-ਭਾਜਪਾ ਰੈਲੀ ਤੋਂ ਪਹਿਲਾਂ ਮੋਹਿਤ ਮੋਹਿੰਦਰਾ ਦਾ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ

by | Mar 13, 2026 | breaking news, daily, politics | 0 comments

ਮੋਹਿੰਦਰਾ ਨੇ ‘ਖੇਲੋ ਇੰਡੀਆ’ ਅਲਾਟਮੈਂਟ ‘ਤੇ ਸਵਾਲ ਉਠਾਇਆ, ਪੁੱਛਿਆ ਕਿ ਪੰਜਾਬ ਦੇ ਮੁਕਾਬਲੇ ਗੁਜਰਾਤ ਨੂੰ 7 ਗੁਣਾ ਫੰਡ ਕਿਉਂ ਦਿੱਤੇ ਗਏ?

ਮਾਰਚ 13, 2026
ਚੰਡੀਗੜ੍ਹ | ਪਟਿਆਲਾ

ਪੰਜਾਬ ਵਿੱਚ ਭਾਜਪਾ ਦੀ ਆਉਣ ਵਾਲੀ ਰੈਲੀ ਤੋਂ ਪਹਿਲਾਂ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮੋਹਿੰਦਰਾ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ’ਤੇ ਤਿੱਖਾ ਹਮਲਾ ਕਰਦਿਆਂ ਪੰਜਾਬ ਨਾਲ ਹੋ ਰਹੇ ਭੇਦਭਾਵ ’ਤੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਪੰਜਾਬ ਨਾਲ ਸੌਤੇਲਾ ਵਿਹਾਰ ਕਰ ਰਹੀ ਹੈ ਅਤੇ ਹੁਣ ਰੈਲੀ ਕਰਨ ਲਈ ਪੰਜਾਬ ਆਉਣ ਦਾ ਕੋਈ ਨੈਤਿਕ ਹੱਕ ਨਹੀਂ ਬਣਦਾ।

ਮੋਹਿੰਦਰਾ ਨੇ ‘ਖੇਲੋ ਇੰਡੀਆ’ ਯੋਜਨਾ ਤਹਿਤ ਮਿਲੇ ਫੰਡਾਂ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ 2024 ਦੇ ਪੈਰਿਸ ਓਲੰਪਿਕ ਵਿੱਚ ਭਾਰਤ ਦੀ ਟੀਮ ਦੇ 117 ਖਿਡਾਰੀਆਂ ਵਿੱਚੋਂ 19 ਖਿਡਾਰੀ ਪੰਜਾਬ ਨਾਲ ਸੰਬੰਧਿਤ ਸਨ, ਜਦਕਿ ਗੁਜਰਾਤ ਤੋਂ ਕੇਵਲ 2 ਖਿਡਾਰੀ ਸਨ। ਇਸ ਦੇ ਬਾਵਜੂਦ ਕੇਂਦਰ ਸਰਕਾਰ ਨੇ ਪੰਜਾਬ ਨੂੰ ਖੇਡ ਢਾਂਚੇ ਲਈ ਸਿਰਫ਼ 78.02 ਕਰੋੜ ਰੁਪਏ ਦਿੱਤੇ, ਜਦਕਿ ਗੁਜਰਾਤ ਨੂੰ 426- 606 ਕਰੋੜ ਰੁਪਏ ਮੁਹੱਈਆ ਕਰਵਾਏ ਗਏ। ਉਨ੍ਹਾਂ ਕਿਹਾ ਕਿ ਪੰਜਾਬ ਦੇ ਖਿਡਾਰੀ ਦੇਸ਼ ਦਾ ਨਾਮ ਰੌਸ਼ਨ ਕਰ ਰਹੇ ਹਨ, ਪਰ ਜਦੋਂ ਗੱਲ ਫੰਡਾਂ ਅਤੇ ਸਹਾਇਤਾ ਦੀ ਆਉਂਦੀ ਹੈ ਤਾਂ ਕੇਂਦਰ ਸਰਕਾਰ ਪੰਜਾਬ ਨੂੰ ਨਜ਼ਰਅੰਦਾਜ਼ ਕਰਦੀ ਹੈ।

ਮੋਹਿੰਦਰਾ ਨੇ ਕੇਂਦਰ ਸਰਕਾਰ ਨੂੰ ਕਈ ਸਵਾਲਾਂ ਦੇ ਘੇਰੇ ਵਿੱਚ ਲਿਆਂਦਾ। ਉਨ੍ਹਾਂ ਪੁੱਛਿਆ ਕਿ ਪੰਜਾਬ ਲਈ ਰੂਰਲ ਡਿਵੈਲਪਮੈਂਟ ਫੰਡ ਕਿਉਂ ਰੋਕਿਆ ਗਿਆ ਹੈ, ਰਿਵੈਨਿਊ ਡਿਫਿਸਿਟ ਗ੍ਰਾਂਟ ਕਿਉਂ ਜਾਰੀ ਨਹੀਂ ਕੀਤੀ ਗਈ ਅਤੇ ਕਿਸਾਨਾਂ ਲਈ ਐਮ ਐੱਸ ਪੀ ਦੀ ਗਾਰੰਟੀ, ਕਰਜ਼ ਮਾਫ਼ੀ ਅਤੇ ਹੋਰ ਪ੍ਰੋਤਸਾਹਨ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਵੱਲੋਂ ਢੁੱਕਵਾਂ ਸਹਿਯੋਗ ਕਿਉਂ ਨਹੀਂ ਦਿੱਤਾ ਗਿਆ।

ਉਨ੍ਹਾਂ ਨੇ ਖਾਦਾਂ ਦੇ ਮਸਲੇ ਨੂੰ ਵੀ ਉਠਾਉਂਦਿਆਂ ਕਿਹਾ ਕਿ ਡਾਈ-ਅਮੋਨਿਅਮ ਫਾਸਫੇਟ ਅਤੇ ਹੋਰ ਖਾਦਾਂ ਦੀ ਸਪਲਾਈ ਅਤੇ ਕੀਮਤਾਂ ਬਾਰੇ ਕੇਂਦਰ ਦੀ ਨੀਤੀ ਸਪਸ਼ਟ ਨਹੀਂ ਹੈ, ਜਿਸ ਕਾਰਨ ਪੰਜਾਬ ਦੇ ਕਿਸਾਨ ਪ੍ਰਭਾਵਿਤ ਹੋ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਪੁੱਛਿਆ ਕਿ ਅਮਰੀਕਾ ਨਾਲ ਹੋਏ ਵਪਾਰਕ ਸਮਝੌਤੇ ਨਾਲ ਪੰਜਾਬ ਦੀ ਖੇਤੀਬਾੜੀ ’ਤੇ ਪੈਣ ਵਾਲੇ ਪ੍ਰਭਾਵ ਬਾਰੇ ਕੇਂਦਰ ਸਰਕਾਰ ਦੀ ਕੀ ਸੋਚ ਹੈ।

ਮੋਹਿੰਦਰਾ ਨੇ ਰਾਸ਼ਟਰੀ ਸੁਰੱਖਿਆ ਅਤੇ ਨਸ਼ਿਆਂ ਦੇ ਮਸਲੇ ’ਤੇ ਵੀ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਬਾਰਡਰ ਸੁਰੱਖਿਆ ਬਲ ਜੋ ਕੇਂਦਰ ਸਰਕਾਰ ਦੇ ਅਧੀਨ ਹੈ ਅਤੇ ਜਿਸ ਦਾ ਅਧਿਕਾਰ ਖੇਤਰ ਪੰਜਾਬ ਵਿੱਚ 50 ਕਿਲੋਮੀਟਰ ਤੱਕ ਵਧਾਇਆ ਗਿਆ ਹੈ, ਦੇ ਬਾਵਜੂਦ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਜਾਰੀ ਹੈ ਜੋ ਪੰਜਾਬ ਦੇ ਨੌਜਵਾਨਾਂ ਨੂੰ ਬਰਬਾਦ ਕਰ ਰਹੀ ਹੈ। ਉਨ੍ਹਾਂ ਨੇ 2022 ਵਿੱਚ ਗੁਜਰਾਤ ਦੇ ਕੰਡਲਾ ਬੰਦਰਗਾਹ ’ਤੇ 200 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਜ਼ਬਤ ਹੋਣ ਦੇ ਮਾਮਲੇ ’ਤੇ ਵੀ ਕੇਂਦਰ ਸਰਕਾਰ ਤੋਂ ਸਪਸ਼ਟੀਕਰਨ ਮੰਗਿਆ।

ਅੰਤ ਵਿੱਚ ਮੋਹਿੰਦਰਾ ਨੇ ਕਿਹਾ ਕਿ ਕਈ ਸਾਲਾਂ ਤੋਂ ਪੰਜਾਬ ਦੇ ਹੱਕਾਂ ਨੂੰ ਨਜ਼ਰਅੰਦਾਜ਼ ਕਰਨ ਤੋਂ ਬਾਅਦ ਹੁਣ ਭਾਜਪਾ ਪੰਜਾਬ ਵਿੱਚ ਰੈਲੀਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਜਾਣਨਾ ਚਾਹੁੰਦੇ ਹਨ ਕਿ ਭਾਜਪਾ ਪੰਜਾਬ ਲਈ ਕੀ ਨਵਾਂ ਲੈ ਕੇ ਆ ਰਹੀ ਹੈ ਜਾਂ ਫਿਰ ਸਿਰਫ਼ ਸੂਬੇ ਦੇ ਸਰੋਤਾਂ ਦਾ ਸ਼ੋਸ਼ਣ ਹੀ ਜਾਰੀ ਰੱਖਣਾ ਚਾਹੁੰਦੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਸ ਭੇਦਭਾਵ ਨੂੰ ਚੰਗੀ ਤਰ੍ਹਾਂ ਸਮਝਦੇ ਹਨ ਅਤੇ ਸੂਬੇ ਦੀ ਇੱਜ਼ਤ, ਹੱਕਾਂ ਅਤੇ ਭਵਿੱਖ ਨਾਲ ਹੋਣ ਵਾਲੀ ਕਿਸੇ ਵੀ ਨਾ ਇਨਸਾਫੀ ਨੂੰ ਬਰਦਾਸ਼ਤ ਨਹੀਂ ਕਰਨਗੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...