ਭਾਜਪਾ ਦੇ ਇਸ਼ਾਰੇ ‘ਤੇ ਸਾਬਕਾ ਕ੍ਰਿਕਟਰ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਭੱਜੀ ਤੇ ਹੋਰ ਸੈਲੀਬ੍ਰਿਟੀਜ਼ ਸੋਸ਼ਲ ਮੀਡੀਆ ‘ਤੇ ਪੰਜਾਬ ਨੂੰ ਬਦਨਾਮ ਕਰਨ ਲਈ ਚਲਾ ਰਹੇ ਮੁਹਿੰਮ: ਬਲਤੇਜ ਪੰਨੂ

by | Aug 12, 2026 | breaking news, daily, politics | 0 comments

ਲਾਇਕਸ’ ਅਤੇ ‘ਵਿਊਜ਼’ ਬਟੋਰਨ ਲਈ ਰਾਜਸਥਾਨ ਦੀ ਵੀਡੀਓ ਨੂੰ ਪੰਜਾਬ ਦੀ ਦੱਸ ਕੇ ਝੂਠ ਫੈਲਾਇਆ ਜਾ ਰਿਹਾ ਹੈ :ਬਲਤੇਜ ਪੰਨੂ

ਜਦੋਂ ਗੁਜਰਾਤ ਤੋਂ ਬਰਾਮਦ ਹਜ਼ਾਰਾਂ ਕਿੱਲੋ ਨਸ਼ੇ ਬਾਰੇ ਖ਼ਬਰਾਂ ਸਾਹਮਣੇ ਆਈਆਂ ਉਦੋਂ ਇਹ ਨੇਤਾ ਅਤੇ ਸੈਲੀਬ੍ਰਿਟੀ ਚੁੱਪ ਕਿਉਂ ਸਨ?ਬਲਤੇਜ ਪੰਨੂ

ਜਿਸ ਪਾਰਟੀ ਨੇ ਭੱਜੀ ਨੂੰ ਇੱਜ਼ਤ ਬਖ਼ਸ਼ ਕੇ ਰਾਜ ਸਭਾ ਦੀ ਕੁਰਸੀ ‘ਤੇ ਬਠਾਇਆ, ਉਸੇ ਦੀ ਪਿੱਠ ਵਿੱਚ ਛੁਰਾ ਘੋਪ ਕੇ ਉਹ ਭਾਜਪਾ ਦੀ ਗੋਦ ਵਿੱਚ ਜਾ ਬੈਠੇ ਗਏ:ਬਲਤੇਜ ਪੰਨੂ

ਪੰਜਾਬ ਵਿੱਚ ਨਸ਼ੇ ਦਾ ਬੋਲਬਾਲਾ 2007 ਤੋਂ 2017 ਦਰਮਿਆਨ ਅਕਾਲੀ-ਭਾਜਪਾ ਦੀ ਸਰਕਾਰ ਵੇਲੇ ਸ਼ੁਰੂ ਹੋਇਆ, ਮਾਨ ਸਰਕਾਰ ਇਸ ਨੂੰ ਜੜੋਂ ਖਤਮ ਕਰਨ ਲਈ ਵਚਨਬੱਧ:ਪੰਨੂ

ਪੰਨੂ ਦਾ ਭੱਜੀ ਨੂੰ ਸਵਾਲ- ਮਾਨ ਸਰਕਾਰ ਪਿੰਡਾਂ ਵਿੱਚ ਖੇਡ ਮੈਦਾਨ ਬਣਾ ਰਹੀ ਹੈ, ਨੌਜਵਾਨਾਂ ਨੂੰ ਖੇਡਾਂ ਵੱਲ ਮੋੜਿਆ ਜਾ ਰਿਹਾ, ਤੁਸੀਂ ਖਿਡਾਰੀ ਹੁੰਦਿਆਂ ਪੰਜਾਬ ਦੇ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਲਈ ਕੀ ਯੋਗਦਾਨ ਪਾਇਆ?

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸਾਬਕਾ ਕ੍ਰਿਕਟਰ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਭੱਜੀ ਅਤੇ ਹੋਰ ਸੈਲੀਬ੍ਰਿਟੀਜ਼ ਵੱਲੋਂ ਸੋਸ਼ਲ ਮੀਡੀਆ ‘ਤੇ ਪੰਜਾਬ ਨੂੰ ਬਦਨਾਮ ਕਰਨ ਲਈ ਚਲਾਈ ਜਾ ਰਹੀ ਮੁਹਿੰਮ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਜਿਸ ਪਾਰਟੀ ਨੇ ਭੱਜੀ ਨੂੰ ਇੱਜ਼ਤ ਬਖ਼ਸ਼ ਕੇ ਰਾਜ ਸਭਾ ਦੀ ਕੁਰਸੀ ‘ਤੇ ਬਠਾਇਆ, ਉਸੇ ਨਾਲ ਪਿੱਠ ਵਿੱਚ ਛੁਰਾ ਘੋਪ ਕੇ ਉਹ ਭਾਜਪਾ ਦੀ ਗੋਦ ਵਿੱਚ ਜਾ ਬੈਠੇ ਹਨ। ਅੱਜ ਇਹ ਬਿਕਾਊ ਨੇਤਾ ਤੇ ਸੈਲੀਬ੍ਰਿਟੀਜ਼ ਭਾਜਪਾ ਦੇ ਇਸ਼ਾਰਿਆਂ ‘ਤੇ ਨੱਚ ਰਹੇ ਹਨ ਅਤੇ ਉਨ੍ਹਾਂ ਵੱਲੋਂ ਪਰੋਸੇ ਗਏ ਝੂਠ ਦੇ ਪੁਲੰਦੇ ਨੂੰ ਅੱਖਾਂ ਮੀਚ ਕੇ ਵਾਇਰਲ ਕਰਕੇ ਪੰਜਾਬ, ਪੰਜਾਬ ਪੁਲਿਸ ਅਤੇ ਸਰਕਾਰ ਦੀ ਪਿੱਠ ‘ਚ ਖੰਜਰ ਮਾਰਨ ਦੀ ਗੰਦੀ ਸਾਜ਼ਿਸ਼ ਰਚ ਰਹੇ ਹਨ।

ਮੰਗਲਵਾਰ ਨੂੰ ਇੱਕ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਿਤ ਕਰਦਿਆਂ ਬਲਤੇਜ ਪੰਨੂ ਨੇ ਸਪੱਸ਼ਟ ਕੀਤਾ ਕਿ ਜਿਸ ਵੀਡੀਓ ਨੂੰ ਹਰਭਜਨ ਭੱਜੀ ਅਤੇ ਸੋਨੂ ਸੂਦ ਵਰਗੇ ਸੈਲੀਬ੍ਰਿਟੀਜ਼ ਵੱਲੋਂ ਪੰਜਾਬ ਦਾ ਦੱਸ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤਾ ਜਾ ਰਹਾ ਹੈ,ਉਹ ਪੰਜਾਬ ਦੀ ਨਹੀਂ ਸਗੋਂ ਰਾਜਸਥਾਨ ਦੀ ਹੈ। ਬਿਨਾਂ ਕੋਈ ਤੱਥ ਜਾਣੇ, ਸਿਰਫ਼ ‘ਲਾਇਕਸ’ ਅਤੇ ‘ਵਿਊਜ਼’ ਬਟੋਰਨ ਲਈ ਅਜਿਹੀ ਬੋਗਸ ਵੀਡੀਓ ਪਾ ਕੇ ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹਾ ਹੈ।

ਪੰਨੂ ਨੇ ਸਵਾਲ ਕੀਤਾ ਕਿ ਜਦੋਂ ਮੁੰਦਰਾ ਪੋਰਟ (ਗੁਜਰਾਤ) ਤੋਂ ਬਰਾਮਦ ਹਜ਼ਾਰਾਂ ਕਿੱਲੋ ਨਸ਼ੇ ਬਾਰੇ, ਜਿਸ ਬਾਰੇ ਖ਼ਬਰਾਂ ਆਈਆਂ ਸਨ ਕਿ ਉਸਨੂੰ ਚੂਹੇ ਖਾ ਗਏ, ਉਦੋਂ ਇਹ ਨੇਤਾ ਅਤੇ ਸੈਲੀਬ੍ਰਿਟੀ ਚੁੱਪ ਕਿਉਂ ਹਨ? ਨਸ਼ਾ ਅੱਜ ਇੱਕ ਵਿਸ਼ਵ ਵਿਆਪੀ ਸਮੱਸਿਆ ਹੈ, ਜਿਸ ਵਿਰੁੱਧ ਐਫਬੀਆਈ ਦੇ ‘ਓਪਰੇਸ਼ਨ ਹਾਰਡ ਬਾਲ’ ਵਰਗੀਆਂ ਕਾਰਵਾਈਆਂ ਵੀ ਚੱਲ ਰਹੀਆਂ ਹਨ, ਪਰ ਪੰਜਾਬ ਵਿੱਚ ਭਾਜਪਾ ਦੀ ਚਾਲ ਹੇਠ ਆ ਕੇ ਰਾਜ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ, ਵਿਧਾਨ ਸਭਾ, ਕਸਬਾ ਅਤੇ ਪਿੰਡ ਪੱਧਰ ਤੱਕ ‘ਵਿਲੇਜ ਡਿਫੈਂਸ ਕਮੇਟੀਆਂ’ ਰਾਹੀਂ ਜ਼ਮੀਨੀ ਪੱਧਰ ‘ਤੇ ਲੜੀ ਜਾ ਰਹੀ ਹੈ। ਸਰਹੱਦਾਂ ‘ਤੇ ਐਂਟੀ-ਡਰੋਨ ਸਿਸਟਮ ਲਗਾਏ ਗਏ ਹਨ ਅਤੇ ਆਮ ਲੋਕ ਡਾਇਰੈਕਟ ਐਪ ਰਾਹੀਂ ਡੀਜੀਪੀ ਤੇ ਮੁੱਖ ਮੰਤਰੀ ਤੱਕ ਸੂਚਨਾਵਾਂ ਭੇਜ ਰਹੇ ਹਨ।

ਪੰਜਾਬ ਪੁਲਿਸ ਦੀ ਪਰਫਾਰਮੈਂਸ ਦੇ ਅੰਕੜੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ 1 ਮਾਰਚ 2025 ਤੋਂ 9 ਅਗਸਤ 2026 ਤੱਕ ਪੰਜਾਬ ਪੁਲਿਸ ਨੇ56,267 ਮਾਮਲੇ ਦਰਜ ਕੀਤੇ ਅਤੇ 75,552 ਦੋਸ਼ੀਆਂ ਨੂੰ ਨਾਮਜ਼ਦ ਕੀਤਾ। ਇਸ ਤੋਂ ਇਲਾਵਾ 3,575 ਕਿਲੋ ਹੈਰੋਇਨ, 509 ਕਿਲੋ ਸਮੈਕ, 880 ਕਿਲੋ ਅਫ਼ੀਮ, 43,271 ਕਿਲੋ ਪੋਸਤ (ਡੋਡੇ), 95 ਕਿਲੋ ਤੋਂ ਵੱਧ ਚਰਸ ਬਰਾਮਦ ਕੀਤੀ ਅਤੇ 21 ਕਰੋੜ 71 ਲੱਖ 267 ਰੁਪਏ ਦੀ ਡਰੱਗ ਮਨੀ ਜ਼ਬਤ ਕੀਤੀ।

ਪੰਨੂ ਨੇ ਕਿਹਾ ਕਿ ਪੰਜਾਬ ਵਿੱਚ ਨਸ਼ੇ ਦਾ ਬੋਲਬਾਲਾ 2007 ਤੋਂ 2017 ਦਰਮਿਆਨ ਪਿਛਲੀਆਂ ਸਰਕਾਰਾਂ ਵੇਲੇ ਸ਼ੁਰੂ ਹੋਇਆ ਸੀ, ਜਿਸਨੇ ਪੂਰੀ ਪੀੜ੍ਹੀ ਬਰਬਾਦ ਕੀਤੀ। ਅੱਜ ਮਾਨ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਨੌਜਵਾਨਾਂ ਨੂੰ ਖੇਡਾਂ ਵੱਲ ਮੋੜਿਆ ਗਿਆ ਹੈ। ਭਾਰਤੀ ਪੁਰਸ਼ ਕ੍ਰਿਕਟ ਟੀਮ ਦਾ ਕਪਤਾਨ, ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਅਤੇ ਭਾਰਤੀ ਹਾਕੀ ਟੀਮ ਦੇ 9 ਖਿਡਾਰੀ ਪੰਜਾਬ ਦੇ ਨੌਜਵਾਨ ਹਨ। ਉਨ੍ਹਾਂ ਹਰਭਜਨ ਭੱਜੀ ਨੂੰ ਆੜੇ ਹੱਥੀਂ ਲੈਂਦਿਆਂ ਪੁੱਛਿਆ ਕਿ ਖੁਦ ਖਿਡਾਰੀ ਹੁੰਦਿਆਂ ਉਨ੍ਹਾਂ ਨੇ ਪੰਜਾਬ ਦੇ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਲਈ ਕੀ ਯੋਗਦਾਨ ਪਾਇਆ?

ਪੰਨੂ ਨੇ ਪੰਜਾਬ ਦੇ ਲੋਕਾਂ, ਪੁਲਿਸ ਅਤੇ ਵਿਲੇਜ ਡਿਫੈਂਸ ਕਮੇਟੀਆਂ ਦੇ ਯੋਧਿਆਂ ਦੀ ਪਿੱਠ ਥਾਪੜਦਿਆਂ ਕਿਹਾ ਕਿ ਸਰਕਾਰ ਅਤੇ ਪੰਜਾਬ ਦੇ ਲੋਕ ਇਸ ਮੁਹਿੰਮ ਵਿੱਚ ਪੂਰੀ ਤਰ੍ਹਾਂ ਨਾਲ ਡਟੇ ਹੋਏ ਹਨ। ਉਨ੍ਹਾਂ ਭੱਜੀ ਅਤੇ ਹੋਰਾਂ ਵੱਲੋਂ ਪੰਜਾਬ ਨੂੰ ਬਦਨਾਮ ਕਰਨ ਲਈ ਰਚੀਆਂ ਜਾ ਰਹੀਆਂ ਅਜਿਹੀਆਂ ਝੂਠੀਆਂ ਸਾਜ਼ਿਸ਼ਾਂ ਦੀ ਕੜੇ ਸ਼ਬਦਾਂ ਵਿੱਚ ਨਿੰਦਾ ਕੀਤੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...