ਭਾਰਤ ਦੇ ਮਾਣਯੋਗ ਚੀਫ਼ ਜਸਟਿਸ ਦੀ ਸਾਖ ਨੂੰ ਢਾਹ ਲਾਉਣ ਵਾਲੀ ਗੈਰ-ਕਾਨੂੰਨੀ ਅਤੇ ਇਤਰਾਜ਼ਯੋਗ ਸਮੱਗਰੀ ਸਬੰਧੀ ਪ੍ਰਾਪਤ ਸ਼ਿਕਾਇਤਾਂ ਉਪਰੰਤ ਪੰਜਾਬ ਵਿੱਚ ਕਈ ਐਫਆਈਆਰਜ਼ ਦਰਜ

by | Oct 8, 2025 | breaking news, daily | 0 comments

— ਪੋਸਟਾਂ ਵਿੱਚ ਹਿੰਸਾ ਭੜਕਾਉਣ, ਸੰਵਿਧਾਨਕ ਅਹੁਦੇ ਨੂੰ ਨਿਸ਼ਾਨਾ ਬਣਾਉਣ ਵਾਲੀ ਸਮੱਗਰੀ ਸ਼ਾਮਲ

—ਅਨੁਸੂਚਿਤ ਜਾਤੀ ਦੇ ਮੈਂਬਰ ਨੂੰ ਜਾਣਬੁੱਝ ਕੇ ਧਮਕਾਉਣ, ਅਪਮਾਨਿਤ ਕਰਨ ਲਈ ਤਿਆਰ ਕੀਤੀ ਗਈ ਇਹ ਸੋਸ਼ਲ ਮੀਡੀਆ ਸਮੱਗਰੀ

— ਇਹਨਾਂ ਪੋਸਟਾਂ ਰਾਹੀਂ ਅਨੁਸੂਚਿਤ ਜਾਤੀ ਦੇ ਮੈਂਬਰਾਂ ਵਿਰੁੱਧ ਦੁਸ਼ਮਣੀ, ਨਫ਼ਰਤ ਅਤੇ ਸੋੜੀ ਸੋਚ ਨੂੰ ਉਤਸ਼ਾਹਿਤ ਕਰਨ, ਜਾਤੀ ਦੇ ਆਧਾਰ ‘ਤੇ ਸਮੂਹਾਂ ਦਰਮਿਆਨ ਦੁਸ਼ਮਣੀ ਨੂੰ ਉਤਸ਼ਾਹਿਤ ਕਰਨ ਦੀ ਕੀਤੀ ਗਈ ਕੋਸ਼ਿਸ਼

— ਜਾਣ-ਬੁੱਝ ਕੇ ਅਮਨ-ਸ਼ਾਂਤੀ ਨੂੰ ਭੰਗ ਕਰਨ ਅਤੇ ਜਨਤਕ ਦੁਰਵਿਹਾਰ ਦੇ ਇਰਾਦੇ ਨਾਲ ਕੀਤਾ ਗਿਆ ਅਪਮਾਨ

ਚੰਡੀਗੜ੍ਹ, 8 ਅਕਤੂਬਰ:

ਭਾਰਤ ਦੇ ਮਾਣਯੋਗ ਚੀਫ਼ ਜਸਟਿਸ ਦੀ ਸਾਖ ਨੂੰ ਢਾਹ ਬਣਾਉਣ ਵਾਲੀ ਗੈਰ-ਕਾਨੂੰਨੀ ਅਤੇ ਇਤਰਾਜ਼ਯੋਗ ਸੋਸ਼ਲ ਮੀਡੀਆ ਸਮੱਗਰੀ ‘ਤੇ ਸਖ਼ਤ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਨੇ ਅੱਜ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸੌ ਤੋਂ ਵੱਧ ਸੋਸ਼ਲ ਮੀਡੀਆ ਹੈਂਡਲਾਂ ਵਿਰੁੱਧ ਪ੍ਰਾਪਤ ਸ਼ਿਕਾਇਤਾਂ ਉਪਰੰਤ ਕਈ ਐਫ.ਆਈ.ਆਰਜ਼ ਦਰਜ ਕੀਤੀਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਸੋਸ਼ਲ ਮੀਡੀਆ ‘ਤੇ ਉੱਚ ਸੰਵਿਧਾਨਕ ਅਥਾਰਟੀ ‘ਤੇ ਹਮਲੇ, ਜਾਤੀ ਆਧਾਰਿਤ ਅਪਮਾਨ ਅਤੇ ਭੜਕਾਉਣ ਵਾਲੀ ਸਮੱਗਰੀ, ਜਾਤੀ ਅਤੇ ਫਿਰਕੂ ਭਾਵਨਾਵਾਂ ਨੂੰ ਗੈਰ-ਵਾਜ਼ਬ ਢੰਗ ਨਾਲ ਪੇਸ਼ ਕਰਕੇ ਅਮਨ-ਸ਼ਾਂਤੀ ਅਤੇ ਜਨਤਕ ਵਿਵਸਥਾ ਨੂੰ ਭੰਗ ਕਰਨ ਦੀ ਪ੍ਰਤੱਖ ਕੋਸ਼ਿਸ਼ ਨਾਲ ਸਬੰਧਤ ਸੋਸ਼ਲ ਮੀਡੀਆ ਸਮੱਗਰੀ ਨੂੰ ਫਲੈਗ ਕੀਤਾ ਗਿਆ ਹੈ ਅਤੇ ਕਾਨੂੰਨ ਅਨੁਸਾਰ ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹਨਾਂ ਪੋਸਟਾਂ ਅਤੇ ਵੀਡੀਓਜ਼ ਵਿੱਚ ਜਾਤੀਵਾਦ ਅਤੇ ਨਫ਼ਰਤ ਭਰੀ ਸਮੱਗਰੀ ਸ਼ਾਮਲ ਹੈ ਜਿਸ ਦਾ ਉਦੇਸ਼ ਫਿਰਕੂ ਫੁੱਟ ਪਾਉਣਾ, ਜਨਤਕ ਵਿਵਸਥਾ ਨੂੰ ਭੰਗ ਕਰਨਾ ਅਤੇ ਨਿਆਂਇਕ ਸੰਸਥਾਵਾਂ ਦੇ ਸਨਮਾਨ ਨੂੰ ਢਾਹ ਲਾਉਣਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸੋਸ਼ਲ ਮੀਡੀਆ ਸਮੱਗਰੀ ਵਿੱਚ ਭਾਰਤ ਦੇ ਮਾਣਯੋਗ ਚੀਫ਼ ਜਸਟਿਸ ਦੀ ਸਾਖ ਨੂੰ ਢਾਹ ਲਗਾਉਣ ਵਾਲੀ ਗੈਰ-ਕਾਨੂੰਨੀ ਅਤੇ ਇਤਰਾਜ਼ਯੋਗ ਸਮੱਗਰੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਹਨਾਂ ਸੋਸ਼ਲ ਮੀਡੀਆ ਪੋਸਟਾਂ ਦੀ ਸਮੱਗਰੀ ਵਿੱਚ ਹਿੰਸਾ ਭੜਕਾਉਣ ਅਤੇ ਸੰਵਿਧਾਨਕ ਅਹੁਦੇ ਨੂੰ ਨਿਸ਼ਾਨਾ ਬਣਾਉਣ, ਅਨੁਸੂਚਿਤ ਜਾਤੀ ਦੇ ਇੱਕ ਮੈਂਬਰ ਨੂੰ ਜਾਣਬੁੱਝ ਕੇ ਡਰਾਉਣ ਅਤੇ ਅਪਮਾਨਿਤ ਕਰਨ ਦੇ ਇਰਾਦੇ ਵਾਲੀਆਂ ਪੋਸਟਾਂ, ਅਨੁਸੂਚਿਤ ਜਾਤੀ ਦੇ ਇੱਕ ਮੈਂਬਰ ਵਿਰੁੱਧ ਦੁਸ਼ਮਣੀ, ਨਫ਼ਰਤ ਅਤੇ ਸੌੜੀ ਸੋਚ ਨੂੰ ਉਤਸ਼ਾਹਿਤ ਕਰਨ ਦੀਆਂ ਕੋਸ਼ਿਸ਼ਾਂ, ਜਾਤੀ ਦੇ ਆਧਾਰ ‘ਤੇ ਸਮੂਹਾਂ ਦਰਮਿਆਨ ਦੁਸ਼ਮਣੀ ਭੜਕਾਉਣ ਅਤੇ ਸ਼ਾਂਤੀ ਭੰਗ ਕਰਨ ਦੇ ਇਰਾਦੇ ਨਾਲ ਜਾਣਬੁੱਝ ਕੇ ਅਪਮਾਨ ਕਰਨ ਅਤੇ ਜਨਤਕ ਦੁਰਵਿਹਾਰ ਕਰਨ ਵਾਲੇ ਬਿਆਨ ਸ਼ਾਮਲ ਹਨ।

ਬੁਲਾਰੇ ਨੇ ਕਿਹਾ ਕਿ ਗੰਭੀਰ ਅਪਰਾਧਾਂ ਸਬੰਧੀ ਮਿਲੀ ਜਾਣਕਾਰੀ ਉਪਰੰਤ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨਜਾਤੀਆਂ (ਅੱਤਿਆਚਾਰ ਰੋਕੂ) ਐਕਟ, 1989 ਦੀ ਧਾਰਾ 3(1)(ਆਰ), 3(1)(ਐਸ) ਅਤੇ 3(1)(ਯੂ) ਅਤੇ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 196, 352, 353(1), 353(2) ਅਤੇ 61 ਤਹਿਤ ਵੱਖ-ਵੱਖ ਥਾਣਿਆਂ ਵਿੱਚ ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਕਾਨੂੰਨ ਮੁਤਾਬਿਕ ਇਨ੍ਹਾਂ ਐਫਆਈਆਰਜ਼ ਦੀ ਅਗਲੇਰੀ ਜਾਂਚ ਜਾਰੀ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...