ਚੰਡੀਗੜ੍ਹ, 1 ਜਨਵਰੀ ( ) : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗੁਵਾਈ ‘ਚ 3 ਜਨਵਰੀ 2024 ਨੂੰ ਸਾਰਾ ਦਿਨ ਸੂਬੇ ਤੋਂ ਲੈਕੇ ਕੇ ਜਿਲਾ ਪੱਧਰ ਤੱਕ ਦੇ ਅਹੁਦੇਦਾਰਾਂ ਨਾਲ ਵੱਖ ਵੱਖ ਬੈਠਕਾਂ (ਮੀਟਿੰਗਾ)ਕੀਤੀਆਂ ਜਾਣਗੀਆਂ। ਇਸ ਸੰਬੰਧੀ ਜਾਰੀ ਆਪਣੇ ਪ੍ਰੈੱਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਸੂਬਾ ਮੀਡੀਆ ਸਕੱਤਰ ਹਰਦੇਵ ਸਿੰਘ ਉੱਭਾ ਨੇ ਦੱਸਿਆ ਕਿ 3 ਜਨਵਰੀ 2024 ਨੂੰ ਸਵੇਰੇ 11 ਵਜੇ ਤੋਂ 4 ਵਜੇ ਤੱਕ ਭਾਜਪਾ ਸੂਬਾ ਦਫ਼ਤਰ ਸੈਕਟਰ 37-ਏ ਚੰਡੀਗੜ ਵਿਖੇ ਪਹਿਲਾਂ ਜਿਲਾ ਪ੍ਰਧਾਨਾਂ, ਜਿਲਾ ਪ੍ਰਭਾਰੀਆਂ ‘ਤੇ ਸੂਬਾ ਅਹੁਦੇਦਾਰਾਂ ਦੀ ਬੈਠਕ ਹੋਵੇਗੀ। ਇਸ ਤੋਂ ਬਾਅਦ ਸੂਬਾ ਦਫਤਰ ਵਿਖੇ ਹੀ 4 ਤੋਂ 6 ਵਜੇ ਤੱਕ ਭਾਜਪਾ ਦੀ ਸੂਬਾਈ ਕੋਰ ਕਮੇਟੀ ਦੀ ਮੀਟਿੰਗ ਹੋਵੇਗੀ। ਇਹਨਾਂ ਬੈਠਕਾਂ ਵਿੱਚ ਗੁਜਰਾਤ ਦੇ ਸਾਬਕਾ ਮੁਖਮੰਤਰੀ ਅਤੇ ਭਾਜਪਾ ਪੰਜਾਬ ਦੇ ਪ੍ਰਭਾਰੀ ਵਿਜੇ ਰੁਪਾਣੀ ਵਿਸ਼ੇਸ਼ ਰੂਪ ‘ਚ ਸ਼ਿਰਕਤ ਕਰਨਗੇ ।
ਤਾਜ਼ਾ ਪੋਸਟਾਂ
- ਪੀਜੀਆਈਐੱਮਆਰ (PGIMER) ਨੇ ਦੂਜਾ ਸਾਲਾਨਾ ‘ਸਾਰਥੀ ਦਿਵਸ’ ਮਨਾਇਆ
- ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮਿਊਂਸੀਪਲ ਚੋਣਾਂ ਨੂੰ ਲੈ ਕੇ ਧੱਕੇਸ਼ਾਹੀ ਨੂੰ ਬੇਨਕਾਬ ਕੀਤਾ।
- ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਤੂਫਾਨ ਕਾਰਨ ਹੋਏ ਨੁਕਸਾਨ ਤੋਂ ਬਾਅਦ ਬਹਾਲੀ ਯਤਨਾਂ ਦੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ; ਪੀ.ਐਸ.ਪੀ.ਸੀ.ਐਲ. ਦੇ ਸ਼ਾਨਦਾਰ ਯਤਨਾਂ ਦੀ ਕੀਤੀ ਸ਼ਲਾਘਾ
- ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਨੂੰ ਅਪਣਾਉਣ ਵਾਲਾ ਲੁਧਿਆਣਾ ਪੰਜਾਬ ਦਾ ਤੀਜਾ ਸ਼ਹਿਰ ਬਣਿਆ
- ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ
ਨਵੀਨਤਮ ਪੋਸਟਾਂ
{"speed":"500","height":"400","pause":"2000"}