ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ ‘ਰੰਗਲਾ ਪੰਜਾਬ ਵਿਕਾਸ ਸਕੀਮ’ ਵਿੱਚ ਤੇਜ਼ੀ: ਹਰਪਾਲ ਸਿੰਘ ਚੀਮਾ

by | Jun 5, 2026 | daily, politics | 0 comments

ਦੂਜੇ ਪੜਾਅ ਦੇ ਕੰਮ ਸ਼ੁਰੂ ਕਰਨ ਲਈ 10 ਜੂਨ ਦੀ ਡੈੱਡਲਾਈਨ ਅਤੇ ਮੁਕੰਮਲ ਕਰਨ ਲਈ 31 ਜੁਲਾਈ: ਹਰਪਾਲ ਸਿੰਘ ਚੀਮਾ

ਤੀਜੇ ਪੜਾਅ ਦੇ ਪ੍ਰਸਤਾਵ ਦੋ ਦਿਨਾਂ ਦੇ ਅੰਦਰ ਜਮ੍ਹਾਂ ਕਰਵਾਏ ਜਾਣ, ਬਿਨਾਂ ਵਜ੍ਹਾ ਦੇਰੀ ਕਾਰਨ ਵਿਕਾਸ ਗ੍ਰਾਂਟਾਂ ਰੋਕ ਦਿੱਤੀਆਂ ਜਾਣਗੀਆਂ: ਹਰਪਾਲ ਸਿੰਘ ਚੀਮਾ

ਮੁੱਖ ਸਕੱਤਰ ਵੱਲੋਂ ਬਿੱਲਾਂ ਵਿੱਚ ਦੇਰੀ ਕਰਨ ਵਾਲੀਆਂ ਕਾਰਜਕਾਰੀ ਏਜੰਸੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ, ਵਧੀਕ ਮੁੱਖ ਸਕੱਤਰ ਵੱਲੋਂ ਵਰਤੋਂ ਸਰਟੀਫਿਕੇਟ ਤੁਰੰਤ ਜਮਾਂ ਕਰਵਾਉਣ ਦੇ ਨਿਰਦੇਸ਼

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ‘ਰੰਗਲਾ ਪੰਜਾਬ ਵਿਕਾਸ ਸਕੀਮ’ ਦੇ ਦੂਜੇ ਪੜਾਅ ਤਹਿਤ ਵਿਕਾਸ ਕਾਰਜ 10 ਜੂਨ ਤੱਕ ਸ਼ੁਰੂ ਕਰਨ ਅਤੇ 31 ਜੁਲਾਈ ਤੱਕ ਹਰ ਹਾਲ ਵਿੱਚ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਚੇਤਾਵਨੀ ਦਿੱਤੀ ਕਿ ਅਗਲੇ ਦੋ ਦਿਨਾਂ ਦੇ ਅੰਦਰ ਪ੍ਰਸਤਾਵ ਜਮ੍ਹਾਂ ਨਾ ਕਰਵਾਉਣ ਵਾਲੇ ਖੇਤਰਾਂ ਲਈ ਤੀਜੇ ਪੜਾਅ ਦੀ ਫੰਡਿੰਗ ਪੂਰੀ ਤਰ੍ਹਾਂ ਰੋਕ ਦਿੱਤੀ ਜਾਵੇਗੀ।

ਪੰਜਾਬ ਭਵਨ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਸਕੀਮ ਦੀ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਰੇ ਸਬੰਧਤ ਵਿਭਾਗਾਂ ਦੇ ਸਕੱਤਰਾਂ ਨੂੰ ਵੀ ਸਖ਼ਤ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਤਾਂ ਜੋ ਉਨ੍ਹਾਂ ਦੇ ਸਬੰਧਤ ਪ੍ਰੋਜੈਕਟ ਇਸ ਸਮਾਂ-ਸੀਮਾ ਦੀ ਸਖ਼ਤੀ ਨਾਲ ਪਾਲਣਾ ਕਰਨ।

ਸੂਬੇ ਦੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਬਰਦਾਸ਼ਤ ਨਾ ਕਰਨ ਦਾ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਦ੍ਰਿੜ੍ਹਤਾ ਨਾਲ ਕਿਹਾ, “ਤੀਜੇ ਪੜਾਅ ਦੇ ਪ੍ਰਸਤਾਵਾਂ ਲਈ ਦੋ ਦਿਨਾਂ ਦਾ ਸਮਾਂ ਆਖਰੀ ਹੈ ਅਤੇ ਜਵਾਬਦੇਹੀ ਤੈਅ ਕੀਤੀ ਜਾਵੇਗੀ। ਜੇਕਰ ਤੀਜੇ ਪੜਾਅ ਦੇ ਪ੍ਰਸਤਾਵ ਦੋ ਦਿਨਾਂ ਦੇ ਅੰਦਰ ਜਮ੍ਹਾਂ ਨਾ ਕੀਤੇ ਗਏ, ਤਾਂ ਸਬੰਧਤ ਖੇਤਰਾਂ ਦੀਆਂ ਵਿਕਾਸ ਗ੍ਰਾਂਟਾਂ ਬਿਨਾਂ ਵਜ੍ਹਾ ਦੇਰੀ ਕਾਰਨ ਰੋਕ ਦਿੱਤੀਆਂ ਜਾਣਗੀਆਂ।”

ਇਸ ਤੋਂ ਇਲਾਵਾ, ਵਿੱਤ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਆਉਣ ਵਾਲੇ ਬਰਸਾਤ ਦੇ ਮੌਸਮ ਨੂੰ ਵਿਸ਼ੇਸ਼ ਤੌਰ ‘ਤੇ ਧਿਆਨ ਵਿੱਚ ਰੱਖਦੇ ਹੋਏ ਇਨ੍ਹਾਂ ਕੰਮਾਂ ਦੀ ਰਣਨੀਤੀ ਬਣਾਉਣ ਅਤੇ ਇਨ੍ਹਾਂ ਨੂੰ ਨੇਪਰੇ ਚਾੜ੍ਹਨ ਤਾਂ ਜੋ ਚੱਲ ਰਹੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਵਿੱਚ ਮੌਸਮ ਕਾਰਨ ਕੋਈ ਵਿਘਨ ਜਾਂ ਦੇਰੀ ਨਾ ਹੋਵੇ।

ਪ੍ਰਸ਼ਾਸਨਿਕ ਅਨੁਸ਼ਾਸਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਮੁਕੰਮਲ ਹੋ ਚੁੱਕੇ ਕੰਮਾਂ ਦੇ ਸਾਰੇ ਵਿੱਤੀ ਬਿੱਲਾਂ ਨੂੰ ਸਮੇਂ ਸਿਰ ਜਮ੍ਹਾਂ ਕਰਵਾਉਣਾ ਯਕੀਨੀ ਬਣਾਉਣ। ਮੁੱਖ ਸਕੱਤਰ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਪ੍ਰਸ਼ਾਸਨਿਕ ਦੇਰੀ ਦੀ ਪੂਰੀ ਜ਼ਿੰਮੇਵਾਰੀ ਸਿੱਧੇ ਤੌਰ ‘ਤੇ ਸਬੰਧਤ ਕਾਰਜਕਾਰੀ ਏਜੰਸੀ ਸਿਰ ਮੜ੍ਹੀ ਜਾਵੇਗੀ ਅਤੇ ਕੋਤਾਹੀ ਵਰਤਣ ਵਾਲਿਆਂ ਖ਼ਿਲਾਫ਼ ਤੁਰੰਤ ਅਤੇ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।

ਵਿੱਤੀ ਪਾਰਦਰਸ਼ਤਾ ਨੂੰ ਹੋਰ ਹੁਲਾਰਾ ਦਿੰਦਿਆਂ ਵਧੀਕ ਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਪਹਿਲਾਂ ਮੁਕੰਮਲ ਹੋ ਚੁੱਕੇ ਕੰਮਾਂ ਦੇ ਸਾਰੇ ਬਕਾਇਆ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾਂ ਕਰਵਾਉਣ ਦੇ ਹੁਕਮ ਦਿੱਤੇ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਇੱਕ ਸਥਾਈ ਅਤੇ ਸਮਾਂ-ਬੱਧ ਪ੍ਰਣਾਲੀ ਸਥਾਪਤ ਕਰਨ ਤਾਂ ਜੋ ਭਵਿੱਖ ਵਿੱਚ ਸਾਰੇ ਵਰਤੋਂ ਸਰਟੀਫਿਕੇਟ ਸਮੇਂ ਸਿਰ ਜਮ੍ਹਾਂ ਕੀਤੇ ਜਾ ਸਕਣ ਅਤੇ ਪੰਜਾਬ ਭਰ ਵਿੱਚ ਵਿਕਾਸ ਫੰਡਾਂ ਦਾ ਪ੍ਰਵਾਹ ਨਿਰਵਿਘਨ ਜਾਰੀ ਰਹੇ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...