ਭਾਰਤੀ ਕਿਸਾਨਾਂ ਨੂੰ ਅਮਰੀਕੀ ਸੇਬ ਦੀ ਅਣਉਚਿਤ ਦਰਾਮਦ ਤੋਂ ਬਚਾਉਣ ਲਈ ਤੁਰੰਤ ਕਾਰਵਾਈ ਦੀ ਲੋੜ: ਕੁਲਤਾਰ ਸਿੰਘ ਸੰਧਵਾਂ

by | Mar 13, 2025 | breaking news, daily | 0 comments

ਚੰਡੀਗੜ੍ਹ, 12 ਮਾਰਚ:

ਅਮਰੀਕਾ ਵੱਲੋਂ ਰੈਸੀਪ੍ਰੋਕਲ ਟੈਰਿਫ਼ ਨਾਲ ਬਣੀ ਸਥਿਤੀ ਦੇ ਮੱਦੇਨਜ਼ਰ ਜੰਮੂ ਅਤੇ ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕਿਸਾਨਾਂ ਨੂੰ ਭਾਰਤੀ ਬਾਜ਼ਾਰਾਂ ਵਿੱਚ ਸਸਤੇ ਅਮਰੀਕੀ ਸੇਬ ਦੀ ਦਰਾਮਦ ਤੋਂ ਗੰਭੀਰ ਖ਼ਤਰਾ ਦਰਪੇਸ਼ ਹੈ। ਇਸ ਸਬੰਧ ਵਿੱਚ, ਕਸ਼ਮੀਰ ਵੈਲੀ ਫਰੂਟ ਗ੍ਰੋਅਰਜ਼ ਯੂਨੀਅਨ (ਕੇ.ਵੀ.ਐਫ.ਜੀ.ਯੂ.) ਨੇ ਚੇਤਾਵਨੀ ਦਿੱਤੀ ਹੈ ਕਿ ਘੱਟ ਕੀਮਤ ਵਾਲੇ ਸੇਬਾਂ ਦੀ ਇਸ ਆਮਦ ਨਾਲ ਬਾਜ਼ਾਰ ਵਿੱਚ ਅਜਿਹੀ ਸਥਿਤੀ ਬਣ ਜਾਵੇਗੀ ਕਿ ਕੀਮਤਾਂ ਘਟਣ ਨਾਲ ਸੇਬ ਦੀ ਖੇਤੀ ‘ਤੇ ਨਿਰਭਰ 7 ਲੱਖ ਤੋਂ ਵੱਧ ਪਰਿਵਾਰਾਂ ਦੀ ਰੋਜ਼ੀ-ਰੋਟੀ ਖ਼ਤਰੇ ਵਿੱਚ ਪੈ ਸਕਦੀ ਹੈ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਸਰਕਾਰ ਨੂੰ ਭਾਰਤੀ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਪ੍ਰੋਟੈਕਟਿਵ ਕਾਊਂਟਰ-ਟੈਰਿਫ ਵਰਗੀਆਂ ਮੁੱਖ ਮੰਗਾਂ ਦਾ ਜ਼ਿਕਰ ਕੀਤਾ ਜਿਸ ਤਹਿਤ ਭਾਰਤੀ ਉਤਪਾਦਕਾਂ ਲਈ ਵਪਾਰ ਵਾਸਤੇ ਬਰਾਬਰ ਮਾਹੌਲ ਯਕੀਨੀ ਬਣਾਉਣ ਲਈ ਅਮਰੀਕੀ ਸੇਬਾਂ ‘ਤੇ ਸਮਾਨ (ਮੈਚਿੰਗ) ਡਿਊਟੀ ਲਾਈ ਜਾਣੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਦਿਸ਼ਾ ਵਿੱਚ ਤੁਰੰਤ ਆਰਥਿਕ ਰਾਹਤ ਦੀ ਲੋੜ ਹੈ ਜਿਸ ਤਹਿਤ ਕਿਸਾਨਾਂ ਨੂੰ ਹੋਣ ਵਾਲੇ ਆਮਦਨ ਦੇ ਨੁਕਸਾਨ ਨੂੰ ਰੋਕਣ ਅਤੇ ਲਗਾਤਾਰ ਉਤਪਾਦਨ ਨੂੰ ਯਕੀਨੀ ਬਣਾਉਣ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਣੀ ਚਾਹੀਦੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਅਮਰੀਕਾ ਨਾਲ ਸਾਰੇ ਵਪਾਰਕ ਸਬੰਧਾਂ ਵਿੱਚ ਭਾਰਤੀ ਕਿਸਾਨਾਂ ਦੀ ਰੋਜ਼ੀ-ਰੋਟੀ ਦੀ ਰਾਖੀ ਲਈ ਕਿਸਾਨ-ਪੱਖੀ ਵਪਾਰਕ ਸਮਝੌਤਿਆਂ ਦੀ ਲੋੜ ਹੈ। ਉਨ੍ਹਾਂ ਨੇ ਭਾਰਤੀ ਉਤਪਾਦਾਂ ਦੀ ਮੁਕਾਬਲੇਬਾਜ਼ੀ ਨੂੰ ਵਧਾਉਣ ਲਈ ਭੰਡਾਰਨ ਸਹੂਲਤਾਂ ਦੇ ਆਧੁਨਿਕੀਕਰਨ, ਸੂਚਾਰੂ ਆਵਾਜਾਈ ਅਤੇ ਮਾਰਕੀਟ ਪਹੁੰਚ ਦੇ ਨਜ਼ਰੀਏ ਤੋਂ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ।

ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਾਡੇ ਕਿਸਾਨ ਭਾਰਤੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ। ਉਨ੍ਹਾਂ ਦਾ ਪਸੀਨਾ ਅਤੇ ਸਖ਼ਤ ਮਿਹਨਤ ਦੇਸ਼ ਦਾ ਪਾਲਣ-ਪੋਸ਼ਣ ਕਰਦੇ ਹਨ। ਇਹ ਬਿਲਕੁਲ ਵੀ ਵਾਜਬ ਅਤੇ ਸਵੀਕਾਰਯੋਗ ਨਹੀਂ ਹੈ ਕਿ ਅੰਤਰਰਾਸ਼ਟਰੀ ਵਪਾਰ ਯੁੱਧਾਂ ਕਰਕੇ ਉਨ੍ਹਾਂ ਨੂੰ ਕੋਈ ਮੁਸ਼ਕਿਲ ਦਰਪੇਸ਼ ਆਵੇ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਸਰਕਾਰ ਇਸ ਮਾਮਲੇ ਵਿੱਚ ਦਖਲ ਨਹੀਂ ਦਿੰਦੀ ਤਾਂ ਸਾਡੇ ਲਈ ਰੋਜ਼ੀ-ਰੋਟੀ ਦੇ ਨਾਲ-ਨਾਲ ਆਪਣੀਆਂ ਪੀੜ੍ਹੀਆਂ ਦੀ ਖੇਤੀਬਾੜੀ ਵਿਰਾਸਤ ਨੂੰ ਗੁਆਉਣ ਦਾ ਖ਼ਤਰਾ ਸਾਹਮਣੇ ਖੜ੍ਹਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਵਿਦੇਸ਼ਾਂ ਤੋਂ ਉਤਪਾਦਾਂ ਦੀ ਸਸਤੀ ਦਰਾਮਦ ਕੁਝ ਵਪਾਰੀਆਂ ਨੂੰ ਲਾਭ ਪਹੁੰਚਾ ਸਕਦੀ ਹੈ, ਪਰ ਇਸ ਨਾਲ ਅਨੇਕਾਂ ਛੋਟੇ ਅਤੇ ਸੀਮਾਂਤ ਕਿਸਾਨਾਂ ਦਾ ਜੀਵਨ ਤਬਾਹ ਹੋ ਜਵੇਗਾ। ਅਸੀਂ ਮੁਨਾਫ਼ੇ-ਅਧਾਰਤ ਨੀਤੀਆਂ ਦੇ ਹੱਥੋਂ ਉਨ੍ਹਾਂ ਕਿਸਾਨਾਂ ਨੂੰ ਕੁਚਲਣ ਨਹੀਂ ਦੇ ਸਕਦੇ ਜੋ ਸਾਡਾ ਢਿੱਡ ਭਰਦੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਇਹ ਸਿਰਫ਼ ਸੇਬਾਂ ਬਾਰੇ ਨਹੀਂ ਹੈ, ਇਹ ਹਰ ਭਾਰਤੀ ਕਿਸਾਨ ਲਈ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਹੋਣ ਦੀ ਗੱਲ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਸਾਡੇ ਕਿਸਾਨਾਂ ਨੂੰ ਉਨ੍ਹਾਂ ਦੇ ਉਤਪਾਦਾਂ ਦਾ ਢੁਕਵਾਂ ਮੁੱਲ, ਨਿਰਪੱਖ ਬਾਜ਼ਾਰ ਅਤੇ ਨਿਰਪੱਖ ਮਾਹੌਲ ਮੁਹੱਈਆ ਕਰਵਾਇਆ ਜਾਵੇ। ਸ. ਸੰਧਵਾਂ ਨੇ ਕਿਹਾ ਕਿ ਮੈਂ ਆਪਣੇ ਕਿਸਾਨਾਂ ਦੇ ਨਾਲ ਖੜ੍ਹਾ ਹਾਂ ਅਤੇ ਮੈਂ ਸਰਕਾਰ ਨੂੰ ਬੇਨਤੀ ਕਰਦਾ ਹਾਂ ਕਿ ਉਹ ਵੀ ਬਿਨਾਂ ਦੇਰੀ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਵੇ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...