ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਨਗਰ ਨਿਗਮ ਮੁਲਾਜ਼ਮਾਂ ਨਾਲ ਮਿਲੀਭੁਗਤ ਰਾਹੀਂ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ ਵਿਧਾਇਕ ਜਲੰਧਰ (ਕੇਂਦਰੀ) ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

by | May 23, 2025 | breaking news, crime, daily | 0 comments

ਚੰਡੀਗੜ੍ਹ, 23 ਮਈ, 2025 :
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਨਤਕ ਸੇਵਾਵਾਂ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੇ ਹਿੱਸੇ ਵਜੋਂ, ਪੰਜਾਬ ਵਿਜੀਲੈਂਸ ਬਿਊਰੋ ਦੇ ਜਲੰਧਰ ਰੇਂਜ ਦਫ਼ਤਰ ਨੇ ਅੱਜ ਜਲੰਧਰ (ਕੇਂਦਰੀ) ਦੇ ਮੌਜੂਦਾ ਵਿਧਾਇਕ ਰਮਨ ਅਰੋੜਾ ਨੂੰ ਜਲੰਧਰ ਨਗਰ ਨਿਗਮ ਦੇ ਕਰਮਚਾਰੀਆਂ ਦੀ ਮਿਲੀਭੁਗਤ ਨਾਲ ਭ੍ਰਿਸ਼ਟਾਚਾਰ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ 14 ਮਈ 2025 ਨੂੰ ਇੰਜੀਨੀਅਰਜ਼ ਐਂਡ ਬਿਲਡਿੰਗ ਡਿਜ਼ਾਈਨਰ ਐਸੋਸੀਏਸ਼ਨ, ਜਲੰਧਰ ਦੇ ਤਿੰਨ ਅਹੁਦੇਦਾਰਾਂ ਵੱਲੋਂ ਦਸਤਖਤ ਕੀਤੀ ਗਈ ਇੱਕ ਸਾਂਝੀ ਸ਼ਿਕਾਇਤ ਬਿਊਰੋ ਨੂੰ ਪ੍ਰਾਪਤ ਹੋਈ, ਜਿਸ ਵਿੱਚ ਇਹ ਦੋਸ਼ ਲਗਾਇਆ ਗਿਆ ਸੀ ਕਿ ਸਹਾਇਕ ਟਾਊਨ ਪਲੈਨਰ (ਏ.ਟੀ.ਪੀ.), ਨਗਰ ਨਿਗਮ, ਜਲੰਧਰ ਸੁਖਦੇਵ ਵਸ਼ਿਸ਼ਟ ਉਨ੍ਹਾਂ ਕੋਲੋ ਗੈਰ-ਕਾਨੂੰਨੀ ਰਿਸ਼ਵਤ ਦੀ ਮੰਗ ਕਰਦਾ ਹੈ। ਸ਼ਿਕਾਇਤ ਵਿੱਚ ਅੱਗੇ ਕਿਹਾ ਗਿਆ ਕਿ ਜਦੋਂ ਵੀ ਉਹ ਆਪਣੇ ਅਧਿਕਾਰ ਖੇਤਰ ਵਿੱਚ ਦੌਰਾ ਕਰਦਾ ਹੈ, ਤਾਂ ਉਹ ਲੋਕਾਂ ਨੂੰ ਉਨ੍ਹਾਂ ਦੀਆਂ ਇਮਾਰਤਾਂ ਨੂੰ ਸੀਲ ਕਰਨ ਅਤੇ ਢਹਾਉਣ ਸਬੰਧੀ ਧਮਕੀ ਦਿੰਦਾ ਹੈ। ਸ਼ਿਕਾਇਤ ਵਿੱਚ ਇਹ ਵੀ ਦੋਸ਼ ਲਗਾਇਆ ਗਿਆ ਹੈ ਕਿ ਉਸ ਕੋਲ ਬਹੁਤ ਸਾਰੀਆਂ ਫਾਈਲਾਂ ਲੰਬਿਤ ਹਨ ਜਦਕਿ ਇਹਨਾਂ ਫਾਇਲਾਂ ਨੂੰ ਨਗਰ ਨਿਗਮ (ਐਮ.ਸੀ.) ਦੇ ਹੋਰ ਵਿੰਗਾਂ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਉਪਰੰਤ, ਵਿਜੀਲੈਂਸ ਬਿਊਰੋ ਜਲੰਧਰ ਰੇਂਜ ਨੇ ਇੰਜੀਨੀਅਰਜ਼ ਐਂਡ ਬਿਲਡਿੰਗ ਡਿਜ਼ਾਈਨਰ ਐਸੋਸੀਏਸ਼ਨ, ਜਲੰਧਰ ਦੇ ਪ੍ਰਧਾਨ ਇੰਜੀਨੀਅਰ ਸੁਨੀਲ ਕਟਿਆਲ ਦੀ ਸ਼ਿਕਾਇਤ ‘ਤੇ ਉਕਤ ਸੁਖਦੇਵ ਵਸ਼ਿਸ਼ਟ, ਏ.ਟੀ.ਪੀ., ਐਮ.ਸੀ. ਜਲੰਧਰ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਮਿਤੀ 14/05/2025 ਨੂੰ ਮੁਕੱਦਮਾ ਨੰਬਰ 23 ਦਰਜ ਕੀਤਾ ਗਿਆ ਸੀ। ਵਿਜੀਲੈਂਸ ਬਿਊਰੋ ਨੇ ਉਕਤ ਮੁਲਜ਼ਮ ਸੁਖਦੇਵ ਵਸ਼ਿਸ਼ਟ ਨੂੰ 14/05/2025 ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਜਾਂਚ ਅੱਗੇ ਚੱਲ ਰਹੀ ਸੀ ਜਿਸ ਦੌਰਾਨ ਇਹ ਸਾਹਮਣੇ ਆਇਆ ਕਿ ਮੁਲਜ਼ਮ ਸੁਖਦੇਵ ਵਸ਼ਿਸ਼ਟ ਪਠਾਨਕੋਟ ਵਿੱਚ ਸੀਨੀਅਰ ਡਰਾਫਟਸਮੈਨ ਦੇ ਰੈਂਕ ‘ਤੇ ਤਾਇਨਾਤ ਸੀ, ਪਰ ਉਸ ਕੋਲ ਏ.ਟੀ.ਪੀ. ਜਲੰਧਰ, ਐਮ.ਸੀ. ਦਾ ਵਾਧੂ ਚਾਰਜ ਵੀ ਸੀ। ਮੁਲਜ਼ਮ ਅਪ੍ਰੈਲ 2022 ਤੋਂ ਹੁਣ ਤੱਕ ਥੋੜੇ ਥੋੜ੍ਹੇ ਸਮੇਂ ਲਈ ਲਗਾਤਾਰ ਜਲੰਧਰ ਵਿੱਚ ਤਾਇਨਾਤ ਰਿਹਾ।

ਗ੍ਰਿਫ਼ਤਾਰ ਕੀਤੇ ਗਏ ਏ.ਟੀ.ਪੀ. ਸੁਖਦੇਵ ਵਸ਼ਿਸ਼ਠ ਦੇ ਦਫ਼ਤਰ ਅਤੇ ਰਿਹਾਇਸ਼ ਦੀ ਤਲਾਸ਼ੀ ਦੌਰਾਨ, ਹੋਰ ਅਪਰਾਧਕ ਦਸਤਾਵੇਜ਼ਾਂ ਅਤੇ ਭੌਤਿਕ ਸਬੂਤਾਂ ਸਮੇਤ ਉਸਦੇ ਕਬਜ਼ੇ ਚੋਂ ਅਤੇ ਦਫ਼ਤਰ ਦੇ ਰਿਕਾਰਡ ਤੋਂ ਅਣਅਧਿਕਾਰਤ ਉਸਾਰੀ ਅਤੇ ਸਬੰਧਤ ਮਾਮਲਿਆਂ ਲਈ ਸੈਂਕੜੇ ਸਰਕਾਰੀ ਨੋਟਿਸ ਬਰਾਮਦ ਕੀਤੇ ਗਏ। ਇਹਨਾਂ ਵਿੱਚੋਂ ਕੁਝ ਨੋਟਿਸਾਂ ਨੂੰ ਡਿਸਪੈਚ ਰਜਿਸਟਰ ਵਿੱਚ ਵੀ ਦਰਜ ਨਹੀਂ ਸੀ ਕੀਤਾ ਗਿਆ ਸੀ। ਇਸ ਤੋਂ ਇਲਾਵਾ ਬਿਨਾਂ ਕਿਸੇ ਕਾਰਨ ਬਹੁਤ ਲੰਬੇ ਸਮੇਂ ਤੋਂ ਬਿਨਾਂ ਕਾਰਵਾਈ ਲੰਬਿਤ ਪਏ ਹੋਰ ਦਸਤਾਵੇਜ਼ ਵੀ ਬਰਾਮਦ ਕੀਤੇ ਗਏ।

ਬੁਲਾਰੇ ਨੇ ਅੱਗੇ ਦੱਸਿਆ ਕਿ ਹੋਰ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਅਧਿਕਾਰੀ ਵੱਲੋਂ ਇੱਕ ਸਥਾਨਕ ਸਿਆਸਤਦਾਨ ਨਾਲ ਮਿਲ ਕੇ ਸ਼ਹਿਰ ਦੇ ਲੋਕਾਂ ਤੋਂ ਜ਼ਬਰਨ ਪੈਸੇ ਵਸੂਲਣ ਅਤੇ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣ ਲਈ ਇੱਕ ਵਿਲੱਖਣ ਢੰਗ ਅਪਣਾਇਆ ਜਾ ਰਿਹਾ ਸੀ। ਗ੍ਰਿਫ਼ਤਾਰ ਕੀਤਾ ਗਿਆ ਏ.ਟੀ.ਪੀ., ਵਿਧਾਇਕ ਰਮਨ ਅਰੋੜਾ ਦੇ ਕਹਿਣ ‘ਤੇ ਅਤੇ ਉਸ ਦੀ ਸਲਾਹ ਨਾਲ ਵਪਾਰਕ ਅਤੇ ਰਿਹਾਇਸ਼ੀ ਦੋਵੇਂ ਤਰ੍ਹਾਂ ਦੀਆਂ ਉਸਾਰੀਆਂ ਜਾਂ ਨਿਰਮਾਣ ਅਧੀਨ ਇਮਾਰਤਾਂ ਦੀ ਪਛਾਣ ਕਰਦਾ ਸੀ ਅਤੇ ਕਥਿਤ ਉਲੰਘਣਾਵਾਂ ਲਈ ਉਨ੍ਹਾਂ ਨੂੰ ਨੋਟਿਸ ਭੇਜਦਾ ਸੀ।

ਜਦੋਂ ਇਮਾਰਤ ਦੇ ਮਾਲਕ ਜਾਂ ਉਨ੍ਹਾਂ ਦੇ ਨੁਮਾਇੰਦੇ ਸਬੰਧਤ ਅਧਿਕਾਰੀ ਕੋਲ ਪਹੁੰਚ ਕਰਦੇ ਸਨ ਤਾਂ ਉਹ ਉਨ੍ਹਾਂ ਨੂੰ ਉਕਤ ਵਿਧਾਇਕ ਕੋਲ ਭੇਜਦਾ ਸੀ। ਉਕਤ ਵਿਧਾਇਕ ਫਿਰ ਗੈਰ-ਕਾਨੂੰਨੀ ਢੰਗ ਨਾਲ ਰਿਸ਼ਵਤ ਲੈ ਕੇ ਮਾਮਲੇ ਨੂੰ ਸੁਲਝਾ ਦਿੰਦਾ ਸੀ। ਉਕਤ ਵਿਧਾਇਕ ਤੋਂ ਹਾਂ-ਪੱਖੀ ਸੁਨੇਹਾ ਮਿਲਣ ‘ਤੇ, ਫਾਈਲਾਂ ਦੋਸ਼ੀ ਏ.ਟੀ.ਪੀ. ਵੱਲੋਂ ਭੇਜ ਦਿੱਤੀਆਂ ਜਾਂਦੀਆਂ ਪਰ ਕੋਈ ਕਾਰਵਾਈ ਸ਼ੁਰੂ ਨਾ ਜਾਂਦੀ। ਉਕਤ ਮਿਲੀਭੁਗਤ ਨਾਲ ਸਬੰਧਤ ਅਜਿਹੇ 75-80 ਦੇ ਕਰੀਬ ਨੋਟਿਸ ਬਰਾਮਦ ਕੀਤੇ ਗਏ ਹਨ। ਹੋਰ ਫਾਈਲਾਂ ਦੇ ਨਿਪਟਾਰੇ ਲਈ ਵੀ ਇਹੀ ਢੰਗ ਅਪਣਾਇਆ ਜਾਂਦਾ ਸੀ।
ਉਨ੍ਹਾਂ ਕਿਹਾ ਕਿ ਬਿਊਰੋ ਅਤੇ ਸਥਾਨਕ ਸਰਕਾਰਾਂ ਵਿਭਾਗ ਦੀਆਂ ਤਕਨੀਕੀ ਟੀਮਾਂ ਰਾਹੀਂ ਹਰੇਕ ਨੋਟਿਸ ਅਤੇ ਦਸਤਾਵੇਜ਼ਾਂ ਦੀ ਵਿਆਪਕ ਅਤੇ ਦਸਤਾਵੇਜ਼ੀ ਤਸਦੀਕ ਕੀਤੀ ਜਾ ਰਹੀ ਹੈ ਅਤੇ ਬਹੁਤ ਸਾਰੀਆਂ ਕਮੀਆਂ ਸਾਹਮਣੇ ਆਈਆਂ ਹਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...