨ ਆਪਰੇਟਰਾਂ ਨੂੰ ਸਟੇਟ ਟਰਾਂਸਪੋਰਟ ਅਥਾਰਟੀ, ਮੋਹਾਲੀ (PB01) ਦੇ ਦਫ਼ਤਰ ਤੋਂ ਖ਼ੁਦ ਜਾ ਕੇ ਪ੍ਰਿੰਟ ਕੀਤੇ ਪਰਮਿਟ ਲੈਣੇ ਪੈਂਦੇ ਸਨ। ਇਸ ਡਿਜੀਟਲ ਸਹੂਲਤ ਦੀ ਸ਼ੁਰੂਆਤ ਨਾਲ, ਬਿਨੈਕਾਰ ਹੁਣ ਆਪਣੇ ਘਰ ਜਾਂ ਦਫ਼ਤਰ ਬੈਠੇ ਹੀ ਆਸਾਨੀ ਨਾਲ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕਰ ਸਕਦੇ ਹਨ, ਜਿਸ ਨਾਲ ਸਰਕਾਰੀ ਦਫ਼ਤਰਾਂ ਵਿੱਚ ਨਿੱਜੀ ਤੌਰ ‘ਤੇ ਜਾਣ ਦੀ ਲੋੜ ਪੂਰੀ ਤਰ੍ਹਾਂ ਖ਼ਤਮ ਹੋ ਗਈ ਹੈ।”

ਸੂਬਾ ਸਰਕਾਰ ਦੀ ਨਾਗਰਿਕ-ਕੇਂਦਰਿਤ ਸ਼ਾਸਨ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ, “ਭਗਵੰਤ ਮਾਨ ਸਰਕਾਰ ਜਨਤਕ ਸੇਵਾਵਾਂ ਨੂੰ ਸੁਚਾਰੂ, ਪਾਰਦਰਸ਼ੀ ਅਤੇ ਪੂਰੀ ਤਰ੍ਹਾਂ ਪਰੇਸ਼ਾਨੀ-ਮੁਕਤ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਆਲ ਇੰਡੀਆ ਟੂਰਿਸਟ ਪਰਮਿਟ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਆਨਲਾਈਨ ਕਰਕੇ, ਅਸੀਂ ਦਫ਼ਤਰੀ ਲਾਲ ਫ਼ੀਤਾਸ਼ਾਹੀ ਨੂੰ ਖ਼ਤਮ ਕੀਤਾ ਹੈ ਅਤੇ ਸਰਕਾਰ ਤੇ ਨਾਗਰਿਕਾਂ ਵਿਚਕਾਰ ਦੂਰੀ ਨੂੰ ਮਿਟਾਇਆ ਹੈ। ਬਿਨੈਕਾਰਾਂ ਨੂੰ ਹੁਣ ਮੋਹਾਲੀ ਦਫ਼ਤਰ ਦੇ ਚੱਕਰ ਕੱਟਣ ਜਾਂ ਲੰਬੀਆਂ ਕਤਾਰਾਂ ਵਿੱਚ ਖੜ੍ਹੇ ਹੋਣ ਦੀ ਲੋੜ ਨਹੀਂ ਪਵੇਗੀ। ਹੁਣ ਸਭ ਕੁਝ ਉਨ੍ਹਾਂ ਦੀਆਂ ਉਂਗਲਾਂ ‘ਤੇ ਉਪਲਬਧ ਹੈ।”

ਟਰਾਂਸਪੋਰਟ ਮੰਤਰੀ ਨੇ ਅੱਗੇ ਕਿਹਾ ਕਿ ਇਹ ਪਹਿਲਕਦਮੀ ਟਰਾਂਸਪੋਰਟ ਸੇਵਾਵਾਂ ਦੇ ਡਿਜੀਟਲ ਪ੍ਰਸਾਰ ਵਿੱਚ ਇੱਕ ਮਹੱਤਵਪੂਰਨ ਕਦਮ ਹੈ, ਜਿਸ ਨਾਲ ਕੀਮਤੀ ਸਮੇਂ ਦੀ ਬੱਚਤ ਹੋਵੇਗੀ ਅਤੇ ਬੇਲੋੜੀ ਪ੍ਰਸ਼ਾਸਕੀ ਦੇਰੀ ਨੂੰ ਠੱਲ੍ਹ ਪਵੇਗੀ। ਉਨ੍ਹਾਂ ਕਿਹਾ, “ਸਾਡੇ ਟਰਾਂਸਪੋਰਟ ਆਪਰੇਟਰਾਂ ਲਈ ਸਮਾਂ ਬਹੁਤ ਕੀਮਤੀ ਹੈ। ਇਹ ਡਿਜੀਟਲ ਸੁਧਾਰ ਨਾ ਸਿਰਫ਼ ਪਲਕ ਝਪਕਦਿਆਂ ਹੀ ਸੇਵਾਵਾਂ ਮੁਹੱਈਆ ਕਰਵਾਉਂਦਾ ਹੈ, ਸਗੋਂ ਕੁਸ਼ਲਤਾ ਅਤੇ ਜਵਾਬਦੇਹੀ ਦਾ ਇੱਕ ਨਵਾਂ ਮਿਆਰ ਵੀ ਕਾਇਮ ਕਰਦਾ ਹੈ। ਦਸਤਾਵੇਜ਼ੀ ਪ੍ਰਕਿਰਿਆ ਨੂੰ ਸ਼ੁਰੂ ਤੋਂ ਲੈ ਕੇ ਅੰਤ ਤੱਕ ਸਰਲ ਬਣਾ ਕੇ, ਅਸੀਂ ਸੂਬੇ ਦੇ ਟਰਾਂਸਪੋਰਟ ਖੇਤਰ ਵਿੱਚ ‘ਈਜ਼ ਆਫ਼ ਡੂਇੰਗ ਬਿਜ਼ਨਸ’ (ਕਾਰੋਬਾਰ ਕਰਨ ਦੀ ਸੌਖ) ਦਾ ਰਾਹ ਪੱਧਰਾ ਕਰ ਰਹੇ ਹਾਂ।”

ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਾਹਨ ਮਾਲਕ ਅਤੇ ਕਮਰਸ਼ੀਅਲ ਆਪਰੇਟਰ ਨੈਸ਼ਨਲ ਟਰਾਂਸਪੋਰਟ ਪੋਰਟਲ ਰਾਹੀਂ ਸਿੱਧੇ ਤੌਰ ‘ਤੇ ਆਪਣੇ ਮਨਜ਼ੂਰਸ਼ੁਦਾ ਏ.ਆਈ.ਟੀ.ਪੀ. ਦਸਤਾਵੇਜ਼ਾਂ ਨੂੰ ਦੇਖ ਸਕਦੇ ਹਨ, ਅਪਲਾਈ ਕਰ ਸਕਦੇ ਹਨ ਅਤੇ ਡਾਊਨਲੋਡ ਕਰ ਸਕਦੇ ਹਨ, ਜਿਸ ਨਾਲ 24 ਘੰਟੇ ਸੁਵਿਧਾ ਅਤੇ ਨਿਰਵਿਘਨ ਕਾਰੋਬਾਰੀ ਗਤੀਵਿਧੀਆਂ ਯਕੀਨੀ ਬਣਨਗੀਆਂ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...