ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਤਹਿਤ ਮੇਰਾ ਯੁਵਾ ਭਾਰਤ ਚੰਡੀਗੜ੍ਹ ਦੁਆਰਾ ਆਯੋਜਿਤ “ਸਕਸ਼ਮ ਈਐੱਲਪੀ – 2026” ਦਾ ਸਫ਼ਲ ਸਮਾਪਨ

by | Jun 25, 2026 | breaking news, daily, politics | 0 comments

ਯੁਵਾ ਮਾਮਲੇ ਅਤੇ ਖੇਡ ਮੰਤਰਾਲੇ, ਭਾਰਤ ਸਰਕਾਰ ਦੇ ਤਹਿਤ ਮੇਰਾ ਯੁਵਾ ਭਾਰਤ, ਚੰਡੀਗੜ੍ਹ ਦੁਆਰਾ ਸਮਾਜ ਭਲਾਈ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਆਸ਼ਾ ਕਿਰਨ, ਸੈਕਟਰ 46, ਚੰਡੀਗੜ੍ਹ ਵਿਖੇ ਆਯੋਜਿਤ ਪੰਜ ਦਿਨਾਂ ਐਕਸਪੀਰੀਐਂਸ਼ਲ ਲਰਨਿੰਗ ਪ੍ਰੋਗਰਾਮ (ਈਐੱਲਪੀ/ELP) “ਸਕਸ਼ਮ ਈਐੱਲਪੀ – 2026” ਦਾ ਸਫ਼ਲਤਾਪੂਰਵਕ ਸਮਾਪਨ ਹੋਇਆ।

ਪ੍ਰੋਗਰਾਮ ਦੇ ਦੌਰਾਨ ਮੇਰਾ ਯੁਵਾ ਭਾਰਤ ਵਲੰਟੀਅਰਾਂ ਨੇ ਵਿਸ਼ੇਸ਼ ਤੌਰ ‘ਤੇ ਸਮਰੱਥ ਬੱਚਿਆਂ ਅਤੇ ਸੀਨੀਅਰ ਨਾਗਰਿਕਾਂ ਨਾਲ ਯੋਗ ਸੈਸ਼ਨ, ਡਰਾਇੰਗ, ਪੇਂਟਿੰਗ ਅਤੇ ਹੋਰ ਰਚਨਾਤਮਕ ਅਤੇ ਮਨੋਰੰਜਕ ਗਤੀਵਿਧੀਆਂ ਦਾ ਆਯੋਜਨ ਕੀਤਾ। ਇਨ੍ਹਾਂ ਗਤੀਵਿਧੀਆਂ ਨੇ ਪ੍ਰਤੀਭਾਗੀਆ ਵਿੱਚ ਆਤਮਵਿਸ਼ਵਾਸ, ਸਕਾਰਾਤਮਕਤਾ ਅਤੇ ਸਮਾਜਿਕ ਸਹਿਭਾਗਿਤਾ ਨੂੰ ਹੁਲਾਰਾ ਦਿੱਤਾ, ਉੱਥੇ ਹੀ ਵਲੰਟੀਅਰਾਂ ਨੂੰ ਸੇਵਾ, ਸੰਵੇਦਨਸ਼ੀਲਤਾ ਅਤੇ ਸਮਾਵੇਸ਼ਣ ਦੀਆਂ ਕਦਰਾਂ-ਕੀਮਤਾਂ ਨੂੰ ਵਿਵਹਾਰਿਕ ਰੂਪ ਨਾਲ ਸਿੱਖਣ ਦਾ ਅਵਸਰ ਪ੍ਰਾਪਤ ਹੋਇਆ।
ਵਲੰਟੀਅਰਾਂ ਨੇ ਵਿਸ਼ੇਸ਼ ਸਮਰੱਥਾਵਾਂ ਵਾਲੇ ਬੱਚਿਆਂ ਅਤੇ ਸੀਨੀਅਰ ਨਾਗਰਿਕਾਂ ਨਾਲ ਸਮਾਂ ਬਤੀਤ ਕਰਕੇ ਉਨ੍ਹਾਂ ਦੇ ਜੀਵਨ ਸੰਘਰਸ਼, ਧੀਰਜ ਅਤੇ ਸਕਾਰਾਤਮਕ ਦ੍ਰਿਸ਼ਟੀਕੋਣ ਤੋਂ ਪ੍ਰੇਰਣਾ ਪ੍ਰਾਪਤ ਕੀਤੀ।
ਇਸ ਅਵਸਰ ‘ਤੇ, ਸ਼੍ਰੀ ਵਿਨੈ ਕੁਮਾਰ, ਜ਼ਿਲ੍ਹਾ ਯੁਵਾ ਅਧਿਕਾਰੀ, ਮੇਰਾ ਯੁਵਾ ਭਾਰਤ ਚੰਡੀਗੜ੍ਹ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਨੌਜਵਾਨਾਂ ਵਿੱਚ ਸਮਾਜਿਕ ਜ਼ਿੰਮੇਵਾਰੀ, ਲੀਡਰਸ਼ਿਪ ਸਮਰੱਥਾ ਅਤੇ ਸੇਵਾ ਭਾਵਨਾ ਦਾ ਵਿਕਾਸ ਕਰਦੇ ਹਨ ਅਤੇ ਉਨ੍ਹਾਂ ਨੂੰ ਰਾਸ਼ਟਰ ਨਿਰਮਾਣ ਵਿੱਚ ਸਰਗਰਮ ਯੋਗਦਾਨ ਹਿਤ ਪ੍ਰੇਰਿਤ ਕਰਦੇ ਹਨ।

ਉਨ੍ਹਾਂ ਨੇ ਪ੍ਰੋਗਰਾਮ ਦੇ ਸਫ਼ਲ ਆਯੋਜਨ ਹਿਤ
ਸਮਾਜ ਭਲਾਈ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ, ਆਸ਼ਾ ਕਿਰਨ ਦੇ ਰੈਜ਼ੀਡੈਂਟ ਮੈਨੇਜਰ, ਸੰਸਥਾ ਦੇ ਸਮੁੱਚੇ ਸਟਾਫ਼ ਅਤੇ ਮੇਰਾ ਯੁਵਾ ਭਾਰਤ ਦੇ ਵਲੰਟੀਅਰਾਂ ਸਾਰਿਕਾ, ਆਕਾਂਕਸ਼ਾ, ਪੁਸ਼ਪਾ, ਪ੍ਰਗਤੀ ਅਤੇ ਰਿਤਿਕ ਦਾ
ਆਭਾਰ ਵਿਅਕਤ ਕੀਤਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...